Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਪੰਜਾਬ

ਨਿੱਜੀ ਖੰਡ ਮਿੱਲਾਂ ਪ੍ਰਤੀ ਸਰਕਾਰ ਦੇ ਢਿੱਲੇ ਵਿਹਾਰ ਦੇ ਬੱਦਲ ਗੰਨਾ ਕਿਸਾਨਾਂ ਉੱਤੇ ਮੰਡਰਾਉਣ ਲੱਗੇ

November 14, 2018 06:30 AM

ਹੁਸ਼ਿਆਰਪੁਰ, 13 ਨਵੰਬਰ (ਪੋਸਟ ਬਿਊਰੋ)- ਨਿੱਜੀ ਖੰਡ ਮਿੱਲਾਂ ਵੱਲ ਸਰਕਾਰ ਦੇ ਢਿੱਲੇ ਵਿਹਾਰ ਵਾਲੇ ਬੱਦਲ ਗੰਨਾ ਕਿਸਾਨਾਂ 'ਤੇ ਮੰਡਰਾਉਣ ਲੱਗੇ ਹਨ, ਜਿਸ ਬਾਰੇ ਕਿਸਾਨਾਂ 'ਚ ਹਾਹਾਕਾਰ ਮਚੀ ਹੋਈ ਹੈ ਅਤੇ ਉਹ ਸਰਕਾਰ ਨੂੰ ਹਾਈਵੇਜ਼ ਜਾਮ ਕਰਨ ਦੀਆਂ ਚਿਤਾਵਨੀਆਂ ਦੇ ਰਹੇ ਹਨ। ਵਰਨਣ ਯੋਗ ਹੈ ਕਿ ਪੰਜਾਬ ਅੰਦਰ ਚੱਲ ਰਹੀਆਂ ਨਿੱਜੀ ਖੰਡ ਮਿੱਲਾਂ ਦੀ ਸਮਰੱਥਾ ਕੋਆਪਰੇਟਿਵ ਖੰਡ ਮਿੱਲਾਂ ਨਾਲੋਂ ਬਹੁਤ ਵੱਧ ਹੈ, ਜੋ ਲਗਭਗ ਅੱਸੀ ਫੀਸਦੀ ਗੰਨੇ ਦੀ ਪਿੜਾਈ ਕਰਦੀਆਂ ਹਨ, ਜਦ ਕਿ ਸਹਿਕਾਰੀ ਖੰਡ ਮਿੱਲਾਂ ਕਰੀਬ 20 ਫੀਸਦੀ ਗੰਨਾ ਪੀੜਦੀਆਂ ਹਨ।
ਪੰਜਾਬ ਸਰਕਾਰ ਵੱਲੋਂ ਕੋਆਪਰੇਟਿਵ ਖੰਡ ਮਿੱਲਾਂ ਨੂੰ ਚਲਾਉਣ ਦਾ ਉਪਰਾਲਾ ਕੀਤਾ ਜਾਂਦਾ ਹੈ, ਪਰ ਨਿੱਜੀ ਮਿੱਲਾਂ ਵਾਲੇ ਆਪਣੀਆਂ ਸ਼ਰਤਾਂ 'ਤੇ ਅੜੇ ਹੋਣ ਕਰ ਕੇ ਗੰਨਾ ਬਾਂਡ ਨਹੀਂ ਕਰ ਰਹੇ ਹਨ, ਜਿਨ੍ਹਾਂ ਦਾ ਸਰਕਾਰ ਵੱਲੋਂ ਸ਼ਿਕੰਜਾ ਨਹੀਂ ਕੱਸਿਆ ਜਾ ਰਿਹਾ। ਮਿੱਲਾਂ ਵਾਲੇ ਕਹਿੰਦੇ ਹਨ ਕਿ ਖੰਡ ਦਾ ਰੇਟ ਘੱਟ ਹੋਣ ਕਰ ਕੇ ਗੰਨੇ ਦੀ 310 ਰੁਪਏ ਪ੍ਰਤੀ ਕੁਇੰਟਲ ਅਦਾਇਗੀ ਉਹ ਨਹੀਂ ਕਰ ਸਕਦੇ, ਸਿਰਫ 275 ਰੁਪਏ ਦੇ ਸਕਦੇ ਹਨ, ਬਾਕੀ ਸਰਕਾਰ ਦੇਵੇ, ਜਿਵੇਂ ਕੋਆਪਰੇਟਿਵ ਖੰਡ ਮਿੱਲਾਂ ਨੂੰ ਦਿੱਤੀ ਜਾਂਦੀ ਹੈ। ਗੰਨੇ ਦਾ ਪਿੜਾਈ ਸੀਜ਼ਨ ਸਿਰ 'ਤੇ ਹੈ, ਪਰ ਸਰਕਾਰ ਇਸ ਬਾਰੇ ਅਜੇ ਚੁੱਪ ਹੈ, ਜਿਸ ਨੂੰ ਲੈ ਕੇ ਕਿਸਾਨਾਂ ਦੀਆਂ ਚਿੰਤਾ ਵਧ ਰਹੀਆਂ ਹਨ। ਜੇ ਸਰਕਾਰ ਨੇ ਇਸ ਬਾਰੇ ਖਾਮੋਸ਼ੀ ਨਾ ਤੋੜੀ ਤਾਂ ਉਸ ਨੂੰ ਕਿਸਾਨਾਂ ਦੇ ਗੁੱਸੇ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਕਿਉਂਕਿ ਇਸ ਸਾਲ ਗੰਨੇ ਦੀ ਫਸਲ ਪਿਛਲੇ ਸਾਲ ਨਾਲੋਂ ਘੱਟ ਵੱਧ ਹੈ।
ਨਿੱਜੀ ਖੰਡ ਮਿੱਲਾਂ ਵਾਲਿਆਂ ਦੇ ਰੁਖ ਨੂੰ ਦੇਖ ਕੇ ਕਿਸਾਨ ਮਿੰਨੀ ਖੰਡ ਮਿੱਲਾਂ ਵਜੋਂ ਜਾਣੇ ਜਾਂਦੇ ਗੁੜ ਬਣਾਉਣ ਵਾਲੇ ਵੇਲਣਿਆਂ 'ਤੇ ਘੱਟ ਰੇਟ 'ਤੇ ਆਪਣਾ ਗੰਨਾ ਵੇਚਣ ਨੂੰ ਮਜਬੂਰ ਹਨ। ਵੇਲਣਿਆਂ ਵਾਲੇ ਕਿਸਾਨਾਂ ਨੂੰ ਦੋਵਾਂ ਹੱਥਾਂ ਨਾਲ ਲੁੱਟ ਰਹੇੇ ਹਨ, ਜੋ ਕਿ ਪ੍ਰਤੀ ਕੁਇੰਟਲ 200 ਜਾਂ 220 ਰੁਪਏ ਤੋਂ ਵੱਧ ਰੇਟ ਨਹੀਂ ਦੇ ਰਹੇ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾ ਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰ ਸ਼ਹਿਬਜਾਦਾ ਅਜੀਤ ਸਿੰਘ ਨਗਰ ਦੇ ਵੋਟਰ ਸ਼ਾਖਰਤਾ ਕਲੱਬ ਦੀ ਸਰਗਰਮ ਭਾਗੀਦਾਰੀ ਨਾਲ ਵੋਟਰ ਜਾਗਰੂਕਤਾ ਮੁਹਿੰਮ ਹੋਈ ਤੇਜ਼ ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ