Welcome to Canadian Punjabi Post
Follow us on

29

March 2024
 
ਅੰਤਰਰਾਸ਼ਟਰੀ

ਫਲੌਇਡ ਮਾਮਲੇ ਵਿੱਚ ਨਵੇਂ ਚਾਰਜਿਜ਼ ਲਾਏ ਜਾਣ ਤੋਂ ਬਾਅਦ ਰੋਸ ਮੁਜ਼ਾਹਰੇ ਪਏ ਮੱਠੇ

June 04, 2020 05:54 PM

ਮਿਨੀਆਪੋਲਿਸ, 4 ਜੂਨ (ਪੋਸਟ ਬਿਊਰੋ) : ਨਸਲਵਾਦ ਤੇ ਪੁਲਿਸ ਵੱਲੋਂ ਕੀਤੀ ਜਾਣ ਵਾਲੀ ਧੱਕੇਸ਼ਾਹੀ ਖਿਲਾਫ ਅਮਰੀਕਾ ਦੇ ਕਈ ਸ਼ਹਿਰਾਂ ਵਿੱਚ ਚੱਲ ਰਹੇ ਰੋਸ ਮੁਜ਼ਾਹਰੇ ਕੱੁਝ ਮੱਠੇ ਪਏ ਹਨ। ਸਿਆਹ ਨਸਲ ਦੇ ਵਿਅਕਤੀ ਜਾਰਜ ਫਲੌਇਡ ਦਾ ਪੁਲਿਸ ਅਧਿਕਾਰੀ ਵੱਲੋਂ ਕਤਲ ਕਰਨ ਦੇ ਮਾਮਲੇ ਵਿੱਚ ਨਵੇਂ ਚਾਰਜਿਜ਼ ਲਾਏ ਜਾਣ ਤੋਂ ਬਾਅਦ ਹੀ ਇਨ੍ਹਾਂ ਰੋਸ ਮੁਜ਼ਾਹਰਿਆਂ ਵਿੱਚ ਮਾਮੂਲੀ ਕਮੀ ਦਰਜ ਕੀਤੀ ਗਈ ਹੈ।
ਪ੍ਰੌਸੀਕਿਊਟਰਜ਼ ਵੱਲੋਂ ਜਾਰਜ ਫਲੌਇਡ ਦੇ ਕਤਲ ਮੌਕੇ ਮੌਜੂਦ ਤਿੰਨ ਹੋਰ ਪੁਲਿਸ ਅਧਿਕਾਰੀਆਂ ੳੱੁਤੇ ਵੀ ਚਾਰਜ ਲਾਏ ਗਏ ਹਨ। ਇਸ ਮਾਮਲੇ ਵਿੱਚ ਮੱੁਖ ਭੂਮਿਕਾ ਨਿਭਾਉਣ ਵਾਲੇ ਪੁਲਿਸ ਅਧਿਕਾਰੀ ਖਿਲਾਫ ਵੀ ਹੋਰ ਸਖ਼ਤ ਚਾਰਜ ਲਾਏ ਗਏ ਹਨ। ਬੁੱਧਵਾਰ ਨੂੰ ਡੈਰੇਕ ਚੌਵਿਨ ਨਾਂ ਦੇ ਇਸ ਪੁਲਿਸ ਅਧਿਕਾਰੀ ਖਿਲਾਫ ਸੈਕਿੰਡ ਡਿਗਰੀ ਮਰਡਰ ਦਾ ਚਾਰਜ ਲਾਇਆ ਗਿਆ। ਇਸ ਪੁਲਿਸ ਅਧਿਕਾਰੀ ਨੇ ਹੀ ਫਲੌਇਡ ਦੀ ਧੌਣ ਉਤੇ ਨੌਂ ਮਿੰਟ ਤੱਕ ਗੋਡਾ ਰੱਖ ਕੇ ਉਸ ਦੀ ਜਾਨ ਲਈ ਸੀ।
ਬਾਕੀ ਤਿੰਨਾਂ ਪੁਲਿਸ ਅਧਿਕਾਰੀਆਂ ਨੂੰ ਇਸ ਮਾਮਲੇ ਵਿੱਚ ਮੂਕ ਦਰਸ਼ਕ ਬਣ ਕੇ ਸੱਭ ਵੇਖਣ ਤੇ ਕਤਲ ਵਿੱਚ ਮਦਦ ਕਰਨ ਦੇ ਮਾਮਲੇ ਵਿੱਚ ਚਾਰਜ ਕੀਤਾ ਗਿਆ ਹੈ। ਜੇ ਇਨ੍ਹਾਂ ਸਾਰਿਆਂ ਖਿਆਫ ਦੋਸ਼ ਸਿੱਧ ਹੋ ਜਾਂਦੇ ਹਨ ਤਾਂ ਇਨ੍ਹਾਂ ਨੂੰ ਚਾਰ ਦਹਾਕਿਆਂ ਤੱਕ ਦੀ ਕੈਦ ਹੋ ਸਕਦੀ ਹੈ। ਆਮ ਤੌਰ ੳੱੁਤੇ ਬੀਤੇ ਹਫਤੇ ਵਿੱਚ ਅਮਰੀਕਾ ਦੇ ਕਈ ਸ਼ਹਿਰਾਂ ਵਿੱਚ ਸ਼ਾਂਤਮਈ ਮੁਜ਼ਾਹਰੇ ਹੋਏ ਪਰ ਇੱਕਾ ਦੱੁਕਾ ਥਾਂਵਾਂ ਉੱਤੇ ਹਿੰਸਕ ਘਟਨਾਵਾਂ, ਅਗਜ਼ਨੀ ਤੇ ਲੱੁਟਮਾਰ ਦੀਆਂ ਘਟਨਾਵਾਂ ਵੀ ਰਿਪੋਰਟ ਕੀਤੀਆਂ ਗਈਆਂ।
ਦੇਸ਼ ਭਰ ਵਿੱਚ 10,000 ਲੋਕਾਂ ਨੂੰ ਅਸਥਿਰਤਾ ਫੈਲਾਉਣ ਲਈ ਗ੍ਰਿਫਤਾਰ ਕੀਤਾ ਜਾ ਚੱੁਕਿਆ ਹੈ। ਹੁਣ ਤੱਕ ਇੱਕ ਦਰਜਨ ਤੋਂ ਵੱਧ ਲੋਕ ਇਸ ਦੌਰਾਨ ਮਾਰੇ ਜਾ ਚੁੱਕੇ ਹਨ। ਹਾਲਾਂਕਿ ਕਈ ਮਾਮਲਿਆਂ ਵਿੱਚ ਹਾਲਾਤ ਠੀਕ ਹੋ ਚੱੁਕੇ ਹਨ। ਕੈਲੇਫੋਰਨੀਆ ਵਿੱਚ ਵੀ ਸ਼ਾਂਤਮਈ ਢੰਗ ਨਾਲ ਰੋਸ ਮੁਜ਼ਾਹਰਾ ਕੀਤਾ ਗਿਆ ਤੇ ਓਕਲੈਂਡ ਵਿੱਚ ਐਨਬੀਏ ਸਟਾਰਜ਼ ਸਟੈਫ ਕਰੀ ਤੇ ਕਲੇਅ ਥਾਂਪਸਨ ਨੇ ਵੀ ਮੁਜ਼ਾਹਰਾਕਾਰੀਆਂ ਨਾਲ ਮਾਰਚ ਵਿੱਚ ਹਿੱਸਾ ਲਿਆ।

 

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਬਾਈਡੇਨ ਵਿਰੁੱਧ ਮਹਾਂਦੋਸ਼ ਦੀ ਜਾਂਚ ਰੁਕੀ ਇਮਰਾਨ ਖਾਨ ਨੇ ਫਰਵਰੀ 'ਚ ਹੋਈਆਂ ਚੋਣਾਂ ਦੀ ਨਿਆਂਇਕ ਜਾਂਚ ਦੀ ਸੁਪਰੀਮ ਕੋਰਟ ਨੂੰ ਕੀਤੀ ਅਪੀਲ ਕੰਧਾਰ ਵਿਚ ਬੈਂਕ ’ਚ ਆਤਮਘਾਤੀ ਹਮਲਾ, 3 ਲੋਕਾਂ ਦੀ ਮੌਤ, 12 ਜ਼ਖਮੀ ਡਾਕਟਰਾਂ ਨੇ ਪਹਿਲੀ ਵਾਰ ਇਨਸਾਨ 'ਚ ਸੂਰ ਦੀ ਕਿਡਨੀ ਦਾ ਕੀਤਾ ਸਫਲ ਟਰਾਂਸਪਲਾਂਟ ਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨ ਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਅਰਮੀਨੀਆ ਨੇ ਪਿਨਾਕਾ ਰਾਕੇਟ ਲਈ ਭਾਰਤ ਨਾਲ ਕੀਤਾ ਸਮਝੌਤਾ ਹੈਤੀ 'ਚ ਸਥਿਤੀ ਕਾਬੂ ਤੋਂ ਬਾਹਰ, ਗੈਂਗ ਕਰ ਰਹੇ ਹਨ ਲੁੱਟਾਂ, 12 ਤੋਂ ਵੱਧ ਮੌਤਾਂ ਪੁਤਿਨ ਰਿਕਾਰਡ ਬਹੁਮਤ ਨਾਲ 5ਵੀਂ ਵਾਰ ਰੂਸ ਦੇ ਰਾਸ਼ਟਰਪਤੀ ਬਣੇ ਨੇਵਲਨੀ ਦੀ ਮੌਤ 'ਤੇ ਪੁਤਿਨ ਨੇ ਦਿੱਤਾ ਬਿਆਨ: ਕਿਹਾ- ਮੈਂ ਕੈਦੀਆਂ ਦੀ ਅਦਲਾ-ਬਦਲੀ 'ਚ ਅਲੈਕਸੀ ਦੇ ਨਾਂ ਨੂੰ ਮਨਜ਼ੂਰੀ ਦਿੱਤੀ ਸੀ