Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਭਾਰਤ

ਦਿੱਲੀ ਸਰਕਾਰ ਵੱਲੋਂ ਇਕ ਹਫ਼ਤੇ ਲਈ ਦਿੱਲੀ ਦੀਆਂ ਸਾਰੇ ਰਾਜਾਂ ਨਾਲ ਮਿਲਦੀਆਂ ਹੱਦਾਂ ਸੀਲ

June 02, 2020 10:12 AM

* ਕੋਰੋਨਾ ਦੇ ਕੇਸਾਂ ਅਤੇ ਮੌਤਾਂ ਨੂੰ ਵੇਖਦੇ ਹੋਏ ਸਖਤ ਫੈਸਲਾ

ਨਵੀਂ ਦਿੱਲੀ, 1 ਜੂਨ, (ਪੋਸਟ ਬਿਊਰੋ)- ਭਾਰਤ ਸਰਕਾਰ ਵੱਲੋਂ ਲਾਕਡਾਊਨ ਦੇ ਪੰਜਵੇਂ ਪੜਾਅ ਦੌਰਾਨ ਅਨਲਾਕ-1 ਦੇ ਲਈ ਦਿੱਲੀ ਦੀ ਆਮ ਆਦਮੀ ਪਾਰਟੀ ਸਰਕਾਰ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਈ ਛੋਟਾਂ ਦਾ ਐਲਾਨ ਕੀਤਾ ਹੈ, ਜਿਸ ਨਾਲ ਦਿੱਲੀ ਵਿੱਚ ਹਜਾਮਤ ਕਰਨ ਤੇ ਸੈਲੂਨ ਦੀਆਂ ਦੁਕਾਨਾਂ ਵੀ ਖੁੱਲ੍ਹਣਗੀਆਂ, ਜਿਸ ਦੀ ਲੰਬੇ ਸਮੇਂ ਤੋਂ ਮੰਗ ਹੋ ਰਹੀ ਸੀ। ਇਸ ਨਾਲ ਦਿੱਲੀ ਵਿੱਚ ਹੋਰ ਹਰ ਤਰ੍ਹਾਂ ਦੀਆਂਂ ਦੁਕਾਨਾਂ ਵੀ ਬਾਕਾਇਦਾ ਖੁਲ੍ਹਣਗੀਆਂ, ਪਹਿਲਾਂ ਇਨ੍ਹਾਂ ਦੁਕਾਨਾਂ ਨੂੰ ਔਡ-ਈਵਨ ਦੇ ਆਧਾਰ ਉੱਤੇ ਖੋਲ੍ਹਿਆ ਜਾ ਰਿਹਾ ਸੀ।
ਇਸ ਮੌਕੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇੱਕ ਅਹਿਮ ਫ਼ੈਸਲੇ ਵਿੱਚ ਉੱਤਰ ਪ੍ਰਦੇਸ਼ ਤੇ ਹਰਿਆਣਾ ਨਾਲ ਜੁੜਦੀਆਂ ਦਿੱਲੀ ਰਾਜ ਦੀਆਂ ਸਭ ਹੱਦਾਂ ਨੂੰ ਇਕ ਹਫ਼ਤੇ ਲਈ ਸੀਲ ਕਰਨ ਦਾ ਐਲਾਨ ਕੀਤਾ ਹੈ। ਅਸਲ ਵਿੱਚ ਇਸ ਤੋਂ ਪਹਿਲਾਂ ਉੱਤਰ ਪ੍ਰਦੇਸ਼ ਤੇ ਹਰਿਆਣਾ ਸਰਕਾਰ ਕਹਿੰਦੀਆਂ ਸਨ ਕਿ ਦਿੱਲੀ ਦੇ ਕਾਰਨ ਉਨ੍ਹਾਂ ਦੇ ਰਾਜਾਂ ਵਿੱਚ ਤੇ ਖਾਸ ਕਰ ਉੱਤਰ ਪ੍ਰਦੇਸ਼ ਦੇ ਨੋਇਡਾ, ਗਾਜ਼ੀਆਬਾਦ ਤੇ ਹਰਿਆਣਾ ਦੇ ਗੁਰੂਗ੍ਰਾਮ, ਫਰੀਦਾਬਾਦ, ਸੋਨੀਪਤ, ਪਲਵਲ ਅਤੇ ਨੂਹ ਵਿੱਚ ਕੋਰੋਨਾ ਵਾਇਰਸ ਦੇ ਕੇਸ ਵਧੀ ਜਾਂਦੇ ਹਨ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਡਿਜੀਟਲ ਪ੍ਰੈੱਸ ਕਾਨਫਰੰਸ ਵਿੱਚ ਕਿਹਾ ਕਿ ਕੋਰੋਨਾ ਨੂੰ ਦੇਖ ਕੇ ਅਗਲੇ ਹਫ਼ਤੇ ਲਈ ਦਿੱਲੀ ਦੀਆਂ ਸਭ ਹੱਦਾਂ ਸੀਲ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ, ਪਰ ਨੌਕਰੀ ਪੇਸ਼ਾ ਪਾਸ ਵਾਲੇ ਤੇ ਜ਼ਰੂਰੀ ਸੇਵਾਵਾਂ ਵਾਲੇ ਲੋਕਾਂ ਨੂੰ ਆਉਣ-ਜਾਣ ਦੀ ਛੋਟ ਹੋਵੇਗੀ। ਮੁੱਖ ਮੰਤਰੀ ਕੇਜਰੀਵਾਲ ਨੇ ਕਿਹਾ ਕਿ ਪਹਿਲਾਂ ਜੋ ਖੁੱਲ੍ਹਾਂ ਦਿੱਤੀਆਂ ਸਨ, ਉਹ ਸਭ ਜਾਰੀ ਰਹਿਣਗੀਆਂ ਅਤੇ ਇਸ ਦੌਰਾਨ ਕੇਂਦਰ ਸਰਕਾਰ ਦੇ ਐਲਾਨ ਮੁਤਾਬਕ ਰਾਤ 9 ਵਜੇ ਤੋਂ ਸਵੇਰੇ 5 ਵਜੇ ਤਕ ਸਾਰੇ ਲੋਕ ਘਰਾਂ ਵਿੱਚ ਰਹਿਣਗੇ।

 
Have something to say? Post your comment
ਹੋਰ ਭਾਰਤ ਖ਼ਬਰਾਂ
ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ ਜਬਲਪੁਰ ਵਿੱਚ ਪੀਐਮ ਮੋਦੀ ਦੇ ਰੋਡ ਸ਼ੋਅ ਦੌਰਾਨ ਡਿੱਗੀ ਸਟੇਜ, ਔਰਤਾਂ ਤੇ ਬੱਚਿਆਂ ਸਣੇ 10 ਤੋਂ ਵੱਧ ਜ਼ਖ਼ਮੀ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ, ਸੰਕਟ ਦੀ ਸਥਿਤੀ ਵਿਚ ਰਾਸ਼ਟਰਪਤੀ ਲੈਣ ਫੈਸਲਾ ਭਾਰਤੀ ਫੌਜ ਨੇ ਜੰਮੂ ਦੇ ਉੜੀ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਇਕ ਅੱਤਵਾਦੀ ਮਾਰਿਆ ਹਿਮਾਚਲ ਪ੍ਰਦੇਸ਼ ਦੇ ਛੇ ਜ਼ਿਿਲ੍ਹਆਂ ਵਿੱਚ ਲੱਗੇ ਭੂਚਾਲ ਦੇ ਝਟਕੇ, 5.3 ਰਹੀ ਤੀਬਰਤਾ ਇੰਦੌਰ 'ਚ ਪ੍ਰੇਮੀ ਨੇ ਲੜਕੀ ਤੇ ਉਸ ਦੇ ਭਰਾ ਨੂੰ ਮਾਰੀ ਗੋਲੀ, ਖੁਦ ਨੂੰ ਵੀ ਉਡਾ ਲਿਆ ਰਿਸ਼ਵਤ ਲੈਣ ਦੇ ਦੋਸ਼ 'ਚ ਸਰਕਾਰੀ ਸਹਾਇਕ ਡਰੱਗ ਕੰਟਰੋਲਰ ਸਮੇਤ ਤਿੰਨ ਕਾਬੂ, ਵੱਡੀ ਨਕਦੀ ਬਰਾਮਦ