Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਭਾਰਤ

ਭਾਰਤ ਸਰਕਾਰ ਦਾ ਅਹਿਮ ਫੈਸਲਾ: ਕਿਸਾਨਾਂ ਲਈ ‘ਇੱਕ ਦੇਸ਼ ਇੱਕ ਬਾਜ਼ਾਰ` ਸਕੀਮ ਲਾਗੂ

June 04, 2020 08:32 AM

* ਕਿਸੇ ਵੀ ਰਾਜ ਦੀ ਕਿਸੇ ਮੰਡੀ ਵਿੱਚ ਕਿਸਾਨ ਫਸਲ ਵੇਚ ਸਕਣਗੇ 


ਨਵੀਂ ਦਿੱਲੀ, 3 ਜੂਨ, (ਪੋਸਟ ਬਿਊਰੋ)- ਭਾਰਤ ਸਰਕਾਰ ਨੇ ਕੋਰੋਨਾ ਮਹਾਮਾਰੀ ਦੀ ਮਾਰ ਝੱਲ ਰਹੇ ਕਿਸਾਨਾਂ ਦੀ ਮਦਦ ਲਈ ਇੱਕ ਵੱਡੇ ਕਦਮ ਵਜੋਂ ਜ਼ਰੂਰੀ ਵਸਤਾਂ ਬਾਰੇ ਐਕਟ ਵਿਚ ਸੋਧ ਨੂੰ ਅੱਜ ਮਨਜ਼ੂਰੀ ਦੇ ਦਿੱਤੀ ਹੈ। ਇਸ ਨਾਲ ਕਿਸਾਨਾਂ ਨੂੰ ਆਪਣੀਆਂ ਫਸਲਾਂ ਵੇਚਣ ਉੱਤੇ ਲੱਗੀਆਂ ਵੱਖ-ਵੱਖ ਪਾਬੰਦੀਆਂ ਤੋਂ ਖੁੱਲ੍ਹ ਮਿਲੇਗੀ ਅਤੇ ਉਹ ਆਪਣੀ ਉਪਜ ਕਿਸੇ ਵੀ ਰਾਜ ਦੀ ਕਿਸੇ ਵੀ ਮੰਡੀ ਵਿੱਚ ਵੇਚਣ ਨੂੰ ਆਜ਼ਾਦ ਹੋਣਗੇ। ਇੱਥੇ ਤੱਕ ਕਿ ਕਿਸਾਨ ਆਪਣੇ ਘਰੋਂ ਵੀ ਆਪਣੀ ਫਸਲ ਵੇਚ ਸਕਣਗੇ ਅਤੇ ਇਸ ਉੱਤੇ ਕੋਈ ਟੈਕਸ ਨਹੀਂ ਲੱਗੇਗਾ। ਇਸ ਨਾਲ ਕਿਸਾਨਾਂ ਨੂੰ ਆਪਣੀ ਫਸਲਾਂ ਦਾ ਯੋਗ ਮੁੱਲ ਮਿਲੇਗਾ। ਭਾਰਤ ਸਰਕਾਰ ਦੀ ਇਸ ਸਕੀਮ ਦਾ ਨਾਂਅ ‘ਇੱਕ ਦੇਸ਼ ਇੱਕ ਬਾਜ਼ਾਰ` ਰੱਖਿਆ ਗਿਆ ਹੈ।
ਅੱਜ ਏਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਵਿੱਚ ਹੋਈ ਕੇਂਦਰੀ ਕੈਬਨਿਟ ਦੀ ਬੈਠਕ ਪਿੱਛੋਂ ਸੂਚਨਾ ਤੇ ਪ੍ਰਸਾਰਨ ਮੰਤਰੀ ਪ੍ਰਕਾਸ਼ ਜਾਵਡੇਕਰ ਤੇ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਪ੍ਰੈੱਸ ਕਾਨਫਰੰਸ ਵਿੱਚ ਦੱਸਿਆ ਕਿ ਸਰਕਾਰ ਕਿਸਾਨਾਂ ਦੀ ਹਾਲਤ ਸੁਧਾਰਨ ਲਈ ਤਿੰਨ ਆਰਡੀਨੈਂਸ ਲਿਆ ਰਹੀ ਹੈ, ਜਿਸ ਦੌਰਾਨ ਜ਼ਰੂਰੀ ਵਸਤਾਂ ਦੇ ਐਕਟ ਅਤੇ ਏ ਪੀ ਐੱਮ ਸੀ ਐਕਟ ਵਿੱਚ ਸੋਧ ਮਨਜ਼ੂਰ ਹੋ ਗਈ ਹੈ। ਕਿਸਾਨਾਂ ਦੇ ਭਲੇ ਵਾਸਤੇ ਸੁਧਾਰ ਲਾਗੂ ਕਰਨ ਲਈ ਜ਼ਰੂਰੀ ਵਸਤਾਂ ਬਾਰੇ ਐਕਟ ਦੀ ਇਹ ਸੋਧ ਕੀਤੀ ਗਈ ਹੈ। ਸੂਚਨਾ ਪ੍ਰਸਾਰਨ ਮੰਤਰੀ ਪ੍ਰਕਾਸ਼ ਜਾਵਡੇਕਰ ਨੇ ਦੱਸਿਆ ਕਿ ਜ਼ਰੂਰੀ ਵਸਤਾਂ ਬਾਰੇ ਐਕਟ ਦੀ ਤਲਵਾਰ ਨੇ ਹਾਲੇ ਤੱਕ ਨਿਵੇਸ਼ ਨੂੰ ਰੋਕ ਰੱਖਿਆ ਹੈ। ਅੱਜ ਅਨਾਜ, ਤੇਲ, ਦਾਲ, ਪਿਆਜ਼, ਆਲੂ ਆਦਿ ਵਸਤਾਂ ਇਸ ਜ਼ਰੂਰੀ ਪਦਾਰਥ ਐਕਟ ਦੇ ਘੇਰੇ ਤੋਂ ਕੱਢੀਆਂ ਜਾਣ ਨਾਲ ਕਿਸਾਨ ਇਨ੍ਹਾਂ ਦਾ ਯੋਜਨਾ ਮੁਤਾਬਕ ਸਟੋਰ ਕਰ ਸਕਦਾ ਜਾਂ ਵਿਕਰੀ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਇਹ ਮੰਗ 50 ਸਾਲਾਂ ਤੋਂ ਸੀ।
ਮੰਤਰੀ ਮੰਡਲ ਵੱਲੋਂ ਇੱਕ ਹੋਰ ਅਹਿਮ ਫੈਸਲਾ ਵੱਧ ਕੀਮਤ ਦੀ ਗਾਰੰਟੀ ਬਾਰੇ ਕੀਤਾ ਹੈ। ਜੇ ਕੋਈ ਐਕਸਪੋਰਟਰ ਜਾਂ ਪ੍ਰੋਸੈਸਰ ਜਾਂ ਕਿਸੇ ਦੂਜੇ ਪਦਾਰਥਾਂ ਦਾ ਉਤਪਾਦਕ ਹੈ ਤਾਂ ਉਸ ਨੂੰ ਖੇਤੀਬਾੜੀ ਉਪਜ ਆਪਸੀ ਸਮਝੌਤੇ ਹੇਠ ਵੇਚਣ ਦੀ ਸਹੂਲਤ ਦੇ ਦਿੱਤੀ ਗਈ ਹੈ। ਇਸ ਨਾਲ ਫਸਲਾਂ ਦੀ ਸਪਲਾਈ ਚੇਨ ਬਣੇਗੀ ਤੇ ਦੇਸ਼ ਵਿੱਚ ਅਜਿਹਾ ਪਹਿਲੀ ਵਾਰ ਹੋਵੇਗਾ। ਹਰ ਮੰਤਰਾਲੇ ਵਿੱਚ ਪ੍ਰਾਜੈਕਟ ਡਿਵੈਲਪਮੈਂਟ ਸੈਲ ਬਣੇਗਾ, ਜਿਸ ਨਾਲ ਭਾਰਤ ਨਿਵੇਸ਼ਕਾਂ ਦੇ ਲਈ ਹੋਰ ਵੱਧ ਖਿੱਚ ਪਾਊ ਤੇ ਅਨੁਕੂਲ ਦੇਸ਼ ਬਣੇਗਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ 11 ਜਨਵਰੀ ਨੂੰ ਕੀਤੇ ਐਲਾਨ ਮੁਤਾਬਕ ਅੱਗੇ ਤੋਂ ਕੋਲਕਾਤਾ ਪੋਰਟ ਨੂੰ ਸ਼ਿਆਮਾ ਪ੍ਰਸਾਦ ਮੁਖਰਜੀ ਦਾ ਨਾਮ ਕਰ ਦਿੱਤਾ ਜਾਵੇਗਾ।

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼