Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਪੰਜਾਬ

ਚੋਣਾਂ ਲੜਨ ਦੇ ਮਾਹਰ ‘ਪੀ ਕੇ’ ਦੀ ਭੂਮਿਕਾ ਬਾਰੇ ਕਾਂਗਰਸ ਵਿੱਚ ਖਿੱਚੋਤਾਣ

June 05, 2020 08:08 AM

* ਪਾਰਟੀ ਹਾਈ ਕਮਾਨ ਕੈਪਟਨ ਨਾਲ ਨਾਰਾਜ਼ ਦੱਸੀ ਗਈ

ਚੰਡੀਗੜ੍ਹ, 4 ਜੂਨ, (ਪੋਸਟ ਬਿਊਰੋ)- ਭਾਰਤ ਵਿੱਚ ਚੋਣਾਂ ਲੜਨ ਦੇ ਮਾਹਰ ਸਮਝੇ ਜਾਂਦੇ ਪ੍ਰਸ਼ਾਂਤ ਕਿਸ਼ੋਰ ਉਰਫ ‘ਪੀ ਕੇ’ ਦੀ ਭੂਮਿਕਾ ਬਾਰੇ ਕਾਂਗਰਸ ਪਾਰਟੀ ਵਿੱਚ ਖਿੱਚੋਤਾਣ ਚੱਲ ਪਈ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇੱਕ ਵਾਰ ਫਿਰ ਅਗਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਮੌਕੇ ਕਾਂਗਰਸ ਦੀ ਰਣਨੀਤੀ ਘੜਨ ਲਈ ਫਿਰ ਪੀ ਕੇ ਨਾਲ ਗੱਠਜੋੜ ਕਰ ਲੈਣ ਨੂੰ ਠੀਕ ਸਮਝਦੇ ਹਨ। ਇਸ ਸੋਚ ਬਾਰੇ ਉਨ੍ਹਾਂ ਦੀ ਰਾਏ ਤੋਂ ਕਾਂਗਰਸ ਹਾਈ ਕਮਾਨ ਖੁਸ਼ ਨਹੀਂ।
ਮਿਲੀ ਜਾਣਕਾਰੀ ਅਨੁਸਾਰ ਪੀ ਕੇ ਦੀ ਭੂਮਿਕਾ ਬਾਰੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਪਾਰਟੀ ਵੱਲੋਂ ਇਸ ਰਾਜ ਦੀ ਇੰਚਾਰਜ ਆਸ਼ਾ ਕੁਮਾਰੀ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਵਿਚਾਲੇ ਬੈਠਕ ਲਈ ਆਸ਼ਾ ਕੁਮਾਰੀ ਪਿਛਲੇ ਦੋ ਦਿਨ ਚੰਡੀਗੜ੍ਹ ਵਿੱਚ ਸੀ। ਪਤਾ ਲੱਗਾ ਹੈ ਕਿ ਪ੍ਰਦੇਸ਼ ਇੰਚਾਰਜ ਆਸ਼ਾ ਕੁਮਾਰੀ ਬੁੱਧਵਾਰ ਨੂੰ ਚੰਡੀਗੜ੍ਹ ਪੁੱਜੀ ਤੇ ਸੁਨੀਲ ਜਾਖੜ ਵੀ ਦਿੱਲੀ ਤੋਂ ਆ ਗਏ। ਫਿਰ ਆਸ਼ਾ ਕੁਮਾਰੀ ਤੇ ਜਾਖੜ ਵਿਚਾਲੇ ਲੰਬੀ ਬੈਠਕ ਤੋਂ ਬਾਅਦ ਇਹ ਦੋਵੇਂ ਜਣੇ ਅੱਜ ਮੁੱਖ ਮੰਤਰੀ ਦੇ ਸਿਸਵਾਂ ਵਾਲੇ ਫਾਰਮ ਹਾਊਸ ਉੱਤੇ ਲੰਚ ਵੇਲੇ ਇਕੱਠੇ ਹੋਏ। ਓਥੇ ਕੇਂਦਰ ਸਰਕਾਰ ਦੀ ਖੇਤੀ ਨੀਤੀ ਤੇ ਪੰਜਾਬ ਦੇ ਸਿਆਸੀ ਹਾਲਾਤ ਦੇ ਨਾਲ ਪ੍ਰਸ਼ਾਂਤ ਕਿਸ਼ੋਰ ਦਾ ਮੁੱਦਾ ਵਿਚਾਰ ਹੇਠ ਆਇਆ। ਮੁੱਖ ਮੰਤਰੀ ਨੇ 2022 ਵਿੱਚ ਪੀ ਕੇ ਦੀਆਂ ਸੇਵਾਵਾਂ ਫਿਰ ਲੈਣ ਬਾਰੇ ਇੱਛਾ ਪ੍ਰਗਟ ਕੀਤੀ ਸੀ, ਪਰ ਪਾਰਟੀ ਹਾਈ ਕਮਾਨ ਇਸ ਗੱਲ ਤੋਂ ਨਾਰਾਜ਼ ਹੈ ਕਿ ਕੈਪਟਨ ਅਮਰਿੰਦਰ ਸਿੰਘ ਵਿਧਾਨ ਸਭਾ ਚੋਣ ਬਾਰੇ ਆਪਣੇ ਆਪ ਫੈਸਲੇ ਕਿਵੇਂ ਕਰ ਸਕਦੇ ਹਨ। ਹਾਈ ਕਮਾਨ ਨੂੰ ਇਸ ਗੱਲ ਦੀ ਵੀ ਚਿੰਤਾ ਕਿ ਪੀ ਕੇ ਅੱਜਕੱਲ੍ਹ ਨਵਜੋਤ ਸਿੰਘ ਸਿੱਧੂ ਨੂੰ ਆਮ ਆਦਮੀ ਪਾਰਟੀ ਵਿੱਚ ਲਿਜਾਣ ਦੇ ਯਤਨ ਵੀ ਕਰ ਰਿਹਾ ਹੈ, ਜਿਸ ਨਾਲ ਕਾਂਗਰਸ ਦੇ ਮੁਕਾਬਲੇ ਦੀ ਧਿਰ ਖੜੀ ਹੋ ਸਕਦੀ ਹੈ।
ਚੰਡੀਗੜ੍ਹ ਵਿਚਲੇ ਉੱਚ ਪੱਧਰੀ ਸੂਤਰਾਂ ਮੁਤਾਬਕ ਇਹ ਸਾਰਾ ਕੁਝ ਓਦੋਂ ਵਾਪਰਿਆ ਹੈ, ਜਦੋਂ ਸਾਲ 2022 ਬਾਰੇ ਪਾਰਟੀ ਦੇ ਦੂਸਰੀ ਪਾਲ ਦੇ ਆਗੂ ਬੋਲਣ ਲੱਗ ਪਏ ਹਨ। ਇਸ ਨਾਲ ਇਹ ਸ਼ੱਕ ਵੀ ਪੈਦਾ ਕੀਤਾ ਜਾ ਰਿਹਾ ਹੈ ਕਿ ਅਗਲੀ ਵਾਰੀ ਵਿਧਾਨ ਸਭਾ ਚੋਣਾਂ ਵਿੱਚ ਕੈਪਟਨ ਅਮਰਿੰਦਰ ਸਿੰਘ ਪਾਰਟੀ ਦੀ ਕਮਾਨ ਸਾਂਭਣਗੇ ਜਾਂ ਨਹੀਂ। ਇਸ ਹਾਲਤ ਵਿੱਚ ਜੇ ਉਹ ਅਗਲੀਆਂ ਚੋਣਾਂ ਬਾਰੇ ਪੀ ਕੇ ਨੂੰ ਗੰਢ ਲੈਣ ਤਾਂ ਸਾਫ ਹੋਵੇਗਾ ਕਿ ਅਗਲੀ ਵਾਰੀ ਵੀ ਉਹੀ ਅਗਵਾਈ ਕਰਨਗੇ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ