Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਪੰਜਾਬ

ਯੂ ਟਿਊਬ ਤੋਂ ਕੋਰਟ ਤੇ ਜੱਜਾਂ ਉੱਤੇ ਸਵਾਲ ਉਠਾਉਣ ਬਾਰੇ ਮਾਣ ਹਾਨੀ ਦੇ ਦੋਸ਼ ਤੈਅ

June 05, 2020 02:27 AM

* ਕੋਰਟ ਅਤੇ ਜੱਜਾਂ ਬਾਰੇ ਟਿੱਪਣੀਆਂ ਦਾ ਅਦਾਲਤ ਨੇ ਖੁਦ ਨੋਟਿਸ ਲਿਆ

ਚੰਡੀਗੜ੍ਹ, 4 ਜੂਨ (ਪੋਸਟ ਬਿਊਰੋ)- ਜੁਡੀਸ਼ਲ ਅਫਸਰਾਂ ਦੇ ਖਿਲਾਫ ਟਿੱਪਣੀਆਂ ਯੂ ਟਿਊਬ ਉਤੇ ਅਪਲੋਡ ਕਰਨ ਵਾਲੇ ਪੰਜਾਬ ਦੀ ਇੱਕ ਅਦਾਲਤ ਦੇ ਮੁਲਾਜ਼ਮ ਦੇ ਖਿਲਾਫ ਪੰਜਾਬ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਉਲੰਘਣਾ ਦੇ ਕੇਸ ਵਿੱਚ ਦੋਸ਼ ਤੈਅ ਕਰ ਦਿੱਤੇ ਹਨ, ਜਿਸ ਉੱਤੇ ਅਗਲੀ ਕਾਰਵਾਈ ਸ਼ੁਰੂ ਹੋ ਗਈ ਹੈ।
ਜਗਰਾਓਂ (ਲੁਧਿਆਣਾ) ਦੀ ਅਦਾਲਤ ਦੇ ਇੱਕ ਮੁਲਾਜ਼ਮ ਹਰਮੀਤ ਸਿੰਘ ਨੇ ਯੂ ਟਿਊਬ ਉੱਤੇ ਨਾਰਾਜ਼ਗੀ ਭਰੀਆਂ ਟਿੱਪਣੀਆਂ ਅਪਲੋਡ ਕੀਤੀਆਂ ਸਨ। ਹਾਈ ਕੋਰਟ ਨੇ ਖੁਦ ਨੋਟਿਸ ਲੈ ਕੇ ਉਸ ਦੇ ਖਿਲਾਫ ਉਲੰਘਣਾ ਦੀ ਸੁਣਵਾਈ ਸ਼ੁਰੂ ਕੀਤੀ ਸੀ। ਹਰਮੀਤ ਪਹਿਲਾਂ ਲੁਧਿਆਣਾ ਅਦਾਲਤ ਵਿੱਚ ਤੈਨਾਤ ਸੀ ਅਤੇ ਉਸ ਨੂੰ ਜਗਰਾਓਂ ਅਦਾਲਤ ਵਿੱਚ ਟਰਾਂਸਫਰ ਕਰ ਦਿੱਤਾ ਗਿਆ ਸੀ। ਉਸ ਨੇ ਕੰਪੀਟੈਂਟ ਅਥਾਰਟੀ ਤੋਂ ਉਸ ਨੂੰ ਵਾਪਸ ਲੁਧਿਆਣਾ ਟਰਾਂਸਫਰ ਕਰਨ ਦੀ ਮੰਗ ਕੀਤੀ ਸੀ, ਪਰ ਮੰਗ ਮੰਨੀ ਨਾ ਜਾਣ 'ਤੇ ਉਸ ਨੇ ਵੀਡੀਓ ਬਣਾ ਕੇ ਉਸ ਨੂੰ ਯੂ ਟਿਊਬ ਉੱਤੇ ਅਪਲੋਡ ਕਰ ਦਿੱਤਾ ਸੀ।
‘ਦ ਅਗਲੀ ਫੇਸ ਆਫ ਇੰਡੀਅਨ ਜੁਡੀਸ਼ਰੀ ਲੁਧਿਆਣਾ’ ਟਾਈਟਲ ਨਾਲ ਅਪਲੋਡ ਵੀਡੀਓ ਨੂੰ ਇਤਰਾਜ਼ ਯੋਗ ਦੱਸ ਕੇ ਹਾਈ ਕੋਰਟ ਨੇ ਇਸ ਦਾ ਖੁਦ ਨੋਟਿਸ ਲਿਆ ਸੀ। ਜਸਟਿਸ ਜਸਵੰਤ ਸਿੰਘ ਤੇ ਜਸਟਿਸ ਸੰਤ ਪ੍ਰਕਾਸ਼ ਦੀ ਬੈਂਚ ਨੇ ਕਿਹਾ ਕਿ ਦੋਸ਼ੀ ਦੇ ਖਿਲਾਫ ਦੋਸ਼ ਤੈਅ ਕਰਨ ਨਾਲ ਉਸ ਨੂੰ ਆਪਣਾ ਬਚਾਅ ਕਰਨ ਲਈ ਪੱਖ ਪੇਸ਼ ਕਰਨ ਦਾ ਚੰਗਾ ਮੌਕਾ ਮਿਲ ਜਾਵੇਗਾ। ਦੋਸ਼ੀ ਨੇ ਦਾਅਵਾ ਕੀਤਾ ਹੈ ਕਿ ਯੂ ਟਿਊਬ 'ਤੇ ਵੀਡੀਓ ਅਪਲੋਡ ਕਰਨ ਨੂੰ ਪਬਲੀਕੇਸ਼ਨ ਨਹੀਂ ਮੰਨਿਆ ਜਾ ਸਕਦਾ। ਉਸ ਦੇ ਇਸ ਕੰਮ ਨੂੰ ਭਾਰਤੀ ਨਿਆਂ ਪਾਲਿਕਾ ਨੂੰ ਬਦਨਾਮ ਕਰਨ ਦਾ ਯਤਨ ਨਹੀਂ ਕਿਹਾ ਜਾ ਸਕਦਾ। ਹਾਈ ਕੋਰਟ ਨੇ ਹਰਮੀਤ ਸਿੰਘ 'ਤੇ ਤੈਅ ਕੀਤੇ ਦੋਸ਼ਾਂ ਵਿੱਚ ਸ਼ਾਮਲ ਹੈ ਕਿ ਉਸ ਵੱਲੋਂ ਅਪਲੋਡ ਕੀਤੇ ਵੀਡੀਓ ਵਿੱਚ ਜੁਡੀਸ਼ਲ ਅਧਿਕਾਰੀਆਂ ਨੂੰ ਸਖਤ ਫਿਟਕਾਰ ਲਾਈ ਹੈ। ਦੋਸ਼ੀ ਦੇ ਖਿਲਾਫ ਝੂਠੇ ਸੰਦੇਸ਼ ਪ੍ਰਸਾਰਤ ਕਰਨ ਦਾ ਦੋਸ਼ ਲਾਉਂਦੇ ਹੋਏ ਕੋਰਟ ਨੇ ਕਿਹਾ ਹੈ ਕਿ ਇਸ ਨਾਲ ਉਸ ਨੇ ਆਮ ਜਨਤਾ ਨੂੰ ਇਨਸਾਫ ਲਈ ਅਦਾਲਤਾਂ ਵਿੱਚ ਜਾਣ ਤੋਂ ਰੋਕਣ ਦੀ ਕੋਸ਼ਿਸ਼ ਕੀਤੀ ਹੈ। ਦੂਸਰੇ ਦੋਸ਼ ਵਿੱਚ ਅਦਾਲਤ ਨੇ ਇਹ ਵੀ ਕਿਹਾ ਹੈ ਕਿ ਆਪਣੇ ਵਿਚਾਰ ਪ੍ਰਗਟਾਉਣ ਦੀ ਆਜ਼ਾਦੀ ਵਿੱਚ ਪੂਰੀ ਜੁਡੀਸ਼ਲ ਪ੍ਰਕਿਰਿਆ ਪ੍ਰਣਾਲੀ 'ਤੇ ਸਵਾਲ ਉਠਾਉਣ ਜਾਂ ਹਾਈ ਕੋਰਟ ਦੇ ਜੱਜਾਂ ਦੇ ਨਾਂਅ ਵਰਤਣ ਦਾ ਅਧਿਕਾਰ ਕਿਸੇ ਨੂੰ ਨਹੀਂ ਹੈ। ਜਨਤਕ ਤੌਰ 'ਤੇ ਜੱਜਾਂ ਅਤੇ ਅਦਾਲਤਾਂ ਦੇ ਖਿਲਾਫ ਅਜਿਹੇ ਦੋਸ਼ ਲਾਉਣਾ ਅਤੇ ਟਿੱਪਣੀਆਂ ਕਰਨਾ ਸਿੱਧੇ ਤੌਰ ਉੱਤੇ ਜੱਜਾਂ ਦੀ ਇਮਾਨਦਾਰੀ 'ਤੇ ਹਮਲਾ ਹੈ ਅਤੇ ਉਨ੍ਹਾਂ ਨੂੰ ਡਰਾਉਣ ਦਾ ਯਤਨ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾ ਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰ ਸ਼ਹਿਬਜਾਦਾ ਅਜੀਤ ਸਿੰਘ ਨਗਰ ਦੇ ਵੋਟਰ ਸ਼ਾਖਰਤਾ ਕਲੱਬ ਦੀ ਸਰਗਰਮ ਭਾਗੀਦਾਰੀ ਨਾਲ ਵੋਟਰ ਜਾਗਰੂਕਤਾ ਮੁਹਿੰਮ ਹੋਈ ਤੇਜ਼ ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ