Welcome to Canadian Punjabi Post
Follow us on

02

July 2025
 
ਭਾਰਤ

ਭਾਰਤ ਵਿੱਚ ਲਾਕਡਾਊਨ 30 ਜੂਨ ਤੱਕ ਵਧਿਆ, ਗ੍ਰਹਿ ਮੰਤਰਾਲੇ ਵੱਲੋਂ ਗਾਈਡ ਲਾਈਨਾਂ ਜਾਰੀ

May 31, 2020 11:32 AM

ਨਵੀਂ ਦਿੱਲੀ, 30 ਮਈ, (ਪੋਸਟ ਬਿਊਰੋ)- ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਨੇ ਸ਼ਨੀਵਾਰ ਨੂੰ ਨਵੀਂ ਗਾਈਡਲਾਈਨ ਜਾਰੀ ਕਰ ਦਿੱਤੀ ਹੈ, ਜਿਸ ਨਾਲ ਲਾਕਡਾਊਨ 3 ਪੜਾਵਾਂ ਵਿਚ ਹਟੇਗਾ। ਪਹਿਲਾਂ 8 ਜੂਨ ਤੋਂ ਹੋਟਲ, ਰੈਸਟੋਰੈਂਟ, ਸੈਲੂਨ, ਸ਼ਾਪਿੰਗ ਮਾਲ ਅਤੇ ਧਾਰਮਿਕ ਥਾਂ ਖੋਲ੍ਹ ਦਿੱਤੇ ਜਾਣਗੇ, ਪਰ ਸੋਸ਼ਲ ਡਿਸਟੈਂਸਿੰਗ ਤੇ ਮਾਸਕ ਪਾਉਣਾ ਜ਼ਰੂਰੀ ਹੋਵੇਗਾ। ਦੇਸ਼ ਵਿਚ ਸਿਰਫ ਕੰਟੇਨਮੈਂਟ ਜ਼ੋਨ ਵਿਚ 30 ਜੂਨ ਤੱਕ ਲਾਕਡਾਊਨ ਰਹੇਗਾ। ਇਸ ਦੌਰਾਨ ਦੇਸ਼ ਵਿਚ ਨਾਈਟ ਕਰਫਿਊ ਜਾਰੀ ਰਹੇਗਾ, ਪਰ ਇਸ ਦਾ ਸਮਾਂ ਬਦਲ ਕੇ ਰਾਤ ਦੇ 9 ਵਜੇ ਤੋਂ ਸਵੇਰੇ 5 ਵਜੇ ਤੱਕ ਜ਼ਰੂਰੀ ਕੰਮ ਤੋਂ ਬਿਨਾਂ ਬਾਹਰ ਨਿਕਲਣ ਉੱਤੇ ਰੋਕ ਰਹੇਗੀ। ਪਿਛਲੇ ਲਾਕਡਾਊਨ ਵਿੱਚ ਇਹ ਸਮਾਂ ਸ਼ਾਮ 7 ਵਜੇ ਤੋਂ ਸਵੇਰੇ 7 ਵਜੇ ਤੱਕ ਸੀ।
ਕੋਰੋਨਾ ਵਾਇਰਸ ਨੂੰ ਰੋਕਣ ਲਈ ਭਾਰਤ ਵਿਚ ਲਾਕਡਾਉਨ ਇਕ ਵਾਰ ਹੋਰ ਵਧਾ ਦਿੱਤਾ ਗਿਆ ਹੈ। ਸਰਕਾਰ ਨੇ ਇਸ ਨੂੰ ‘ਅਨਲੌਕ-1’ ਦਾ ਨਾਮ ਦਿੱਤਾ ਹੈ, ਜਿਸ ਦੇ ਲਈ ਗ੍ਰਹਿ ਮੰਤਰਾਲੇ ਨਵੀਂ ਗਾਈਡ ਲਾਈਨ ਜਾਰੀ ਕੀਤੀ ਹੈ। ਨਵੇਂ ਨਿਰਦੇਸ਼ਾਂ ਅਨੁਸਾਰ ਕੰਟੇਨਮੈਂਟ ਜ਼ੋਨ ਵਿਚ ਅਜੇ ਪੂਰੀ ਪਾਬੰਦੀ ਹੋਵੇਗੀ, ਪਰ ਹੋਰ ਥਾਈਂ ਹੌਲੀ ਹੌਲੀ ਢਿੱਲ ਦਿੱਤੀ ਜਾਵੇਗੀ। ਇਹ ਦਿਸ਼ਾ ਨਿਰਦੇਸ਼ 1 ਜੂਨ ਤੋਂ 30 ਜੂਨ ਤੱਕ ਲਾਗੂ ਰਹਿਣਗੇ।
ਨਵੀਂਆਂ ਹਦਾਇਤਾਂ ਮੁਤਾਬਕ ਇਸ ਲਾਕਡਾਊਨ ਦਾ ਪਹਿਲਾ ਫੇਜ਼ 8 ਜੂਨ ਤੋਂ ਸ਼ੁਰੂ ਹੋਵੇਗਾ, ਜਿਸ ਵਿੱਚ ਧਾਰਮਿਕ ਅਸਥਾਨ, ਹੋਟਲ, ਰੇਸਤਰਾਂ, ਸ਼ਾਪਿੰਗ ਮਾਲ ਤੇ ਹੋਰ ਹਾਸਪੀਟੈਲਿਟੀ ਸਰਵਿਸਿਜ਼ ਨੂੰ ਖੋਲ੍ਹਣ ਲਈ ਸਿਹਤ ਮੰਤਰਾਲਾ ਵਲੋਂ ਸਟੈਂਡਰਡ ਆਪ੍ਰੇਟਿੰਗ ਪ੍ਰੋਸੀਜਰ ਜਾਰੀ ਕੀਤਾ ਜਾਵੇਗਾ। ਦੂਜੇ ਫੇਜ਼ ਵਿਚ ਸਕੂਲ, ਕਾਲਜ, ਐਜੂਕੇਸ਼ਨਲ, ਟਰੇਨਿੰਗ, ਕੋਚਿੰਗ ਇੰਸਟੀਚਿਊਟ ਨੂੰ ਖੋਲ੍ਹਣ ਦਾ ਫੈਸਲਾ ਲਵੇਗੀ। ਇਸ ਲਈ ਸਾਰੀਆਂ ਸੂਬਾ ਸਰਕਾਰਾਂ, ਕੇਂਦਰ ਸ਼ਾਸਿਤ ਪ੍ਰਦੇਸ਼ਾਂ, ਸੰਸਥਾਵਾਂ, ਮਾਪਿਆਂ ਅਤੇ ਸਾਰੇ ਸੰਬੰਧਤ ਲੋਕਾਂ ਨਾਲ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਇਸ ਆਖਰੀ ਫੇਜ਼ ਵਿਚ ਭਾਰਤ 24 ਮਾਰਚ ਤੋਂ ਪਹਿਲਾਂ ਵਾਂਗ ਹੋਵੇਗਾ। ਅੰਤਰਰਾਸ਼ਟਰੀ ਉਡਾਣਾਂ, ਮੈਟਰੋ ਰੇਲ, ਸਿਨੇਮਾ ਹਾਲ, ਜਿਮ, ਸਵੀਮਿੰਗ ਪੂਲ, ਐਂਟਰਟੇਨਮੈਂਟ ਪਾਰਕ, ਥੀਏਟਰ, ਬਾਰ ਅਤੇ ਆਡੀਟੋਰੀਅਮ ਫੇਜ਼-3 ਵਿਚ ਖੋਲ੍ਹੇ ਜਾਣਗੇ, ਪਰ ਇਸ ਤੋਂ ਪਹਿਲਾਂ ਹਾਲਾਤ ਦੀ ਪੂਰੀ ਘੋਖ ਕੀਤੀ ਜਾਵੇਗੀ। ਤੀਸਰੇ ਪੜਾਅ ਵਿਚ ਸਾਮਾਜਿਕ, ਰਾਜਨੀਤਕ, ਖੇਡ, ਮਨੋਰੰਜਨ, ਸੱਭਿਆਚਕ ਗਤੀਵਿਧੀਆਂ ਨੂੰ ਖੋਲ੍ਹਣ ਦਾ ਫੈਸਲਾ ਕੀਤਾ ਜਾਵੇਗਾ, ਪਰ ਕਾਹਲੀ ਨਹੀਂ ਕੀਤੀ ਜਾਵੇਗੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਉੱਤਰਾਖੰਡ `ਚ ਭਾਰੀ ਮੀਂਹ ਕਾਰਨ ਸਰਯੂ ਨਦੀ ਦੇ ਪਾਣੀ ਦਾ ਵਧਿਆ ਪੱਧਰ ਮੁੰਬਈ ਤੋਂ ਚੇਨੱਈ ਜਾਣ ਵਾਲੀ ਏਅਰ ਇੰਡੀਆ ਦੀ ਉਡਾਨ ਵਾਪਿਸ ਮੁੰਬਈ ਪਰਤੀ ਉਤਰਾਖੰਡ ਦੇ ਰੁਦਰਪ੍ਰਯਾਗ `ਚ ਨਹਿਰ ਸਵਾਰੀਆਂ ਨਾਲ ਭਰੀ ਬੱਸ ਡਿੱਗੀ, ਇੱਕ ਮੌਤ, 10 ਲੋਕ ਲਾਪਤਾ ਦੋਪਹੀਆ ਵਾਹਨਾਂ `ਤੇ ਟੋਲ ਟੈਕਸ ਲਗਾਉਣ ਦੀਆਂ ਖ਼ਬਰਾਂ ਗਲਤ : ਨਿਤਿਨ ਗਡਕਰੀ ਅਮਿਤ ਸ਼ਾਹ ਨੇ ਸੂਬਾ ਸਰਕਾਰਾਂ ਮਾਤ ਭਾਸ਼ਾ `ਚ ਡਾਕਟਰੀ ਤੇ ਹੋਰ ਉੱਚ ਸਿੱਖਿਆ ਪ੍ਰਦਾਨ ਕਰਨ ਦੀ ਪਹਿਲ ਕਰਨ ਲਈ ਕਿਹਾ ਖੂਹ ਵਿਚ ਗੈਸ ਚੜ੍ਹਨ ਨਾਲ 5 ਲੋਕਾਂ ਦੀ ਮੌਤ, ਵੱਛੇ ਨੂੰ ਬਚਾਉਣ ਲਈ 6 ਲੋਕ ਹੇਠਾਂ ਉਤਰੇ ਸਨ ਬੰਬ ਧਮਾਕੇ ਦੀ ਧਮਕੀ ਦੇਣ ਵਾਲੀ ਲੜਕੀ ਗ੍ਰਿਫ਼ਤਾਰ, ਨੌਜਵਾਨ ਨੂੰ ਫਸਾਉਣ ਲਈ 12 ਰਾਜਾਂ ਵਿੱਚ ਈਮੇਲ ਭੇਜੇ ਭਾਰਤੀ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ ਦੇ ਪੁਲਾੜ ਮਿਸ਼ਨ ਐਕਸੀਓਮ-4 ਭਲਕੇ ਹੋਵੇਗਾ ਲਾਂਚ ਈਰਾਨ ਅਤੇ ਇਜ਼ਰਾਈਲ ਵਿਚਕਾਰ ਤਨਾਅ ਦੇ ਚਲਦੇ ਇੰਡੀਗੋ ਨੇ 14 ਉਡਾਣਾਂ ਕੀਤੀਆਂ ਮੁਅੱਤਲ ਦਿੱਲੀ ਵਿਚ ਵੱਡਾ ਬਦਲਾਅ, 10-15 ਸਾਲ ਪੁਰਾਣੇ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ