Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਭਾਰਤ

ਜੈਸ਼ੇ ਮੁਹੰਮਦ ਦੇ ਆਈ ਈ ਡੀ ਮਾਹਿਰ ‘ਫ਼ੌਜੀ ਭਾਈ’ ਸਮੇਤ ਤਿੰਨ ਅੱਤਵਾਦੀ ਹਲਾਕ

June 05, 2020 02:35 AM

ਸ੍ਰੀਨਗਰ, 4 ਜੂਨ (ਪੋਸਟ ਬਿਊਰੋ)- ਦੱਖਣੀ ਕਸ਼ਮੀਰ ਦੇ ਜ਼ਿਲ੍ਹਾ ਪੁਲਵਾਮਾ ਦੇ ਇਲਾਕੇ 'ਚ ਫ਼ੌਜ ਨੇ ਮੁਕਾਬਲੇ ਦੌਰਾਨ ਜੈਸ਼-ਏ-ਮੁਹੰਮਦ ਦੇ ਪਾਕਿਸਤਾਨ 'ਚ ਬੈਠੇ ਸਰਗਣਾ ਮਸੂਦ ਅਜ਼ਹਰ ਦੇ ਨਜ਼ਦੀਕੀ ਰਿਸ਼ਤੇਦਾਰ ਤੇ ਆਈ ਈ ਡੀ ਮਾਹਰ ਅਬਦੁਲ ਰਹਿਮਾਨ ਉਰਫ਼ ‘ਫੌਜੀ ਭਾਈ' ਸਮੇਤ ਤਿੰਨ ਅੱਤਵਾਦੀਆਂ ਨੂੰ ਮਾਰ ਦਿੱਤਾ ਹੈ।
ਮੁਕਾਬਲਾ ਸ਼ੁਰੂ ਹੋਣ ਦੇ ਨਾਲ ਹੀ ਪ੍ਰਦਰਸ਼ਨ ਕਰਦੇ ਲੋਕਾਂ ਨੇ ਆਪ੍ਰੇਸ਼ਨ 'ਚ ਵਿਘਨ ਪਾਉਣ ਲਈ ਮੁਕਾਬਲੇ ਵਾਲੀ ਥਾਂ ਵੱਲ ਮਾਰਚ ਕੱਢਣ ਦੀ ਕੋਸ਼ਿਸ਼ ਕੀਤੀ ਅਤੇ ਭਾਰੀ ਪਥਰਾਅ ਕੀਤਾ। ਪੁਲਸ ਨੇ ਇਨ੍ਹਾਂ ਨੂੰ ਰੋਕਣ ਲਈ ਅੱਥਰੂ ਗੈਸ ਦੇ ਗੋਲੇ ਛੱਡੇ ਤੇ ਮੁਕਾਬਲੇ ਵਾਲੀ ਥਾਂ ਤੋਂ ਦੂਰ ਰੱਖਣ ਲਈ ਕਾਰਵਾਈ ਕੀਤੀ, ਜਿਸ 'ਚ ਦਰਜਨ ਦੇ ਕਰੀਬ ਪ੍ਰਦਰਸ਼ਨਕਾਰੀ ਜ਼ਖ਼ਮੀ ਹੋ ਗਏ। ਇਸ ਇਲਾਕੇ 'ਚ ਬੀਤੇ ਦਿਨ ਤੋਂ ਅਫ਼ਵਾਹਾਂ 'ਤੇ ਰੋਕ ਲਾਉਣ ਲਈ ਪੁਲਵਾਮਾ 'ਚ ਇੰਟਰਨੈਟ ਸੇਵਾ ਦੂਜੇ ਦਿਨ ਲਗਾਤਾਰ ਸਸਪੈਂਡ ਰਹੀ। ਕਸ਼ਮੀਰ ਰੇਂਜ ਦੇ ਆਈ ਜੀ, ਐਸ ਪੀ ਪਾਨੀ ਅਨੁਸਾਰ ਕੱਲ੍ਹ ਦੇਰ ਰਾਤ 55 ਆਰ ਆਰ, ਪੁਲਸ ਦੇ ਸਪੈਸ਼ਲ ਆਪ੍ਰੇਸ਼ਨ ਗਰੁੱਪ (ਐਸ ਓ ਜੀ) ਅਤੇ ਸੀ ਆਰ ਪੀ ਐਫ ਦੀ 182 ਬਟਾਲੀਅਨ ਨੇ ਜੈਸ਼-ਏ-ਮੁਹੰਮਦ ਦੇ ਅੱਤਵਾਦੀ ਸੰਗਠਨ ਦੇ ਪਾਕਿਸਤਾਨੀ ਅੱਤਵਾਦੀ ਸਮੇਤ ਤਿੰਨ ਸਥਾਨਕ ਅੱਤਵਾਦੀਆਂ ਦੇ ਜ਼ਿਲ੍ਹਾ ਪੁਲਵਾਮਾ ਦੇ ਕੰਗਨ ਇਲਾਕੇ 'ਚ ਮੌਜੂਦ ਹੋਣ ਦੀ ਸੂਚਨਾ 'ਤੇ ਘੇਰਾਬੰਦੀ ਕਰ ਕੇ ਤਲਾਸ਼ੀ ਮੁਹਿੰਮ ਛੇੜੀ ਸੀ। ਇੱਕ ਮਕਾਨ ਵਿੱਚ ਲੁਕੇ ਹੋਏ ਅੱਤਵਾਦੀਆਂ ਨੇ ਫ਼ੌਜ ਨੂੰ ਆਪਣੇ ਵੱਲ ਵਧਦਾ ਦੇਖ ਕੇ ਗੋਲਾਬਾਰੀ ਕਰ ਦਿੱਤੀ। ਫ਼ੌਜ ਨੇ ਉਹ ਮਕਾਨ ਸੀਲ ਕਰਕੇ, ਜਿੱਥੋਂ ਅੱਤਵਾਦੀ ਗੋਲਾਬਾਰੀ ਕਰ ਰਹੇ ਸਨ, ਮੁਕਾਬਲੇ 'ਚ ਉਲਝਾ ਦਿੱਤਾ ਅਤੇ ਕਈ ਘੰਟੇ ਚੱਲੀ ਕਾਰਵਾਈ ਦੌਰਾਨ ਮਕਾਨ ਉਡਾ ਦਿੱਤਾ। ਫ਼ੌਜੀ ਬੁਲਾਰੇ ਕਰਨਲ ਰਾਜੇਸ਼ ਕਾਲੀਆ ਨੇ ਦੱਸਿਆ ਕਿ ਇਸ ਮੌਕੇ ਸੁਰੱਖਿਆ ਬਲਾਂ ਜਾਂ ਕਿਸੇ ਨਾਗਰਿਕ ਨੂੰ ਕੋਈ ਨੁਕਸਾਨ ਨਹੀਂ ਹੋਇਆ। ਪੁਲਸ ਨੇ ਮਕਾਨ ਦੇ ਮਲਬੇ ਹੇਠੋਂ ਤਲਾਸ਼ੀ ਦੌਰਾਨ ਤਿੰਨ ਅੱਤਵਾਦੀਆਂ ਦੀਆਂ ਲਾਸ਼ਾਂ ਸਮੇਤ ਭਾਰੀ ਮਾਤਰਾ 'ਚ ਅਸਲ੍ਹਾ ਤੇ ਗੋਲਾ ਬਾਰੂਦ ਬਰਾਮਦ ਕੀਤਾ ਹੈ। ਮੁਕਾਬਲੇ ਦੌਰਾਨ ਮਾਰੇ ਗਏ ਅੱਤਵਾਦੀਆਂ ਦੀ ਪਛਾਣ ਮੁਲਤਾਨ ਪਾਕਿਸਤਾਨ ਦੇ ਅਬਦੁਲ ਰਹਿਮਾਨ ਉਰਫ਼ ‘ਫ਼ੌਜੀ ਭਾਈ' ਉਰਫ਼ ਇਸਮਾਈਲ, ਜ਼ਾਹਿਦ ਮਨਜ਼ੂਰ ਵਾਸੀ ਕਰੀਮਾਬਾਦ ਕਾਕਾਪੋਰਾ ਪੁਲਵਾਮਾ ਅਤੇ ਮਨਜ਼ੂਰ ਅਹਿਮਦ ਕਾਰ ਵਾਸੀ ਸਰੀਓਨ ਸ਼ੋਪੀਆ ਵਜੋਂ ਕੀਤੀ ਗਈ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ ਜਬਲਪੁਰ ਵਿੱਚ ਪੀਐਮ ਮੋਦੀ ਦੇ ਰੋਡ ਸ਼ੋਅ ਦੌਰਾਨ ਡਿੱਗੀ ਸਟੇਜ, ਔਰਤਾਂ ਤੇ ਬੱਚਿਆਂ ਸਣੇ 10 ਤੋਂ ਵੱਧ ਜ਼ਖ਼ਮੀ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ, ਸੰਕਟ ਦੀ ਸਥਿਤੀ ਵਿਚ ਰਾਸ਼ਟਰਪਤੀ ਲੈਣ ਫੈਸਲਾ ਭਾਰਤੀ ਫੌਜ ਨੇ ਜੰਮੂ ਦੇ ਉੜੀ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਇਕ ਅੱਤਵਾਦੀ ਮਾਰਿਆ ਹਿਮਾਚਲ ਪ੍ਰਦੇਸ਼ ਦੇ ਛੇ ਜ਼ਿਿਲ੍ਹਆਂ ਵਿੱਚ ਲੱਗੇ ਭੂਚਾਲ ਦੇ ਝਟਕੇ, 5.3 ਰਹੀ ਤੀਬਰਤਾ ਇੰਦੌਰ 'ਚ ਪ੍ਰੇਮੀ ਨੇ ਲੜਕੀ ਤੇ ਉਸ ਦੇ ਭਰਾ ਨੂੰ ਮਾਰੀ ਗੋਲੀ, ਖੁਦ ਨੂੰ ਵੀ ਉਡਾ ਲਿਆ ਰਿਸ਼ਵਤ ਲੈਣ ਦੇ ਦੋਸ਼ 'ਚ ਸਰਕਾਰੀ ਸਹਾਇਕ ਡਰੱਗ ਕੰਟਰੋਲਰ ਸਮੇਤ ਤਿੰਨ ਕਾਬੂ, ਵੱਡੀ ਨਕਦੀ ਬਰਾਮਦ