Welcome to Canadian Punjabi Post
Follow us on

30

June 2025
ਬ੍ਰੈਕਿੰਗ ਖ਼ਬਰਾਂ :
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ
 
ਕੈਨੇਡਾ

ਰੂਸ ਨੂੰ ਜੀ-7 ਵਿੱਚ ਮੁੜ ਸ਼ਾਮਲ ਕਰਨ ਦੀ ਟਰੰਪ ਦੀ ਪੇਸ਼ਕਸ਼ ਟਰੂਡੋ ਨੇ ਠੁਕਰਾਈ

June 02, 2020 04:52 AM

ਓਟਵਾ, 1 ਜੂਨ (ਪੋਸਟ ਬਿਊਰੋ) : ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਟਰੰਪ ਦੀ ਉਸ ਤਾਜ਼ਾ ਪੇਸ਼ਕਸ਼ ਨੂੰ ਠੁਕਰਾ ਦਿੱਤਾ ਹੈ ਜਿਸ ਵਿੱਚ ਉਨ੍ਹਾਂ ਰੂਸ ਨੂੰ ਮੁੜ ਜੀ-7 ਵਿੱਚ ਸ਼ਾਮਲ ਕਰਨ ਦੀ ਪੈਰਵੀ ਕੀਤੀ ਸੀ।
ਇਸ ਮਹੀਨੇ ਦੇ ਅੰਤ ਵਿੱਚ ਅਮਰੀਕਾ ਦੇ ਰਾਸ਼ਟਰਪਤੀ ਡੌਨਲਡ ਟਰੰਪ ਵੱਲੋਂ ਜੀ-7 ਸਿਖਰ ਵਾਰਤਾ ਦੀ ਮੇਜ਼ਬਾਨੀ ਕੀਤੀ ਜਾਣੀ ਸੀ ਪਰ ਅਮਰੀਕਾ ਵਿੱਚ ਵੱਡੀ ਪੱਧਰ ਉੱਤੇ ਚੱਲ ਰਹੇ ਮੁਜ਼ਾਹਰਿਆਂ ਕਾਰਨ ਇਸ ਵਾਰਤਾ ਨੂੰ ਇਸ ਸਾਲ ਦੇ ਅੰਤ ਤੱਕ ਮੁਲਤਵੀ ਕਰ ਦਿੱਤਾ ਗਿਆ ਹੈ। ਟਰੰਪ ਨੇ ਆਪਣੀ ਇਹ ਇੱਛਾ ਵੀ ਪ੍ਰਗਟਾਈ ਸੀ ਕਿ ਇਸ ਸਿਖਰ ਵਾਰਤਾ ਵਿੱਚ ਉਹ ਰੂਸ, ਭਾਰਤ, ਦੱਖਣੀ ਕੋਰੀਆ ਤੇ ਆਸਟਰੇਲੀਆ ਨੂੰ ਵੇਖਣਾ ਚਾਹੁੰਦੇ ਹਨ।
ਪਰ ਸੋਮਵਾਰ ਨੂੰ ਟਰੂਡੋ ਨੇ ਇਹ ਸਪਸ਼ਟ ਕਰ ਦਿੱਤਾ ਕਿ ਜਦੋਂ ਤੋਂ ਰੂਸ ਵੱਲੋਂ ਯੂਕਰੇਨ ਦੇ ਇਲਾਕੇ ਕ੍ਰਿਮੀਆ ਉੱਤੇ ਧੱਕੇ ਨਾਲ ਕਬਜ਼ਾ ਕੀਤਾ ਗਿਆ ਸੀ ਉਦੋਂ ਤੋਂ, ਭਾਵ 2014 ਜਦੋਂ ਇਨ੍ਹਾਂ ਨੂੰ ਜੀ-8 ਆਖਿਆ ਜਾਂਦਾ ਸੀ, ਲੈ ਕੇ ਹੁਣ ਤੱਕ ਕੱੁਝ ਵੀ ਨਹੀਂ ਬਦਲਿਆ। ਇਸ ਵੱਡੀ ਘਟਨਾ ਤੋਂ ਬਾਅਦ ਹੀ ਰੂਸ ਨੂੰ ਜੀ-8 ਮੁਲਕਾਂ ਦੇ ਸਮੂਹ ਵਿੱਚੋਂ ਬਾਹਰ ਕਰ ਦਿੱਤਾ ਗਿਆ ਸੀ।
ਟਰੂਡੋ ਨੇ ਆਖਿਆ ਕਿ ਕੱੁਝ ਸਾਲ ਪਹਿਲਾਂ ਜਦੋਂ ਰੂਸ ਨੇ ਕ੍ਰਿਮੀਆ ਉੱਤੇ ਚੜ੍ਹਾਈ ਕੀਤੀ ਸੀ ਤਾਂ ਉਹ ਕੌਮਾਂਤਰੀ ਨਿਯਮਾਂ ਦੀ ਨਾ ਸਿਰਫ ਉਲੰਘਣਾਂ ਸੀ ਸਗੋਂ ਸਾਰਿਆਂ ਦਾ ਅਪਮਾਨ ਵੀ ਸੀ। ਇਸੇ ਲਈ ਰੂਸ ਨੂੰ ਇਸ ਗਰੁੱਪ ਤੋਂ ਬਾਹਰ ਕੀਤਾ ਗਿਆ ਸੀ ਤੇ ਇਸ ਨੂੰ ਬਾਹਰ ਹੀ ਰੱਖਿਆ ਜਾਵੇਗਾ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨ ਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਬਾਈਵਾਰਡ ਮਾਰਕੀਟ ਵਿੱਚ ਪੈਦਲ ਜਾ ਰਹੀ ਔਰਤ ਨੂੰ ਕਾਰ ਨੇ ਟੱਕਰ ਮਾਰ ਦਿੱਤੀ, ਗੰਭੀਰ ਜ਼ਖਮੀ 49 ਸਾਲਾ ਕੈਨੇਡੀਅਨ ਨਾਗਰਿਕ ਦੀ ਅਮਰੀਕੀ ਇੰਮੀਗ੍ਰੇਸ਼ਨ ਏਜੰਸੀ ਆਈਸੀਈ ਦੀ ਹਿਰਾਸਤ `ਚ ਮੌਤ ਪੋਰਟਰ ਏਅਰਲਾਈਨਜ਼ 13 ਦਸੰਬਰ ਤੋਂ ਓਟਵਾ-ਮੈਕਸੀਕੋ ਲਈ ਚਲਾਏਗਾ ਨਾਨ-ਸਟਾਪ ਉਡਾਨਾਂ ਓਂਟਾਰੀਓ ਦੇ ਅਲਮੋਂਟੇ ਵਿੱਚ ਸਕੂਲ ਬੱਸ ਦੀ ਟੱਕਰ ਨਾਲ ਬੱਚੇ ਦੀ ਮੌਤ ਚਾਓ ਲਾਮ ਨੇ ਬਿਆਨ `ਚ ਮਾਂ ਦੀ ਹੱਤਿਆ ਤੋਂ ਪਹਿਲਾਂ ਸਾਲਾਂ ਤੱਕ ਹੋਏ ਦੁਰਵਿਵਹਾਰ ਦਾ ਦਿੱਤਾ ਵੇਰਵਾ ਏਸ਼ੀਅਨ ਫੂਡ ਸੈਂਟਰ ਦੀ ਕੈਨੇਡਾ ਡੇਅ ਮੌਕੇ ਲੱਗ ਗਈ ਸੇਲ ਕੈਨੇਡੀਅਨ ਬਾਰਡਰ ਏਜੰਟਾਂ ਨੇ ਬਲੂ ਵਾਟਰ ਬ੍ਰਿਜ 'ਤੇ 23 ਮਿਲੀਅਨ ਡਾਲਰ ਦੀ ਸ਼ੱਕੀ ਕੋਕੀਨ ਕੀਤੀ ਜ਼ਬਤ ਕੈਨੇਡਾ ਨਾਟੋ ਖ਼ਰਚ ਟੀਚੇ ਨੂੰ ਕਰੇਗਾ ਹੋਰ ਉੱਚਾ : ਕਾਰਨੀ