Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਪੰਜਾਬ

ਕੈਪਟਨ ਅਮਰਿੰਦਰ ਵੱਲੋਂ ‘ਮਿਸ਼ਨ ਫ਼ਤਹਿ’ ਦਾ ਗੀਤ ਲਾਂਚ

June 03, 2020 10:00 PM

* ਕਈ ਉੱਘੇ ਕਲਾਕਾਰਾਂ ਵੱਲੋਂ ਪੇਸ਼ਕਾਰੀ


ਚੰਡੀਗੜ੍ਹ, 3 ਜੂਨ (ਪੋਸਟ ਬਿਊਰੋ)- ਕੋਰੋਨਾ ਵਾਇਰਸ ਦੇ ਨਾਲ ਪੰਜਾਬ ਦੀ ਲੜਾਈ ਦੇ ਹਿੱਸੇ ਵਜੋਂ ਇਸ ਰਾਜ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੱਲ੍ਹ ਮਿਸ਼ਨ ਫ਼ਤਹਿ ਗੀਤ ਲਾਂਚ ਕੀਤਾ ਹੈ। ਇਸ ਵਿੱਚ ਉਘੇ ਅਦਾਕਾਰ ਅਮਿਤਾਭ ਬੱਚਨ, ਕਰੀਨਾ ਕਪੂਰ, ਗੁਰਦਾਸ ਮਾਨ ਅਤੇ ਕ੍ਰਿਕਟ ਖਿਡਾਰੀ ਹਰਭਜਨ ਸਿੰਘ ਤੋਂ ਇਲਾਵਾ ਖੇਡਾਂ ਅਤੇ ਪੰਜਾਬੀ ਸਿਨੇਮਾ ਦੀਆਂ ਕਈ ਸ਼ਖ਼ਸੀਅਤਾਂ ਨੇ ਪੇਸ਼ਕਾਰੀ ਦਿੱਤੀ ਹੈ, ਜਿਸ ਨਾਲ ਕੋਰੋਨਾ ਵਾਇਰਸ ਨੂੰ ਹਰਾਉਣ ਅਤੇ ਪੰਜਾਬ ਨੂੰ ਬਚਾਉਣ ਲਈ ਸੰਕਲਪ ਅਤੇ ਅਨੁਸ਼ਾਸਨ ਦਾ ਸੁਨੇਹਾ ਦਿੱਤਾ ਗਿਆ ਹੈ।
ਇਸ ਸੰਬੰਧ ਵਿੱਚ ਸਭ ਨੂੰ ਅੱਗੇ ਆਉਣ ਅਤੇ ਰੋਕਥਾਮ ਦੇ ਪ੍ਰਬੰਧਾਂ ਬਾਰੇ ਸੂਚਨਾ ਦੇ ਪਸਾਰ ਨਾਲ ਕੀਮਤੀ ਜਾਨਾਂ ਬਚਾਉਣ ਲਈ ਰਾਜ ਸਰਕਾਰ ਦੇ ਯਤਨਾਂ ਨੂੰ ਮਦਦਗਾਰ ਬਣਾਉਣ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਕਿਹਾ ਕਿ ਹਰ ਇੱਕ ਦੇ ਸਹਿਯੋਗ ਨਾਲ ਪੰਜਾਬ ਇਸ ਵਾਇਰਸ ਦੇ ਫੈਲਾਅ ਨੂੰ ਕਾਬੂ ਕਰਨ 'ਚ ਬਹੁਤ ਹੱਦ ਤੱਕ ਸਫਲ ਰਿਹਾ ਹੈ। ਉਨ੍ਹਾਂ ਕਿਹਾ ਕਿ ਜੰਗ ਅਜੇ ਖ਼ਤਮ ਨਹੀਂ ਹੋਈ ਅਤੇ ਲੋਕਾਂ ਨੂੰ ਜਾਗਰੂਕ ਰਹਿਣ ਅਤੇ ਸਮਾਜਿਕ ਦੂਰੀ ਦੇ ਸਾਰੇ ਨਿਯਮ ਮੰਨਣੇ ਚਾਹੀਦੇ ਹਨ। ਇਸ ‘ਮਿਸ਼ਨ ਫਤਹਿ’ ਗੀਤ, ਜਿਸ ਵਿੱਚ ਸਥਾਨਕ ਲੜਕੇ ਸੋਨੂੰ ਸੂਦ ਦੇ ਨਾਲ ਪੰਜਾਬ ਪੁਲਸ ਦੇ ਏ ਐਸ ਆਈ ਹਰਜੀਤ ਸਿੰਘ ਅਤੇ ਟਿਕਟੌਕ ਸਟਾਰ ਨੂਰ ਸ਼ਾਮਲ ਹਨ, ਪੰਜਾਬੀ ਮਿਊਜ਼ਿਕ ਡਾਇਰੈਕਟਰ ਅਤੇ ਗਾਇਕ ਬੀ ਪ੍ਰਾਕ ਨੇ ਗਾਇਆ ਹੈ। ਕੋਵਿਡ-19 'ਤੇ ਫ਼ਤਹਿ ਪਾਉਣ ਲਈ ਸਮਾਜਿਕ ਦੂਰੀ ਬਣਾਈ ਰੱਖਣ, ਬਾਹਰ ਜਾਣ ਸਮੇਂ ਮਾਸਕ ਪਹਿਨਣ ਅਤੇ ਬਾਕਾਇਦਾ ਹੱਥ ਧੋਣ ਦਾ ਸੰਦੇਸ਼ ਦੇਂਦਾ ਇਹ ਗਾਣਾ ਇੱਕ ਨਵੀਂ ਪਹਿਲ ਹੈ। ਇਸ ਵਿੱਚ ਸੋਹਾ ਅਲੀ ਖਾਨ, ਰਣਦੀਪ ਹੁੰਡਾ ਅਤੇ ਰਣਵਿਜੈ ਤੋਂ ਇਲਾਵਾ ਪੰਜਾਬੀ ਫਿਲਮ ਤੇ ਸੰਗੀਤ ਦੇ ਸਿਤਾਰੇ ਗਿੱਪੀ ਗਰੇਵਾਲ, ਐਮੀ ਵਿਰਕ, ਜੈਜ਼ੀ ਬੀ, ਬੀਨੂੰ ਢਿੱਲੋਂ, ਪੰਮੀ ਬਾਈ, ਜਸਬੀਰ ਜੱਸੀ, ਰਾਜਵੀਰ ਜਵੰਦਾ, ਰੁਬੀਨਾ ਬਾਜਵਾ, ਕੁਲਵਿੰਦਰ ਬਿੱਲਾ, ਕਰਮਜੀਤ ਅਨਮੋਲ, ਸਿੰਘਾ, ਤਰਸੇਮ ਜੱਸੜ, ਲਖਵਿੰਦਰ ਵਡਾਲੀ, ਹਰਜੀਤ ਹਰਮਨ, ਗੁਰਨਜ਼ਰ, ਬੱਬਲ ਰਾਏ, ਜਾਨੀ, ਕੁਲਰਾਜ ਰੰਧਾਵਾ, ਸ਼ਿਵਜੋਤ, ਹੈਪੀ ਰਾਏਕੋਟੀ, ਅਫਸਾਨਾ ਖਾਨ, ਨਿੰਜਾ, ਆਤਿਸ਼, ਤਨਿਸ਼ਕ ਕੌਰ ਤੇ ਆਰੁਸ਼ੀ ਸ਼ਾਮਲ ਹਨ। ਕੈਪਟਨ ਅਮਰਿੰਦਰ ਸਿੰਘ ਦੇ ਫੇਸਬੁੱਕ ਪੇਜ 'ਤੇ ਅਪਲੋਡ ਕੀਤੇ ਗਏ ਇਸ ਗਾਣੇ 'ਚ ਕ੍ਰਿਕਟਰ ਹਰਭਜਨ ਸਿੰਘ, ਅੰਜੁਮ ਮੋਦਗਿੱਲ ਅਤੇ ਅਵਨੀਤ ਸਿੱਧੂ ਸਣੇ ਕਈ ਪ੍ਰਮੁੱਖ ਖੇਡ ਸ਼ਖਸੀਅਤਾਂ ਅਤੇ ਬੀ ਪ੍ਰਾਕ, ਜਿਸ ਨੇ ਪਹਿਲਾਂ ਹੀ ਦੇਸ਼ ਭਗਤੀ ਵਾਲੇ ਗੀਤ ‘ਤੇਰੀ ਮਿੱਟੀ ਲਈ ਦੇਸ਼ ਦਾ ਦਿਲ ਜਿੱਤਿਆ ਹੈ’ ਨੂੰ ਵੀ ਪੇਸ਼ ਕੀਤਾ ਗਿਆ ਹੈ। ਇਹ ਗਾਣਾ ਵੱਖ-ਵੱਖ ਟੀ ਵੀ ਤੇ ਰੇਡੀਓ ਚੈਨਲਾਂ 'ਤੇ ਵੀ ਪ੍ਰਸਾਰਤ ਕੀਤਾ ਜਾਵੇਗਾ ਤਾਂ ਕਿ ਕੋਵਿਡ-19 ਵਿਰੁੱਧ ਸਾਂਝੇ ਤੌਰ 'ਤੇ ਲੜਨ ਦਾ ਸੰਦੇਸ਼ ਪੰਜਾਬ ਦੇ ਹਰ ਘਰ ਤੱਕ ਪਹੁੰਚੇ। ਇਸ ਤੋਂ ਇਲਾਵਾ ਸਮਾਜਿਕ ਦੂਰੀ ਬਣਾਈ ਰੱਖਣ, ਮੁੜ-ਮੁੜ ਹੱਥ ਧੋਣ ਅਤੇ ਬਾਹਰ ਜਾਣ ਸਮੇਂ ਮਾਸਕ ਪਹਿਨਣ ਦਾ ਸੰਦੇਸ਼ ਵੱਖ-ਵੱਖ ਸ਼ਹਿਰਾਂ ਅਤੇ ਪਿੰਡਾਂ 'ਚ ਹੋਰਡਿੰਗਜ਼ ਅਤੇ ਅਖ਼ਬਾਰਾਂ ਇਸ਼ਤਿਹਾਰਾਂ ਰਾਹੀਂ ਵੀ ਫੈਲਾਇਆ ਗਿਆ ਹੈ। ਆਉਂਦੇ ਦਿਨਾਂ 'ਚ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗ ਮਿਸ਼ਨ ਫ਼ਤਹਿ ਹੇਠ ਜਾਗਰੂਕਤਾ ਫੈਲਾਉਣ ਲਈ ਕੰਮ ਕਰਨਗੇ ਕਿ ਕੋਵਿਡ-19 ਅਜੇ ਖ਼ਤਮ ਨਹੀਂ ਹੋਇਆ ਅਤੇ ਹਰੇਕ ਨੂੰ ਆਪਣੀ ਅਤੇ ਆਪਣੇ ਪਰਵਾਰ ਦੀ ਰੱਖਿਆ ਲਈ ਆਪਣੀ ਜੀਵਨ ਸ਼ੈਲੀ 'ਚ ਇਹ ਛੋਟੀਆਂ ਤਬਦੀਲੀਆਂ ਕਰਨੀਆਂ ਚਾਹੀਦੀਆਂ ਹਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ