Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਪੰਜਾਬ

ਬਾਜਵਾ ਕਹਿੰਦੈ: ਕੈਪਟਨ ਸਰਕਾਰ ਆਸਾਂ ਉੱਤੇ ਖਰੀ ਨਹੀਂ ਉੱਤਰੀ

November 14, 2018 06:22 AM

ਚੰਡੀਗੜ੍ਹ, 13 ਨਵੰਬਰ (ਪੋਸਟ ਬਿਊਰੋ)- ਰਾਜ ਸਭਾ ਮੈਂਬਰ ਅਤੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਨੇ ਇੱਕ ਵਾਰ ਫਿਰ ਆਪਣੀ ਹੀ ਸਰਕਾਰ ਨੂੰ ਕਟਹਿਰੇ ਵਿੱਚ ਖੜ੍ਹਾ ਕਰ ਦਿੱਤਾ ਹੈ।
ਇੱਕ ਨਿਊਜ਼ ਚੈਨਲ ਨੂੰ ਦਿੱਤੀ ਇੰਟਰਵਿਊ ਵਿੱਚ ਉਨ੍ਹਾਂ ਕਿਹਾ, ਅਸੀਂ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਨਹੀਂ ਉਤਰ ਸਕੇ। ਉਨ੍ਹਾਂ ਨੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਕਾਰਜ ਪ੍ਰਣਾਲੀ 'ਤੇ ਸਵਾਲ ਉਠਾਉਂਦੇ ਹੋਏ ਕਿਹਾ ਕਿ ਮਨਪ੍ਰੀਤ ਸਿੰਘ ਚੋਣ ਐਲਾਨ ਪੱਤਰ ਕਮੇਟੀ ਦੇ ਮੁਖੀ ਸਨ। ਉਨ੍ਹਾਂ ਨੇ ਲੋਕਾਂ ਨੂੰ ਭਰੋਸਾ ਦਿੱਤਾ ਸੀ ਕਿ ਅਕਾਲੀ-ਭਾਜਪਾ ਸਰਕਾਰ ਦੇ ਮੰਤਰੀਆਂ ਤੇ ਨੇਤਾਵਾਂ ਵੱਲੋਂ ਦਸ ਸਾਲਾਂ ਵਿੱਚ ਫੈਲਾਏ ਭਿ੍ਰਸ਼ਟਾਚਾਰ ਦਾ ਬਿਓਰਾ ਲੋਕਾਂ ਨੂੰ ਦਿੱਤਾ ਜਾਏਗਾ, ਪਰ ਹਾਲੇ ਤੱਕ ਅਕਾਲੀ-ਭਾਜਪਾ ਨੇਤਾਵਾਂ ਦੇ ਬਾਰੇ ਵ੍ਹਾਈਟ ਪੇਪਰ ਨਹੀਂ ਬਣਾ ਸਕੇ। ਉਨ੍ਹਾਂ ਨੇ ਮਨਪ੍ਰੀਤ ਸਿੰਘ ਬਾਦਲ ਨੂੰ ਨਸੀਹਤ ਦਿੱਤੀ ਕਿ 25 ਤੋਂ 30 ਫੀਸਦੀ ਨੌਜਵਾਨਾਂ ਨੂੰ ਸਮਾਰਟਫੋਨ ਜ਼ਰੂਰ ਦੇਣੇ ਚਾਹੀਦੇ ਹਨ। ਵਾਅਦੇ ਨਿਭਾਉਣੇ ਹੀ ਪੈਣਗੇ।
ਬਾਜਵਾ ਨੇ ਮੰਨਿਆ ਕਿ ਉਨ੍ਹਾਂ ਨੇ ਕਾਂਗਰਸ ਲੀਡਰਸ਼ਿਪ ਵੱਲੋਂ ਭਰੋਸਾ ਦਿਵਾਉਣ ਦੇ ਬਾਅਦ ਪੰਜਾਬ ਦੇ ਸਰੋਤਾਂ ਨੂੰ ਲੁੱਟਣ ਵਾਲਿਆਂ ਨੂੰ ਜੇਲ੍ਹਾਂ ਵਿੱਚ ਭੇਜਣ ਦੀ ਗੱਲ ਕਹੀ ਸੀ। ਉਹ ਅੱਜ ਵੀ ਆਪਣੀ ਗੱਲ 'ਤੇ ਕਾਇਮ ਹਨ। ਬਾਦਲ ਪਿਤਾ-ਪੁੱਤਰ ਨੂੰ ਐੱਸ ਆਈ ਟੀ ਵੱਲੋਂ ਸੰਮਨ ਜਾਰੀ ਕਰਨ 'ਤੇ ਬਾਜਵਾ ਨੇ ਕਿਹਾ ਕਿ ਕੈਪਟਨ ਨੇ ਚੋਣਾਂ ਦੌਰਾਨ ਗੁਟਕਾ ਸਾਹਿਬ ਹੱਥ ਵਿੱਚ ਲੈ ਕੇ ਲੋਕਾਂ ਨੂੰ ਭਰੋਸਾ ਦਿੱਤਾ ਸੀ ਕਿ ਬੇਅਦਬੀ ਮਾਮਲਿਆਂ ਵਿੱਚ ਦੋਸ਼ੀਆਂ ਨੂੰ ਜੇਲ੍ਹ ਭੇਜਿਆ ਜਾਏਗਾ। ਸਮਾਂ ਆ ਗਿਆ ਹੈ ਕਿ ਦੋਸ਼ੀਆਂ ਨੂੰ ਸਲਾਖਾਂ ਦੇ ਪਿੱਛੇ ਭੇਜਿਆ ਜਾਏ।
ਇਸ ਦੌਰਾਨ ਬਾਜਵਾ ਨੇ ਕਿਹਾ ਕਿ 2019 ਦੀ ਚੋਣ ਜੰਗ ਦਿਲਚਸਪ ਹੋਵੇਗੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਭਾਜਪਾ ਪ੍ਰਧਾਨ ਅਮਿਤ ਸ਼ਾਹ ਕਿਸੇ ਵੀ ਹੱਦ ਤੱਕ ਜਾ ਸਕਦੇ ਹਨ। ਇਸ ਲਈ ਕਾਂਗਰਸ ਹਾਈ ਕਮਾਨ ਨੂੰ ਆਪਣੀਆਂ ਸਭ ਤੋਪਾਂ ਅਤੇ ਅਰਬੀ ਘੋੜੇ ਮੈਦਾਨ ਵਿੱਚ ਉਤਾਰਨੇ ਪੈਣਗੇ। ਉਨ੍ਹਾਂ ਨੇ ਕਿਹਾ ਕਿ ਜੇ ਰਾਹੁਲ ਗਾਂਧੀ ਨੇ ਉਨ੍ਹਾਂ ਨੂੰ ਇਸ਼ਾਰਾ ਕੀਤਾ ਤਾਂ ਉਹ ਵੀ ਚੋਣ ਲੜਨ ਲਈ ਤਿਆਰ ਹਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ