Welcome to Canadian Punjabi Post
Follow us on

06

July 2025
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ
 
ਕੈਨੇਡਾ

ਫੋਰਡ ਵੱਲੋਂ ਪ੍ਰੋਵਿੰਸ ਵਿੱਚ ਸਟੇਟ ਆਫ ਐਮਰਜੰਸੀ ਅਗਲੇ 28 ਦਿਨਾਂ ਲਈ ਹੋਰ ਵਧਾਉਣ ਦੀ ਸੰਭਾਵਨਾ

June 02, 2020 06:53 AM

ਟੋਰਾਂਟੋ, 1 ਜੂਨ (ਪੋਸਟ ਬਿਊਰੋ) : ਓਨਟਾਰੀਓ ਦੇ ਪ੍ਰੀਮੀਅਰ ਡੱਗ ਫੋਰਡ ਚਾਹੁੰਦੇ ਹਨ ਕਿ ਪ੍ਰੋਵਿੰਸ ਵਿੱਚ ਸਟੇਟ ਆਫ ਐਮਰਜੰਸੀ ਅਗਲੇ 28 ਦਿਨਾਂ ਲਈ ਹੋਰ ਵਧਾਈ ਜਾਵੇ।
ਕੁਈਨਜ਼ ਪਾਰਕ ਵਿੱਚ ਮੰਗਲਵਾਰ ਨੂੰ ਜੇ ਇਸ ਸਬੰਧੀ ਲਿਆਂਦਾ ਗਿਆ ਮਤਾ ਪਾਸ ਹੋ ਜਾਂਦਾ ਹੈ ਤਾਂ 2 ਜੂਨ ਨੂੰ ਖਤਮ ਹੋਣ ਜਾ ਰਹੀ ਸਟੇਟ ਆਫ ਐਮਰਜੰਸੀ 30 ਜੂਨ ਤੱਕ ਵਧਾਈ ਜਾ ਸਕੇਗੀ। ਪ੍ਰੋਵਿੰਸ ਵੱਲੋਂ ਕੋਵਿਡ-19 ਮਾਮਲਿਆਂ ਵਿੱਚ ਲਗਾਤਾਰ ਹੋ ਰਹੇ ਵਾਧੇ ਦੇ ਮੱਦੇਨਜ਼ਰ 17 ਮਾਰਚ ਨੂੰ ਸਟੇਟ ਆਫ ਐਮਰਜੰਸੀ ਐਲਾਨੀ ਗਈ ਸੀ।
ਪ੍ਰੋਵਿੰਸ ਦੀ ਸਟੇਟ ਆਫ ਐਮਰਜੰਸੀ ਵਿੱਚ ਕਈ ਤਰ੍ਹਾਂ ਦੇ ਐਮਰਜੰਸੀ ਆਰਡਰਜ਼ ਹਨ। ਇਨ੍ਹਾਂ ਵਿੱਚ ਸੋਸ਼ਲ ਇੱਕਠ ਉੱਤੇ ਪਾਬੰਦੀਆਂ ਵੀ ਸ਼ਾਮਲ ਹਨ। ਸੋਮਵਾਰ ਨੂੰ ਫੋਰਡ ਨੇ ਆਖਿਆ ਕਿ ਉਨ੍ਹਾਂ ਦੀ ਸਰਕਾਰ ਅਰਥਚਾਰੇ ਨੂੰ ਮੁੜ ਖੋਲ੍ਹਣ ਦੀ ਯੋਜਨਾ ਉੱਤੇ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ। ਫੋਰਡ ਨੇ ਆਖਿਆ ਕਿ ਜੇ ਕੋਵਿਡ-19 ਮਾਮਲਿਆਂ ਵਿੱਚ ਕਮੀ ਆਉਂਦੀ ਹੈ ਤਾਂ ਅਸੀਂ ਪੜਾਅਵਾਰ ਅਰਥਚਾਰਾ ਖੋਲ੍ਹਣ ਦੀ ਕੋਸਿ਼ਸ਼ ਕਰ ਸਕਦੇ ਹਾਂ। ਉਨ੍ਹਾਂ ਇਹ ਆਖਿਆ ਕਿ ਉਹ ਚਾਹੁੰਦੇ ਹਨ ਅਰਥਚਾਰਾ ਲੀਹ ਉੱਤੇ ਆ ਜਾਵੇ ਪਰ ਇਹ ਸਾਰਾ ਕੱੁਝ ਸੁਰੱਖਿਅਤ ਢੰਗ ਨਾਲ ਹੋਣਾ ਚਾਹੀਦਾ ਹੈ।
ਓਨਟਾਰੀਓ ਵੱਲੋਂ 19 ਮਈ ਤੋਂ ਰੀਓਪਨਿੰਗ ਪਲੈਨ ਦਾ ਪਹਿਲਾ ਪੜਾਅ ਸ਼ੁਰੂ ਕੀਤਾ ਗਿਆ ਸੀ। ਪ੍ਰੋਵਿੰਸ ਵੱਲੋਂ ਪਿਛਲੇ ਮਹੀਨੇ ਵੱਡੇ ਇੱਕਠਾਂ ਦੀ ਖੁਲ੍ਹ ਦੇਣ ਸਬੰਧੀ ਐਲਾਨ ਕੀਤਾ ਜਾਣਾ ਸੀ ਪਰ ਕੋਵਿਡ-19 ਦੇ ਪਾਜ਼ੀਟਿਵ ਮਾਮਲਿਆਂ ਵਿੱਚ ਕੋਈ ਬਹੁਤਾ ਫਰਕ ਨਾ ਆਉਣ ਕਾਰਨ ਇਸ ਨੂੰ ਟਾਲ ਦਿੱਤਾ ਗਿਆ। ਇਸ ਦੌਰਾਨ ਸਿਹਤ ਮੰਤਰੀ ਕ੍ਰਿਸਟੀਨ ਐਲੀਅਟ ਨੇ ਆਖਿਆ ਕਿ ਰੀਓਪਨਿੰਗ ਪਲੈਨ ਦੇ ਦੂਜੇ ਪੜਾਅ ਨੂੰ ਸ਼ੁਰੂ ਕਰਨ ਤੋਂ ਪਹਿਲਾਂ ਅਜੇ ਪ੍ਰੋਵਿੰਸ ਨੂੰ ਥੋੜ੍ਹਾ ਹੋਰ ਇੰਤਜ਼ਾਰ ਕਰਨਾ ਹੋਵੇਗਾ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀ ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ ਬੀਸੀ ਫੈਰੀਜ਼ ਵੈਸਲ ਡੌਕ ਗੱਡੀ ਚਲਾਉਣ ਦੀ ਕੋਸਿ਼ਸ਼ ਕਰਨ ਵਾਲਾ ਕਾਬੂ ਓਟਵਾ ਨਦੀ `ਚ ਡੁੱਬ ਕੇ ਵਿਅਕਤੀ ਦੀ ਮੌਤ, ਉਸਦੇ ਬੇਟੇ ਨੂੰ ਲੋਕਾਂ ਨੇ ਬਚਾਇਆ "ਸਕਾਈਡੋਮ ਮੇਲਾ ਅਤੇ ਲੱਕੀ ਡਰਾਅ", ਇਹ ਪ੍ਰੋਗਰਾਮ 13 ਜੁਲਾਈ ਨੂੰ 30 ਸਟੈਫੋਰਡ ਡਰਾਈਵ ਵਿਖੇ ਹੋਵੇਗਾ। ਬੰਦ ਹੋ ਸਕਦੈ ਗੈਟੀਨੇਊ ਨਦੀ `ਤੇ ਬਣਿਆ ਚੇਲਸੀ ਲਾਂਚ ਹਾਈਵੇਅ 401 `ਤੇ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਕੈਨੇਡਾ ਦਿਵਸ ਮੌਕੇ ਰਾਸ਼ਟਰੀ ਏਕਤਾ ਅਤੇ ਵਿਕਾਸ ਦਾ ਦਿੱਤਾ ਸੱਦਾ ਕੈਨੇਡਾ ਮੁਕਤ ਵਪਾਰ ਸਮਝੌਤੇ ਵਿੱਚ ਹਟਾ ਦਿੱਤੀਆਂ ਗਈਆਂ ਨੇ 53 ਫੈਡਰਲ ਛੋਟਾਂ : ਫ੍ਰੀਲੈਂਡ ਕੈਨੇਡਾ ਦੀ ਤਰਲ ਕੁਦਰਤੀ ਗੈਸ ਏਸ਼ੀਆ `ਚ ਲਿਜਾਣ ਵਾਲਾ ਪਹਿਲਾ ਟੈਂਕਰ ਰਵਾਨਾ