Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਭਾਰਤ

ਆਸਾਮ ਵਿੱਚ ਜ਼ਮੀਨ ਖਿਸਕਣ ਨਾਲ 19 ਜਣਿਆਂ ਦੀ ਮੌਤ

June 03, 2020 10:09 PM

ਗੁਹਾਟੀ, 3 ਜੂਨ (ਪੋਸਟ ਬਿਊਰੋ)- ਆਸਾਮ ਦੀ ਬਰਾਕ ਵਾਦੀ ਵਿੱਚ ਹੈਲਾਕਾਂਡੀ, ਕਰੀਮਗੰਜ ਅਤੇ ਸਿਲਚਰ ਜ਼ਿਲਿਆਂ ਵਿੱਚ ਕੱਲ੍ਹ ਭਾਰੀ ਮੀਂਹ ਨਾਲ ਜ਼ਮੀਨ ਖਿਸਕਣ ਕਰ ਕੇ 19 ਲੋਕਾਂ ਦੀ ਮੌਤ ਹੋ ਗਈ ਤੇ ਦੋ ਜ਼ਖਮੀ ਹੋ ਗਏ।
ਜ਼ਿਲਾ ਪ੍ਰਸ਼ਾਸਨ ਦੇ ਬੁਲਾਰੇ ਨੇ ਦੱਸਿਆ ਕਿ ਦੋ ਬੱਚਿਆਂ ਅਤੇ ਇੱਕ ਔਰਤ ਸਮੇਤ ਸੱਤ ਜਣਿਆਂ ਦੀ ਉਸ ਸਮੇਂ ਮੌਤ ਹੋ ਗਈ, ਜਦੋਂ ਬੈਲੋਬਾ ਬਾਜ਼ਾਰ ਨੇੜੇ ਮੋਹਨਪੁਰ 'ਚ ਜ਼ਮੀਨ ਖਿਸਕਣ ਕਰ ਕੇ ਮਲਬਾ ਟੀਨ ਦੇ ਬਣੇ ਉਨ੍ਹਾਂ ਦੇ ਮਕਾਨ 'ਤੇ ਆ ਡਿੱਗਾ। ਇਹ ਘਟਨਾ ਕੱਲ੍ਹ ਸਵੇਰੇ ਵਾਪਰੀ ਅਤੇ ਹਾਦਸੇ ਵਿੱਚ ਦੋ ਜਣੇ ਗੰਭੀਰ ਜ਼ਖਮੀ ਹੋ ਗਏ। ਉਨ੍ਹਾਂ ਦੱਸਿਆ ਕਿ ਜ਼ਖਮੀਆਂ ਨੂੰ ਇਲਾਜ ਲਈ ਹੈਲਾਕਾਂਡ ਜ਼ਿਲਾ ਹੈੱਡਕੁਆਰਟਰ ਵਿਖੇ ਉਨ੍ਹਾਂ ਦੇ ਸਿਵਲ ਹਸਪਤਾਲ ਵਿੱਚ ਭਰਤੀ ਕਰਾਇਆ ਗਿਆ ਹੈ। ਗੁਆਂਢੀ ਕਰੀਮਗੰਜ ਜ਼ਿਲੇ ਦੇ ਪੁਲਸ ਸੁਪਰਡੈਂਟ ਸੰਜੀਤ ਕ੍ਰਿਸ਼ਨਾ ਨੇ ਦੱਸਿਆ ਕਿ ਜ਼ਿਲੇ ਦੇ ਕਰੀਮਪੁਰ ਵਿੱਚ ਕੱਲ੍ਹ ਤੜਕੇ ਜ਼ਮੀਨ ਖਿਸਕਣ ਦੀ ਇੱਕ ਹੋਰ ਘਟਨਾ 'ਚ ਇੱਕ ਹੀ ਪਰਵਾਰ ਦੇ ਪੰਜ ਜੀਆਂ ਦੀ ਮੌਤ ਹੋ ਗਈ। ਮ੍ਰਿਤਕਾਂ 'ਚ ਇੱਕ ਔਰਤ ਤੇ ਤਿੰਨ ਬੱਚੇ ਸ਼ਾਮਲ ਹਨ। ਪੁਲਸ ਨੇ ਦੱਸਿਆ ਕਿ ਕਛਾਰ ਜ਼ਿਲੇ ਦੇ ਜੈਪੁਰ ਇਲਾਕੇ ਵਿੱਚ ਕੋਲਾਪੁਰ ਪਿੰਡ ਦੇ ਜ਼ਮੀਨ ਖਿਸਕਣ ਨਾਲ ਸੱਤ ਵਿਅਕਤੀਆਂ ਦੀ ਮੌਤ ਹੋ ਗਈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼