Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਕੈਨੇਡਾ

ਹਾਂਗ ਕਾਂਗ ਰਹਿ ਰਹੇ ਕੈਨੇਡੀਅਨਜ਼ ਕਦੇ ਵੀ ਆਪਣੇ ਘਰ ਆ ਸਕਦੇ ਹਨ : ਫਰੀਲੈਂਡ

June 04, 2020 07:16 AM

ਓਟਵਾ, 3 ਜੂਨ (ਪੋਸਟ ਬਿਊਰੋ) : ਡਿਪਟੀ ਪ੍ਰਧਾਨ ਮੰਤਰੀ ਕ੍ਰਿਸਟੀਆ ਫਰੀਲੈਂਡ ਅਨੁਸਾਰ ਹਾਂਗ ਕਾਂਗ ਵਿੱਚ ਰਹਿ ਰਹੇ ਸੈਂਕੜੇ ਕੈਨੇਡੀਅਨ ਕਦੇ ਵੀ ਕੈਨੇਡਾ ਆ ਸਕਦੇ ਹਨ, ਉਨ੍ਹਾਂ ਦਾ ਹਮੇਸ਼ਾਂ ਸਵਾਗਤ ਹੈ।
ਬੁੱਧਵਾਰ ਨੂੰ ਇੱਕ ਪ੍ਰੈੱਸ ਕਾਨਫਰੰਸ ਵਿੱਚ ਉਨ੍ਹਾਂ ਇਹ ਟਿੱਪਣੀ ਕੀਤੀ। ਇਸ ਤੋਂ ਕੁਝ ਘੰਟੇ ਪਹਿਲਾਂ ਯੂਕੇ ਦੇ ਪ੍ਰਧਾਨ ਮੰਤਰੀ ਬੌਰਿਸ ਜੌਹਨਸਨ ਵੱਲੋਂ ਇਹ ਐਲਾਨ ਕੀਤਾ ਗਿਆ ਸੀ ਕਿ ਉਨ੍ਹਾਂ ਦਾ ਦੇਸ਼ ਤਿੰਨ ਮਿਲੀਅਨ ਹਾਂਗ ਕਾਂਗ ਨਾਗਰਿਕਾਂ ਲਈ ਆਪਣੇ ਦਰਵਾਜੇ਼ ਖੋਲ੍ਹਣ ਲਈ ਤਿਆਰ ਹੈ। ਫਰੀਲੈਂਡ ਨੇ ਆਖਿਆ ਕਿ ਇਸ ਸਮੇਂ ਅੰਦਾਜ਼ਨ 300,000 ਕੈਨੇਡੀਅਨ ਹਾਂਗ ਕਾਂਗ ਵਿੱਚ ਰਹਿ ਰਹੇ ਹਨ। ਉਨ੍ਹਾਂ ਆਖਿਆ ਕਿ ਉਹ ਸਾਰੇ ਲੋਕ ਕੈਨੇਡੀਅਨ ਹੀ ਹਨ ਤੇ ਹਾਂਗ ਕਾਂਗ ਰਹਿ ਰਹੇ ਸਾਰੇ ਕੈਨੇਡੀਅਨਾਂ ਨੂੰ ਕਿਸੇ ਵੀ ਵੇਲੇ ਘਰ ਆਉਣ ਦਾ ਖੁਲ੍ਹਾ ਸੱਦਾ ਹੈ।
ਇਸ ਖਿੱਤੇ ਵਿੱਚ ਤਣਾਅ ਕਾਫੀ ਵਧਿਆ ਹੋਇਆ ਹੈ। ਫਰੀਲੈਂਡ ਨੇ ਆਖਿਆ ਕਿ ਉਹ ਹਾਂਗ ਕਾਂਗ ਤੋਂ ਕੈਨੇਡਾ ਵਿੱਚ ਪਨਾਹ ਲੈਣ ਵਾਲਿਆਂ ਦਾ ਅੰਕੜਾ ਤਾਂ ਨਹੀਂ ਦੱਸ ਸਕਦੇ ਪਰ ਮੁਸੀਬਤ ਵਿੱਚ ਫਸੇ ਲੋਕਾਂ ਦੀ ਮਦਦ ਜ਼ਰੂਰ ਕਰ ਸਕਦੇ ਹਨ। ਉਨ੍ਹਾਂ ਅੱਗੇ ਆਖਿਆ ਕਿ ਕੈਨੇਡਾ ਦੁਨੀਆ ਭਰ ਵਿੱਚੋਂ ਪਨਾਹ ਦੀ ਆਸ ਨਾਲ ਆਪਣੇ ਵੱਲ ਤੱਕਣ ਵਾਲਿਆਂ ਦੀ ਬਾਂਹ ਜ਼ਰੂਰ ਫੜ੍ਹਦਾ ਹੈ ਤੇ ਪਰਵਾਸੀਆਂ ਦਾ ਸਦਾ ਸਾਡੇ ਮੁਲਕ ਵਿੱਚ ਸਵਾਗਤ ਹੈ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ ਕੁੱਝ ਕੈਨੇਡੀਅਨਜ਼ ਨੂੰ ਅੱਜ ਮਿਲ ਜਾਵੇਗੀ ਕੈਨੇਡਾ ਕਾਰਬਨ ਰਿਬੇਟ ਜਂੀ-7 ਮੁਲਕਾਂ ਨੇ ਦਿੱਤੀ ਚੇਤਾਵਨੀ-ਇਰਾਨ ਵੱਲੋਂ ਇਜ਼ਰਾਈਲ ਉੱਤੇ ਕੀਤੇ ਹਮਲੇ ਨਾਲ ਸਥਿਤੀ ਹੋ ਜਾਵੇਗੀ ਤਣਾਅਪੂਰਣ ਖੁਫੀਆ ਜਾਣਕਾਰੀ ਦਾ ਸਨਸਨੀਕਰਨ ਕੀਤੇ ਜਾਣ ਉੱਤੇ ਟਰੂਡੋ ਨੇ ਪ੍ਰਗਟਾਈ ਚਿੰਤਾ ਕਾਰਬਨ ਟੈਕਸ ਬਾਰੇ ਕੰਜ਼ਰਵੇਟਿਵਾਂ ਵੱਲੋਂ ਲਿਆਂਦਾ ਮਤਾ ਐਨਡੀਪੀ ਤੇ ਬਲਾਕ ਦੀ ਹਮਾਇਤ ਨਾਲ ਪਾਸ ਚੋਣਾਂ ਵਿੱਚ ਵਿਦੇਸ਼ੀ ਦਖ਼ਲਅੰਦਾਜ਼ੀ ਦੇ ਮਾਮਲੇ ਵਿੱਚ ਅੱਜ ਗਵਾਹੀ ਦੇ ਸਕਦੇ ਹਨ ਟਰੂਡੋ