Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਪੰਜਾਬ

ਰੁੱਖ ਵੱਢਣ ਦੇ ਝਗੜੇ ਵਿੱਚ ਛੋਟੇ ਨੇ ਵੱਡੇ ਭਰਾਵਾਂ ਨੂੰ ਗੋਲੀਆਂ ਨਾਲ ਮਾਰ ਸੁੱਟਿਆ

June 03, 2020 09:56 PM

ਤਰਨ ਤਾਰਨ, 3 ਜੂਨ (ਪੋਸਟ ਬਿਊਰੋ)- ਜ਼ਮੀਨੀ ਝਗੜਿਆਂ ਵਿੱਚ ਰਿਸ਼ਤੇਦਾਰਾਂ ਅਤੇ ਸਕੇ ਭਰਾਵਾਂ ਦੇ ਕਤਲ ਅੱਜਕੱਲ੍ਹ ਆਮ ਹੋਣ ਲੱਗ ਪਏ ਹਨ। ਤਰਨ ਤਾਰਨ ਨੇੜਲੇ ਪਿੰਡ ਕੋਟ ਧਰਮਚੰਦ ਕਲਾਂ ਵਿੱਚ ਰੁੱਖ ਵੱਢਣ ਦੇ ਝਗੜੇ ਤੋਂ ਦੋ ਭਰਾਵਾਂ ਨੰੁ ਛੋਟੇ ਭਰਾ ਨੇ ਹੀ ਗੋਲੀਆਂ ਮਾਰ ਕੇ ਮਾਰ ਦਿੱਤਾ ਹੈ। ਪੁਲਸ ਨੇ ਇਸ ਬਾਰੇ ਮ੍ਰਿਤਕ ਦੇ ਛੋਟੇ ਭਰਾ, ਉਸ ਦੀ ਪਤਨੀ ਸਣੇ ਕੁੱਲ ਛੇ ਜਣਿਆਂ 'ਤੇ ਕੇਸ ਦਰਜ ਕਰ ਕੇ ਉਨ੍ਹਾਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ।
ਡੀ ਐੱਸ ਪੀ ਸਿਟੀ ਸੁੱਚਾ ਸਿੰਘ ਬਲ ਦਾ ਕਹਿਣਾ ਹੈ ਕਿ ਜਲਦੀ ਹੀ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਜਾਏਗਾ। ਉਨ੍ਹਾ ਦੱਸਿਆ ਕਿ ਦਿਲਬਾਗ ਸਿੰਘ (48), ਲਾਲ ਸਿੰਘ (46) ਅਤੇ ਮਨਜਿੰਦਰ ਸਿੰਘ ਤਿੰਨੇ ਪੁੱਤਰ ਬਹਾਲ ਸਿੰਘ ਵਾਸੀ ਕੋਟ ਧਰਮਚੰਦ ਕਲਾਂ ਸਕੇ ਭਰਾ ਸਨ। ਇਨ੍ਹਾਂ ਦਾ ਆਪੋ ਵਿੱਚ ਪਹਿਲਾਂ ਵੀ ਜ਼ਮੀਨੀ ਝਗੜਾ ਚੱਲਦਾ ਸੀ। ਦਿਲਬਾਗ ਸਿੰਘ ਅਤੇ ਲਾਲ ਸਿੰਘ ਇਕੱਠੇ ਰਹਿੰਦੇ ਸਨ ਅਤੇ ਮਨਜਿੰਦਰ ਸਿੰਘ ਵੱਖ ਰਹਿੰਦਾ ਹੈ। ਇਨ੍ਹਾਂ ਦੇ ਖੇਤਾਂ ਵਿਚਾਲੇ ਸਰਕਾਰੀ ਜ਼ਮੀਨ ਵੀ ਹੈ ਜਿਸ 'ਤੇ ਮਨਜਿੰਦਰ ਸਿੰਘ ਅਤੇ ਦਿਲਬਾਗ ਸਿੰਘ ਆਪੋ-ਆਪਣਾ ਹੱਕ ਜਤਾਉਂਦੇ ਸਨ। ਕੱਲ੍ਹ ਸਵੇਰੇ ਜਦ ਦਿਲਬਾਗ ਸਿੰਘ ਅਤੇ ਉਸ ਦਾ ਭਰਾ ਲਾਲ ਸਿੰਘ ਆਪਣੇ ਖੇਤਾਂ ਵਿੱਚ ਰੁੱਖ ਵੱਢ ਰਹੇ ਸਨ ਤਾਂ ਮਨਜਿੰਦਰ ਸਿੰਘ ਉਥੇ ਆ ਕੇ ਕਹਿਣ ਲੱਗਾ ਕਿ ਇਹ ਰੁੱਖ ਉਸ ਦੀ ਹੱਦ ਵਿੱਚ ਪੈਂਦਾ ਹੈ ਜਿਸ ਤੋਂ ਉਨ੍ਹਾਂ ਦਾ ਝਗੜਾ ਹੋ ਗਿਆ। ਇਸੇ ਦੌਰਾਨ ਮਨਜਿੰਦਰ ਸਿੰਘ ਨੇ ਘਰੋਂ ਪਿਸਤੌਲ ਲਿਆ ਕੇ ਦਿਲਬਾਗ ਸਿੰਘ ਅਤੇ ਲਾਲ ਸਿੰਘ 'ਤੇ ਗੋਲੀਆਂ ਚਲਾ ਦਿੱਤੀਆਂ। ਦੋਵਾਂ ਨੂੰ ਜਦ ਹਸਪਤਾਲ ਲਿਜਾਇਆ ਜਾ ਰਿਹਾ ਸੀ ਤਾਂ ਦਿਲਬਾਗ ਸਿੰਘ ਦੀ ਰਸਤੇ ਵਿੱਚ ਅਤੇ ਲਾਲ ਸਿੰਘ ਦੀ ਹਸਪਤਾਲ ਵਿੱਚ ਮੌਤ ਹੋ ਗਈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ ਬੀਐਸਆਈ ਲਰਨਿੰਗ, ਆਸਟਰੇਲੀਆ ਨੇ ਚੰਡੀਗੜ੍ਹ ਵਿੱਚ ਆਸਟ੍ਰੇਲੀਅਨ ਯੋਗਤਾਵਾਂ ਪ੍ਰਦਾਨ ਕਰਨ ਲਈ ਆਰੀਅਨਜ਼ ਗਰੁੱਪ ਆਫ਼ ਕਾਲਜਿਜ਼, ਭਾਰਤ ਨਾਲ ਐਮਓਯੂ ਉੱਤੇ ਹਸਤਾਖਰ ਕੀਤੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚ ਫ਼ਰੀਦਕੋਟ ਜ਼ਿਲ੍ਹਾ ਚੋਣ ਅਫਸਰ ਨੇ ਚੋਣਾਂ ਸਬੰਧੀ ਕੀਤੀ ਰਿਵਿਊ ਮੀਟਿੰਗ ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ