Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਪੰਜਾਬ

ਬਾਦਲ ਸਰਕਾਰ ਵੱਲੋਂ ਸੀ ਬੀ ਆਈ ਨੂੰ ਦਿੱਤੇ ਬੇਅਦਬੀ ਕੇਸ ਵੀ ਵਾਪਸ ਲਏ ਜਾਣ ਲੱਗੇ

November 14, 2018 06:29 AM

ਚੰਡੀਗੜ੍ਹ, 13 ਨਵੰਬਰ (ਪੋਸਟ ਬਿਊਰੋ)- ਪਿਛਲੀ ਬਾਦਲ ਸਰਕਾਰ ਵੱਲੋਂ ਬੇਅਦਬੀ ਦੇ ਕੇਸਾਂ ਲਈ ਸੀ ਬੀ ਆਈ ਨੂੰ ਦਿੱਤੀ ਜਾਂਚ ਵੀ ਮੌਜੂਦਾ ਸਰਕਾਰ ਨੇ ਇਸ ਕੇਂਦਰੀ ਏਜੰਸੀ ਤੋਂ ਵਾਪਸ ਲੈ ਲਈ ਹੈ।
ਅਕਾਲੀ-ਭਾਜਪਾ ਸਰਕਾਰ ਨੇ ਨਵੰਬਰ 2015 'ਚ ਬੇਅਦਬੀ ਬਾਰੇ ਫਰੀਦਕੋਟ ਦੇ ਬਾਜਾਖਾਨਾ ਥਾਣੇ ਵਿੱਚ ਦਰਜ ਤਿੰਨ ਕੇਸਾਂ ਦੀ ਜਾਂਚ ਸੀ ਬੀ ਆਈ ਨੂੰ ਸੌਂਪੀ ਸੀ, ਕੈਪਟਨ ਸਰਕਾਰ ਨੇ ਇਨ੍ਹਾਂ ਦੀ ਜਾਂਚ ਵੀ ਵਾਪਸ ਲੈ ਲਈ ਅਤੇ ਇਨ੍ਹਾਂ ਕੇਸਾਂ ਦੀ ਜਾਂਚ ਐਸ ਆਈ ਟੀ ਨੂੰ ਸੌਂਪੀ ਗਈ ਹੈ। ਬੁਰਜ ਜਵਾਹਰ ਸਿੰਘ ਵਾਲਾ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪਵਿੱਤਰ ਸਰੂਪ ਚੋਰੀ ਹੋਣ, ਖਿੱਲਰੇ ਹੋਏ ਅੰਗ ਮਿਲਣ ਨਾਲ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਅਤੇ ਵਿਰੋਧ ਉਠਣ ਉਪਰੰਤ ਇਨ੍ਹਾਂ ਵਾਰਦਾਤਾਂ ਪਿੱਛੇ ਮਿਲੀਭੁਗਤ ਸਬੰਧੀ ਅਕਤੂਬਰ 2015 ਵਿੱਚ ਦਰਜ ਮਾਮਲਿਆਂ ਦੀ ਜਾਂਚ ਅਕਾਲੀ ਸਰਕਾਰ ਨੇ ਦੋ ਨਵੰਬਰ 2015 ਨੂੰ ਸੀ ਬੀ ਆਈ ਨੂੰ ਸੌਂਪ ਦਿੱਤੀ ਸੀ। ਇਨ੍ਹਾਂ ਤਿੰਨੇ ਕੇਸਾਂ ਦੀ ਜਾਂਚ ਸੀ ਬੀ ਆਈ ਨੂੰ ਦੇਣ ਸਬੰਧੀ ਨੋਟੀਫਿਕੇਸ਼ਨ ਨੂੰ ਡੀਨੋਟੀਫਾਈ ਕਰਨ ਲਈ ਮੌਜੂਦਾ ਸਰਕਾਰ ਨੇ ਇਸੇ ਸਾਲ ਛੇ ਸਤੰਬਰ ਨੂੰ ਨਵਾਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਇਸ ਡੀਨੋਟੀਫੀਕੇਸ਼ਨ ਨਾਲ ਪੰਜਾਬ ਸਰਕਾਰ ਨੇ ਦਿੱਲੀ ਸਪੈਸ਼ਲ ਪੁਲਸ ਇਸਟੈਬਲਿਸ਼ਮੈਂਟ ਦੇ ਮੈਂਬਰਾਂ ਨੂੰ ਉਕਤ ਤਿੰਨੇ ਕੇਸਾਂ ਦੀ ਪੰਜਾਬ ਦੇ ਦਾਇਰੇ ਵਿੱਚ ਜਾਂਚ ਕਰਨ ਦੀ ਸ਼ਕਤੀ ਖਤਮ ਕਰਨ ਦਿੱਤੀ ਹੈ।
ਦੱਸਿਆ ਗਿਆ ਹੈ ਕਿ ਅਕਾਲੀ ਸਰਕਾਰ ਵੇਲੇ ਜਾਰੀ ਨੋਟੀਫਿਕੇਸ਼ਨ ਨੂੰ ਡੀਨੋਟੀਫਾਈ ਕਰਨ ਪਿੱਛੇ ਨਵੀਂ ਸਰਕਾਰ ਨੇ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਇਕ ਮਾਮਲੇ ਵਿੱਚ ਦਿੱਤੇ ਆਪਣੇ ਜਵਾਬ ਵਿੱਚ ਸਰਕਾਰ ਵੱਲੋਂ ਵਧੀਕ ਪ੍ਰਮੁੱਖ ਸਕੱਤਰ ਗ੍ਰਹਿ ਐਨ ਐਸ ਕਲਸੀ ਨੇ ਕਿਹਾ ਹੈ ਕਿ ਕਿਉਂਕਿ ਸੀ ਬੀ ਆਈ ਨੂੰ ਇਨ੍ਹਾਂ ਕੇਸਾਂ ਦੀ ਜਾਂਚ ਮਾਮਲਾ ਗੰਭੀਰ ਹੋਣ ਕਾਰਨ ਛੇਤੀ ਸਿੱਟੇ 'ਤੇ ਪੁੱਜਣ ਕਾਰਨ ਦਿੱਤੀ ਗਈ ਸੀ, ਤਿੰਨ ਸਾਲਾਂ ਵਿੱਚ ਸੀ ਬੀ ਆਈ ਨੇ ਕੋਈ ਰਿਪੋਰਟ ਪੇਸ਼ ਨਹੀਂ ਕੀਤੀ। ਪਿਛਲੇ ਸਾਲ ਇਕ ਅਪ੍ਰੈਲ ਨੂੰ ਜਸਟਿਸ ਰਣਜੀਤ ਸਿੰਘ ਕਮਿਸ਼ਨ ਬਣਾਇਆ ਸੀ, ਇਸ ਦੀ ਰਿਪੋਰਟ ਵਿੱਚ ਵੱਡੇ ਖੁਲਾਸੇ ਹੋਏ, ਜਿਸ 'ਤੇ ਪੰਜਾਬ ਵਿਧਾਨ ਸਭਾ ਵਿੱਚ ਚਰਚਾ ਵੇਲੇ ਮੈਂਬਰਾਂ ਨੇ ਵੇਖਿਆ ਕਿ ਸੀ ਬੀ ਆਈ ਤਿੰਨ ਸਾਲਾਂ ਵਿੱਚ ਕੁਝ ਨਹੀਂ ਕਰ ਸਕੀ, ਇਸ ਲਈ ਇਸ ਬਾਰੇ ਛੇਤੀ ਜਾਂਚ ਲਈ ਇਹ ਕੇਸ ਸੀ ਬੀ ਆਈ ਤੋਂ ਵਾਪਸ ਲੈ ਕੇ ਐਸ ਆਈ ਟੀ ਨੂੰ ਦਿੱਤੇ ਜਾਣ। ਇਸੇ ਕਾਰਨ ਅਕਾਲੀ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਡੀਨੋਟੀਫਾਈ ਕੀਤਾ ਗਿਆ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ