Welcome to Canadian Punjabi Post
Follow us on

29

March 2024
 
ਭਾਰਤ

ਇੰਡੀਆ ਜਾਂ ਭਾਰਤ ਨਾਂਅ ਦੀ ਪਟੀਸ਼ਨ ਨੂੰ ਵਿਚਾਰਨ ਤੋਂ ਸੁਪਰੀਮ ਕੋਰਟ ਦਾ ਇਨਕਾਰ

June 05, 2020 02:32 AM

ਨਵੀਂ ਦਿੱਲੀ, 4 ਜੂਨ (ਪੋਸਟ ਬਿਊਰੋ)- ਭਾਰਤ ਦੇ ਅੰਗਰੇਜ਼ੀ ਨਾਂਅ ਇੰਡੀਆ ਨੂੰ ਭਾਰਤ ਵਿੱਚ ਬਦਲਣ ਦੀ ਮੰਗ ਵਾਲੀ ਪਟੀਸ਼ਨ 'ਤੇ ਸੁਪਰੀਮ ਕੋਰਟ ਨੇ ਕੱਲ੍ਹ ਵਿਚਾਰ ਕਰਨ ਤੋਂ ਇਨਕਰ ਕਰ ਦਿੱਤਾ।
ਕੋਰਟ ਨੇ ਕਿਹਾ ਕਿ ਸੰਵਿਧਾਨ ਵਿੱਚ ਪਹਿਲਾਂ ਹੀ ਇੰਡੀਆ ਨੂੰ ਭਾਰਤ ਕਿਹਾ ਗਿਆ ਹੈ। ਪਟੀਸ਼ਨਰ ਦੀ ਅਪੀਲ 'ਤੇ ਕੋਰਟ ਨੇ ਕਿਹਾ ਕਿ ਇਸ ਪਟੀਸ਼ਨ 'ਤੇ ਸਰਕਾਰ ਵਿਚਾਰ ਕਰੇਗੀ। ਇਸ ਪਟੀਸ਼ਨ ਵਿੱਚ ਸੰਵਿਧਾਨ ਵਿੱਚ ਦੇਸ਼ ਦਾ ਨਾਂਅ ਇੰਡੀਆ ਨੂੰ ਭਾਰਤ ਕਰਨ ਦੀ ਮੰਗ ਹੈ ਅਤੇ ਕੋਰਟ ਤੋਂ ਇਸ ਬਾਰੇ ਕੇਂਦਰ ਨੂੰ ਨਿਰਦੇਸ਼ ਦੇਣ ਦੀ ਅਪੀਲ ਕੀਤੀ ਗਈ ਸੀ। ਵਰਨਣ ਯੋਗ ਹੈ ਕਿ ਮੰਗਲਵਾਰ ਨੂੰ ਇਸ ਕੇਸ ਦੀ ਕੋਰਟ ਵਿੱਚ ਸੁਣਵਾਈ ਹੋਣੀ ਸੀ, ਪਰ ਚੀਫ ਜਸਟਿਸ ਐੱਸ ਏ ਬੋਬਡੇ ਦੀ ਗੈਰ ਹਾਜ਼ਰੀ ਕਾਰਨ ਨਹੀਂ ਸੀ ਹੋ ਸਕੀ। ਇਹ ਪਟੀਸ਼ਨ ਨਮਹ ਨਾਂਅ ਦੇ ਦਿੱਲੀ ਨੇ ਕਿਸਾਨ ਵੱਲੋਂ ਕੋਰਟ ਵਿੱਚ ਪਾਈ ਗਈ ਸੀ ਤੇ ਸੰਵਿਧਾਨ ਦੇ ਆਰਟੀਕਲ ਇੱਕ ਵਿੱਚ ਬਦਲਾਅ ਦੀ ਮੰਗ ਕੀਤੀ ਗਈ ਹੈ।
ਪਟੀਸ਼ਨ ਦਾਇਰ ਕਰਨ ਵਾਲੇ ਨਮਹ ਦਾ ਕਹਿਣਾ ਹੈ ਕਿ ਇੰਡੀਆ ਹਟਾ ਕੇ ਭਾਰਤ ਨਾਂਅ ਕੀਤਾ ਜਾਣਾ ਚਾਹੀਦਾ ਹੈ ਕਿਉਂਕਿ ਇੰਡੀਆ ਨਾਂਅ ਅੰਗਰੇਜ਼ਾਂ ਦੀ ਗੁਲਾਮੀ ਦਾ ਪ੍ਰਤੀਕ ਹੈ। ਦੇਸ਼ ਦਾ ਨਾਂਅ ਅੰਗਰੇਜ਼ੀ ਵਿੱਚ ਹੀ ਭਾਰਤੀਕਰਨ ਨਾਲ ਲੋਕਾਂ ਵਿੱਚ ਰਾਸ਼ਟਰੀ ਭਾਵਨਾ ਵਧੇਗੀ ਅਤੇ ਦੇਸ਼ ਨੂੰ ਵੱਖਰੀ ਪਛਾਣ ਮਿਲੇਗੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲ ਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘ ਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ ਨਹੀਂ ਦਿਖਾਵਾਂਗੇ ਗੁੰਮਰਾਹਕੁੰਨ ਇਸ਼ਤਿਹਾਰ, ਪਤੰਜਲੀ ਨੇ ਸੁਪਰੀਮ ਕੋਰਟ ਤੋਂ ਮੰਗੀ ਮੁਆਫੀ ਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ ਨੌਜਵਾਨ ਵਿਗਿਆਨਕਾਂ ਲਈ ਕੁਰੂਕਸ਼ੇਤਰ ਯੂਨੀਵਰਸਿਟੀ ਨੇ ਰਾਜੀਬ ਗੋਇਲ ਪੁਰਸਕਾਰ ਦਾ ਕੀਤਾ ਐਲਾਨ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਦੀ ਭਾਬੀ ਸੀਤਾ ਸੋਰੇਨ ਭਾਜਪਾ `ਚ ਸ਼ਾਮਲ ਸੀਏਏ ਖਿਲਾਫ ਅਰਵਿੰਦ ਕੇਜਰੀਵਾਲ ਫਿਰ ਬੋਲੇ: ਦੇਸ਼ ਦੇ ਟੈਕਸ ਦਾ ਪੈਸਾ ਪਾਕਿਸਤਾਨੀਆਂ 'ਤੇ ਖਰਚ ਨਹੀਂ ਹੋਣ ਦੇਵਾਂਗੇ ਦਰਭੰਗਾ ਸਰਹੱਦ 'ਤੇ 8.65 ਕਰੋੜ ਰੁਪਏ ਦੀ ਕੀਮਤ ਦਾ 13.27 ਕਿਲੋ ਸੋਨਾ ਕਾਰ ਵਿਚੋਂ ਮਿਲਿਆ