Welcome to Canadian Punjabi Post
Follow us on

28

March 2024
 
ਪੰਜਾਬ

ਨਜ਼ਦੀਕੀ ਰਿਸ਼ਤੇਦਾਰ ਲੜਕਾ-ਲੜਕੀ ਵੱਲੋਂ ਪ੍ਰੇਮ ਦੇ ਚੱਕਰ ਵਿੱਚ ਖੁਦਕੁਸ਼ੀ

June 01, 2020 02:40 AM

ਸਮਰਾਲਾ, 31 ਮਈ (ਪੋਸਟ ਬਿਊਰੋ)- ਥਾਣਾ ਸਮਰਾਲਾ ਅਧੀਨ ਪੈਂਦੇ ਪਿੰਡ ਲਲੌੜੀ ਕਲਾਂ ਪਿਆਰ ਵਿੱਚ ਅੰਨ੍ਹੇ ਹੋਏ ਦੋ ਨੇੜਲੇ ਰਿਸ਼ਤੇਦਾਰ ਲੜਕੇ-ਲੜਕੀ ਨੇ ਜ਼ਹਿਰੀਲੀ ਦਵਾਈ ਪੀ ਕੇ ਖੁਦਕੁਸ਼ੀ ਕਰ ਲਈ ਹੈ। ਖੁਦਕੁਸ਼ੀ ਕਰਨ ਵਾਲਾ ਲੜਕਾ ਪ੍ਰਦੀਪ ਸਿੰਘ (22) ਅਤੇ ਉਸ ਦੀ ਨਜ਼ਦੀਕੀ ਰਿਸ਼ਤੇਦਾਰ ਅਮਨਦੀਪ ਕੌਰ (18) ਸੀ। ਜਦੋਂ ਦੋਵਾਂ ਨੇ ਜ਼ਹਿਰੀਲੀ ਦਵਾਈ ਪੀ ਕੇ ਜਾਨ ਦਿੱਤੀ, ਓਦੋਂ ਦੋਵੇਂ ਆਪੋ-ਆਪਣੇ ਘਰ ਸਨ। ਦਵਾਈ ਪੀ ਕੇ ਦੋਵਾਂ ਦੀ ਹਾਲਤ ਵਿਗੜੀ ਤਾਂ ਪਰਵਾਰਾਂ ਵਿੱਚ ਹਾਹਾਕਾਰ ਮਚ ਗਈ। ਇਨ੍ਹਾਂ ਵਿੱਚੋਂ ਲੜਕੀ ਨੂੰ ਆਈ ਵੀ ਆਈ ਹਸਪਤਾਲ ਖੰਨਾ ਤੇ ਲੜਕੇ ਨੂੰ ਸਿਵਲ ਹਸਪਤਾਲ ਖੰਨਾ ਲਿਜਾਇਆ ਗਿਆ, ਜਿੱਥੇ ਦੋਵਾਂ ਨੇ ਦਮ ਤੋੜ ਦਿੱਤਾ।
ਇਸ ਦੀ ਸੂਚਨਾ ਮਿਲਦੇ ਸਾਰ ਥਾਣਾ ਸਮਰਾਲਾ ਦੇ ਐੱਸ ਐੱਚ ਓ ਸਿਕੰਦਰ ਸਿੰਘ ਤੇ ਪੁਲਸ ਚੌਕੀ ਬਰਧਾਲਾ ਦੇ ਇੰਚਾਰਜ ਬਲਬੀਰ ਸਿੰਘ ਨੇ ਪੁਲਸ ਪਾਰਟੀ ਨਾਲ ਮੌਕੇ 'ਤੇ ਪਹੁੰਚ ਕੇ ਜਾਂਚ ਦਿੱਤੀ ਹੈ। ਪੁਲਸ ਨੂੰ ਲੜਕੇ ਦੇ ਘਰ ਤੋਂ ਇੱਕ ਸੁਸਾਈਡ ਨੋਟ ਮਿਲਿਆ ਹੈ, ਜਿਸ 'ਚ ਉਸ ਨੇ ਲਿਖਿਆ ਹੈ ਕਿ ਉਹ ਇੱਕ ਦੂਜੇ ਨੂੰ ਪਿਆਰ ਕਰਦੇ ਹਨ, ਪਰ ਨਜ਼ਦੀਕੀ ਰਿਸ਼ਤੇਦਾਰੀ ਹੋਣ ਕਾਰਨ ਵਿਆਹ ਹੋ ਨਹੀਂ ਸਕਦਾ ਤੇ ਵੱਖ ਰਹਿ ਨਹੀਂ ਸਕਦੇ, ਜਿਸ ਕਾਰਨ ਉਹ ਖੁਦਕੁਸ਼ੀ ਕਰ ਰਹੇ ਹਨ। ਲੜਕੇ ਦੇ ਇੱਕ ਰਿਸ਼ਤੇਦਾਰ ਨੇ ਦੱਸਿਆ ਕਿ ਰਾਤ ਨੌਂ ਵਜੇ ਜਦੋਂ ਲੜਕਾ ਆਪਣੇ ਮਕਾਨ ਦੀ ਛੱਤ ਤੋਂ ਹੇਠਾਂ ਆਇਆ ਤਾਂ ਉਸ ਦੇ ਪਰਵਾਰ ਨੇ ਉਸ ਨੂੰ ਦੁੱਧ ਦਾ ਗਿਲਾਸ ਦਿੱਤਾ, ਦੁੱਧ ਪੀਂਦੇ ਸਾਰ ਉਸ ਨੂੰ ਉਲਟੀਆਂ ਸ਼ੁਰੂ ਹੋ ਗਈਆਂ। ਓਧਰ ਲੜਕੀ ਦੇ ਘਰੋਂ ਵੀ ਜ਼ਹਿਰੀਲੀ ਦਵਾਈ ਪੀਣ ਨਾਲ ਲੜਕੀ ਦੀ ਹਾਲਤ ਵਿਗੜਨ ਬਾਰੇ ਰੌਲਾ ਪੈ ਗਿਆ। ਦੋਵਾਂ ਦੀ ਹਾਲਤ ਵਿਗੜਦੀ ਦੇਖ ਕੇ ਖੰਨਾ ਦੇ ਵੱਖ-ਵੱਖ ਹਸਪਤਾਲਾਂ ਵਿੱਚ ਲਿਜਾਇਆ ਗਿਆ। ਲੜਕਾ ਕਰਿਆਨੇ ਦੀ ਦੁਕਾਨ ਉੱਤੇ ਕੰਮ ਕਰਦਾ ਸੀ ਤੇ ਲੜਕੀ ਪੜ੍ਹਾਈ ਛੱਡ ਚੁੱਕੀ ਸੀ। ਦੋਵਾਂ ਦੇ ਪਰਵਾਰਾਂ ਨੂੰ ਇਨ੍ਹਾਂ ਦੇ ਪਿਆਰ ਬਾਰੇ ਕੋਈ ਜਾਣਕਾਰੀ ਨਹੀਂ ਸੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲ ਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਪ੍ਰਸ਼ਾਸਨ, ਕਿਸਾਨਾਂ ਦੀ ਸਹੂਲਤ ਵਜੋਂ ਕਣਕ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਵਚਨਬੱਧ : ਡਿਪਟੀ ਕਮਿਸ਼ਨਰ ਸਾਹਨੀ ਵਰਧਮਾਨ ਸਪੈਸ਼ਲ ਸਟੀਲਜ਼, ਅੰਤਰਰਾਸ਼ਟਰੀ ਪੈਰਾ-ਕਰਾਟੇ ਚੈਂਪੀਅਨ ਦੀ ਮਦਦ ਲਈ ਆਈ ਅੱਗੇ ਪੰਜਾਬ ਦੇ ਰਾਜਪਾਲ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 17 ਮਹਿਲਾਵਾਂ ਸਨਮਾਨਿਤ ਅੰਮ੍ਰਿਤਸਰ ਦਾ ਸਰਵਪੱਖੀ ਵਿਕਾਸ ਹੀ ਮੇਰੀ ਪਹਿਲ : ਤਰਨਜੀਤ ਸਿੰਘ ਸੰਧੂ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਦੇ ਭਾਜਪਾ 'ਚ ਸ਼ਾਮਲ ਹੋਣ ’ਤੇ ਭਾਜਪਾ ਪ੍ਰਧਾਨ ਜੇਪੀ ਨੱਡਾ, ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨੂੰ ਮਿਲੇ ਜ਼ਿਲ੍ਹਾ ਮੋਹਾਲੀ ਵਿੱਚ ਖੁਬਸੂਰਤ ਚਿੱਤਰਕਾਰੀ ਰਾਹੀ ਦਿੱਤਾ ਜਾ ਰਿਹਾ ਹੈ ਵੋਟਰ ਜਾਗਰੂਕਤਾ ਦਾ ਸੁਨੇਹਾ ਐਕਟਿੰਗ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਵਾਲੀਆ ਨੇ ਵੀਡੀਓ ਕਾਨਫਰੰਸ ਰਾਹੀਂ ਕੀਤਾ ਨਵੇਂ ਕੋਰਟ ਕੰਪਲੈਕਸ ਦਾ ਉਦਘਾਟਨ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ