Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀਮੁੱਖ ਸਕੱਤਰ ਨੇ ਕਣਕ ਦੀ ਖਰੀਦ ਦੇ ਪ੍ਰਬੰਧਾਂ ਅਤੇ ਮੌਸਮ ਨਾਲ ਹੋਏ ਖਰਾਬੇ ਦਾ ਜਾਇਜ਼ਾ ਲਿਆਚੀਨ 'ਚ ਭਾਰੀ ਮੀਂਹ ਦੀ ਚੇਤਾਵਨੀ, 12 ਕਰੋੜ ਲੋਕ ਹੋ ਸਕਦੇ ਹਨ ਪ੍ਰਭਾਵਿਤ, ਮੱਦਦ ਲਈ ਫੌਜ ਭੇਜੀਇਜ਼ਰਾਈਲ ਨੇ ਕਿਹਾ: ਫਲਸਤੀਨ ਨੂੰ ਸੰਯੁਕਤ ਰਾਸ਼ਟਰ 'ਚ ਲਿਆਉਣ ਦਾ ਮਤਲਬ ਅੱਤਵਾਦ ਨੂੰ ਪੁਰਸਕਾਰ ਦੇਣਾ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ
 
ਭਾਰਤ

ਮਨੋਜ ਤਿਵਾੜੀ ਤੋਂ ਦਿੱਲੀ ਭਾਜਪਾ ਦੀ ਪ੍ਰਧਾਨਗੀ ਖੋਹ ਕੇ ਆਦੇਸ਼ ਨੂੰ ਦਿੱਤੀ ਗਈ

June 03, 2020 10:11 PM

ਨਵੀਂ ਦਿੱਲੀ, 3 ਜੂਨ (ਪੋਸਟ ਬਿਊਰੋ)- ਪਾਰਲੀਮੈਂਟ ਮੈਂਬਰ ਮਨੋਜ ਤਿਵਾੜੀ ਦੀ ਪ੍ਰਦੇਸ਼ ਭਾਜਪਾ ਪ੍ਰਧਾਨ ਦੇ ਅਹੁਦੇ ਤੋਂ ਛੁੱਟੀ ਹੋ ਗਈ ਤੇ ਉਸ ਦੀ ਜਗ੍ਹਾ ਉੱਤਰੀ ਦਿੱਲੀ ਨਗਰ ਨਿਗਮ ਦੇ ਸਾਬਕਾ ਮੇਅਰ ਆਦੇਸ਼ ਗੁਪਤਾ ਨੂੰ ਦਿੱਲੀ ਭਾਜਪਾ ਦਾ ਪ੍ਰਧਾਨ ਬਣਾਇਆ ਗਿਆ ਹੈ। ਪਿੱਛੋਂ ਉਤਰ ਪ੍ਰਦੇਸ਼ ਦੇ ਕਨੌਜ ਜਿ਼ਲੇ ਵਿਚਲੇ ਗੁਰੂ ਹਰਸਹਾਏਗੰਜ ਦੇ ਰਹਿਣ ਵਾਲੇ ਆਦੇਸ਼ ਗੁਪਤਾ ਦੀ ਪੜ੍ਹਾਈ ਕਾਨਪੁਰ ਤੋਂ ਹੋਈ ਸੀ ਤੇ ਬਾਅਦ ਵਿੱਚ ਦਿੱਲੀ ਆਏ ਸਨ।
ਛੱਤਰਪਤੀ ਸਾਹੂਜੀ ਮਹਾਰਾਜ ਯੂਨੀਵਰਸਿਟੀ, ਕਾਨਪੁਰ ਤੋਂ ਬੀ ਐੱਸ ਸੀ ਕਰਨ ਵਾਲੇ ਆਦੇਸ਼ ਗੁਪਤਾ ਨੇ 1986 ਵਿੱਚ ਭਾਜਪਾ ਦੀ ਵਿਦਿਆਰਥੀ ਜਥੇਬੰਦੀ ਅਖਿਲ ਭਾਰਤੀ ਵਿਦਿਆਰਥੀ ਪ੍ਰੀਸ਼ਦ (ਏ ਸੀ ਵੀ ਪੀ) ਤੋਂ ਸਿਆਸੀ ਜੀਵਨ ਸ਼ੁਰੂ ਕੀਤਾ ਸੀ ਤੇ ਪਿੱਛੋਂ ਭਾਰਤੀ ਜਨਤਾ ਯੁਵਾ ਮੋਰਚਾ ਵਿੱਚ ਕਈ ਜ਼ਿੰਮੇਵਾਰੀਆਂ ਸੰਭਾਲ ਚੁੱਕੇ ਹਨ। ਦਿੱਲੀ ਵਿੱਚ ਮੰਡਲ ਪ੍ਰਧਾਨ ਤੋਂ ਲੈ ਕੇ ਉਨ੍ਹਾਂ ਨੇ ਪ੍ਰਦੇਸ਼ ਭਾਜਪਾ ਪ੍ਰਧਾਨ ਤੱਕ ਸਫਰ ਤੈਅ ਕੀਤਾ ਹੈ। 2017 ਵਿੱਚ ਪਹਿਲੀ ਵਾਰ ਨਗਰ ਨਿਗਮ ਦੀ ਚੋਣ ਜਿੱਤ ਕੇ ਉਹ ਕੌਂਸਲਰ ਬਣੇ ਸਨ ਤੇ 2018 ਵਿੱਚ ਉਨ੍ਹਾਂ ਨੂੰ ਉੱਤਰੀ ਦਿੱਲੀ ਨਗਰ ਨਿਗਮ ਦਾ ਮੇਅਰ ਬਣਾਇਆ ਗਿਆ ਸੀ। ਸਾਲ 2014 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਮਿਲੀ ਹਾਰ ਤੋਂ ਬਾਅਦ ਭਾਜਪਾ ਲੀਡਰਸ਼ਿਪ ਸਾਹਮਣੇ ਦਿੱਲੀ ਨਗਰ ਨਿਗਮ ਚੋਣਾਂ 'ਚ ਵਾਪਸੀ ਦੀ ਚੁਣੌਤੀ ਸੀ। ਇਸ ਮਕਸਦ ਲਈ ਪਾਰਟੀ ਦੀ ਨਜ਼ਰ ਉੱਤਰੀ-ਪੂਰਬੀ ਦਿੱਲੀ ਉਤੇ ਸੀ, ਜਿਸ ਦੇ ਲਈ ਪਹਿਲੀ ਵਾਰ ਦਿੱਲੀ ਭਾਜਪਾ ਦੀ ਕਮਾਨ ਕਿਸੇ ਪੂਰਬੀ ਰਾਜ ਨਾਲ ਜੁੜੇ ਨੇਤਾ ਨੂੰ ਸੌਂਪੀ ਗਈ। ਮਨੋਜ ਤਿਵਾੜੀ ਨੂੰ ਤੀਹ ਨਵੰਬਰ 2016 ਨੂੰ ਦਿੱਲੀ ਭਾਜਪਾ ਦਾ ਪ੍ਰਧਾਨ ਬਣਾਇਆ ਗਿਆ ਅਤੇ ਲਗਭਗ ਤਿੰਨ ਮਹੀਨੇ ਬਾਅਦ ਨਗਰ ਨਿਗਮ ਚੋਣਾਂ 'ਚ ਪਾਰਟੀ ਨੇ ਜਿੱਤ ਹਾਸਲ ਕੀਤੀ। 2019 ਦੀਆਂ ਲੋਕ ਸਭਾ ਚੋਣਾਂ ਵਿੱਚ ਉਨ੍ਹਾਂ ਨੇ ਉੱਤਰੀ ਪੂਰਬੀ ਦਿੱਲੀ ਤੋਂ ਸਾਬਕਾ ਮੁੱਖ ਮੰਤਰੀ ਸ਼ੀਲਾ ਦੀਕਸ਼ਿਤ ਨੂੰ ਹਰਾਇਆ ਤੇ ਦੂਸਰੀ ਵਾਰ ਪਾਰਲੀਮੈਂਟ ਵਿੱਚ ਪਹੁੰਚੇ ਸਨ।

 
Have something to say? Post your comment
ਹੋਰ ਭਾਰਤ ਖ਼ਬਰਾਂ
ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼ ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ