Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨ
 
ਅੰਤਰਰਾਸ਼ਟਰੀ

ਅਮਰੀਕਾ ਦੇ ਰੱਖਿਆ ਮੰਤਰੀ ਨੇ ਮੁਜ਼ਾਹਰਾਕਾਰੀਆਂ ਖਿਲਾਫ ਫੌਜ ਦੀ ਵਰਤੋਂ ਦਾ ਕੀਤਾ ਵਿਰੋਧ

June 04, 2020 06:54 AM

ਵਾਸਿੰ਼ਗਟਨ, 3 ਜੂਨ (ਪੋਸਟ ਬਿਊਰੋ) : ਅਮਰੀਕਾ ਦੇ ਰੱਖਿਆ ਮੰਤਰੀ ਮਾਰਕ ਐਸਪਰ ਨੂੰ ਆਪਣੇ ਕਾਰਜਕਾਲ ਦੇ ਸਭ ਤੋਂ ਮੁਸ਼ਕਲ ਦੌਰ ਵਿੱਚੋਂ ਲੰਘਣਾ ਪੈ ਰਿਹਾ ਹੈ। ਉਨ੍ਹਾਂ ਨੂੰ ਮੁਜ਼ਾਹਰਾਕਾਰੀਆਂ ਨਾਲ ਭਰੀਆਂ ਸੜਕਾਂ ਨੂੰ ਫੌਜ ਵਾਸਤੇ ਜੰਗ ਦਾ ਮੈਦਾਨ ਦੱਸਣ ਤੇ ਫੌਜ ਨੂੰ ਸਿਆਸਤ ਤੋਂ ਦੂਰ ਰੱਖਣ ਵਿੱਚ ਨਾਕਾਮ ਰਹਿਣ ਲਈ ਆਲੋਚਨਾ ਦਾ ਸਿ਼ਕਾਰ ਹੋਣਾ ਪੈ ਰਿਹਾ ਹੈ।
ਇਸ ਦੇ ਨਾਲ ਹੀ ਐਸਪਰ ਨੂੰ ਅਜੇ ਰੱਖਿਆ ਮੰਤਰੀ ਬਣਿਆ ਗਿਆਰਾਂ ਮਹੀਨਿਆਂ ਦਾ ਹੀ ਸਮਾਂ ਹੋਇਆ ਹੈ ਤੇ ਹੁਣੇ ਹੀ ਜਾਰਜ ਫਲੌਇਡ ਦੇ ਕਤਲ ਤੋਂ ਬਾਅਦ ਅਮਰੀਕਾ ਦੇ ਰਾਸ਼ਟਰਪਤੀ ਡੌਨਲਡ ਟਰੰਪ ਨਾਲ ਉਨ੍ਹਾਂ ਦੇ ਸਬੰਧਾਂ ਲਈ ਪਰਖ ਦੀ ਘੜੀ ਆ ਗਈ ਹੈ। ਐਸਪਰ ਵੱਲੋਂ ਫੌਜ ਦੀ ਵਰਤੋਂ ਅਜਿਹੇ ਕੰਮ ਵਿੱਚ ਕਰਨ ਲਈ ਰਾਸ਼ਟਰਪਤੀ ਨੂੰ ਅਹਿਤਿਆਤ ਤੋਂ ਕੰਮ ਲੈਣ ਦੀ ਨਸੀਹਤ ਦਿੱਤੀ ਗਈ ਹੈ।
ਫੌਜ ਦੇ ਸਾਬਕਾ ਮੈਂਬਰ ਤੇ ਸਾਬਕਾ ਆਰਮੀ ਸੈਕਟਰੀ ਐਸਪਰ ਪਹਿਲਾਂ ਵੀ ਟਰੰਪ ਦੇ ਫੈਸਲਿਆਂ ਉੱਤੇ ਇਤਰਾਜ਼ ਪ੍ਰਗਟਾਅ ਚੁੱਕੇ ਹਨ ਜਿਵੇਂ ਕਿ ਜਦੋਂ ਟਰੰਪ ਨੇ ਪਿਛਲੇ ਸਾਲ ਫੌਜ ਦੇ ਨਿਆਂ ਸਿਸਟਮ ਵਿੱਚ ਦਖਲ ਦੇ ਕੇ ਵਾਰ ਕ੍ਰਾਈਮਜ਼ ਦੇ ਦੋਸ਼ੀ ਦੋ ਸੈਨਿਕਾਂ ਨੂੰ ਮੁਆਫੀ ਦੇ ਦਿੱਤੀ ਸੀ। ਪਰ ਉਹ ਰਾਸ਼ਟਰਪਤੀ ਦੀਆਂ ਕੌਮੀ ਸਕਿਊਰਿਟੀ ਨੀਤੀਆਂ ਦੇ ਕਾਇਲ ਹਨ।
ਬੱੁਧਵਾਰ ਨੂੰ ਐਸਪਰ ਨੇ ਟਰੰਪ ਵੱਲੋਂ ਦਿੱਤੀ ਧਮਕੀ, ਦੇਸ਼ ਭਰ ਵਿੱਚ ਜਾਰੀ ਮੁਜ਼ਾਹਰਿਆਂ ਨੂੰ ਖ਼ਤਮ ਕਰਨ ਲਈ ਫੌਜ ਦੀ ਵਰਤੋਂ ਕੀਤੀ ਜਾਵੇਗੀ, ਤੋਂ ਖੁਦ ਨੂੰ ਪਾਸੇ ਕਰ ਲਿਆ। ਐਸਪਰ ਨੇ ਪੱਤਰਕਾਰਾਂ ਨੂੰ ਆਖਿਆ ਕਿ ਦ ਇਨਸਰੈਕਸ਼ਨ ਐਕਟ ਉਦੋਂ ਹੀ ਲਿਆਂਦਾ ਜਾਣਾ ਚਾਹੀਦਾ ਹੈ ਜਦੋਂ ਕੋਈ ਐਮਰਜੰਸੀ ਹੋਵੇ ਜਾਂ ਹਾਲਾਤ ਕਾਬੂ ਤੋਂ ਬਾਹਰ ਹੋਣ। ਇਸ ਸਮੇਂ ਇਨ੍ਹਾਂ ਦੋਵਾਂ ਵਿੱਚੋਂ ਸਾਨੂੰ ਕਿਸੇ ਦਾ ਵੀ ਸਾਹਮਣਾ ਨਹੀਂ ਕਰਨਾ ਪੈ ਰਿਹਾ।

 

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨ ਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏ ਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜ ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ ਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇ ਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰ