Welcome to Canadian Punjabi Post
Follow us on

19

September 2024
ਬ੍ਰੈਕਿੰਗ ਖ਼ਬਰਾਂ :
ਐੱਨ.ਡੀ.ਪੀ. ਵੱਲੋਂ ਟਰੂਡੋ ਲਿਬਰਲਜ਼ ਦਾ ਸਮਰਥਨ ਕਰਨ ਦੀ ਗੱਲ ਕਹਿਣ ਤੋਂ ਬਾਅਦ ਸਦਨ ਵਿੱਚ ਪੋਲੀਏਵਰ ਅਤੇ ਜਗਮੀਤ ਸਿੰਘ ਵਿੱਚਕਾਰ ਹੋਈ ਤਿੱਖੀ ਬਹਿਸਪਾਬਲੋ ਰੋਡਰੀਗੇਜ ਦੇ ਮੰਤਰੀ ਮੰਡਲ ਤੋਂ ਅਸਤੀਫਾ ਦੇਣ ਤੋਂ ਬਾਅਦ ਪ੍ਰਧਾਨ ਮੰਤਰੀ ਟਰੂਡੋ ਨੇ ਅਨੀਤਾ ਆਨੰਦ ਨੂੰ ਟਰਾਂਸਪੋਰਟ ਮੰਤਰੀ ਕੀਤਾ ਨਿਯੁਕਤਜਦੋਂ ਇੱਕ ਗੋਰੇ ਪ੍ਰਦਰਸ਼ਨਕਾਰੀ ਨੇ NDP ਆਗੂ ਜਗਮੀਤ ਸਿੰਘ ਨੂੰ 'corrupted bastard' ਕਿਹਾ ਤਾਂ..ਜਗਮੀਤ ਸਿੰਘ ਬੋਲੇ- ਮੇਰੇ ਸਾਹਮਣੇ ਕਹੋਪੰਜਾਬ ਦੇ ਨੌਜਵਾਨ ਦੀ ਬ੍ਰਿਟਸ਼ ਆਰਮੀ 'ਚ ਹੋਈ ਚੋਣਦੁਨੀਆਂ ਦੀ ਕੋਈ ਵੀ ਤਾਕਤ ਜੰਮੂ ਕਸ਼ਮੀਰ ’ਚ ਧਾਰਾ 370 ਨੂੰ ਵਾਪਿਸ ਨਹੀਂ ਲਿਆ ਸਕਦੀ : ਪ੍ਰਧਾਨ ਮੰਤਰੀਰਾਹੁਲ ਗਾਂਧੀ ਨੂੰ ਅੱਤਵਾਦੀ ਕਹਿਣ 'ਤੇ ਕੇਂਦਰੀ ਮੰਤਰੀ ਬਿੱਟੂ ਖਿਲਾਫ ਐੱਫ.ਆਈ.ਆਰ.ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ 17 ਨਵੇਂ ਸਹਾਇਕ ਇੰਜੀਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਪਰਮਿਟਾਂ ਦੀ ਗ਼ੈਰ-ਕਾਨੂੰਨੀ ਕਲੱਬਿੰਗ ਵਿਰੁੱਧ ਸਖ਼ਤ ਕਾਰਵਾਈ
 
ਕੈਨੇਡਾ

ਲਾਂਗ ਟਰਮ ਕੇਅਰ ਹੋਮਜ਼ ਦੇ ਸੰਕਟ ਨਾਲ ਸਿੱਝਣ ਲਈ ਅਹਿਮ ਭੂਮਿਕਾ ਨਿਭਾਵੇ ਫੈਡਰਲ ਸਰਕਾਰ : ਜਗਮੀਤ ਸਿੰਘ

June 01, 2020 06:12 AM

ਓਟਵਾ, 31 ਮਈ (ਪੋਸਟ ਬਿਊਰੋ) : ਐਨਡੀਪੀ ਆਗੂ ਜਗਮੀਤ ਸਿੰਘ ਵੱਲੋਂ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਤੋਂ ਇਹ ਮੰਗ ਕੀਤੀ ਜਾ ਰਹੀ ਹੈ ਕਿ ਉਹ ਪ੍ਰੋਵਿੰਸ ਦੇ ਲਾਂਗ ਟਰਮ ਕੇਅਰ ਹੋਮਜ਼ ਵਿੱਚ ਪੈਦਾ ਹੋਏ ਸੰਕਟ ਨਾਲ ਸਿੱਝਣ ਲਈ ਲੀਡਰਸਿ਼ਪ ਦਾ ਮੁਜ਼ਾਹਰਾ ਕਰਨ ਤੇ ਆਪਣੀਆਂ ਸ਼ਕਤੀਆਂ ਦੀ ਢੁਕਵੀਂ ਵਰਤੋਂ ਕਰਨ।
ਇੱਕ ਇੰਟਰਵਿਊ ਵਿੱਚ ਜਗਮੀਤ ਸਿੰਘ ਨੇ ਆਖਿਆ ਕਿ ਉਹ ਚਾਹੁੰਦੇ ਹਨ ਕਿ ਓਨਟਾਰੀਓ ਤੇ ਕਿਊਬਿਕ ਦੀਆਂ ਕੁੱਝ ਕੁ ਲਾਂਗ ਟਰਮ ਕੇਅਰ ਫੈਸਿਲਿਟੀਜ਼ ਬਾਰੇ ਫੌਜ ਵੱਲੋਂ ਨਸ਼ਰ ਕੀਤੀਆਂ ਗਈਆਂ ਗੰਭੀਰ ਰਿਪੋਰਟਾਂ ਤੋਂ ਬਾਅਦ ਇਨ੍ਹਾਂ ਫੈਸਿਲਿਟੀਜ਼ ਦੇ ਹਾਲਾਤ ਨੂੰ ਸੁਧਾਰਨ ਲਈ ਪ੍ਰਧਾਨ ਮੰਤਰੀ ਕੌਮੀ ਮਾਪਦੰਡ ਅਪਨਾਉਣ। ਇਸ ਲਈ ਫੈਡਰਲ ਸਰਕਾਰ ਅਜਿਹੀਆਂ ਫੈਸਿਲਿਟੀਜ਼ ਦੀ ਫੰਡਿੰਗ ਵਿੱਚ ਵਾਧਾ ਕਰ ਸਕਦੀ ਹੈ। ਪਿਛਲੇ ਕਈ ਦਹਾਕਿਆਂ ਤੋਂ ਅਜਿਹੀਆਂ ਫੈਸਿਲਿਟੀਜ਼ ਲਈ ਜਿਹੜੇ ਫੰਡ ਹੁੰਦੇ ਸਨ ਉਹ 50-50 ਤੋਂ ਘਟ ਕੇ 80-20 ਰਹਿ ਗਏ ਹਨ।
ਅਸੀਂ ਹੈਲਥ ਕੇਅਰ ਫੰਡਜ਼ ਵਿੱਚ ਵਾਧਾ ਕਰ ਸਕਦੇ ਹਾਂ ਤੇ ਇਹ ਯਕੀਨੀ ਬਣਾ ਸਕਦੇ ਹਾਂ ਕਿ ਲਾਂਗ ਟਰਮ ਕੇਅਰ ਵੀ ਉਨ੍ਹਾਂ ਸਿਧਾਂਤਾਂ ਉੱਤੇ ਹੀ ਚੱਲੇ ਜਿਨ੍ਹਾਂ ਉੱਤੇ ਕੈਨੇਡਾ ਹੈਲਥ ਐਕਟ ਕਾਇਮ ਹੈ। ਇਸ ਨਾਲ ਇਹ ਪੱਕਾ ਕੀਤਾ ਜਾ ਸਕਦਾ ਹੈ ਕਿ ਸਾਡੇ ਸੀਨੀਅਰਜ਼ ਨੂੰ ਮਿਆਰੀ ਹੈਲਥ ਕੇਅਰ ਮਿਲ ਰਹੀ ਹੈ। ਇਸ ਤੋਂ ਪਹਿਲਾਂ ਇੱਕ ਪ੍ਰੈੱਸ ਬ੍ਰੀਫਿੰਗ ਵਿੱਚ ਟਰੂਡੋ ਨੇ ਆਖਿਆ ਸੀ ਕਿ ਫੈਡਰਲ ਸਰਕਾਰ ਵਜੋਂ ਅਸੀਂ ਇਹ ਨਿਸ਼ਚਿਤ ਕਰਾਂਗੇ ਕਿ ਜਿਵੇਂ ਪ੍ਰੋਵਿੰਸਾਂ ਵੱਲੋਂ ਸੀਨੀਅਰਜ਼ ਦੀ ਕੇਅਰ ਨੂੰ ਨਿਯੰਤਰਣ ਵਿੱਚ ਕਰਨ ਲਈ ਕੰਮ ਕੀਤਾ ਜਾਵੇਗਾ ਅਸੀਂ ਉਨ੍ਹਾਂ ਨੂੰ ਸਹਿਯੋਗ ਦੇਣ ਲਈ ਉੱਥੇ ਹੋਵਾਂਗੇ।
ਜਗਮੀਤ ਸਿੰਘ ਨੇ ਆਖਿਆ ਕਿ ਇਸ ਤਰ੍ਹਾਂ ਦੀ ਬਿਆਨਬਾਜ਼ੀ ਕਰਕੇ ਫੈਡਰਲ ਸਰਕਾਰ ਆਪਣਾ ਪੱਲਾ ਨਹੀਂ ਛੁਡਾ ਸਕਦੀ। ਇਸ ਸਮੇਂ ਲੋੜ ਹੈ ਕਿ ਫੈਡਰਲ ਸਰਕਾਰ ਅਹਿਮ ਭੂਮਿਕਾ ਨਿਭਾਵੇ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਐੱਨ.ਡੀ.ਪੀ. ਵੱਲੋਂ ਟਰੂਡੋ ਲਿਬਰਲਜ਼ ਦਾ ਸਮਰਥਨ ਕਰਨ ਦੀ ਗੱਲ ਕਹਿਣ ਤੋਂ ਬਾਅਦ ਸਦਨ ਵਿੱਚ ਪੋਲੀਏਵਰ ਅਤੇ ਜਗਮੀਤ ਸਿੰਘ ਵਿੱਚਕਾਰ ਹੋਈ ਤਿੱਖੀ ਬਹਿਸ ਪਾਬਲੋ ਰੋਡਰੀਗੇਜ ਦੇ ਮੰਤਰੀ ਮੰਡਲ ਤੋਂ ਅਸਤੀਫਾ ਦੇਣ ਤੋਂ ਬਾਅਦ ਪ੍ਰਧਾਨ ਮੰਤਰੀ ਟਰੂਡੋ ਨੇ ਅਨੀਤਾ ਆਨੰਦ ਨੂੰ ਟਰਾਂਸਪੋਰਟ ਮੰਤਰੀ ਕੀਤਾ ਨਿਯੁਕਤ ਜਦੋਂ ਇੱਕ ਗੋਰੇ ਪ੍ਰਦਰਸ਼ਨਕਾਰੀ ਨੇ NDP ਆਗੂ ਜਗਮੀਤ ਸਿੰਘ ਨੂੰ 'corrupted bastard' ਕਿਹਾ ਤਾਂ..ਜਗਮੀਤ ਸਿੰਘ ਬੋਲੇ- ਮੇਰੇ ਸਾਹਮਣੇ ਕਹੋ ਸੰਸਦ ਮੈਂਬਰਾਂ ਨੇ ਕਿਹਾ ਬੇਭਰੋਸਗੀ ਮਤੇ ਲਈ ਲਿਬਰਲ ਤਿਆਰ ਉੱਤਰੀ ਬੀ.ਸੀ. ਵਿੱਚ 90 ਤੋਂ ਜਿ਼ਆਦਾ ਡਾਇਨਾਸੋਰ ਦੀਆਂ ਮਿਲੀਆਂ ਹੱਡੀਆਂ ਕੈਨੇਡਾ ਸਰਕਾਰ 2025 ਲਈ ਇਕ ਵਾਰ ਫਿਰ ਅੰਤਰਰਾਸ਼ਟਰੀ ਵਿਦਿਆਰਥੀ ਪਰਮਿਟ ਵਿਚ ਕਰੇਗੀ ਕਟੌਤੀ ਲਾਰੇਂਸ ਹਾਈਟਸ ਵਿੱਚ ਗੋਲੀ ਲੱਗਣ ਕਾਰਨ ਇੱਕ ਵਿਅਕਤੀ ਹਸਪਤਾਲ ਦਾਖਲ ਤਿੰਨ ਮੋਟਰਸਾਈਕਲਾਂ, ਇੱਕ ਪਿਕਅਪ ਟਰੱਕ ਅਤੇ ਐੱਸਯੂਵੀ ਦੀ ਟੱਕਰ ਵਿੱਚ ਗਰੇਟਰ ਸੁਡਬਰੀ ਨਿਵਾਸੀ ਦੀ ਮੌਤ, ਦੋ ਜ਼ਖਮੀ ਕੈਲਗਰੀ ਪੁਲਿਸ ਨੇ ਹਵਾਈ ਅੱਡੇ `ਤੇ ਲੈਨੀ ਮੈਕਡਾਨਲਡ ਦੀ ਜਾਨ ਬਚਾਉਣ ਵਿੱਚ ਮਦਦ ਕਰਣ ਵਾਲੇ 3 ਕੈਲਗਰੀ ਵਾਸੀਆਂ ਨੂੰ ਕੀਤਾ ਸਨਮਾਨਿਤ ਮਾਰਿਸਬਰਗ ਵਿੱਚ ਅਪਰ ਕੈਨੇਡਡਾ ਵਿਲੇਜ ਵਿੱਚ ਨਵੀਂ ਕੈਨੇਡੀਅਨ ਘੋੜੇ ਦੀ ਮੂਰਤੀ ਕੀਤੀ ਸਥਾਪਿਤ