Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਅੰਤਰਰਾਸ਼ਟਰੀ

ਟਰੰਪ ਨੇ ਆਪਣੇ ਹੀ ਲੋਕਾਂ ਖਿਲਾਫ ਫੌਜੀ ਕਾਰਵਾਈ ਦੀ ਦਿੱਤੀ ਧਮਕੀ

June 02, 2020 06:52 AM

ਮਿਨੀਆਪੋਲਿਸ, 1 ਜੂਨ (ਪੋਸਟ ਬਿਊਰੋ) : ਅਮਰੀਕਾ ਦੇ ਰਾਸ਼ਟਰਪਤੀ ਡੌਨਲਡ ਟਰੰਪ ਵੱਲੋਂ ਇਹ ਧਮਕੀ ਦਿੱਤੀ ਗਈ ਹੈ ਕਿ ਜੇ ਦੇਸ਼ ਦੇ ਇੱਕ ਸਿਰੇ ਤੋਂ ਲੈ ਕੇ ਦੂਜੇ ਸਿਰੇ ਤੱਕ ਚੱਲ ਰਹੇ ਹਿੰਸਕ ਰੋਸ ਮੁਜ਼ਾਹਰਿਆਂ ੳੱੁਤੇ ਸਟੇਟਸ ਵੱਲੋਂ ਜਲਦ ਤੋਂ ਜਲਦ ਕਾਬੂ ਨਹੀਂ ਪਾਇਆ ਜਾਂਦਾ ਤਾਂ ਉਹ ਫੌਜ ਤਾਇਨਾਤ ਕਰਨਗੇ। ਟਰੰਪ ਦੇ ਇਸ ਬਿਆਨ ਤੋਂ ਕਈ ਘੰਟੇ ਪਹਿਲਾਂ ਜਾਰਜ ਫਲੌਇਡ ਦੇ ਭਰਾ ਵੱਲੋਂ ਸਾਰੇ ਮੁਜ਼ਾਹਰਾਕਾਰੀਆਂ ਤੇ ਅਮਰੀਕਾ ਵਾਸੀਆਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਗਈ ਤੇ ਉਨ੍ਹਾਂ ਆਖਿਆ ਕਿ ਕਿਸੇ ਵੀ ਤਰ੍ਹਾਂ ਦਾ ਨੁਕਸਾਨ ਤੇ ਤਬਾਹੀ ਉਨ੍ਹਾਂ ਦੇ ਭਰਾ ਨੂੰ ਵਾਪਿਸ ਨਹੀਂ ਲਿਆ ਸਕਦਾ।
ਇੱਕ ਪਾਸੇ ਸਾਰੀ ਦੁਨੀਆ ਦੇ ਨਾਲ ਨਾਲ ਅਮਰੀਕਾ ਵੀ ਕਰੋਨਾਵਾਇਰਸ ਵਰਗੀ ਮਹਾਂਮਾਰੀ ਨਾਲ ਦੋ ਦੋ ਹੱਥ ਕਰ ਰਿਹਾ ਹੈ ਤੇ ਉਸ ਉੱਤੇ ਬੇਰੋਜ਼ਗਾਰੀ ਵੀ ਹੱਦੋ ਵੱਧ ਚੁੱਕੀ ਹੈ ਤੇ ਦੂਜੇ ਪਾਸੇ ਜਾਰਜ ਫਲੌਇਡ ਦੀ ਮੌਤ ਕਾਰਨ ਅਮਰੀਕਾ ਵਿੱਚ ਹੋ ਰਹੇ ਹਿੰਸਕ ਮੁਜ਼ਾਹਰੇ ਰੁਕਣ ਦਾ ਨਾਂ ਨਹੀਂ ਲੈ ਰਹੇ। ਟਰੰਪ ਨੇ ਆਖਿਆ ਕਿ ਉਨ੍ਹਾਂ ਵੱਲੋਂ ਗਵਰਨਰਜ਼ ਨੂੰ ਇਹ ਸਿਫਾਰਸ਼ ਕੀਤੀ ਜਾ ਰਹੀ ਹੈ ਕਿ ਉਹ ਵੱਡੀ ਮਾਤਰਾ ਵਿੱਚ ਸੜਕਾਂ ਉੱਤੇ ਨੈਸ਼ਨਲ ਗਾਰਡ ਤਾਇਨਾਤ ਕਰਨ। ਟਰੰਪ ਨੇ ਅੱਗੇ ਆਖਿਆ ਕਿ ਜੇ ਗਵਰਨਰਜ਼ ਇਹ ਕਾਰਵਾਈ ਕਰਨ ਵਿੱਚ ਅਸਫਲ ਰਹਿੰਦੇ ਹਨ ਤਾਂ ਉਹ ਫੌਜ ਤਾਇਨਾਤ ਕਰਨਗੇ।
ਇੱਕ ਪਾਸੇ ਟਰੰਪ ਰੋਜ਼ ਗਾਰਡਨ ਵਿੱਚ ਆਪਣੀ ਗੱਲ ਰੱਖ ਰਹੇ ਸਨ ਦੂਜੇ ਪਾਸੇ ਅੱਥਰੂ ਗੈਸ ਦੇ ਗੋਲੇ ਫੱੁਟਦੇ ਸੁਣਾਈ ਦੇ ਰਹੇ ਸਨ ਕਿਉਂਕਿ ਪੁਲਿਸ ਤੇ ਨੈਸ਼ਨਲ ਗਾਰਡ ਸੋਲਜਰਜ਼ ਪੂਰੇ ਗੁੱਸੇ ਨਾਲ ਲਾਫੇਯੇਟੇ ਪਾਰਕ ਵਿੱਚ ਇੱਕਠੇ ਹੋਏ ਮੁਜ਼ਾਹਰਾਕਾਰੀਆਂ ਨੂੰ ਪਿੱਛੇ ਮੋੜਨ ਲਈ ਜੋ਼ਰ ਲਾ ਰਹੇ ਸਨ। ਇਹ ਸਾਰੇ ਮੁਜ਼ਾਹਰਾਕਾਰੀ ਵਾੲ੍ਹੀਟ ਹਾਊਸ ਦੇ ਬਾਹਰਵਾਰ ਇੱਕਠੇ ਹੋ ਕੇ ਸ਼ਾਂਤਮਈ ਢੰਗ ਨਾਲ ਪੁਲਿਸ ਦੀਆਂ ਵਧੀਕੀਆਂ ਤੇ ਜਾਰਜ ਫਲੌਇਡ ਦੇ ਕਤਲ ਦਾ ਵਿਰੋਧ ਕਰ ਰਹੇ ਸਨ।

 

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ