Welcome to Canadian Punjabi Post
Follow us on

16

April 2024
ਬ੍ਰੈਕਿੰਗ ਖ਼ਬਰਾਂ :
ਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾਪਾਕਿਸਤਾਨ ਦੇ ਪੰਜਾਬ ਵਿਚ ਫੌਜ `ਤੇ ਪੁਲਿਸ ਦੀ ਝੜਪ ਦੀ ਖ਼ਬਰ: ਥਾਣਾ ਇੰਚਾਰਜ ਨੂੰ ਤਾਲਾਬੰਦੀ 'ਚ ਬੰਦ ਕਰਕੇ ਮਾਰਿਆ ਗਿਆ, ਪੁਲਿਸ ਨੇ ਕੀਤੇ ਸਨ ਨਜਾਇਜ਼ ਹਥਿਆਰ ਬਰਾਮਦਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੇ ਮੁਸਲਿਮ ਭਾਈਚਾਰੇ ਨਾਲ ਈਦ ਦੀ ਖ਼ੁਸ਼ੀ ਕੀਤੀ ਸਾਂਝੀ
 
ਪੰਜਾਬ

ਐਸ ਡੀ ਐਮ 23 ਸਾਲਾ ਨੌਕਰੀ ਵਿੱਚ 19 ਸਾਲ ਅੰਮ੍ਰਿਤਸਰ ਕਿਵੇਂ ਟਿਕੇ ਰਹੇ: ਹਾਈ ਕੋਰਟ

November 14, 2018 06:25 AM

ਚੰਡੀਗੜ੍ਹ, 13 ਨਵੰਬਰ (ਪੋਸਟ ਬਿਊਰੋ)- ਅੰਮ੍ਰਿਤਸਰ ਦੇ ਐਸ ਡੀ ਐਮ ਰਾਜੇਸ਼ ਕੁਮਾਰ ਸ਼ਰਮਾ 'ਤੇ ਭਿ੍ਰਸ਼ਟਾਚਾਰ ਵਰਗੇ ਗੰਭੀਰ ਕੇਸਾਂ ਵਿੱਚ ਐਫ ਆਈ ਆਰ ਦਰਜ ਹੈ। ਵਿਭਾਗੀ ਜਾਂਚ ਵਿੱਚ ਦੋਸ਼ੀ ਕਰਾਰ ਦਿੱਤੇ ਗਏ ਅਤੇ ਭਗੌੜੇ ਹਨ। ਫਿਰ ਵੀ 23 ਸਾਲਾ ਸਰਵਿਸ ਵਿੱਚ 19 ਸਾਲ ਅੰਮ੍ਰਿਤਸਰ ਕਿਵੇਂ ਰਹੇ। ਇਹ ਕਹਿੰਦੇ ਹੋਏ ਪੰਜਾਬ ਹਰਿਆਣਾ ਹਾਈ ਕੋਰਟ ਨੇ ਪੰਜਾਬ ਦੇ ਮੁੱਖ ਸਕੱਤਰ ਨੂੰ 48 ਘੰਟੇ ਵਿੱਚ ਇਸ ਦਾ ਜਵਾਬ ਦਾਖਲ ਕਰਨ ਦਾ ਹੁਕਮ ਦਿੱਤਾ ਹੈ।
ਇਸ ਬਾਰੇ ਲੋਕ ਭਲਾਈ ਇਨਸਾਫ ਵੈਲਫੇਅਰ ਸੁਸਾਇਟੀ ਵੱਲੋਂ ਐਡਵੋਕੇਟ ਐਚ ਐਸ ਢਾਂਡੀ ਨੇ ਪਟੀਸ਼ਨ ਦਾਖਲ ਕਰਦੇ ਹੋਏ ਦੱਸਿਆ ਕਿ 1995 ਵਿੱਚ ਰਾਜੇਸ਼ ਕੁਮਾਰ ਸ਼ਰਮਾ ਨੇ ਤਹਿਸੀਲਦਾਰ ਦੀ ਨਿਯੁਕਤੀ ਲਈ ਸੀ। ਨਿਯੁਕਤੀ ਦੇ ਬਾਅਦ ਤੋਂ ਉਨ੍ਹਾਂ ਖਿਲਾਫ ਲਗਾਤਾਰ ਸ਼ਿਕਾਇਤਾਂ ਆਉਂਦੀਆਂ ਰਹੀਆਂ। ਇਸ ਦੌਰਾਨ ਜਦ ਪ੍ਰਮੋਸ਼ਨ ਦਾ ਸਮਾਂ ਆਇਆ ਤਾਂ ਜਿਸ ਟੀਮ ਨੂੰ ਇਸ ਦੀ ਜ਼ਿੰਮੇਵਾਰੀ ਦਿੱਤੀ ਗਈ, ਉਸ ਨੇ ਸਿਫਾਰਸ਼ਾਂ ਵਿੱਚ ਪ੍ਰਮੋਸ਼ਨ ਲਈ ਉਨ੍ਹਾਂ ਨੂੰ ਯੋਗ ਨਹੀਂ ਮੰਨਿਆ। ਵਿਭਾਗ ਵੱਲੋਂ ਕੀਤੀ ਜਾਂਚ ਵਿੱਚ ਉਨ੍ਹਾਂ ਖਿਲਾਫ ਕਾਰਵਾਈ ਦੀ ਸਿਫਾਰਸ਼ ਕੀਤੀ ਗਈ, ਪਰ ਇਸ ਦੇ ਉਲਟ ਇਕ ਮਹੀਨੇ ਬਾਅਦ ਫੈਸਲਾ ਬਦਲਦੇ ਹੋਏ ਉਨ੍ਹਾਂ ਨੂੰ 2013 ਵਿੱਚ ਐਸ ਡੀ ਐਮ ਵਜੋਂ ਪ੍ਰਮੋਸ਼ਨ ਦੇ ਦਿੱਤਾ ਗਿਆ। ਉਨ੍ਹਾਂ ਖਿਲਾਫ ਅਜੇ ਤੱਕ ਕੋਈ ਕਦਮ ਨਹੀਂ ਚੁੱਕਿਆ ਗਿਆ। ਇਸ ਅਕਸ ਵਾਲੇ ਵਿਅਕਤੀ ਨੂੰ ਇਸ ਅਹੁਦੇ 'ਤੇ ਬਣੇ ਰਹਿਣ ਦਾ ਅਧਿਕਾਰ ਨਹੀਂ ਹੈ। ਪਟੀਸ਼ਨਰ ਨੇ ਹਾਈ ਕੋਰਟ ਵਿੱਚ ਅਪੀਲ ਕੀਤੀ ਕਿ ਅਜਿਹੇ ਵਿੱਚ ਉਹ ਪੰਜਾਬ ਸਰਕਾਰ ਨੂੰ ਹੁਕਮ ਦੇਵੇ ਕਿ ਰਾਜੇਸ਼ ਕੁਮਾਰ ਨੂੰ ਉਨ੍ਹਾਂ ਦੇ ਅਹੁਦੇ ਤੋਂ ਹਟਾਇਆ ਜਾਵੇ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅਕਾਲੀ ਦਲ ਨੇ ਚੰਡੀਗੜ੍ਹ ਵਿਚ ਕੈਨੇਡਾ ਦਾ ਕੌਂਸਲੇਟ ਦਫਤਰ ਬੰਦ ਹੋਣ ਲਈ ਕੇਂਦਰ ਤੇ ਸੂਬਾ ਸਰਕਾਰ ਨੂੰ ਭੰਡਿਆ ਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇ ਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇ ਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੇ ਮੁਸਲਿਮ ਭਾਈਚਾਰੇ ਨਾਲ ਈਦ ਦੀ ਖ਼ੁਸ਼ੀ ਕੀਤੀ ਸਾਂਝੀ ਸਵੀਪ ਪ੍ਰਾਜੈਕਟ ਤਹਿਤ ਵੋਟ ਦੇ ਅਧਿਕਾਰਾਂ ਪ੍ਰਤੀ ਨੌਜਵਾਨਾਂ ਨੂੰ ਕੀਤਾ ਜਾਗਰੂਕ ਖਾਲਸਾ ਸਾਜਣਾ ਦਿਵਸ ਦੇ ਸਮਾਗਮਾਂ ’ਚ ਸ਼ਮੂਲੀਅਤ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਨੇ ਵੀਜਾ ਲੱਗੇ ਪਾਸਪੋਰਟ ਕੀਤੇ ਪ੍ਰਾਪਤ ਬਾਵਾ ਨੇ ਸਪੁੱਤਰ ਅਰਜਨ ਬਾਵਾ ਦੀ ਸ਼ਾਦੀ 'ਤੇ ਉਬਰਾਏ, ਖਹਿਰਾ, ਆਸ਼ੂ, ਰਾਮੂਵਾਲੀਆ, ਗਰੇਵਾਲ, ਢਿੱਲੋ, ਆਲੀਵਾਲ, ਗਾਬੜੀਆ, ਤੇਜ ਪ੍ਰਕਾਸ਼, ਰਾਣਾ, ਦਾਖਾ, ਸਿੱਧੂ, ਗਿੱਲ ਅਸ਼ੀਰਵਾਦ ਦੇਣ ਪਹੁੰਚੇ ਜੇਈਈ ਮੇਨਸ ਦੀ ਪ੍ਰੀਖਿਆ ’ਚ ਗੁਰਸਿੱਖ ਵਿਦਿਆਰਥੀਆਂ ਨੂੰ ਕੜਾ ਉਤਾਰਨ ਲਈ ਮਜਬੂਰ ਕਰਨ ਦਾ ਐਡਵੋਕੇਟ ਧਾਮੀ ਨੇ ਲਿਆ ਸਖਤ ਨੋਟਿਸ ਤਰਨਜੀਤ ਸੰਧੂ ਦੇ ਵਿਜ਼ਨ ਦਾ ਅੰਮ੍ਰਿਤਸਰ ਨੂੰ ਹੀ ਨਹੀਂ ਪੰਜਾਬ ਤੇ ਦੇਸ਼ ਨੂੰ ਵੀ ਵੱਡਾ ਲਾਭ ਮਿਲੇਗਾ : ਮੰਥਰੀ ਸ੍ਰੀ ਨਿਵਾਸੁਲੂ