Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਭਾਰਤ

ਭਾਰਤ-ਚੀਨ ਦੇ ਫ਼ੌਜ ਅਧਿਕਾਰੀ ਲੱਦਾਖ ਵਿਚਲੇ ਤਣਾਅ ਬਾਰੇ ਉੱਚ ਪੱਧਰੀ ਗੱਲਬਾਤ ਕਰਨਗੇ

June 04, 2020 08:33 AM

* ਲੈਫਟੀਨੈਂਟ ਜਨਰਲ ਪੱਧਰ ਦੀ ਗੱਲਬਾਤ 6 ਜੂਨ ਨੂੰ 


ਨਵੀਂ ਦਿੱਲੀ, 3 ਜੂਨ, (ਪੋਸਟ ਬਿਊਰੋ)- ਚੀਨ ਦੀ ਪੀਪਲਜ਼ ਲਿਬਰੇਸ਼ਨ ਆਰਮੀ (ਬਾਕਾਇਦਾ ਚੀਨੀ ਫੌਜ) ਵੱਲੋਂ ਭਾਰਤ ਤੇ ਚੀਨ ਵਿਚਾਲੇ ਅਸਲ ਕੰਟਰੋਲ ਰੇਖਾ (ਐੱਲ ਓ ਏ ਸੀ) ਨੇੜੇ ਵੱਡੇ ਪੱਧਰ ਉੱਤੇ ਫ਼ੌਜੀ ਉਸਾਰੀਆਂ ਬਾਰੇ ਪੂਰਬੀ ਲੱਦਾਖ ਵਿਚ ਚੱਲਦੇ ਵਿਵਾਦ ਦੌਰਾਨ ਭਾਰਤ ਤੇ ਚੀਨ ਦੇ ਫ਼ੌਜੀ ਅਧਿਕਾਰੀ ਗੱਲਬਾਤ ਕਰਨ ਲਈ ਤਿਆਰ ਹਨ। ਇਸ ਬਾਰੇ ਦੋਵਾਂ ਧਿਰਾਂ ਦੀ ਲੈਫਟੀਨੈਂਟ ਜਨਰਲ ਪੱਧਰ ਦੀ ਗੱਲਬਾਤ 6 ਜੂਨ ਨੂੰ ਹੋਵੇਗੀ।
ਭਾਰਤੀ ਫ਼ੌਜ ਦੇ ਉੱਚ ਪੱਧਰੀ ਸੂਤਰਾਂ ਮੁਤਾਬਕ ਲੇਹ ਵਿਚਲੀ 14 ਕੋਰ ਦੇ ਕਮਾਂਡਰ ਲੈਫਟੀਨੈਂਟ ਜਨਰਲ ਹਰਿੰਦਰ ਸਿੰਘ ਇਸ ਮੁੱਦੇ ਨੂੰ ਸੁਲਝਾਉਣ ਲਈ ਏਸੇ ਰੈਂਕ ਦੇ ਚੀਨ ਫੌਜ ਦੇ ਅਧਿਕਾਰੀ ਨਾਲ ਗੱਲਬਾਤ ਕਰਨਗੇ। ਵਰਨਣ ਯੋਗ ਹੈ ਕਿ ਦੋਵੇਂ ਦੇਸ਼ਾਂ ਦੀਆਂ ਫ਼ੌਜਾਂ ਨੇ ਇਸ ਸੰਕਟ ਦੇ ਹੱਲ ਲਈ ਬੀਤੇ ਮੰਗਲਵਾਰ ਵੀ ਗੱਲਬਾਤ ਕੀਤੀ ਸੀ। ਫੌਜ ਦੇ ਸੂਤਰਾਂ ਨੇ ਦੱਸਿਆ ਹੈ ਕਿ ਦੋਵੇਂ ਧਿਰਾਂ ਵਿਚਾਲੇ ਗੱਲਬਾਤ ਦੇ 10 ਤੋਂ ਵੱਧ ਗੇੜ ਹੋ ਚੁੱਕੇ ਹਨ। ਬੀਤੇ ਮੰਗਲਵਾਰ ਵੀ ਦੋਵੇਂ ਪਾਸਿਆਂ ਦੇ ਉੱਚ ਅਧਿਕਾਰੀਆਂ ਨੇ ਗੱਲਬਾਤ ਕੀਤੀ ਸੀ ਤੇ ਏਦਾਂ ਲੱਗਦਾ ਹੈ ਕਿ ਗੱਲਬਾਤ ਅੱਗੇ ਨਹੀਂ ਵਧੀ, ਕਿਉਂਕਿ ਦੋਵੇਂ ਧਿਰਾਂ ਦੀ ਜ਼ਮੀਨੀ ਸਥਿਤੀ ਵਿਚ ਖਾਸ ਬਦਲਾਅ ਨਹੀਂ ਆਇਆ।
ਚੀਨੀ ਫੌਜ ਵੱਲੋਂ ਭਾਰਤ ਦੇ ਪੂਰਬੀ ਲੱਦਾਖ ਖੇਤਰ ਵਿਚ ਭਾਰੀ ਫ਼ੌਜੀ ਉਸਾਰੀ ਤੋਂ ਦੋਵੇਂ ਦੇਸ਼ਾਂ ਵਿਚ ਵਿਵਾਦ ਭਖਦਾ ਜਾ ਰਿਹਾ ਹੈ। ਇਸ ਦੌਰਾਨ ਚੀਨ ਬਾਰੇ ਪਤਾ ਲੱਗਾ ਹੈ ਕਿ ਉਹ ਪੂਰਬੀ ਲੱਦਾਖ ਖੇਤਰ ਵਿਚ 5000 ਤੋਂ ਵੱਧ ਸੈਨਿਕਾਂ ਨੂੰ ਲੈ ਆਇਆ ਹੈ ਅਤੇ ਭਾਰਤ ਵੱਲੋਂ ਵੀ ਕਾਫੀ ਫੌਜ ਦੀ ਤਾਇਨਾਤੀ ਕੀਤੀ ਗਈ ਹੈ।
ਓਧਰ ਰਾਜਨੀਤੀ ਵਿੱਚ ਵੀ ਇਹ ਮੁੱਦਾ ਕਾਫੀ ਭਖਣ ਲੱਗਾ ਹੈ। ਕਾਂਗਰਸ ਪਾਰਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਲੱਦਾਖ ਖੇਤਰ ਵਿੱਚ ਚੀਨੀ ਫ਼ੌਜ ਦੀ ਘੁਸਪੈਠ ਦੀਆਂ ਖ਼ਬਰਾਂ ਬਾਰੇ ਅੱਜ ਬੁੱਧਵਾਰ ਸਵਾਲ ਕੀਤਾ ਕਿ ਕੀ ਸਰਕਾਰ ਇਸ ਦੀ ਪੁਸ਼ਟੀ ਕਰ ਸਕਦੀ ਹੈ ਕਿ ਚੀਨ ਦਾ ਕੋਈ ਫ਼ੌਜੀ ਭਾਰਤ ਦੀ ਸਰਹੱਦ ਵਿੱਚ ਦਾਖਲ ਨਹੀਂ ਹੋਇਆ? ਰਾਹੁਲ ਗਾਂਧੀ ਨੇ ਇਕ ਖ਼ਬਰ ਦਾ ਹਵਾਲਾ ਦਿੰਦੇ ਹੋਏ ਟਵੀਟ ਕੀਤਾ ਕਿ ਕੀ ਭਾਰਤ ਸਰਕਾਰ ਇਸ ਦੀ ਪੁਸ਼ਟੀ ਕਰ ਸਕਦੀ ਹੈ ਕਿ ਚੀਨ ਦਾ ਕੋਈ ਫ਼ੌਜੀ ਭਾਰਤੀ ਸਰਹੱਦ ਵਿੱਚ ਨਹੀਂ ਆਇਆ। ਇਸ ਤੋਂ ਪਹਿਲਾਂ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅਸਲ ਕੰਟਰੋਲ ਰੇਖਾ (ਐੱਲ ਓ ਏਸੀ) ਉੱਤੇ ਲਗਪਗ ਇਕ ਮਹੀਨੇ ਤੋਂ ਚੱਲ ਰਹੇ ਅੜਿੱਕੇ ਬਾਰੇ ਕਿਹਾ ਸੀ ਕਿ ਪੂਰਬੀ ਲੱਦਾਖ ਵਿੱਚ ਚੀਨੀ ਫ਼ੌਜ ‘ਚੋਖੀ ਗਿਣਤੀ` ਵਿੱਚ ਆ ਗਈ ਹੈ ਤੇ ਭਾਰਤ ਨੇ ਵੀ ਸਥਿਤੀ ਨਾਲ ਨਜਿੱਠਣ ਲਈ ਸਾਰੇ ਜ਼ਰੂਰੀ ਕਦਮ ਚੁੱਕੇ ਹਨ। ਰਾਜਨਾਥ ਸਿੰਘ ਨੇ ਕਿਹਾ ਕਿ ਭਾਰਤ ਤੇ ਚੀਨ ਦੀ ਸੀਨੀਅਰ ਫ਼ੌਜੀ ਅਫਸਰਾਂ ਵਿਚਾਲੇ 6 ਜੂਨ ਨੂੰ ਬੈਠਕ ਹੋਵੇਗੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼