Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਭਾਰਤ

ਇੰਡੀਗੋ ਕੰਪਨੀ ਲਾਗਤ ਘਟਾਉਣ ਲਈ ਪੁਰਾਣੇ ਜਹਾਜ਼ ਵਾਪਸ ਕਰ ਦੇਵੇਗੀ

June 03, 2020 10:11 PM

ਨਵੀਂ ਦਿੱਲੀ, 3 ਜੂਨ (ਪੋਸਟ ਬਿਊਰੋ)- ਭਾਰਤ ਦੀ ਸਭ ਤੋਂ ਵੱਡੀ ਜਹਾਜ਼ ਕੰਪਨੀ ਇੰਡੀਗੋ ਨੇ ਲਾਗਤ ਘੱਟ ਕਰਨ ਲਈ ਮੁਲਾਜ਼ਮਾਂ 'ਤੇ ਹੁੰਦੇ ਖ਼ਰਚ 'ਚ ਕਟੌਤੀ ਅਤੇ ਪੁਰਾਣੇ ਜਹਾਜ਼ ਵਾਪਸ ਕਰਨ ਦੀ ਯੋਜਨਾ ਬਣਾਈ ਹੈ।
ਇੰਡੀਗੋ ਦੇ ਮੁੱਖ ਕਾਰਜਕਾਰੀ ਅਧਿਕਾਰੀ ਰੋਨੋਜਾਏ ਦੱਤਾ ਨੇ ਦੱਸਿਆ ਕਿ ਏਅਰਲਾਈਨ ਏਅਰਬੱਸ ਦੇ ਪੁਰਾਣੇ ‘ਕਰੇਂਟ ਇੰਜਣ ਆਪਸ਼ਨ' (ਸੀ ਈ ਓ) ਜਹਾਜ਼ਾਂ ਨੂੰ ਵਾਪਸ ਕਰਕੇ ਉਨ੍ਹਾਂ ਦੀ ਜਗ੍ਹਾ ਨਵੇਂ ‘ਨਿਊ ਇੰਜਣ ਆਪਸ਼ਨ' (ਨਿਊ) ਜਹਾਜ਼ਾਂ ਨੂੰ ਆਪਣੇ ਬੇੜੇ 'ਚ ਸ਼ਾਮਲ ਕਰੇਗੀ। ਸੀ ਈ ਓ ਜਹਾਜ਼ਾਂ ਦੀ ਤੁਲਣਾ 'ਚ ਨਿਓ ਜਹਾਜ਼ਾਂ ਦੀ ਤੇਲ ਖ਼ਪਤ ਘੱਟ ਹੋਣ ਕਰਕੇ ਉਹ ਸਸਤੇ ਹਨ। ਇਨ੍ਹਾਂ ਦੀ ਸੰਭਾਲ ਦਾ ਖ਼ਰਚ ਵੀ ਘੱਟ ਹੈ। ਸਾਲ 2019-20 ਦੇ ਵਿੱਤੀ ਨਤੀਜਿਆਂ ਦੇ ਐਲਾਨ ਤੋਂ ਬਾਅਦ ਨਿਵੇਸ਼ਕਾਂ ਦੇ ਨਾਲ ਕਾਨਫਰੰਸ ਕਾਲ 'ਚ ਕੰਪਨੀ ਦੇ ਮੁੱਖ ਵਿੱਤੀ ਅਧਿਕਾਰੀ ਆਦਿਤਿਆ ਪਾਂਡੇ ਨੇ ਦੱਸਿਆ ਕਿ ਕੰਪਨੀ ਜਹਾਜ਼ਾਂ ਦੀ ਲੀਜ਼ ਰਾਸ਼ੀ ਦੇ ਨਾਲ ਹੋਰ ਸਥਿਰ ਲਾਗਤ ਘੱਟ ਕਰਨ ਦੀ ਯੋਜਨਾ ਬਣਾ ਰਹੀ ਹੈ। ਇਹ ਸਥਿਰ ਲਾਗਤ 40 ਫ਼ੀਸਦੀ ਘੱਟ ਕਰਨ ਦਾ ਟੀਚਾ ਰੱਖਿਆ ਗਿਆ ਹੈ। ਚਾਲੂ ਸਾਲ ਦੇ ਪਹਿਲੇ ਨੌ ਮਹੀਨਿਆਂ 'ਚ ਉਹ ਲਾਗਤ ਘੱਟ ਕਰ ਕੇ 3-4 ਹਜ਼ਾਰ ਕਰੋੜ ਰੁਪਏ ਦੀ ਵਾਧੂ ਨਕਦੀ ਜੋੜਨ ਦੀ ਯੋਜਨਾ ਬਣਾ ਰਹੇ ਹਨ। ਇਸ 'ਚ ਕਰਮਚਾਰੀਆਂ ਦੀ ਤਨਖ਼ਾਹ 'ਚ ਕਟੌਤੀ, ਲਾਭ ਅੰਸ਼ ਨਾ ਦੇਣਾ ਅਤੇ ਜਹਾਜ਼ਾਂ ਦੇ ਲੀਜ਼ ਅਤੇ ਸੰਭਾਲ 'ਤੇ ਹੋਣ ਵਾਲਾ ਖ਼ਰਚ ਸ਼ਾਮਲ ਹੈ। ਉਨ੍ਹਾਂ ਦੱਸਿਆ ਕਿ ਮੌਜੂਦਾ ਸਾਲ 'ਚ ਕਰਮਚਾਰੀਆਂ 'ਤੇ ਹੋਣ ਵਾਲੇ ਖ਼ਰਚ 'ਚ 25 ਫ਼ੀਸਦੀ ਦੀ ਕਟੌਤੀ ਕੀਤੀ ਜਾਵੇਗੀ।
ਇੱਕ ਸਵਾਲ ਦੇ ਜਵਾਬ 'ਚ ਪਾਂਡੇ ਨੇ ਕਿਹਾ ਕਿ ਅਗਲੇ ਦੋ ਸਾਲਾਂ 'ਚ 120 ਸੀ ਈ ਓ ਜਹਾਜ਼ਾਂ ਦੀ ਲੀਜ਼ ਖ਼ਤਮ ਹੋ ਰਿਹਾ ਹੈ, ਜਿਨ੍ਹਾਂ ਨੂੰ ਕੰਪਨੀ ਅੱਗੇ ਨਹੀਂ ਵਧਾਏਗੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਨਹੀਂ ਦਿਖਾਵਾਂਗੇ ਗੁੰਮਰਾਹਕੁੰਨ ਇਸ਼ਤਿਹਾਰ, ਪਤੰਜਲੀ ਨੇ ਸੁਪਰੀਮ ਕੋਰਟ ਤੋਂ ਮੰਗੀ ਮੁਆਫੀ ਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ ਨੌਜਵਾਨ ਵਿਗਿਆਨਕਾਂ ਲਈ ਕੁਰੂਕਸ਼ੇਤਰ ਯੂਨੀਵਰਸਿਟੀ ਨੇ ਰਾਜੀਬ ਗੋਇਲ ਪੁਰਸਕਾਰ ਦਾ ਕੀਤਾ ਐਲਾਨ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਦੀ ਭਾਬੀ ਸੀਤਾ ਸੋਰੇਨ ਭਾਜਪਾ `ਚ ਸ਼ਾਮਲ ਸੀਏਏ ਖਿਲਾਫ ਅਰਵਿੰਦ ਕੇਜਰੀਵਾਲ ਫਿਰ ਬੋਲੇ: ਦੇਸ਼ ਦੇ ਟੈਕਸ ਦਾ ਪੈਸਾ ਪਾਕਿਸਤਾਨੀਆਂ 'ਤੇ ਖਰਚ ਨਹੀਂ ਹੋਣ ਦੇਵਾਂਗੇ ਦਰਭੰਗਾ ਸਰਹੱਦ 'ਤੇ 8.65 ਕਰੋੜ ਰੁਪਏ ਦੀ ਕੀਮਤ ਦਾ 13.27 ਕਿਲੋ ਸੋਨਾ ਕਾਰ ਵਿਚੋਂ ਮਿਲਿਆ ਸੁਖਬੀਰ ਸਿੰਘ ਸੰਧੂ ਅਤੇ ਗਿਆਨੇਸ਼ ਕੁਮਾਰ ਬਣੇ ਚੋਣ ਕਮਿਸ਼ਨਰ ਇੱਕ ਦੇਸ਼ ਇੱਕ ਚੋਣ ਦੇ ਮੁੱਦੇ `ਤੇ ਕੋਵਿੰਦ ਕਮੇਟੀ ਨੇ 18 ਹਜ਼ਾਰ ਪੰਨਿਆਂ ਦੀ ਰਿਪੋਰਟ ਰਾਸ਼ਟਰਪਤੀ ਨੂੰ ਸੌਂਪੀ ਰਾਹੁਲ ਗਾਂਧੀ ਨੇ ਨਾਸਿਕ 'ਚ ਕੀਤੀ ਕਿਸਾਨਾਂ ਨਾਲ ਮੀਟਿੰਗ