Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਅੰਤਰਰਾਸ਼ਟਰੀ

ਫਲੌਇਡ ਦੀ ਮੌਤ ਤੋਂ ਬਾਅਦ ਅਮਰੀਕਾ ਵਿੱਚ ਥਾਂ-ਥਾਂ ਹੋ ਰਹੇ ਹਨ ਰੋਸ ਮੁਜ਼ਾਹਰੇ

June 01, 2020 06:51 AM

· ਪੁਲਿਸ ਵੱਲੋਂ ਕੀਤੀ ਜਾਣ ਵਾਲੀ ਹਿੰਸਾ ਨੂੰ ਖ਼ਤਮ ਕਰਨ ਦੀ ਮੰਗ


ਮਿਨੀਆਪੋਲਿਸ, 31 ਮਈ (ਪੋਸਟ ਬਿਊਰੋ) : ਪੁਲਿਸ ਅਧਿਕਾਰੀ ਵੱਲੋਂ ਸਿਆਹ ਨਸਲ ਦੇ ਵਿਅਕਤੀ ਜਾਰਜ ਫਲੌਇਡ ਦਾ ਕਥਿਤ ਤੌਰ ੳੱੁਤੇ ਕਤਲ ਕੀਤੇ ਜਾਣ ਤੋਂ ਬਾਅਦ ਅਮਰੀਕਾ ਭਰ ਵਿੱਚ ਸੁਰੂ ਹੋਏ ਰੋਸ ਮੁਜ਼ਾਹਰੇ ਰੁਕਣ ਦਾ ਨਾਂ ਹੀ ਨਹੀਂ ਲੈ ਰਹੇ। ਐਤਵਾਰ ਨੂੰ ਵੀ ਪੂਰੇ ਅਮਰੀਕਾ ਵਿੱਚ ਮੁਜ਼ਾਹਰਾਕਾਰੀਆਂ ਨੇ ਰੋਸ ਪ੍ਰਦਰਸ਼ਨ ਕੀਤੇ ਤੇ ਇੱਕਾ-ਦੁੱਕਾ ਥਾਂਵਾਂ ਉੱਤੇ ਹਿੰਸਕ ਵਾਰਦਾਤਾਂ ਨੂੰ ਵੀ ਅੰਜਾਮ ਦਿੱਤਾ।
ਇਸ ਘਟਨਾ ਤੋਂ ਇੱਕ ਹਫਤੇ ਬਾਅਦ ਮਿਨੀਆਪੋਲਿਸ ਵਿੱਚ ਹੀ ਮੁਜ਼ਾਹਰਾ ਕਰ ਰਹੇ ਲੋਕਾਂ ਉੱਤੇ ਇੱਕ ਟਰੱਕ ਡਰਾਈਵਰ ਨੇ ਜਾਣਬੁੱਝ ਕੇ ਟਰੱਕ ਚੜ੍ਹਾਉਣ ਦੀ ਕੋਸਿ਼ਸ਼ ਕੀਤੀ। ਪਰ ਅਧਿਕਾਰੀਆਂ ਅਨੁਸਾਰ ਕਿਸੇ ਵੀ ਮੁਜ਼ਾਹਰਾਕਾਰੀ ਨੂੰ ਕੋਈ ਨੁਕਸਾਨ ਨਹੀਂ ਪਹੁੰਚਿਆ। ਮਿਨਿਸੋਟਾ ਸਟੇਟ ਪੈਟਰੋਲ ਵੱਲੋਂ ਟਵੀਟ ਕਰਕੇ ਦਿੱਤੀ ਗਈ ਜਾਣਕਾਰੀ ਅਨੁਸਾਰ ਡਰਾਈਵਰ ਮੁਜ਼ਾਹਰਾਕਾਰੀਆਂ ਨੂੰ ਭੜਕਾਉਣ ਦੀ ਕੋਸਿ਼ਸ਼ ਕਰ ਰਿਹਾ ਸੀ ਤੇ ਉਸ ਨੂੰ ਗ੍ਰਿਫਤਾਰ ਵੀ ਕਰ ਲਿਆ ਗਿਆ। ਬੋਸਟਨ ਤੋਂ ਲੈ ਕੇ ਸੈਨ ਫਰਾਂਸਿਸਕੋ ਤੱਕ ਇਸ ਮੱੁਦੇ ਨੂੰ ਲੈ ਕੇ ਮੁਜ਼ਾਹਰੇ ਭਖੇ ਹੋਏ ਹਨ। ਫਿਲਾਡੈਲਫੀਆ, ਸੈਂਟਾ ਮੋਨਿਕਾ ਤੇ ਕੈਲੇਫੋਰਨੀਆ ਵਿੱਚ ਤਾਂ ਕੱੁਝ ਲੋਕਾਂ ਵੱਲੋਂ ਸਟੋਰ ਵੀ ਲੱੁਟੇ ਗਏ।
ਜਿਸ ਅਧਿਕਾਰੀ ਨੇ ਕਈ ਮਿੰਟਾਂ ਤੱਕ ਫਲੌਇਡ ਦੇ ਗਲੇ ਉੱਤੇ ਗੋਡਾ ਟਿਕਾਈ ਰੱਖਿਆ, ਉਸ ਉੱਤੇ ਕਤਲ ਦਾ ਚਾਰਜ ਲਾਇਆ ਗਿਆ ਹੈ। ਪਰ ਮੁਜ਼ਾਹਰਾਕਾਰੀਆਂ ਦੀ ਮੰਗ ਹੈ ਕਿ ਮੌਕੇ ਉੱਤੇ ਮੌਜੂਦ ਬਾਕੀ ਦੇ ਤਿੰਨ ਅਧਿਕਾਰੀਆਂ ਖਿਲਾਫ ਵੀ ਕਾਨੂੰਨੀ ਕਾਰਵਾਈ ਕੀਤੀ ਜਾਵੇ। ਇਨ੍ਹਾਂ ਚਾਰਾਂ ਪੁਲਿਸ ਅਧਿਕਾਰੀਆਂ ਨੂੰ ਨੌਕਰੀ ਤੋਂ ਕੱਢਿਆ ਜਾ ਚੁੱਕਿਆ ਹੈ।
ਹਿੰਸਕ ਮੁਜ਼ਾਹਰਿਆਂ ਦੌਰਾਨ ਮਿਨੀਆਪੋਲਿਸ ਵਿੱਚ ਕਈ ਇਮਾਰਤਾਂ ਨੂੰ ਨੁਕਸਾਨ ਪਹੁੰਚਿਆ, ਜਿਸ ਨੂੰ ਰੋਕਣ ਲਈ ਮਿਨੀਸੋਟਾ ਦੇ ਗਵਰਨਰ ਵੱਲੋਂ ਹਜ਼ਾਰਾਂ ਨੈਸ਼ਨਲ ਗਾਰਡ ਸੋਲਜਰਜ਼ ਦੀ ਮਦਦ ਲਈ ਜਾ ਰਹੀ ਹੈ। ਐਤਵਾਰ ਨੂੰ ਸਟੇਟ ਪੈਟਰੋਲਮੈਂਟ ਤੇ ਨੈਸ਼ਨਲ ਗਾਰਡ ਸੋਲਜਰਜ਼ ਵੱਲੋਂ ਮੁਜ਼ਾਹਰਾਕਾਰੀਆਂ ਦੀ ਹਿੰਸਾ ਨੂੰ ਰੋਕਣ ਲਈ ਤਾਕਤ ਦਾ ਮੁਜ਼ਾਹਰਾ ਕੀਤਾ ਗਿਆ। ਇਨ੍ਹਾਂ ਸੋਲਜਰਜ਼ ਦੇ ਪਿੱਛੇ ਮਿਲਟਰੀ ਸਟਾਈਲ ਹਥਿਆਰਬੰਦ ਗੱਡੀਆਂ ਵੀ ਖੜ੍ਹੀਆਂ ਸਨ। ਐਤਵਾਰ ਨੂੰ ਉਸ ਸਮੇਂ ਇੱਕ ਵਾਰੀ ਤਣਾਅ ਕਾਫੀ ਵੱਧ ਗਿਆ ਜਦੋਂ ਵਾੲ੍ਹੀਟ ਹਾਊਸ ਨੇੜੇ ਲਾਫਾਇਤੇ ਪਾਰਕ ਵਿੱਚ ਫਲੌਇਡ ਦੀ ਮੌਤ ਖਿਲਾਫ ਰੋਸ ਮੁਜ਼ਾਹਰਾ ਕਰ ਰਹੇ ਦੂਜੇ ਗਰੁੱਪ ਨੇ ਪਹਿਲਾਂ ਤੋਂ ਹੀ ਉੱਥੇ ਮੌਜੂਦ ਗਰੁੱਪ ਨਾਲ ਰਲਣ ਦੀ ਕੋਸਿ਼ਸ਼ ਕੀਤੀ ਪਰ ਪੁਲਿਸ ਵੱਲੋਂ ਉਨ੍ਹਾਂ ਦਾ ਰਾਹ ਰੋਕ ਦਿੱਤਾ ਗਿਆ। ਪੁਲਿਸ ਨੇ ਭੀੜ ਨੂੰ ਖਿੰਡਾਉਣ ਲਈ ਪੈਪਰ ਪੌਡਸ ਤੇ ਫਲੈਸ਼ ਬੈਂਗਜ਼ ਵੀ ਛੱਡੇ ਪਰ ਮੁਜ਼ਾਹਰਾਕਾਰੀ ਆਪਣੀ ਥਾਂ ਤੋਂ ਨਹੀਂ ਹਿੱਲੇ।

 

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ