Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਭਾਰਤ

ਜੈਸਿਕਾ ਲਾਲ ਮਰਡਰ ਕੇਸ ਦਾ ਦੋਸ਼ੀ ਮਨੂੰ ਸ਼ਰਮਾ ਜੇਲ੍ਹ ਤੋਂ ਰਿਹਾਅ

June 03, 2020 10:08 PM

ਨਵੀਂ ਦਿੱਲੀ, 3 ਜੂਨ (ਪੋਸਟ ਬਿਊਰੋ)- ਲੈਫਟੀਨੈਂਟ ਗਵਰਨਰ ਦਿੱਲੀ ਅਨਿਲ (ਐੱਲ ਜੀ) ਬੈਜਲ ਵੱਲੋਂ ਅਗੇਤੀ ਰਿਹਾਈ ਦੀ ਮਨਜ਼ੂਰੀ ਮਿਲਣ ਪਿੱਛੋਂ ਜੈਸਿਕਾ ਲਾਲ ਹੱਤਿਆ ਕਾਂਡ ਲਈ ਉਮਰ ਕੈਦ ਦੀ ਸਜ਼ਾ ਭੁਗਤ ਰਹੇ ਮਨੂੰ ਸ਼ਰਮਾ ਨੂੰ ਸੋਮਵਾਰ ਨੂੰ ਤਿਹਾੜ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਗਿਆ ਹੈ।
ਡਾਇਰੈਕਟਰ ਜਨਰਲ (ਜੇਲ੍ਹ) ਸੰਦੀਪ ਗੋਇਲ ਨੇ ਇਹ ਦੀ ਪੁਸ਼ਟੀ ਕੀਤੀ ਹੈ। ਅਧਿਕਾਰੀਆਂ ਦੇ ਮੁਤਾਬਕ ਦਿੱਲੀ ਸਰਕਾਰ ਦੇ ਅਧੀਨ ਆਉਂਦੇ ਦਿੱਲੀ ਸਜ਼ਾ ਸਮੀਖਿਆ ਬੋਰਡ (ਡੀ ਐੱਸ ਆਰ ਬੀ) ਨੇ ਬੀਤੇ ਮਹੀਨੇ ਮਨੂੰ ਸ਼ਰਮਾ ਨੂੰ ਸਮੇਂ ਤੋਂ ਪਹਿਲਾਂ ਰਿਹਾਅ ਕਰਨ ਦੀ ਸਿਫਾਰਸ਼ ਕੀਤੀ ਸੀ, ਜਿਸ ਪਿੱਛੋਂ ਲੈਫਟੀਨੈਂਟ ਗਵਰਨਰ ਨੇ ਸਾਬਕਾ ਕੇਂਦਰੀ ਮੰਤਰੀ ਸ਼ਰਮਾ ਦੇ ਬੇਟੇ ਮਨੂੰ ਸ਼ਰਮਾ ਦੀ ਰਿਹਾਈ ਨੂੰ ਮਨਜ਼ੂਰੀ ਦੇ ਦਿੱਤੀ ਸੀ। ਉਨ੍ਹਾਂ ਕਿਹਾ ਕਿ 29 ਮਈ ਨੂੰ ਦਿੱਲੀ ਗ੍ਰਹਿ ਵਿਭਾਗ ਨੇ ਮਨੂੰ ਸ਼ਰਮਾ ਸਮੇਤ 19 ਦੋਸ਼ੀਆਂ ਨੂੰ ਸਮੇਂ ਤੋਂ ਪਹਿਲਾਂ ਛੱਡਣ ਦਾ ਹੁਕਮ ਜਾਰੀ ਕੀਤਾ ਸੀ। ਗੋਇਲ ਨੇ ਕਿਹਾ, ਸ਼ਰਮਾ ਨੂੰ ਸੋਮਵਾਰ ਨੂੰ ਜੇਲ੍ਹ ਤੋਂ ਛੱਡਿਆ ਗਿਆ ਹੈ। ਉਸ ਨੇ 17 ਸਾਲ ਜੇਲ੍ਹ ਵਿੱਚ ਬਿਤਾਏ ਹਨ ਅਤੇ ਛੋਟ ਦੇ ਨਾਲ ਉਸ ਦੀ ਅਸਲ ਮਿਆਦ 23 ਸਾਲ ਤੇ ਚਾਰ ਮਹੀਨੇ ਬਣਦੀ ਹੈ। ਮਨੂੰ ਸ਼ਰਮਾ ਨੂੰ ਜੈਸਿਕਾ ਲਾਲ ਦੀ ਕਤਲ ਕੇਸ ਵਿੱਚ ਦਿੱਲੀ ਹਾਈ ਕੋਰਟ ਨੇ ਦਸੰਬਰ 2006 ਵਿੱਚ ਦੋਸ਼ੀ ਮੰਨਦੇ ਹੋਏ ਉਮਰ ਕੈਦ ਦੀ ਸਜ਼ਾ ਸੁਣਾਈ ਸੀ। ਹੇਠਲੀ ਅਦਾਲਤ ਨੇ ਉਸ ਨੂੰ ਹੱਤਿਆ ਦੇ ਦੋਸ਼ ਤੋਂ ਬਰੀ ਕਰ ਦਿੱਤਾ ਸੀ, ਪਰ ਹਾਈ ਕੋਟ ਨੇ ਉਸ ਦਾ ਹੁਕਮ ਪਲਟ ਦਿੱਤਾ, ਜਿਸ ਨੂੰ ਅਪ੍ਰੈਲ 2010 ਵਿੱਚ ਸੁਪਰੀਮ ਕੋਰਟ ਨੇ ਕਾਇਮ ਰੱਖਿਆ। ਉਸ ਦੇ ਵਕੀਲ ਅਮਿਤ ਸਾਹਨੀ ਨੇ ਕਿਹਾ, ਮਨੂੰ ਸ਼ਰਮਾ ਅਪ੍ਰੈਲ ਦੇ ਪਹਿਲੇ ਹਫਤੇ ਤੋਂ ਪੈਰੋਲ 'ਤੇ ਸੀ। ਉਸ ਨੂੰ ਤਿਹਾੜ ਜੇਲ੍ਹ ਤੋਂ ਛੱਡਿਆ ਗਿਆ। ਸਾਹਨੀ ਨੇ ਕਿਹਾ ਕਿ ਜੇਲ੍ਹ ਵਿੱਚ ਰਹਿਣ ਦੌਰਾਨ ਸ਼ਰਮਾ ਦਾ ਵਤੀਰਾ ਵਧੀਆ ਰਿਹਾ ਅਤੇ ਦਾਅਵਾ ਕੀਤਾ ਕਿ ਉਹ ਸਮੇਂ ਤੋਂ ਪਹਿਲਾਂ ਜੇਲ੍ਹ ਤੋਂ ਰਿਹਾਅ ਕੀਤੇ ਜਾਣ ਦੇ ਯੋਗ ਸੀ।
29-30 ਅਪ੍ਰੈਲ 1999 ਦੀ ਰਾਤ ਦਿੱਲੀ ਦੇ ‘ਤਾਮਰਿੰਡ ਕੋਰਟ' ਰੈਸਟੋਰੈਂਟ ਵਿੱਚ ਮਾਡਲ ਜੈਸਿਕਾ ਲਾਲ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਪੁਲਸ ਦੇ ਮੁਤਾਬਕ ਸ਼ਰਾਬ ਦੇਣ ਤੋਂ ਮਨ੍ਹਾ ਕਰਨ 'ਤੇ ਜੈਸਿਕਾ ਲਾਲ ਦੀ ਹੱਤਿਆ ਕੀਤੀ ਗਈ। ਦੋਸ਼ੀ ਮਨੂੰ ਸ਼ਰਮਾ ਹਰਿਆਣਾ ਦੇ ਕਦਾਵਰ ਨੇਤਾ ਵਿਨੋਦ ਸ਼ਰਮਾ ਦਾ ਬੇਟਾ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼