Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਕੈਨੇਡਾ

ਬ੍ਰੈੱਡ ਵਿੱਚ ਚੂਹਾ ਪਾਏ ਜਾਣ ਉੱਤੇ ਲੋਬਲਾਅ ਨੇ ਮੰਗੀ ਮੁਆਫੀ

November 13, 2018 08:45 AM

ਹੈਮਿਲਟਨ, 12 ਨਵੰਬਰ (ਪੋਸਟ ਬਿਊਰੋ) : ਇਸ ਹਫਤੇ ਦੇ ਸ਼ੁਰੂ ਵਿੱਚ ਹੈਮਿਲਟਨ ਦੇ ਗਰੌਸਰੀ ਸਟੋਰ ਤੋਂ ਬ੍ਰੈੱਡ ਖਰੀਦਣ ਜਾ ਰਹੀ ਮਹਿਲਾ ਨੂੰ ਉਸ ਵਿੱਚ ਚੂਹਾ ਮਿਲਣ ਤੋਂ ਬਾਅਦ ਲੋਬਲਾਅ ਕੰਪਨੀਜ਼ ਲਿਮਟਿਡ ਵੱਲੋਂ ਮੁਆਫੀ ਮੰਗੀ ਗਈ ਹੈ। ਲੋਬਲਾਅ ਦੀ ਤਰਜ਼ਮਾਨ ਕੈਰਨ ਗੰਬਜ਼ ਨੇ ਇੱਕ ਈਮੇਲ ਵਿੱਚ ਲਿਖਿਆ ਕਿ ਅਸੀਂ ਇਸ ਮਾਮਲੇ ਨੂੰ ਬੜੀ ਗੰਭੀਰਤਾ ਨਾਲ ਲੈ ਰਹੇ ਹਾਂ ਤੇ ਇਸ ਦੀ ਹਰ ਸੰਭਾਵੀ ਜਾਂਚ ਕਰ ਰਹੇ ਹਾਂ। ਸਾਡੇ ਵੱਲੋਂ ਸਬੰਧਤ ਗਾਹਕ ਤੋਂ ਵੀ ਇਸ ਸਬੰਧ ਵਿੱਚ ਮੁਆਫੀ ਮੰਗ ਲਈ ਗਈ ਹੈ। ਮੰਗਲਵਾਰ ਨੂੰ ਇੱਕ ਮਹਿਲਾ ਨੇ ਫੇਸਬੁੱਕ ਉੱਤੇ ਪੋਸਟ ਕੀਤਾ ਕਿ ਨੋ ਫਰਿੱਲਜ਼ ਉੱਤੇ ਉਹ ਕੈਸ਼ ਰਜਿਸਟਰ ਕੋਲ ਸੀ ਜਦੋਂ ਉਸ ਨੇ ਬ੍ਰੈੱਡ ਵਿੱਚ ਜਿਊਂਦਾ ਚੂਹਾ ਵੇਖਿਆ। ਉਸ ਨੇ ਅੱਗੇ ਲਿਖਿਆ ਕਿ ਇਸ ਨਾਲ ਉਸ ਨੂੰ ਕਾਫੀ ਝਟਕਾ ਲੱਗਿਆ ਤੇ ਉਸ ਨੂੰ ਘਿਣ ਵੀ ਆਈ। ਉਸ ਨੇ ਆਖਿਆ ਕਿ ਹੁਣ ਉਹ ਆਪਣੀ ਗਰੌਸਰੀ ਦੀਆਂ ਆਈਟਮਾਂ ਨੂੰ ਹੋਰ ਧਿਆਨ ਨਾਲ ਵੇਖਣ ਲੱਗੀ ਹੈ। 

ਗੰਬਜ਼ ਨੇ ਆਖਿਆ ਕਿ ਸਟੋਰ ਥਰਡ ਪਾਰਟੀ ਪੈਸਟ ਕੰਟਰੋਲ ਟੀਮ ਨਾਲ ਰਲ ਕੇ ਹੁਣ ਬੇਕਰੀ ਦੀਆਂ ਚੀਜ਼ਾਂ ਦਾ ਰੋਜ਼ਾਨਾ ਹੋਰ ਚੰਗੀ ਤਰ੍ਹਾਂ ਮੁਆਇਨਾ ਕਰਦਾ ਹੈ। ਉਨ੍ਹਾਂ ਇਹ ਵੀ ਆਖਿਆ ਕਿ ਸਟੋਰ ਇਹ ਯਕੀਨੀ ਬਣਾਉਣਾ ਚਾਹੁੰਦਾ ਹੈ ਕਿ ਭਵਿੱਖ ਵਿੱਚ ਇਸ ਤਰ੍ਹਾਂ ਦੀ ਗੜਬੜੀ ਦੁਬਾਰਾ ਨਾ ਹੋਵੇ। ਅਸੀਂ ਆਪਣੇ ਸਪਲਾਇਰ ਨਾਲ ਇਸ ਦਾ ਸਰੋਤ ਪਤਾ ਲਾਉਣ ਲਈ ਵਚਨਬੱਧ ਹਾਂ।

 

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ