Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਅੰਤਰਰਾਸ਼ਟਰੀ

ਪਾਕਿਸਤਾਨ ਵਿੱਚ ਨਵਾਜ਼ ਸ਼ਰੀਫ ਦੀ ਸੋਸ਼ਲ ਮੀਡੀਆ ਉੱਤੇ ‘ਕੈਫੇ ਤਸਵੀਰ` ਨਾਲ ਰਾਜਸੀ ਰੱਫੜ

June 01, 2020 08:17 AM

ਲਾਹੌਰ, 31 ਮਈ, (ਪੋਸਟ ਬਿਊਰੋ)- ਪਾਕਿਸਤਾਨ ਦੇ ‘ਬੀਮਾਰ` ਦੱਸੇ ਜਾਂਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਦੀ ਲੰਡਨ ਦੇ ਇਕ ਕੈਫੇ ਵਿਚ ਪਰਿਵਾਰ ਦੇ ਕੁਝ ਮੈਂਬਰਾਂ ਨਾਲ ਚਾਹ ਪੀਣ ਦੀ ਨਵੀਂ ਆਈ ਤਸਵੀਰ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀ ਹੈ, ਜਿਸ ਨਾਲ ਉਨ੍ਹਾਂ ਦੀ ਸਿਹਤ ਉੱਤੇ ਚਰਚਾ ਅਤੇ ਰਾਜਸੀ ਬਿਆਨਬਾਜ਼ੀ ਚੱਲ ਪਈ ਹੈ। ਹਾਕਮ ਧਿਰ ਪਾਕਿਸਤਾਨ ਤਹਿਰੀਕ-ਏ-ਇਨਸਾਫ ਪਾਰਟੀ ਦੇ ਮੈਂਬਰਾਂ ਨੇ ਮੰਗ ਕੀਤੀ ਹੈ ਕਿ ਭ੍ਰਿਸ਼ਟਾਚਾਰ ਦੇ ਕੇਸ ਦਾ ਸਾਹਮਣਾ ਕਰਨ ਲਈ ਨਵਾਜ਼ ਸ਼ਰੀਫ ਨੂੰ ਫੜ ਕੇ ਛੇਤੀ ਦੇਸ਼ ਵਿਚ ਵਾਪਸ ਲਿਆਂਦਾ ਜਾਵੇ।
ਸੋਸ਼ਲ ਮੀਡੀਆ ਉੱਤੇ ਵਾਇਰਲ ਹੋਈ ਇਸ ਤਸਵੀਰ ਵਿਚ ਪਾਕਿਸਤਾਨ ਦੇ ਤਿੰਨ ਵਾਰੀਆਂ ਦੇ ਪ੍ਰਧਾਨ ਮੰਤਰੀ ਤੇ 70 ਸਾਲਾ ਰਾਜਸੀ ਨੇਤਾ ਨਵਾਜ਼ ਸ਼ਰੀਫ ਆਪਣੀਆਂ ਪੋਤੀਆਂ ਨਾਲ ਸੜਕ ਕਿਨਾਰੇ ਇਕ ਕੈਫੇ ਵਿਚ ਬੈਠੇ ਦਿੱਸ ਰਹੇ ਹਨ। ਉਨ੍ਹਾਂ ਨੀਲੇ ਰੰਗ ਦੀ ਸਲਵਾਰ ਕਮੀਜ਼ ਪਹਿਨਣ ਦੇ ਨਾਲ ਟੋਪੀ ਪਾਈ ਹੈ ਤੇ ਉਨ੍ਹਾਂ ਦੀ ਸਿਹਤ ਬਿਹਤਰ ਦਿੱਸਦੀ ਹੈ।
ਇਸ ਪਿੱਛੋਂ ਪਾਕਿਸਤਾਨ ਦੇ ਕੁਝ ਮੰਤਰੀਆਂ ਨੇ ਨਵਾਜ਼ ਸ਼ਰੀਫ ਦੀ ਬਿਮਾਰੀ ਗੰਭੀਰ ਹੋਣ ਬਾਰੇ ਸ਼ੱਕ ਨਾਲ ਕਿਹਾ ਕਿ ਸ਼ਰੀਫ ਲੰਡਨ ਦੀਆਂ ਸੜਕਾਂ ਉੱਤੇ ਘੁੰਮਦਾ ਅਤੇ ਕੋਵਿਡ-19 ਦੀ ਮਹਾਮਾਰੀ ਦੌਰਾਨ ਮਾਸਕ ਲਾਉਣਾ ਵੀ ਠੀਕ ਨਹੀਂ ਮੰਨਦਾ। ਕੇਂਦਰੀ ਮੰਤਰੀ ਫਵਾਦ ਚੌਧਰੀ ਨੇ ਕਿਹਾ ਕਿ ਕੈਫੇ ਵਿਚ ਚਾਹ ਪੀਂਦੇ ਨਵਾਜ਼ ਸ਼ਰੀਫ ਦੀ ਤਸਵੀਰ ਨੇ ਸਾਡੇ ਦੇਸ਼ ਦੀ ਕਾਨੂੰਨ, ਨਿਆ ਤੇ ਨਿਆਂ ਵਿਵਸਥਾ ਦਾ ਜਲੂਸ ਕੱਢ ਦਿੱਤਾ ਹੈ।
ਦੂਸਰੇ ਪਾਸੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਸਲਾਹਕਾਰ ਸ਼ਾਹਬਾਜ਼ ਗਿੱਲ ਨੇ ਕਿਹਾ ਕਿ ਕੋਰਟ ਵਿਚ ਝੂਠ ਬੋਲ ਕੇ ਨਵਾਜ਼ ਸ਼ਰੀਫ ਵਿਦੇਸ਼ ਗਏ ਹੋਏ ਹਨ। ਗਿੱਲ ਨੇ ਕਿਹਾ ਕਿ ਸ਼ਰੀਫ ਪਰਿਵਾਰ ਸੋਚਦਾ ਹੈ ਕਿ ਲੋਕ ਮੂਰਖ ਹਨ। ਉਨ੍ਹਾਂ ਨੇ ਸ਼ਰੀਫ ਨੂੰ ਕਿਹਾ ਕਿ ਉਹ ਪਾਕਿਸਤਾਨ ਆ ਕੇ ਆਪਣੇ ਖਿਲਾਫ ਭ੍ਰਿਸ਼ਟਾਚਾਰ ਦੇ ਕੇਸ ਭੁਗਤਣ। ਪੰਜਾਬ ਦੇ ਸੂਚਨਾ ਮੰਤਰੀ ਫੈਯਾਜੁਲ ਹਸਨ ਚੌਹਾਨ ਨੇ ਕਿਹਾ ਕਿ ਸ਼ਰੀਫ ਲੰਡਨ ਦੀਆਂ ਸੜਕਾਂ ਉੱਤੇ ਮਾਸਕ ਬਿਨਾਂ ਕਿਵੇਂ ਘੁੰਮਦੇ ਹਨ। ਭ੍ਰਿਸ਼ਟਾਚਾਰ ਦੇ ਕੇਸ ਭੁਗਤਣ ਲਈ ਉਨ੍ਹਾਂ ਨੂੰ ਵਾਪਸ ਲਿਆਉਣਾ ਚਾਹੀਦਾ ਹੈ।

 

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ