Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਕੈਨੇਡਾ

ਟਰੂਡੋ ਨੂੰ ਇਸ ਮਹੀਨੇ ਕੈਨੇਡਾ-ਅਮਰੀਕਾ ਟੈਰਿਫ ਵਿਵਾਦ ਹੱਲ ਹੋਣ ਦੀ ਆਸ

November 13, 2018 08:49 AM

ਵਾਸਿ਼ੰਗਟਨ, 12 ਨਵੰਬਰ (ਪੋਸਟ ਬਿਊਰੋ) : ਪ੍ਰਧਾਨ ਮੰਤਰੀ ਜਸਟਿਨ ਟਰੂਡੋ ਇਸ ਮਹੀਨੇ ਦੇ ਮੁੱਕਣ ਦਾ ਇੰਤਜ਼ਾਰ ਕਰ ਰਹੇ ਹਨ ਕਿਉਂਕਿ ਉਨ੍ਹਾਂ ਨੂੰ ਆਸ ਹੈ ਕਿ ਕੈਨੇਡਾ ਤੇ ਅਮਰੀਕਾ ਵਿਚਲੇ ਟੈਰਿਫ ਵਿਵਾਦ ਨੂੰ ਉਦੋਂ ਤੱਕ ਸੁਲਝਾ ਲਿਆ ਜਾਵੇਗਾ।
30 ਨਵੰਬਰ ਨੂੰ ਬਿਊਨਸ ਏਅਰਜ਼ ਵਿੱਚ ਹੋਣ ਜਾ ਰਹੀ ਦੋ ਰੋਜ਼ਾ ਜੀ20 ਸਿਖਰ ਵਾਰਤਾ ਦੌਰਾਨ ਯੂਐਸ-ਮੈਕਸਿਕੋ-ਕੈਨੇਡਾ ਸਮਝੌਤੇ ਉੱਤੇ ਰਸਮੀ ਤੌਰ ਉੱਤੇ ਦਸਤਖ਼ਤ ਕੀਤੇ ਜਾਣਗੇ ਤੇ ਤਿੰਨਾਂ ਦੇਸ਼ਾਂ ਦੇ ਇਸ ਵਿੱਚ ਹਿੱਸਾ ਲੈਣ ਦੀ ਸੰਭਾਵਨਾ ਹੈ। ਕੈਨੇਡਾ ਨੇ ਇਹ ਵੀ ਸਪਸ਼ਟ ਕਰ ਦਿੱਤਾ ਹੈ ਕਿ ਜੇ ਸਟੀਲ ਤੇ ਐਲੂਮੀਨੀਅਮ ਟੈਰਿਫ ਲਾਗੂ ਰਹਿਣਗੇ ਤਾਂ ਉਨ੍ਹਾਂ ਲਈ ਇਸ ਡੀਲ ਵਿੱਚ ਦਿਲਚਸਪੀ ਘੱਟ ਜਾਵੇਗੀ।
ਪੈਰਿਸ ਵਿੱਚ ਇੱਕ ਨਿਊਜ਼ ਕਾਨਫਰੰਸ ਵਿੱਚ ਟਰੂਡੋ ਨੇ ਆਖਿਆ ਕਿ ਅਜੇ ਵੀ ਇਸ ਵਿੱਚ ਤਬਦੀਲੀ ਲਿਆਉਣ ਨੂੰ ਸਮਾਂ ਲੱਗੇਗਾ। ਫਰਾਂਸ ਦੇ ਰਾਸ਼ਟਰਪਤੀ ਇਮੈਨੂਅਲ ਮੈਕਰੌਨ ਵੱਲੋਂ ਸ਼ੁੱਕਰਵਾਰ ਨੂੰ ਆਯੋਜਿਤ ਡਿਨਰ ਦੌਰਾਨ ਅਮਰੀਕਾ ਦੇ ਰਾਸ਼ਟਰਪਤੀ ਡੌਨਲਡ ਟਰੰਪ ਨਾਲ ਹੋਈ ਗੱਲਬਾਤ ਦੇ ਸਬੰਧ ਵਿੱਚ ਟਰੂਡੋ ਨੇ ਆਖਿਆ ਕਿ ਉਨ੍ਹਾਂ ਇਹ ਮੁੱਦਾ ਉਸ ਸਮੇਂ ਉਠਾਇਆ ਸੀ।
ਇੱਕ ਸਰਕਾਰੀ ਅਧਿਕਾਰੀ ਨੇ ਆਪਣਾ ਨਾਂ ਗੁਪਤ ਰੱਖਣ ਦੀ ਸ਼ਰਤ ਉੱਤੇ ਦੱਸਿਆ ਕਿ ਟਰੂਡੋ ਨੇ ਇਸ ਮੁਲਾਕਾਤ ਵਿੱਚ ਟਰੰਪ ਨੂੰ ਇਹ ਸਪਸ਼ਟ ਕਰ ਦਿੱਤਾ ਕਿ ਟੈਰਿਫਜ਼ ਨਾਲ ਦੋਵਾਂ ਪਾਸਿਆਂ ਦੇ ਕੰਜਿ਼ਊਮਰਜ਼ ਤੇ ਉਤਪਾਦਕਾਂ ਨੂੰ ਨੁਕਸਾਨ ਹੋ ਰਿਹਾ ਹੈ। ਟਰੂਡੋ ਨੇ ਆਖਿਆ ਕਿ ਸਟੀਲ ਤੇ ਐਲੂਮੀਨੀਅਮ ਟੈਰਿਫ ਦਾ ਮੁੱਦਾ ਕੈਨੇਡੀਅਨਾਂ ਲਈ ਚਿੰਤਾ ਦਾ ਮੁੱਖ ਵਿਸ਼ਾ ਹੈ ਤੇ ਅਜਿਹਾ ਹੀ ਹਾਲ ਕਈ ਅਮਰੀਕੀ ਨਾਗਰਿਕਾਂ ਤੇ ਕੰਪਨੀਆਂ ਦਾ ਵੀ ਹੈ। ਉਨ੍ਹਾਂ ਆਖਿਆ ਕਿ ਉਨ੍ਹਾਂ ਨੂੰ ਪੂਰੀ ਆਸ ਹੈ ਕਿ ਜਦੋਂ ਉਹ ਮਹੀਨੇ ਦੇ ਅੰਤ ਵਿੱਚ ਅਰਜਨਟੀਨਾ ਵਿੱਚ ਹੋਣ ਜਾ ਰਹੀ ਜੀ20 ਸਿਖਰ ਵਾਰਤਾ ਵਿੱਚ ਮਿਲਣਗੇ ਉਦੋਂ ਤੱਕ ਇਹ ਮੁੱਦਾ ਹੱਲ ਹੋ ਚੁੱਕਿਆ ਹੋਵੇਗਾ।
ਅਮਰੀਕਾ ਵਿੱਚ ਕੈਨੇਡਾ ਦੇ ਸਫੀਰ ਡੇਵਿਡ ਮੈਕਨਾਟਨ ਨੇ ਪਿਛਲੇ ਹਫਤੇ ਇੱਕ ਇੰਟਰਵਿਊ ਵਿੱਚ ਆਖਿਆ ਕਿ ਟੈਰਿਫ ਮੁੱਦੇ ਉੱਤੇ ਉੱਚ ਪੱਧਰੀ ਗੱਲਬਾਤ ਹੋਈ ਹੈ ਤੇ ਉਨ੍ਹਾਂ ਆਖਿਆ ਕਿ ਉਹ ਰਸਮੀ ਤੌਰ ਉੱਤੇ ਇਸ ਬਾਬਤ ਗੱਲਬਾਤ ਮੁੜ ਲੀਹ ਉੱਤੇ ਲਿਆਉਣ ਲਈ ਅਮਰੀਕਾ ਦੇ ਟਰੇਡ ਜ਼ਾਰ ਰੌਬਰਟ ਲਾਈਥਜ਼ਰ ਨੂੰ ਸੱਦਾ ਵੀ ਦੇ ਚੁੱਕੇ ਹਨ। ਅੰਦਰੂਨੀ ਸੂਤਰਾਂ ਦਾ ਕਹਿਣਾ ਹੈ ਕਿ ਅਮਰੀਕਾ ਕੈਨੇਡੀਅਨ ਐਕਸਪੋਰਟ ਉੱਤੇ ਕੋਟਾ ਲਾਉਣ ਦੀ ਮੰਗ ਕਰ ਰਿਹਾ ਹੈ ਤੇ ਕੈਨੇਡਾ ਇਸ ਦੇ ਹੱਕ ਵਿੱਚ ਨਹੀਂ ਹੈ।

 

 

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾ ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼