Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਅੰਤਰਰਾਸ਼ਟਰੀ

ਐਂਟੀ ਮਾਈਕ੍ਰੋਬੀਅਲ ਦਵਾਈਆਂ ਦੀ ਸਮਰੱਥਾ ਅੱਗੇ ਤੋਂ ਘਟੀ

June 03, 2020 10:15 PM

ਜਨੇਵਾ, 3 ਜੂਨ (ਪੋਸਟ ਬਿਊਰੋ)- ਵਿਸ਼ਵ ਸਿਹਤ ਸੰਗਠਨ (ਡਬਲਯੂ ਐੱਚ ਓ) ਦੇ ਡਾਇਰੈਕਟਰ ਜਨਰਲ ਟੈਡਰੋਸ ਐਡਨਾਮ ਘੇਬਰਯੇਯੀਅਸ ਨੇ ਚਿਤਾਵਨੀ ਦੇ ਨਾਲ ਨਿਰਾਸ਼ਾ ਪ੍ਰਗਟ ਕੀਤੀ ਹੈ ਕਿ ਕੋਰੋਨਾ ਵਾਇਰਸ ਦੇ ਖਿਲਾਫ ਅਜੇ ਤੱਕ ਕੋਈ ਮਹੱਤਵ ਪੂਰਨ ਵੈਕਸੀਨ ਲੱਭਣ ਵਿੱਚ ਅਸੀਂ ਅਸਫਲ ਰਹੇ ਹਾਂ।
ਇੱਕ ਆਨਲਾਈਨ ਪ੍ਰੈਸ ਕਾਨਫਰੰਸ ਵਿੱਚ ਡਬਲਯੂ ਐੱਚ ਓ ਮੁਖੀ ਨੇ ਕਿਹਾ ਕਿ ਦੁਨੀਆ ਬੇਹੱਦ ਅਹਿਮ ਐਂਟੀ ਮਾਈਕ੍ਰੋਬੀਅਲ ਦਵਾਈਆਂ ਦੀ ਸਮਰੱਥਾ ਨੂੰ ਗੁਆਈ ਜਾ ਰਹੀ ਹੈ। ਕੋਰੋਨਾ ਨੇ ਇਨ੍ਹਾਂ ਦਵਾਈਆਂ ਦੀ ਵਰਤੋਂ ਨੂੰ ਉਤਸ਼ਾਹ ਦਿੱਤਾ ਹੈ। ਇਨ੍ਹਾਂ ਦੀ ਜ਼ਿਆਦਾ ਵਰਤੋਂ ਨਾਲ ਅਖੀਰ ਜੀਵਾਣੂ ਵਿਰੋਧੀ ਸਮਰੱਥਾ 'ਤੇ ਉਲਟ ਅਸਰ ਪਵੇਗਾ। ਟੈਡਰੋਸ ਨੇ ਦੁਨੀਆ ਨੂੰ ਇਸ ਬਾਰੇ ਸਥਾਈ ਵੈਕਸੀਨ ਦੀ ਖੋਜ ਨੂੰ ਉਤਸ਼ਾਹਤ ਕਰਨ ਲਈ ਨਵੇਂ ਮਾਡਲ ਲੱਭਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਇਹ ਸਾਡੇ ਸਮੇਂ ਦੀਆਂ ਸਭ ਤੋਂ ਜ਼ਰੂਰੀ ਚੁਣੌਤੀਆਂ ਵਿੱਚੋਂ ਇੱਕ ਹੈ।
ਐਂਟੀ ਮਾਈਕ੍ਰੋਬੀਅਲ ਅਕਸਰ ਸਾਧਾਰਨ ਇਨਫੈਕਸ਼ਨ ਦੇ ਇਲਾਜ ਲਈ ਵਰਤੋਂ ਵਿੱਚ ਲਿਆਏ ਜਾਂਦੇ ਹਨ। ਇਨ੍ਹਾਂ ਦਵਾਈਆਂ ਦੀ ਵੱਧ ਵਰਤੋਂ ਨਾਲ ਇਹ ਸਰੀਰ 'ਤੇ ਪ੍ਰਭਾਵਹੀਣ ਹੋਣ ਲੱਗਦੀ ਹੈ। ਦੁਨੀਆ ਪਹਿਲਾਂ ਹੀ ਐਂਟੀਬਾਇਓਟਿਕ ਦਵਾਈਆਂ ਬਾਰ ਚੁਣੌਤੀਆਂ ਦਾ ਸਾਹਮਣਾ ਕਰ ਰਹੀ ਹੈ। ਫਿਰ ਵੀ ਡੈਟਰੋਸ ਨੇ ਕਿਹਾ ਕਿ ਨਵੇਂ ਐਂਟੀਬਾਇਓਟਿਕ ਅਤੇ ਐਂਟੀ ਮਾਈਕ੍ਰੋਬੀਅਲ ਏਜੰਟਾਂ ਨੂੰ ਤਿਆਰ ਕਰਨ ਦੀ ਲੋੜ ਹੈ। ਇਸ ਸਮੇਂ ਦੁਨੀਆ ਵਿੱਚ ਕੋਰੋਨਾ ਵਾਇਰਸ ਲਈ ਕੋਈ ਟੀਕਾ ਨਹੀਂ ਹੈ। ਪੂਰੀ ਦੁਨੀਆ ਕੋਰੋਨਾ ਵਾਇਰਸ ਦੀ ਵੈਕਸੀਨ ਦੀ ਖੋਜ ਵਿੱਚ ਲੱਗੀ ਹੈ, ਪਰ ਇਨ੍ਹਾਂ ਦਵਾਈਆਂ ਦੀ ਪਰਖ ਦਾ ਇਨਸਾਨ ਉੱਤੇ ਅਜੇ ਕੋਈ ਅਸਰ ਨਹੀਂ ਦਿੱਸਿਆ। ਵੈਕਸੀਨ ਦੇ ਮਨੁੱਖਾਂ 'ਤੇ ਤਜਰਬਿਆਂ ਦੇ ਨਤੀਜੇ ਉਤਸ਼ਾਹ ਜਨਕ ਨਹੀਂ ਰਹੇ। ਇਸ ਲਈ ਗਿਲੀਡ ਦੀ ਨਵੀਂ ਐਂਟੀ ਵਾਇਰਸ ਦਵਾਈ, ਜਿਸ ਨੂੰ ਰੈਮੇਡਸਿਵਰ ਕਿਹਾ ਗਿਆ ਹੈ, ਤੋਂ ਕਾਫੀ ਉਮੀਦਾਂ ਹਨ। ਦਾਅਵਾ ਕੀਤਾ ਜਾਂਦਾ ਹੈ ਕਿ ਦਵਾਈ ਦੇ ਤਜਰਬੇ ਵੇਲੇ ਕੋਰੋਨਾ ਇਨਫੈਕਸ਼ਨ ਨੂੰ ਰੋਕਣ ਦੇ ਸੀਮਿਤ ਪ੍ਰਭਾਵ ਦਿਸੇ ਹਨ। ਦੁਨੀਆ ਦੇ ਕਈ ਦੇਸ਼ਾਂ ਵਿੱਚ ਕੋਰੋਨਾ ਮਰੀਜ਼ਾਂ ਨੂੰ ਇਹ ਦਵਾਈ ਦਿੱਤੀ ਗਈ ਹੈ।
ਡਬਲਯੂ ਐੱਚ ਓ ਦੀ ਮਾਹਰ ਮਾਰੀਆ ਵਾਨ ਕੇਰਖੋਵ ਨੇ ਕਿਹਾ ਕਿ ਇਸ ਦੇ ਕੋਈ ਸਬੂਤ ਨਹੀਂ ਹਨ ਕਿ ਨੋਵਲ ਕੋਰੋਨਾ ਵਾਇਰਸ ਦੀ ਇਨਫੈਕਸ਼ਨ ਜਾਂ ਉਸ ਦੀ ਘਾਤਕਤਾ ਵਿੱਚ ਕੋਈ ਬਦਲਾਅ ਹੋਇਆ ਹੈ। ਸੰਗਠਨ ਵਿੱਚ ਕੋਵਿਡ 19 ਦੀ ਤਕਨੀਕੀ ਮੁਖੀ ਮਾਰੀਆ ਦਾ ਕਹਿਣਾ ਹੈ ਕਿ ਇਹ ਵਾਇਰਸ ਅਜੇ ਵੀ ਬੇਹੱਦ ਤੇਜ਼ੀ ਨਾਲ ਫੈਲ ਸਕਦਾ ਹੈ।

 

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਬਾਈਡੇਨ ਵਿਰੁੱਧ ਮਹਾਂਦੋਸ਼ ਦੀ ਜਾਂਚ ਰੁਕੀ ਇਮਰਾਨ ਖਾਨ ਨੇ ਫਰਵਰੀ 'ਚ ਹੋਈਆਂ ਚੋਣਾਂ ਦੀ ਨਿਆਂਇਕ ਜਾਂਚ ਦੀ ਸੁਪਰੀਮ ਕੋਰਟ ਨੂੰ ਕੀਤੀ ਅਪੀਲ ਕੰਧਾਰ ਵਿਚ ਬੈਂਕ ’ਚ ਆਤਮਘਾਤੀ ਹਮਲਾ, 3 ਲੋਕਾਂ ਦੀ ਮੌਤ, 12 ਜ਼ਖਮੀ ਡਾਕਟਰਾਂ ਨੇ ਪਹਿਲੀ ਵਾਰ ਇਨਸਾਨ 'ਚ ਸੂਰ ਦੀ ਕਿਡਨੀ ਦਾ ਕੀਤਾ ਸਫਲ ਟਰਾਂਸਪਲਾਂਟ ਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨ ਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਅਰਮੀਨੀਆ ਨੇ ਪਿਨਾਕਾ ਰਾਕੇਟ ਲਈ ਭਾਰਤ ਨਾਲ ਕੀਤਾ ਸਮਝੌਤਾ ਹੈਤੀ 'ਚ ਸਥਿਤੀ ਕਾਬੂ ਤੋਂ ਬਾਹਰ, ਗੈਂਗ ਕਰ ਰਹੇ ਹਨ ਲੁੱਟਾਂ, 12 ਤੋਂ ਵੱਧ ਮੌਤਾਂ ਪੁਤਿਨ ਰਿਕਾਰਡ ਬਹੁਮਤ ਨਾਲ 5ਵੀਂ ਵਾਰ ਰੂਸ ਦੇ ਰਾਸ਼ਟਰਪਤੀ ਬਣੇ ਨੇਵਲਨੀ ਦੀ ਮੌਤ 'ਤੇ ਪੁਤਿਨ ਨੇ ਦਿੱਤਾ ਬਿਆਨ: ਕਿਹਾ- ਮੈਂ ਕੈਦੀਆਂ ਦੀ ਅਦਲਾ-ਬਦਲੀ 'ਚ ਅਲੈਕਸੀ ਦੇ ਨਾਂ ਨੂੰ ਮਨਜ਼ੂਰੀ ਦਿੱਤੀ ਸੀ