Welcome to Canadian Punjabi Post
Follow us on

30

June 2025
ਬ੍ਰੈਕਿੰਗ ਖ਼ਬਰਾਂ :
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ
 
ਕੈਨੇਡਾ

ਓਨਟਾਰੀਓ ਪਬਲਿਕ ਹੈਲਥ ਯੂਨਿਟਸ ਨੂੰ ਰਿਪੋਰਟ ਹੀ ਨਹੀਂ ਕੀਤੇ ਗਏ ਕੋਵਿਡ-19 ਦੇ 700 ਪਾਜ਼ੀਟਿਵ ਮਾਮਲੇ

June 02, 2020 07:42 AM

ਓਨਟਾਰੀਓ, 1 ਜੂਨ (ਪੋਸਟ ਬਿਊਰੋ) : ਟੋਰਾਂਟੋ ਏਰੀਆ ਵਿੱਚ ਕੋਵਿਡ-19 ਦੇ ਸੈਂਕੜੇ ਮਾਮਲੇ, ਜਿਨ੍ਹਾਂ ਦੀ ਪੁਸ਼ਟੀ ਹੋ ਚੁੱਕੀ ਸੀ, ਪਬਲਿਕ ਹੈਲਥ ਅਧਿਕਾਰੀਆਂ ਨੂੰ ਰਿਪੋਰਟ ਹੀ ਨਹੀਂ ਕੀਤੇ ਗਏ।
ਇਹ ਟੈਸਟ ਅਪਰੈਲ ਵਿੱਚ ਹੀ ਕਰ ਲਏ ਗਏ ਸਨ ਪਰ ਇਸ ਦੌਰਾਨ ਸ਼ਾਮਲ 12 ਪਬਲਿਕ ਹੈਲਥ ਯੂਨਿਟਜ਼ ਨੂੰ ਇਨ੍ਹਾਂ ਬਾਰੇ ਬੀਤੇ ਦਿਨੀਂ ਹੀ ਪਤਾ ਲੱਗਿਆ। ਇਨ੍ਹਾਂ ਵਿੱਚੋਂ ਬਹੁਤੇ ਟੈਸਟ ਟੋਰਾਂਟੋ, ਪੀਲ ਰੀਜਨ ਤੇ ਯੌਰਕ ਰੀਜਨ ਨਾਲ ਜੁੜੇ ਲੋਕਾਂ ਦੇ ਸਨ। ਇਸ ਅਣਗਹਿਲੀ ਦਾ ਮਤਲਬ ਇਹ ਹੋਇਆ ਕਿ ਜਿਹੜੇ ਮਾਮਲੇ ਪਾਜ਼ੀਟਿਵ ਆਏ ਉਨ੍ਹਾਂ ਦੇ ਸੰਪਰਕ ਵਿੱਚ ਆਉਣ ਵਾਲੇ ਹਜ਼ਾਰਾਂ ਲੋਕਾਂ ਨੂੰ ਪਬਲਿਕ ਹੈਲਥ ਵਰਕਰਜ਼ ਵੱਲੋਂ ਟਰੇਸ ਹੀ ਨਹੀਂ ਕੀਤਾ ਗਿਆ। ਹੋ ਸਕਦਾ ਹੈ ਕਿ ਇਸੇ ਕਾਰਨ ਹੀ ਪਿਛਲੇ ਹਫਤਿਆਂ ਵਿੱਚ ਕਰੋਨਾਵਾਇਰਸ ਦੇ ਜਿ਼ਆਦਾ ਮਾਮਲੇ ਸਾਹਮਣੇ ਆਏ ਹਨ।
ਇਹ ਟੈਸਟ ਵਿਲੀਅਮ ਓਸਲਰ ਹੈਲਥ ਸਿਸਟਮ, ਜਿਸ ਦੀਆਂ ਇਟੋਬੀਕੋ ਤੇ ਬਰੈਂਪਟਨ ਵਿੱਚ ਵੀ ਸਾਈਟਜ਼ ਹਨ, ਦੇ ਨਾਲ ਨਾਲ ਡਰਾਈਵ ਥਰੂ ਕੋਵਿਡ-19 ਅਸੈਸਮੈਂਟ ਸੈਂਟਰ ਵੱਲੋਂ ਕੀਤੇ ਗਏ ਸਨ। ਟੈਸਟ ਦੇ ਸੈਂਪਲ ਡਾਊਨਟਾਊਨ ਟੋਰਾਂਟੋ ਵਿੱਚ ਮਾਊਂਟ ਸਿਨਾਇ ਹਸਪਤਾਲ ਦੀ ਲੈਬੋਰੇਟਰੀ ਵਿੱਚ ਪ੍ਰੋਸੈੱਸ ਕੀਤੇ ਗਏ। ਹਰੇਕ ਹਸਪਤਾਲ ਦੇ ਸਟਾਫ ਨੇ ਇਹ ਸੋਚਿਆ ਕਿ ਇਨ੍ਹਾਂ ਲੱਗਭਗ 700 ਪਾਜ਼ੀਟਿਵ ਕੇਸਾਂ ਬਾਰੇ ਪਬਲਿਕ ਹੈਲਥ ਯੂਨਿਟਸ ਨੂੰ ਜਾਣੂ ਕਰਵਾਉਣਾ ਦੂਜੇ ਹਸਪਤਾਲ ਦੀ ਜਿੰ਼ਮੇਵਾਰੀ ਹੈ। ਪ੍ਰੋਵਿੰਸ਼ੀਅਲ ਅਧਿਕਾਰੀਆਂ ਨੇ ਆਖਿਆ ਕਿ ਅਸਲ ਜਿ਼ੰਮੇਵਾਰੀ ਵਿਲੀਅਮ ਓਸਲਰ ਹਸਪਤਾਲ ਦੀ ਬਣਦੀ ਸੀ।
ਸੋਮਵਾਰ ਨੂੰ ਇਕ ਈਮੇਲ ਵਿੱਚ ਵਿਲੀਅਮ ਓਸਲਰ ਹੈਲਥ ਸਿਸਟਮ ਦੇ ਬੁਲਾਰੇ ਨੇ ਇਸ ਸਾਰੀ ਘਟਨਾ ੳੱੁਤੇ ਪ੍ਰਤੀਕਿਰਿਆ ਦੇਣ ਤੋਂ ਇਨਕਾਰ ਕਰ ਦਿੱਤਾ ਤੇ ਇਨ੍ਹਾਂ ਸਵਾਲਾਂ ਦੇ ਜਵਾਬ ਹਾਸਲ ਕਰਨ ਲਈ ਓਨਟਾਰੀਓ ਹੈਲਥ ਕੋਲ ਜਾਣ ਦੀ ਸਲਾਹ ਦਿੱਤੀ। ਪਬਲਿਕ ਹੈਲਥ ਯੂਨਿਟਸ, ਹਸਪਤਾਲ ਤੇ ਪ੍ਰੋਵਿੰਸ, ਸਾਰੇ ਹੀ ਇਹ ਪਤਾ ਲਾਉਣ ਦੀ ਕੋਸਿ਼ਸ਼ ਕਰ ਰਹੇ ਹਨ ਕਿ ਕਿੰਨੇ ਹੋਰ ਮਾਮਲੇ ਅਜੇ ਮਿਸ ਹੋਏ ਹਨ।

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨ ਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਬਾਈਵਾਰਡ ਮਾਰਕੀਟ ਵਿੱਚ ਪੈਦਲ ਜਾ ਰਹੀ ਔਰਤ ਨੂੰ ਕਾਰ ਨੇ ਟੱਕਰ ਮਾਰ ਦਿੱਤੀ, ਗੰਭੀਰ ਜ਼ਖਮੀ 49 ਸਾਲਾ ਕੈਨੇਡੀਅਨ ਨਾਗਰਿਕ ਦੀ ਅਮਰੀਕੀ ਇੰਮੀਗ੍ਰੇਸ਼ਨ ਏਜੰਸੀ ਆਈਸੀਈ ਦੀ ਹਿਰਾਸਤ `ਚ ਮੌਤ ਪੋਰਟਰ ਏਅਰਲਾਈਨਜ਼ 13 ਦਸੰਬਰ ਤੋਂ ਓਟਵਾ-ਮੈਕਸੀਕੋ ਲਈ ਚਲਾਏਗਾ ਨਾਨ-ਸਟਾਪ ਉਡਾਨਾਂ ਓਂਟਾਰੀਓ ਦੇ ਅਲਮੋਂਟੇ ਵਿੱਚ ਸਕੂਲ ਬੱਸ ਦੀ ਟੱਕਰ ਨਾਲ ਬੱਚੇ ਦੀ ਮੌਤ ਚਾਓ ਲਾਮ ਨੇ ਬਿਆਨ `ਚ ਮਾਂ ਦੀ ਹੱਤਿਆ ਤੋਂ ਪਹਿਲਾਂ ਸਾਲਾਂ ਤੱਕ ਹੋਏ ਦੁਰਵਿਵਹਾਰ ਦਾ ਦਿੱਤਾ ਵੇਰਵਾ ਏਸ਼ੀਅਨ ਫੂਡ ਸੈਂਟਰ ਦੀ ਕੈਨੇਡਾ ਡੇਅ ਮੌਕੇ ਲੱਗ ਗਈ ਸੇਲ ਕੈਨੇਡੀਅਨ ਬਾਰਡਰ ਏਜੰਟਾਂ ਨੇ ਬਲੂ ਵਾਟਰ ਬ੍ਰਿਜ 'ਤੇ 23 ਮਿਲੀਅਨ ਡਾਲਰ ਦੀ ਸ਼ੱਕੀ ਕੋਕੀਨ ਕੀਤੀ ਜ਼ਬਤ ਕੈਨੇਡਾ ਨਾਟੋ ਖ਼ਰਚ ਟੀਚੇ ਨੂੰ ਕਰੇਗਾ ਹੋਰ ਉੱਚਾ : ਕਾਰਨੀ