Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਪੰਜਾਬ

1986 ਦਾ ਨਕੋਦਰ ਗੋਲੀ ਕਾਂਡ: ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਗ੍ਰਹਿ ਵਿਭਾਗ ਨੂੰ ਕੇਸ ਦੀ ਜਾਂਚ ਲਈ ਹੁਕਮ ਦਿੱਤੇ

June 03, 2020 09:57 PM

ਚੰਡੀਗੜ੍ਹ, 3 ਜੂਨ (ਪੋਸਟ ਬਿਊਰੋ)- ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਵਿਰੁੱਧ ਰੋਸ ਪ੍ਰਗਟ ਕਰਦੇ ਸਿੱਖਾਂ 'ਤੇ 1986 ਵਿੱਚ ਪੁਲਸ ਵੱਲੋਂ ਨਕੋਦਰ ਵਿੱਚ ਗੋਲੀ ਚਲਾਏ ਜਾਣ ਬਾਰੇ ਬਣੇ ਜਸਟਿਸ ਗੁਰਨਾਮ ਸਿੰਘ ਕਮਿਸ਼ਨ ਦੀ ਰਿਪੋਰਟ ਅਧੂਰੀ ਰਹਿ ਗਈ ਹੋਣ ਬਾਰੇ ਗ੍ਰਹਿ ਵਿਭਾਗ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਡੀਸ਼ਨਲ ਚੀਫ ਸੈਕਟਰੀ (ਹੋਮ) ਨੂੰ ਇਸ ਦੀ ਬਣਦੀ ਜਾਂਚ ਸ਼ੁਰੂ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਹਨ।
ਮਿਲੀ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਇਹ ਕਾਰਵਾਈ ਰਾਜ ਸਭਾ ਮੈਂਬਰ ਤੇ ਬਾਗੀ ਹੋਏ ਅਕਾਲੀ ਆਗੂ ਸੁਖਦੇਵ ਸਿੰਘ ਢੀਂਡਸਾ ਵੱਲੋਂ ਭੇਜੇ ਮੰਗ ਪੱਤਰ ਉੱਤੇ ਕੀਤੀ ਹੈ। ਸੁਖਦੇਵ ਸਿੰਘ ਢੀਂਡਸਾ ਨੇ 20 ਮਾਰਚ ਨੂੰ ਇਸ ਬਾਰੇ ਮੁੱਖ ਮੰਤਰੀ ਨੂੰ ਇੱਕ ਪੱਤਰ ਲਿਖਿਆ ਸੀ। ਮੁੱਖ ਮੰਤਰੀ ਦਫਤਰ ਨੇ 16 ਮਈ ਨੂੰ ਢੀਂਡਸਾ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਸਖਤਾਂ ਹੇਠ ਭੇਜੇ ਜਵਾਬੀ ਪੱਤਰ ਵਿੱਚ ਦੱਸਿਆ ਕਿ ਮੁੱਖ ਮੰਤਰੀ ਨੇ ਇਸ ਕੇਸ ਨੂੰ ਘੋਖਣ ਲਈ ਕਹਿ ਦਿੱਤਾ ਹੈ। ਸੁਖਦੇਵ ਸਿੰਘ ਢੀਂਡਸਾ ਨੇ ਇਸ ਕੇਸ ਨੂੰ ਗੰਭੀਰਤਾ ਨਾਲ ਘੋਖਣ ਦੀ ਮੰਗ ਕਰਦਿਆਂ ਕਿਹਾ ਸੀ ਕਿ ਪੰਜਾਬ ਵਿਧਾਨ ਸਭਾ ਵਿੱਚ ਇੱਕ ਮੌਜੂਦਾ ਵਿਧਾਇਕ ਦੇ ਸਵਾਲ ਦੇ ਜਵਾਬ ਵਿੱਚ 13 ਫਰਵਰੀ 2019 ਨੂੰ ਖੁਦ ਸਪੀਕਰ ਨੇ ਦੱਸਿਆ ਸੀ ਕਿ ਰਿਪੋਰਟ 15 ਮਾਰਚ 2001 ਨੂੰ ਇਸ ਸਦਨ ਵਿੱਚ ਟੇਬਲ ਕੀਤੀ ਜਾਂਦੀ ਹੈ ਤੇ ਇਹ ਲਾਇਬਰੇਰੀ ਦਾ ਹਿੱਸਾ ਹੈ। ਢੀਂਡਸਾ ਨੇ ਕਿਹਾ ਕਿ ਇਸ ਦੇ ਬਾਅਦ ਉਨ੍ਹਾਂ ਨੇ ਲਾਇਬਰੇਰੀ ਵਿੱਚ ਜਾ ਕੇ ਵੇਖਿਆ ਤਾਂ ਇਸ ਜਾਂਚ ਕਮਿਸ਼ਨ ਦੀ ਰਿਪੋਰਟ ਲਾਇਬਰੇਰੀ ਦੇ ਰਿਕਾਰਡ ਵਿੱਚ ਮੌਜੂਦ ਜ਼ਰੂਰ ਸੀ, ਪਰ ਉਸ ਦਾ ਪਹਿਲਾ ਹਿੱਸਾ ਛੱਡ ਕੇ ਬਾਕੀ ਭਾਗ ਨਹੀਂ ਸੀ, ਜਿਸ ਵਿੱਚ ਸ਼ਾਇਦ ਕਮਿਸ਼ਨ ਦੀਆਂ ਲੱਭਤਾਂ (ਫਾਈਂਡਿੰਗਜ਼) ਅਤੇ ਦੋਸ਼ੀਆਂ ਦੀ ਨਿਸ਼ਾਨਦੇਹੀ ਕੀਤੀ ਗਈ ਹੋਵੇਗੀ। ਢੀਂਡਸਾ ਨੇ ਮੁੱਖ ਮੰਤਰੀ ਕੋਲ ਸਮੁੱਚਾ ਮਾਮਲਾ ਉਠਾਇਆ ਕਿ ਕਾਰਵਾਈ ਕਿਉਂ ਨਹੀਂ ਹੋਈ ਅਤੇ ਜਾਂਚ ਰਿਪੋਰਟ ਮੁਕੰਮਲ ਰੂਪ ਵਿੱਚ ਕਿੱਥੇ ਹੈ। ਉਨ੍ਹਾ ਇਹ ਵੀ ਮੰਗ ਰੱਖੀ ਕਿ ਸੰਪੂਰਨ ਰਿਪੋਰਟ ਨਾ ਮਿਲੇ ਤਾਂ ਇਸ ਦੀ ਮੁੜ ਜਾਂਚ ਕਰਵਾਈ ਜਾਵੇ।
ਵਰਨਣ ਯੋਗ ਹੈ ਕਿ ਪਿਛਲੇ ਸਾਲ ਜੁਲਾਈ ਵਿੱਚ ਹਾਈ ਕੋਰਟ ਨੇ ਵੀ ਪੰਜਾਬ ਸਰਕਾਰ, ਗ੍ਰਹਿ ਵਿਭਾਗ, ਸਾਬਕਾ ਪ੍ਰਿੰਸੀਪਲ ਸੈਕਟਰੀ ਦਰਬਾਰਾ ਸਿੰਘ ਗੁਰੂ, ਸਾਬਕਾ ਡੀ ਜੀ ਪੀ ਮੁਹੰਮਦ ਇਜ਼ਹਾਰ ਆਲਮ ਦੇ ਨਾਲ ਇੱਕ ਸਾਬਕਾ ਐੱਸ ਪੀ ਹੈੱਡਕੁਆਰਟਰ ਜਲੰਧਰ ਏ ਕੇ ਸ਼ਰਮਾ ਨੂੰ ਨੋਟਿਸ ਜਾਰੀ ਕੀਤੇ ਸਨ। ਇਸ ਬਾਰੇ ਅਗਲੀ ਸੁਣਵਾਈ 20 ਜੁਲਾਈ ਨੂੰ ਹੋਵੇਗੀ। ਇਸ ਪਟੀਸ਼ਨ ਵਿੱਚ ਅਕਾਲੀ ਦਲ ਦੇ ਫਤਿਹਗੜ੍ਹ ਸਾਹਿਬ ਤੋਂ ਲੋਕ ਸਭਾ ਉਮੀਦਵਾਰ ਅਤੇ ਪੰਜਾਬ ਸਰਕਾਰ ਦੇ ਸਾਬਕਾ ਪ੍ਰਿੰਸੀਪਲ ਸੈਕਕਟਰੀ ਦਰਬਾਰਾ ਸਿੰਘ ਗੁਰੂ (ਗੋਲੀ ਕਾਂਡ ਵੇਲੇ ਜ਼ਿਲਾ ਜਲੰਧਰ ਦੇ ਡਿਪਟੀ ਕਮਿਸ਼ਨਰ), ਉਸ ਵੇਲੇ ਦੇ ਐਸ ਐਸ ਪੀ ਮੁਹੰਮਦ ਇਜਹਾਰ ਆਲਮ ਅਤੇ ਸਾਬਕਾ ਐਸ ਪੀ ਹੈਡਕੁਆਰਟਰ ਐਸ ਕੇ ਸ਼ਰਮਾ ਦੇ ਵਿਰੁੱਧ ਕਾਰਵਾਈ ਦੀ ਮੰਗ ਕੀਤੀ ਗਈ ਹੈ। ਗੋਲੀ ਕਾਂਡ ਵਿੱਚ ਮਾਰੇ ਗਏ ਚਾਰ ਨੌਜਵਾਨਾਂ 'ਚੋਂ ਇੱਕ ਰਵਿੰਦਰ ਸਿੰਘ ਲਿੱਤਰਾ ਦੇ ਪਿਤਾ ਬਲਦੇਵ ਸਿੰਘ ਨੇ ਐਡਵੋਕੇਟ ਹਰੀ ਚੰਦ ਅਰੋੜਾ ਰਾਹੀਂ ਹਾਈ ਕੋਰਟ ਵਿੱਚ ਅਰਜ਼ੀ ਦਾਇਰ ਕੀਤੀ ਹੈ ਜਿਸ ਵਿੱਚ ਮੰਗ ਕੀਤੀ ਗਈ ਹੈ ਕਿ ਸੁਰਜੀਤ ਸਿੰਘ ਬਰਨਾਲਾ ਦੀ ਸਰਕਾਰ ਵੱਲੋਂ ਨਕੋਦਰ ਗੋਲੀ ਕਾਂਡ ਦੀ ਜਾਂਚ ਲਈ ਬਣਾਏ ਸੇਵਾ ਮੁਕਤ ਜਸਟਿਸ ਗੁਰਨਾਮ ਸਿੰਘ ਕਮਿਸ਼ਨ ਦੀ ਰਿਪੋਰਟ 'ਤੇ ਕਾਰਵਾਈ ਕੀਤੀ ਜਾਵੇ। ਦੋ ਫਰਵਰੀ 1986 ਨੂੰ ਨਕੋਦਰ ਵਿੱਚ ਗੁਰੂ ਗ੍ਰੰਥ ਸਾਹਿਬ ਦੇ ਪੰਜ ਸਰੂਪ ਸੜ ਗਏ ਸਨ। ਇਸ ਘਟਨਾ ਵਿਰੁੱਧ ਚਾਰ ਫਰਵਰੀ 1986 ਨੂੰ ਰੋਸ ਪ੍ਰਗਟਾਉਂਦੇ ਸਿੱਖਾਂ ਉਪਰ ਪੰਜਾਬ ਪੁਲਸ ਨੇ ਅੰਨ੍ਹੇਵਾਹ ਗੋਲੀਆਂ ਚਲਾਈਆਂ ਸਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾ ਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰ ਸ਼ਹਿਬਜਾਦਾ ਅਜੀਤ ਸਿੰਘ ਨਗਰ ਦੇ ਵੋਟਰ ਸ਼ਾਖਰਤਾ ਕਲੱਬ ਦੀ ਸਰਗਰਮ ਭਾਗੀਦਾਰੀ ਨਾਲ ਵੋਟਰ ਜਾਗਰੂਕਤਾ ਮੁਹਿੰਮ ਹੋਈ ਤੇਜ਼ ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ