Welcome to Canadian Punjabi Post
Follow us on

29

March 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲਵਰਧਮਾਨ ਸਪੈਸ਼ਲ ਸਟੀਲਜ਼, ਅੰਤਰਰਾਸ਼ਟਰੀ ਪੈਰਾ-ਕਰਾਟੇ ਚੈਂਪੀਅਨ ਦੀ ਮਦਦ ਲਈ ਆਈ ਅੱਗੇ
 
ਪੰਜਾਬ

ਪੰਜਾਬ ਦੇ ਬੀਜ ਘੁਟਾਲੇ ਵਿਚ 1 ਹੋਰ ਗ੍ਰਿਫਤਾਰੀ, ਬੀਜ ਡੀਲਰਸ਼ਿਪ ਦੇ 12 ਲਾਇਸੈਂਸ ਰੱਦ

June 03, 2020 10:18 AM

ਚੰਡੀਗੜ੍ਹ, 2 ਜੂਨ, (ਪੋਸਟ ਬਿਊਰੋ)- ਪੰਜਾਬ ਦੇ ਕਿਸਾਨਾਂ ਨੂੰ ਜਾਅਲੀ ਬੀਜ ਵੇਚਣ ਦੇ ਕੇਸ ਦੀ ਜੜ੍ਹ ਲੱਭਣ ਲਈ ਅੱਜ ਪੰਜਾਬ ਪੁਲਸ ਦੇ ਮੁਖੀ (ਡੀ ਜੀ ਪੀ) ਦਿਨਕਰ ਗੁਪਤਾ ਨੇ ਇੱਕ ਰਾਜ ਪੱਧਰੀ ਵਿਸ਼ੇਸ ਜਾਂਚ ਟੀਮ (ਐੱਸ ਆਈ ਟੀ) ਬਣਾ ਦਿੱਤੀ ਹੈ। ਇਸ ਘੁਟਾਲੇ ਵਿੱਚ ਅੱਜ ਇੱਕ ਹੋਰ ਦੋਸ਼ੀ ਗ੍ਰਿਫਤਾਰ ਕੀਤਾ ਗਿਆ ਤੇ ਲੁਧਿਆਣਾ ਵਿੱਚ ਅਣ-ਅਧਿਕਾਰਤ ਤੌਰ ਉੱਤੇ ਗੈਰ-ਪ੍ਰਮਾਣਿਤ ਝੋਨੇ ਦਾ ਬੀਜ ਵੇਚਣ ਦੇ ਦੋਸ਼ ਹੇਠ 12 ਡੀਲਰਾਂ ਦੇ ਲਾਇਸੈਂਸ ਰੱਦ ਕੀਤੇ ਗਏ ਹਨ।
ਡੀ ਜੀ ਪੀ ਦਿਨਕਰ ਗੁਪਤਾ ਨੇ ਅੱਜ ਏਥੇ ਪ੍ਰੈੱਸ ਨੂੰ ਦੱਸਿਆ ਕਿ ਐਡੀਸ਼ਨਲ ਡੀ ਜੀ ਪੀ ਪੰਜਾਬ ਤੇ ਬਿਊਰੋ ਆਫ ਇਨਵੈਸਟੀਗੇਸ਼ਨ (ਪੀ ਬੀ ਆਈ) ਤੇ ਸਟੇਟ ਕਰਾਈਮ ਰਿਕਾਰਡ ਬਿਓਰੋ (ਐੱਸ ਸੀ ਆਰ ਬੀ) ਦੇ ਮੁਖੀ ਨਰੇਸ਼ ਅਰੋੜਾ ਦੀ ਅਗਵਾਈ ਹੇਠ ਨਵੀਂ ਐੱਸ ਆਈ ਟੀ ਅੱਜ ਤੱਕ ਲੁਧਿਆਣਾ ਦੀ ਐਸ ਆਈ ਟੀ ਵੱਲੋਂ ਕੀਤੀ ਜਾਂਚ ਨੂੰ ਆਪਣੇ ਹੱਥ ਲੈ ਕੇ ਜਾਅਲੀ ਬੀਜਾਂ ਦੀ ਵਿਕਰੀ ਬਾਰੇ ਸਭ ਸ਼ਿਕਾਇਤਾਂ ਦੀ ਜਾਂਚ ਕਰੇਗੀ। ਦਿਨਕਰ ਗੁਪਤਾ ਨੇ ਦੱਸਿਆ ਕਿ ਐਸ ਆਈ ਟੀ ਨੂੰ ਛੇਤੀ ਜਾਂਚ ਸਿਰ ਲਾਉਣ ਨੂੰ ਕਿਹਾ ਹੈ, ਤਾਂ ਜੋ ਦੋਸ਼ੀਆਂ ਦੀ ਪਛਾਣ ਕਰ ਕੇ ਗ੍ਰਿਫਤਾਰੀ ਛੇਤੀ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਐਸ ਆਈ ਟੀ ਦੇ ਹੋਰ ਮੈਂਬਰਾਂ ਵਿਚ ਆਈ ਜੀ ਪੀ ਕਰਾਈਮ ਨਾਗੇਸ਼ਵਰ ਰਾਓ, ਪੁਲਿਸ ਕਮਿਸ਼ਨਰ ਲੁਧਿਆਣਾ ਰਾਕੇਸ਼ ਅਗਰਵਾਲ, ਜਾਇੰਟ ਡਾਇਰੈਕਟਰ ਖੇਤੀਬਾੜੀ ਸੁਖਦੇਵ ਸਿੰਘ ਅਤੇ ਡਿਪਟੀ ਕਮਿਸ਼ਨਰ ਪੁਲਿਸ (ਲਾਅ ਐਂਡ ਆਰਡਰ) ਲੁਧਿਆਣਾ ਅਸ਼ਵਨੀ ਕਪੂਰ ਸ਼ਾਮਲ ਹਨ। ਇਹ ਜਾਂਚ ਟੀਮ ਐਡੀਸ਼ਨਲ ਡੀ ਜੀ ਪੀ-ਕਮ-ਡਾਇਰੈਕਟਰ, ਬਿਓਰੋ ਆਫ ਇਨਵੈਸਟੀਗੇਸ਼ਨ ਪੰਜਾਬ ਨਰੇਸ਼ ਅਰੋੜਾ ਦੀ ਨਿਗਰਾਨੀ ਹੇਠ ਕੰਮ ਕਰੇਗੀ ਅਤੇ ਜਾਂਚ ਨੂੰ ਸਿਰੇ ਲਾਵੇਗੀ।
ਬੀਜ ਘੁਟਾਲੇ ਲਈ ਬਣਾਈ ਵਿਸ਼ੇਸ਼ ਜਾਂਚ ਟੀਮ ਵੱਲੋਂ ਅੱਜ ਕੀਤੀ ਗਈ ਗ੍ਰਿਫਤਾਰੀ ਬਾਰੇ ਡੀ ਜੀ ਪੀ ਗੁਪਤਾ ਨੇ ਦੱਸਿਆ ਕਿ ਬੀਜ ਕੰਟਰੋਲ ਆਰਡਰ ਕਾਨੂੰਨ ਤੇ ਜਰੂਰੀ ਵਸਤਾਂ ਕਾਨੂੰਨ ਦੀਆਂ ਧਾਰਾਵਾਂ ਦੇ ਨਾਲ ਆਈ ਪੀ ਸੀ ਦੀ ਧਾਰਾ 420 ਹੇਠ ਮੁੱਖ ਖੇਤੀ ਅਫਸਰ ਦੀ ਸ਼ਿਕਾਇਤ ਉੱਤੇ ਕੇਸ ਦਰਜ ਹੋਇਆ ਹੈ ਤੇ ਗ੍ਰਿਫਤਾਰ ਦੋਸ਼ੀ ਦੀ ਪਛਾਣ ਬਲਜਿੰਦਰ ਸਿੰਘ ਉਰਫ ਬਾਲੀਆਂ ਪੁੱਤਰ ਭਗਤ ਸਿੰਘ ਵਾਸੀ ਭੂੰਦੜੀ ਜ਼ਿਲਾ ਲੁਧਿਆਣਾ ਵਜੋਂ ਹੋਈ ਹੈ। ਉਨ੍ਹਾ ਕਿਹਾ ਕਿ ਬਲਜਿੰਦਰ ਸਿੰਘ ਦੀ ਗ੍ਰਿਫਤਾਰੀ ਦੋ ਦਿਨ ਪਹਿਲਾਂ ਗ੍ਰਿਫਤਾਰ ਕੀਤੇ ਗਏ ਹਰਵਿੰਦਰ ਸਿੰਘ ਉਰਫ ਕਾਕਾ ਬਰਾੜ ਦੀ ਗ੍ਰਿਫਤਾਰੀ ਪਿਛੋਂ ਹੋਈ। ਕਾਕਾ ਬਰਾੜ ਨੂੰ ਇਸ ਘੁਟਾਲੇ ਵਿੱਚ ਸਭ ਤੋਂ ਪਹਿਲਾਂ ਫੜਿਆ ਸੀ। ਇਸ ਪਿੱਛੋਂ ਅੱਜ ਫੜਿਆ ਬਲਜਿੰਦਰ ਸਿੰਘ ਜਗਰਾਉਂ ਵਿੱਚ 34 ਏਕੜ ਜ਼ਮੀਨ ਦਾ ਮਾਲਕ ਹੈ ਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਬਣਾਈ ਗਈ ਉਸ ਕਿਸਾਨ ਐਸੋਸੀਏਸਨ ਦਾ ਮੈਂਬਰ ਹੈ, ਜਿਹੜੀ ਕਿਸਾਨਾਂ ਨੂੰ ਨਵੇਂ ਬੀਜਾਂ ਤੇ ਤਕਨੀਕਾਂ ਬਾਰੇ ਦੱਸਦੀ ਹੈ। ਨਵੇਂ ਬੀਜਾਂ ਦੀ ਪੈਦਾਵਾਰ ਦੇ ਨਤੀਜਿਆਂ ਲਈ ਉਸ ਨੂੰ ਪਰਖ ਵਜੋਂ ਬੀਜਣ ਲਈ ਪਿਛਲੇ ਸਾਲ ਝੋਨੇ ਦਾ ਨਵਾਂ ਵਿਕਸਤ ਬੀਜ ਪੀ ਆਰ 128 ਅਤੇ ਪੀ ਆਰ 129 ਦਿੱਤਾ ਗਿਆ ਸੀ, ਪਰ ਉਸ ਨੇ ਪਰਖ ਵਜੋਂ ਤਿਆਰ ਵਾਧੂ ਫਸਲ ਦੇ ਬੀਜ ਦਾ ਉਤਪਾਦਨ ਕਰ ਕੇ ਉਸ ਨੂੰ ਯੂਨੀਵਰਸਿਟੀ ਅਧਿਕਾਰੀਆਂ ਤੋਂ ਚੋਰੀ-ਚੋਰੀ ਬਰਾੜ ਬੀਜ ਸਟੋਰ ਉੱਤੇ ਵੇਚ ਦਿੱਤਾ ਸੀ।
ਇਸ ਦੌਰਾਨ ਪੰਜਾਬ ਦੇ ਐਡੀਸ਼ਨਲ ਚੀਫ ਸੈਕਟਰੀ (ਵਿਕਾਸ) ਵਿਸਵਜੀਤ ਖੰਨਾ ਨੇ ਦੱਸਿਆ ਕਿ ਅੱਜ ਪੰਜਾਬ ਦੇ 12 ਡੀਲਰ ਅਣ-ਅਧਿਕਾਰਤ ਬੀਜ ਵੇਚਦੇ ਪਤਾ ਲੱਗਣ ਉੱਤੇ ਉਨ੍ਹਾਂ ਦੇ ਲਾਇਸੈਂਸ ਰੱਦ ਕੀਤੇ ਗਏ ਹਨ। ਉਨ੍ਹਾ ਕਿਹਾ ਕਿ ਇਨਾਂ ਸਾਰੇ ਡੀਲਰਾਂ ਖਿਲਾਫ ਕੇਸ ਦਰਜ ਕੀਤੇ ਜਾ ਰਹੇ ਹਨ ਤੇ ਉਨ੍ਹਾਂ ਦੇ ਸਟੋਰ ਸੀਲ ਕਰ ਦਿੱਤੇ ਹਨ। ਖੰਨਾ ਨੇ ਕਿਹਾ ਕਿ ਕੋਵਿਡ-19 ਦੇ ਕਾਰਨ ਕਿਉਂਕਿ ਇਸ ਵਾਰੀ ਖੇਤੀਬਾੜੀ ਯੂਨੀਵਰਸਿਟੀ ਕਿਸਾਨ ਮੇਲੇ ਨਹੀਂ ਲਾ ਸਕੀ ਤੇ ਵਧੀਆ ਕਿਸਮ ਦੀਆਂ ਫਸਲਾਂ ਦੇ ਬੀਜ ਜਾਰੀ ਨਹੀਂ ਕਰ ਸਕੀ, ਇਸ ਲਈ ਬੇਈਮਾਨ ਡੀਲਰ ਸਥਿਤੀ ਦਾ ਲਾਭ ਲੈ ਰਹੇ ਹਨ। ਉਨ੍ਹਾ ਕਿਹਾ ਕਿ ਖੇਤੀਬਾੜੀ ਯੂਨੀਵਰਸਿਟੀ ਨੂੰ ਆਪਣਾ ਪ੍ਰੋਟੋਕੋਲ ਬਦਲਣ ਨੂੰ ਕਿਹਾ ਗਿਆ ਹੈ, ਜਿਸ ਨਾਲ ਯਕੀਨੀ ਹੋਵੇ ਕਿ ਭਵਿੱਖ ਵਿੱਚ ਕੋਈ ਵਿਅਕਤੀ ਅਣ-ਅਧਿਕਾਰਤ ਤੌਰ ਉੱਤੇ ਪਰਖ ਵਾਲੇ ਬੀਜ ਖਰੀਦਣ ਤੇ ਲੋਕਾਂ ਨੂੰ ਵੇਚਣ ਦੇ ਯੋਗ ਨਾ ਹੋ ਸਕੇ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲ ਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਪ੍ਰਸ਼ਾਸਨ, ਕਿਸਾਨਾਂ ਦੀ ਸਹੂਲਤ ਵਜੋਂ ਕਣਕ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਵਚਨਬੱਧ : ਡਿਪਟੀ ਕਮਿਸ਼ਨਰ ਸਾਹਨੀ ਵਰਧਮਾਨ ਸਪੈਸ਼ਲ ਸਟੀਲਜ਼, ਅੰਤਰਰਾਸ਼ਟਰੀ ਪੈਰਾ-ਕਰਾਟੇ ਚੈਂਪੀਅਨ ਦੀ ਮਦਦ ਲਈ ਆਈ ਅੱਗੇ ਪੰਜਾਬ ਦੇ ਰਾਜਪਾਲ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 17 ਮਹਿਲਾਵਾਂ ਸਨਮਾਨਿਤ ਅੰਮ੍ਰਿਤਸਰ ਦਾ ਸਰਵਪੱਖੀ ਵਿਕਾਸ ਹੀ ਮੇਰੀ ਪਹਿਲ : ਤਰਨਜੀਤ ਸਿੰਘ ਸੰਧੂ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਦੇ ਭਾਜਪਾ 'ਚ ਸ਼ਾਮਲ ਹੋਣ ’ਤੇ ਭਾਜਪਾ ਪ੍ਰਧਾਨ ਜੇਪੀ ਨੱਡਾ, ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨੂੰ ਮਿਲੇ ਜ਼ਿਲ੍ਹਾ ਮੋਹਾਲੀ ਵਿੱਚ ਖੁਬਸੂਰਤ ਚਿੱਤਰਕਾਰੀ ਰਾਹੀ ਦਿੱਤਾ ਜਾ ਰਿਹਾ ਹੈ ਵੋਟਰ ਜਾਗਰੂਕਤਾ ਦਾ ਸੁਨੇਹਾ ਐਕਟਿੰਗ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਵਾਲੀਆ ਨੇ ਵੀਡੀਓ ਕਾਨਫਰੰਸ ਰਾਹੀਂ ਕੀਤਾ ਨਵੇਂ ਕੋਰਟ ਕੰਪਲੈਕਸ ਦਾ ਉਦਘਾਟਨ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ