Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਭਾਰਤ

ਮਾਹਿਰਾਂ ਦੀ ਰਿਪੋਰਟ: ਭਾਰਤ ਵਿੱਚ ਵੇਲੇ ਸਿਰ ਪ੍ਰਵਾਸੀ ਮਜ਼ਦੂਰ ਵਾਪਸ ਜਾਣ ਦਿੱਤੇ ਜਾਂਦੇ ਤਾਂ ਨੁਕਸਾਨ ਘੱਟ ਹੁੰਦਾ

June 01, 2020 08:12 AM

ਨਵੀਂ ਦਿੱਲੀ, 31 ਮਈ, (ਪੋਸਟ ਬਿਊਰੋ)- ਭਾਰਤ ਦੇ ਸਿਹਤ ਸਬੰਧੀ ਮਾਹਿਰਾਂ ਨੇ ਇਹ ਦਾਅਵਾ ਕੀਤਾ ਹੈ ਕਿ ਪਰਵਾਸੀ ਮਜ਼ਦੂਰਾਂ ਨੂੰ ਲਾਕਡਾਊਨ ਤੋਂ ਪਹਿਲਾਂ ਆਪਣੇ ਘਰੀਂ ਜਾਣ ਦਿੱਤਾ ਜਾਂਦਾ ਤਾਂ ਕੋਰੋਨਾ ਵਾਇਰਸ ਦੇ ਕੇਸ ਵਧਣ ਤੋਂ ਰੋਕੇ ਜਾ ਸਕਦੇ ਸਨ, ਕਿਉਂਕਿ ਓਦੋਂ ਤੱਕ ਹਾਲੇ ਇਸ ਮਹਾਮਾਰੀ ਦਾ ਵਾਇਰਸ ਬਹੁਤ ਥੋੜ੍ਹਾ ਫੈਲਿਆ ਸੀ।
ਆਲ ਇੰਡੀਆ ਮੈਡੀਕਲ ਇੰਸਟੀਚਿਊਟ (ਏਮਜ਼), ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇ ਐਨ ਯੂ) ਅਤੇ ਬਨਾਰਸ ਹਿੰਦੂ ਯੂਨੀਵਰਸਿਟੀ (ਬੀ ਐਚ ਯੂ) ਸਮੇਤ ਭਾਰਤ ਦੀਆਂ ਕਈ ਪ੍ਰਮੁੱਖ ਸੰਸਥਾਵਾਂ ਦੇ ਸਿਹਤ ਮਾਹਰਾਂ ਨੇ ਕੋਰੋਨਾ ਬਾਰੇ ਵਰਕਿੰਗ ਗਰੁੱਪ ਦੀ ਰਿਪੋਰਟ ਵਿੱਚ ਕਿਹਾ ਹੈ ਕਿ ਘਰ ਜਾਂਦੇ ਪਰਵਾਸੀ ਅੱਜ ਦੇਸ਼ ਦੇ ਹਰ ਰਾਜ ਨੂੰ ਵਾਇਰਸ ਲਿਜਾ ਰਹੇ ਹਨ। ਇੰਡੀਅਨ ਪਬਲਿਕ ਹੈਲਥ ਐਸੋਸੀਏਸ਼ਨ, ਇੰਡੀਅਨ ਐਸੋਸੀਏਸ਼ਨ ਆਫ ਪ੍ਰੀਵੈਂਟਿਵ ਐਂਡ ਸੋਸ਼ਲ ਮੈਡੀਸਨ ਤੇ ਇੰਡੀਅਨ ਐਸੋਸੀਏਸ਼ਨ ਆਫ਼ ਐਪੀਜੇਮਾਲੋਜਿਸਟ ਦੇ ਮਾਹਰਾਂ ਦੀ ਬਣਾਈ ਇਹ ਰਿਪੋਰਟ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਭੇਜੀ ਗਈ ਹੈ। ਇਸ ਰਿਪੋਰਟ ਵਿੱਚ ਉਨ੍ਹਾਂ ਦੱਸਿਆ ਹੈ ਕਿ ਸਾਰੇ ਦੇਸ਼ ਵਿੱਚ 25 ਤੋਂ 30 ਮਈ ਤਕ ਲਾਕਡਾਊਨ ਸਭ ਤੋਂ ਸਖ਼ਤ ਸੀ ਅਤੇ ਇਸੇ ਦੌਰਾਨ ਕੋਰੋਨਾ ਵਾਇਰਸ ਦੇ ਕੇਸ ਤੇਜ਼ੀ ਨਾਲ ਵਧੇ ਸਨ। ਇਸ ਰਿਪੋਰਟ ਵਿੱਚ ਲਿਖਿਆ ਹੈ ਕਿ ਦੇਸ਼ ਦੇ ਨੀਤੀ ਘਾੜਿਆਂ ਨੇ ਸਾਫ ਤੌਰ ਉੱਤੇ ਪ੍ਰਸ਼ਾਸਨਿਕ ਅਫ਼ਸਰਾਂ ਉੱਤੇ ਭਰੋਸਾ ਕੀਤਾ ਤੇ ਮਹਾਮਾਰੀ ਸਾਇੰਸ, ਜਨਤਕ ਸਿਹਤ, ਦਵਾਈਆਂ ਤੇ ਸੋਸ਼ਲ ਸਾਇੰਸ ਦੇ ਖੇਤਰ ਵਿਚਲੇ ਵਿਗਿਆਨਕ ਮਾਹਿਰਾਂ ਨਾਲ ਗੱਲਬਾਤ ਘੱਟ ਹੋਈ ਸੀ। ਰਿਪੋਰਟ ਮੁਤਾਬਕ ਭਾਰਤ ਮਨੁੱਖੀ ਸੰਕਟ ਅਤੇ ਬਿਮਾਰੀ ਫੈਲਣ ਦੇ ਪੱਖ ਤੋਂ ਬਹੁਤ ਭਾਰੀ ਕੀਮਤ ਤਾਰ ਚੁੱਕਾ ਹੈ। ਇਨ੍ਹਾਂ ਮਾਹਿਰਾਂ ਨੇ ਜਨਤਕ ਸਿਹਤ ਤੇ ਮਨੁੱਖੀ ਸੰਕਟਾਂ ਨਾਲ ਨਜਿੱਠਣ ਲਈ ਕੇਂਦਰ, ਰਾਜ ਤੇ ਜ਼ਿਲ੍ਹਾ ਪੱਧਰਾਂ ਉੱਤੇ ਆਪਸੀ ਡਿਸਿਪਲਿਨ ਲਈ ਜਨਤਕ ਸਿਹਤ ਅਤੇ ਸਿਹਤ ਮਾਹਿਰਾਂ, ਸਮਾਜਿਕ ਵਿਗਿਆਨੀਆਂ ਦੀਆਂ ਕਮੇਟੀਆਂ ਬਣਾਉਣ ਦੀ ਸਿਫਾਰਸ਼ ਕੀਤੀ ਅਤੇ ਸੁਝਾਅ ਦਿੱਤਾ ਹੈ ਕਿ ਜਾਂਚ ਦੇ ਨਤੀਜਿਆਂ ਸਮੇਤ ਸਾਰੇ ਅੰਕੜੇ ਜਨਤਕ ਕੀਤੇ ਜਾਣੇ ਚਾਹੀਦੇ ਹਨ ਤਾਂ ਜੋ ਇਸ ਮਹਾਮਾਰੀ ਉੱਤੇ ਕਾਬੂ ਪਾਉਣ ਦਾ ਰਾਹ ਲੱਭਿਆ ਜਾ ਸਕੇ।

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼