Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ
 
ਕੈਨੇਡਾ

ਸੰਯੁਕਤ ਰਾਸ਼ਟਰ ਦੀ ਸੁਰੱਖਿਆ ਕਾਉਂਸਲ ਦੀ ਅਸਥਾਈ ਸੀਟ ਲਈ ਚੋਣ ਜੂਨ ਵਿੱਚ

June 01, 2020 06:00 PM

ਓਟਵਾ, 1 ਜੂਨ (ਪੋਸਟ ਬਿਊਰੋ) : ਸੰਯੁਕਤ ਰਾਸ਼ਟਰ ਵੱਲੋਂ ਇਸ ਗੱਲ ਦੀ ਪੁਸ਼ਟੀ ਕੀਤੀ ਗਈ ਹੈ ਕਿ ਸੰਯੁਕਤ ਰਾਸ਼ਟਰ ਦੀ ਸੁਰੱਖਿਆ ਕਾਉਂਸਲ ਦੀ ਅਸਥਾਈ ਸੀਟ ਲਈ ਚੋਣ ਜੂਨ ਵਿੱਚ ਹੋਵੇਗੀ। ਇਸ ਵਿੱਚ ਕੈਨੇਡਾ ਦਾ ਮੁਕਾਬਲਾ ਨੌਰਵੇਅ ਤੇ ਆਇਰਲੈਂਡ ਨਾਲ ਹੈ। ਸੰਯੁਕਤ ਰਾਸ਼ਟਰ ਨੇ ਇਹ ਵੀ ਆਖਿਆ ਹੈ ਕਿ ਇਹ ਚੋਣ ਕੋਵਿਡ-19 ਦੇ ਪਸਾਰ ਨੂੰ ਰੋਕਣ ਲਈ ਕੀਤੀਆਂ ਜਾ ਰਹੀਆਂ ਕੋਸਿ਼ਸ਼ਾਂ ਸਬੰਧੀ ਨਵੇਂ ਨਿਯਮਾਂ ਤਹਿਤ ਹੋਵੇਗੀ।
193 ਅੰਬੈਸਡਰਜ਼ ਆਪਣੇ ਦੇਸ਼ਾਂ ਦੇ ਪੱਖ ਉੱਤੇ ਗੁਪਤ ਵੋਟਾਂ ਪਾਉਣਗੇ। ਇਹ ਮੁਕਾਬਲਾ ਸੰਯੁਕਤ ਰਾਸ਼ਟਰ ਦੀ ਸੁਰੱਖਿਆ ਕਾਉਂਸਲ ਦੀਆਂ ਦੋ ਸੀਟਾਂ ਲਈ ਹੋਵੇਗਾ। ਪਰ ਇਹ ਵੋਟ ਜਨਰਲ ਅਸੈਂਬਲੀ ਦੀ ਪੂਰੀ ਮੀਟਿੰਗ ਵਿੱਚ ਨਹੀਂ ਹੋਵੇਗੀ ਕਿਉਂਕਿ ਨਿਊ ਯੌਰਕ ਕੋਵਿਡ-19 ਆਊਟਬ੍ਰੇਕ ਦਾ ਗੜ੍ਹ ਬਣ ਚੱੁਕਿਆ ਹੈ। ਇਸ ਕਾਰਨ ਸੰਯੁਕਤ ਰਾਸ਼ਟਰ ਦੇ ਡਿਪਲੋਮੈਟਸ ਘਰ ਤੋਂ ਕੰਮ ਕਰਨ ਤੇ ਵੀਡੀਓਕਾਨਫਰੰਸਿੰਗ ਉੱਤੇ ਹੀ ਨਿਰਭਰ ਕਰ ਰਹੇ ਹਨ।
ਇਸ ਦੀ ਥਾਂ ਉੱਤੇ ਅੰਬੈਸਡਰਜ਼ ਨੂੰ ਅਗਾਊਂ ਹੀ ਸੰਯੁਕਤ ਰਾਸ਼ਟਰ ਦੇ ਹੈੱਡਕੁਆਰਟਰ ਉੱਤੇ ਦੱਸੀ ਗਈ ਨਿਰਧਾਰਤ ਥਾਂ ਉੱਤੇ ਪਹੁੰਚਣ ਦਾ ਨੋਟਿਸ ਮਿਲੇਗਾ। ਅੰਬੈਸਡਰਜ਼ ਨੂੰ ਵੱਖ ਵੱਖ ਸਮੇਂ ਉੱਤੇ ਸੰਯੁਕਤ ਰਾਸ਼ਟਰ ਦੇ ਹੈੱਡਕੁਆਰਟਰ ਸੱਦਿਆ ਜਾਵੇਗਾ ਤਾਂ ਕਿ ਉਹ ਆਪਣੀ ਵੋਟ ਪਾ ਸਕਣ। ਇਸ ਦੇ ਨਾਲ ਹੀ ਵੱਡਾ ਇੱਕਠ ਕਰਨ ਤੋਂ ਵੀ ਬਚਤ ਰਹਿ ਜਾਵੇਗੀ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ