Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਅੰਤਰਰਾਸ਼ਟਰੀ

ਕੌਂਸਲ ਚੋਣਾਂ 'ਚ ਪੰਜਾਬੀ-ਭਾਰਤੀ ਉਮੀਦਵਾਰਾਂ ਦੀ ਜਿੱਤ

November 13, 2018 08:08 AM

ਐਡੀਲੇਡ, 12 ਨਵੰਬਰ (ਪੋਸਟ ਬਿਊਰੋ)- ਦੱਖਣੀ ਆਸਟਰੇਲੀਆ 'ਚ 9 ਨਵੰਬਰ ਨੂੰ ਕੌਂਸਲਰਾਂ ਅਤੇ ਮੇਅਰਾਂ ਲਈ ਹੋਈ ਵੋਟਿੰਗ ਦੇ ਨਤੀਜੇ 'ਚ ਪੰਜਾਬੀ ਭਾਈਚਾਰੇ ਦੇ ਸੰਨੀ ਸਿੰਘ ਪੋਰਟ ਅਗਸਤਾ, ਸਿਮਰਤਪਾਲ ਸਿੰਘ ਮੱਲ੍ਹੀ (ਸਿਮ) ਰੈਨਮਾਰਕ ਅਤੇ ਐਡੀਲੇਡ ਤੋਂ ਹਰਿਆਣਾ ਦੇ ਸੁਰਿੰਦਰ ਚਾਹਲ ਵੱਲੋਂ ਪਲਿਮਟਨ ਤੋਂ ਕੌਂਸਲ ਚੋਣਾਂ ਲਈ ਪਹਿਲੀ ਵਾਰ ਜਿੱਤਣ ਕਰਕੇ ਰਾਜਨੀਤਕ ਖੇਤਰ 'ਚ ਦਾਖਲ ਹੋਣ 'ਤੇ ਪੰਜਾਬੀ ਭਾਈਚਾਰੇ 'ਚ ਖੁਸ਼ੀ ਦੀ ਲਹਿਰ ਹੈ। ਨੌਜਵਾਨਾਂ ਨੇ ਭਾਰਤੀ-ਪੰਜਾਬੀਆਂ ਲਈ ਰਾਜਨੀਤਕ ਖੇਤਰ 'ਚ ਦਰਵਾਜ਼ਾ ਖੋਲ੍ਹ ਕੇ ਮੱਲਾਂ ਮਾਰਨ ਲਈ ਸੁਨੇਹਾ ਦਿੱਤਾ ਹੈ। ਭਾਰਤੀ-ਪੰਜਾਬੀਆਂ ਦੀ ਵਧ ਰਹੀ ਗਿਣਤੀ ਕਰਕੇ ਰਾਜਨੀਤਕ ਖੇਤਰ 'ਚ ਅੱਗੇ ਵਧਣ ਲਈ ਭਵਿੱਖ 'ਚ ਹੋਰ ਵੀ ਨਿੱਤਰ ਕੇ ਸ਼ਿਰਕਤ ਕਰਨਗੇ।
ਵਰਨਣ ਯੋਗ ਹੈ ਕਿ ਇਨ੍ਹਾਂ ਚੋਣਾਂ 'ਚ ਉਮੀਦਵਾਰ ਆਜ਼ਾਦ ਤੌਰ 'ਤੇ ਚੋਣ ਲੜਦੇ ਹਨ ਤੇ ਕੋਈ ਪੋਲੀਟਿਕਲ ਪਾਰਟੀ ਸਿੱਧੇ ਤੌਰ 'ਤੇ ਇਨ੍ਹਾਂ ਦੀ ਮਦਦ ਨਹੀਂ ਕਰਦੀ। ਸੰਨੀ ਸਿੰਘ ਦੀ ਚੋਣ 'ਚ ਗੋਰੇ ਵੱਲੋਂ ਕੀਤੀ ਨਸਲੀ ਟਿੱਪਣੀ 'ਤੇ ਉਨ੍ਹਾਂ ਨੇ ਸ਼ਾਂਤਮਈ ਢੰਗ ਨਾਲ ਚੋਣ ਲੜੀ ਹੈ, ਸਭ ਕਮਿਊਨਿਟੀਜ਼ ਵੱਲੋਂ ਉਨ੍ਹਾਂ ਦੀ ਸ਼ਲਾਘਾ ਤੇ ਵੱਡੀ ਗਿਣਤੀ 'ਚ ਸਹਿਯੋਗ ਮਿਲਿਆ, ਜਿਸ ਕਰਕੇ ਸੰਨੀ ਸਿੰਘ ਨੇ ਵੱਡੀ ਗਿਣਤੀ 'ਚ ਵੋਟਾਂ ਲੈ ਕੇ ਜਿੱਤ ਦਰਜ ਕੀਤੀ। ਸੰਨੀ ਸਿੰਘ ਦਾ ਨਾਂਅ ਡਿਪਟੀ ਮੇਅਰ ਲਈ ਵੀ ਆ ਰਿਹਾ ਹੈ। ਇਨ੍ਹਾਂ ਸਭ ਉਮੀਦਵਾਰਾਂ ਦੀ ਮਾਣਮੱਤੀ ਪ੍ਰਾਪਤੀ ਭਾਰਤੀ-ਪੰਜਾਬੀ ਭਾਈਚਾਰੇ ਲਈ ਮਾਣ ਵਾਲੀ ਗੱਲ ਹੈ। ਐਡੀਲੇਡ ਸ਼ਹਿਰ 'ਚ ਗਿਣਤੀ ਡਾਕ ਰਾਹੀਂ ਆਈਆਂ ਵੋਟਾਂ ਦੀ ਜਾਰੀ ਹੈ, ਜਿਸ ਦੇ ਨਤੀਜੇ ਕੱਲ੍ਹ ਤੱਕ ਸਭ ਐਲਾਨੇ ਜਾਣਗੇ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ ਪਾਕਿਸਤਾਨ ਦੇ ਪੰਜਾਬ ਵਿਚ ਫੌਜ `ਤੇ ਪੁਲਿਸ ਦੀ ਝੜਪ ਦੀ ਖ਼ਬਰ: ਥਾਣਾ ਇੰਚਾਰਜ ਨੂੰ ਤਾਲਾਬੰਦੀ 'ਚ ਬੰਦ ਕਰਕੇ ਮਾਰਿਆ ਗਿਆ, ਪੁਲਿਸ ਨੇ ਕੀਤੇ ਸਨ ਨਜਾਇਜ਼ ਹਥਿਆਰ ਬਰਾਮਦ ਨੇਪਾਲ 'ਚ ਫਿਰ ਉੱਠੀ ਹਿੰਦੂ ਰਾਸ਼ਟਰ ਦੀ ਮੰਗ, ਸੜਕਾਂ 'ਤੇ ਉਤਰੇ ਸੈਂਕੜੇ ਪ੍ਰਦਰਸ਼ਨਕਾਰੀ