Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਕੈਨੇਡਾ

ਟੋਰਾਂਟੋ ਵਿੱਚ ਯਹੂਦੀ ਲੜਕਿਆਂ ਉੱਤੇ ਹੋਏ ਹਮਲੇ ਦੀ ਹੇਟ ਕ੍ਰਾਈਮ ਵਜੋਂ ਜਾਂਚ ਕਰ ਰਹੀ ਹੈ ਪੁਲਿਸ

November 13, 2018 08:47 AM

ਟੋਰਾਂਟੋ, 12 ਨਵੰਬਰ (ਪੋਸਟ ਬਿਊਰੋ) : ਐਤਵਾਰ ਸ਼ਾਮ ਨੂੰ ਉੱਤਰੀ ਟੋਰਾਂਟੋ ਵਿੱਚ ਧਾਰਮਿਕ ਕੱਪੜੇ ਪਾਈ ਜਾ ਰਹੇ 17 ਸਾਲਾ ਯਹੂਦੀ ਲੜਕਿਆਂ ਦੇ ਗਰੁੱਪ ਉੱਤੇ ਹਮਲਾ ਹੋਣ ਦੇ ਮਾਮਲੇ ਦੀ ਟੋਰਾਂਟੋ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਮਾਮਲੇ ਦੀ ਜਾਂਚ ਡਾਕੇ ਤੇ ਹੇਟ ਕ੍ਰਾਈਮ ਨੂੰ ਧਿਆਨ ਵਿੱਚ ਰੱਖ ਕੇ ਕੀਤੀ ਜਾ ਰਹੀ ਹੈ।
ਪੁਲਿਸ ਨੇ ਦੱਸਿਆ ਕਿ ਚਾਰ ਲੜਕੇ ਲਾਰੈਂਸ ਐਵਨਿਊ ਵੈਸਟ ਦੇ ਦੱਖਣ ਵੱਲ ਸਥਿਤ ਬਲਾਕ ਵਿੱਚ ਫੇਅਰਹੋਮ ਐਵਨਿਊ ਤੇ ਬਾਥਰਸਟ ਸਟਰੀਟ ਇਲਾਕੇ ਵਿੱਚ ਜਾ ਰਹੇ ਸਨ ਜਦੋਂ ਨੌਂ ਹੋਰ ਟੀਨੇਜਰਜ਼ ਦਾ ਇੱਕ ਗਰੁੱਪ ਉਨ੍ਹਾਂ ਦੇ ਕੋਲੋਂ ਲੰਘਿਆ। ਦੂਜੇ ਗਰੁੱਪ ਨੇ ਯਹੂਦੀ ਲੜਕਿਆਂ ਦੇ ਧਰਮ ਬਾਰੇ ਭੱਦੀਆਂ ਟਿੱਪਣੀਆਂ ਕੀਤੀਆਂ ਤੇ ਉਨ੍ਹਾਂ ਦੇ ਕੱਪੜਿਆਂ ਦਾ ਵੀ ਮਜ਼ਾਕ ਉਡਾਇਆ। ਪੁਲਿਸ ਨੇ ਦੱਸਿਆ ਕਿ ਫਿਰ ਉਨ੍ਹਾਂ ਨੇ 17 ਸਾਲਾ ਲੜਕਿਆਂ ਵਿੱਚੋਂ ਦੋ ਉੱਤੇ ਹਮਲਾ ਬੋਲ ਦਿੱਤਾ ਤੇ ਉਨ੍ਹਾਂ ਨੂੰ ਮੁੱਕੇ ਮਾਰੇ ਤੇ ਠੁੱਡੇ ਵੀ ਮਾਰੇ।
ਇਸ ਤੋਂ ਬਾਅਦ ਇੱਕ ਲੜਕੇ ਕੋਲੋਂ ਐਨਕਾਂ ਵੀ ਖੋਹ ਲਈਆਂ ਗਈਆਂ। ਪੁਲਿਸ ਨੇ ਦੱਸਿਆ ਕਿ 17 ਸਾਲਾ ਇਹ ਲੜਕੇ ਦੂਜੇ ਗਰੁੱਪ ਨੂੰ ਨਹੀਂ ਸਨ ਜਾਣਦੇ। ਜਦੋਂ ਇਹ ਕਥਿਤ ਹਮਲਾ ਹੋਇਆ ਉਸ ਤੋਂ ਬਾਅਦ ਮਸ਼ਕੂਕ ਅੱਡ ਹੋ ਗਏ ਤੇ ਇਲਾਕੇ ਵਿੱਚੋਂ ਫਰਾਰ ਹੋ ਗਏ। ਪੁਲਿਸ ਰਾਤੀਂ 8:00 ਵਜੇ ਮੌਕੇ ਉੱਤੇ ਪਹੁੰਚੀ ਤੇ ਇੱਕ 17 ਸਾਲਾ ਲੜਕੇ ਨੂੰ ਗ੍ਰਿਫਤਾਰ ਕਰ ਲਿਆ ਗਿਆ। ਯੂਥ ਕ੍ਰਿਮੀਨਲ ਜਸਟਿਸ ਐਕਟ ਤਹਿਤ ਉਸ ਦੀ ਪਛਾਣ ਜ਼ਾਹਿਰ ਨਹੀਂ ਕੀਤੀ ਗਈ। ਹੋਰਨਾਂ ਮਸ਼ਕੂਕਾਂ ਦਾ ਕੋਈ ਹੋਰ ਵੇਰਵਾ ਵੀ ਜਾਰੀ ਨਹੀਂ ਕੀਤਾ ਗਿਆ। ਬੱਸ ਇਹੋ ਦੱਸਿਆ ਗਿਆ ਕਿ ਉਹ ਸਾਰੇ ਨਿੱਕੀ ਉਮਰ ਦੇ ਹੀ ਸਨ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ ਕੁੱਝ ਕੈਨੇਡੀਅਨਜ਼ ਨੂੰ ਅੱਜ ਮਿਲ ਜਾਵੇਗੀ ਕੈਨੇਡਾ ਕਾਰਬਨ ਰਿਬੇਟ ਜਂੀ-7 ਮੁਲਕਾਂ ਨੇ ਦਿੱਤੀ ਚੇਤਾਵਨੀ-ਇਰਾਨ ਵੱਲੋਂ ਇਜ਼ਰਾਈਲ ਉੱਤੇ ਕੀਤੇ ਹਮਲੇ ਨਾਲ ਸਥਿਤੀ ਹੋ ਜਾਵੇਗੀ ਤਣਾਅਪੂਰਣ ਖੁਫੀਆ ਜਾਣਕਾਰੀ ਦਾ ਸਨਸਨੀਕਰਨ ਕੀਤੇ ਜਾਣ ਉੱਤੇ ਟਰੂਡੋ ਨੇ ਪ੍ਰਗਟਾਈ ਚਿੰਤਾ