Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਪੰਜਾਬ

ਜੈਟ ਏਅਰਵੇਜ਼ ਨੂੰ 1,261 ਕਰੋੜ ਰੁਪਏ ਦਾ ਘਾਟਾ ਪਿਆ

November 14, 2018 06:31 AM

ਜਲੰਧਰ, 13 ਨਵੰਬਰ (ਪੋਸਟ ਬਿਊਰੋ)- ਨਿੱਜੀ ਹਵਾਬਾਜ਼ੀ ਕੰਪਨੀ ਜੈਟ ਏਅਰਵੇਜ਼ ਨੂੰ ਚਾਲੂ ਸਾਲ ਦੀ ਦੂਸਰੀ ਤਿਮਾਹੀ ਵਿੱਚ 1,261 ਕਰੋੜ ਰੁਪਏ ਦਾ ਘਾਟਾ ਹੋਇਆ ਹੈ। ਇਸ ਨਾਲ ਪਿਛਲੇ ਵਿੱਤ ਸਾਲ ਦੀ ਜੁਲਾਈ ਸਤੰਬਰ ਮਿਆਦ ਵਿੱਚ ਕੰਪਨੀ ਨੇ 71 ਕਰੋੜ ਰੁਪਏ ਦਾ ਲਾਭ ਕਮਾਇਆ ਸੀ।
ਕੀਤੀ ਗਈ ਸਮੀਖਿਆ ਵਿੱਚ ਜੈਟ ਏਅਰਵੇਜ਼ ਦੇ ਨਾਲ ਕੰਪਨੀ ਇੰਡੀਗੋ ਨੂੰ ਵੀ 652.13 ਕਰੋੜ ਘਾਟਾ ਹੋਇਆ ਹੈ। ਇਸ ਤੋਂ ਪਿਛਲੇ ਵਿੱਤ ਸਾਲ ਦੀ ਬਰਾਬਰ ਤਿਮਾਹੀ 'ਚ ਉਸ ਨੂੰ 551.56 ਕਰੋੜ ਰੁਪਏ ਦਾ ਲਾਭ ਹੋਇਆ ਸੀ।
ਹਵਾਬਾਜ਼ੀ ਕੰਪਨੀਆਂ ਈਂਧਨ ਦੀ ਉਚੀ ਲਾਗਤ, ਰੁਪਏ ਵਿੱਚ ਗਿਰਾਵਟ ਅਤੇ ਬਾਜ਼ਾਰ ਦੀ ਮੁਕਾਬਲੇਬਾਜ਼ੀ ਨਾਲ ਜੂਝ ਰਹੀਆਂ ਹਨ। ਇਸ ਨਾਲ ਉਨ੍ਹਾਂ ਦੀ ਚਲਾਉਣ ਦੀ ਲਾਗਤ ਵਧੀ ਹੈ। ਨਕਦੀ ਦੀ ਕਮੀ ਦਾ ਸਾਹਮਣਾ ਕਰ ਰਹੀ ਜੈਟ ਏਅਰਵੇਜ਼ ਨੂੰ ਇਕੱਲੇ ਆਧਾਰ 'ਤੇ 1,297.46 ਕਰੋੜ ਰੁਪਏ ਸ਼ੁੱਧ ਘਾਟਾ ਹੋਇਆ ਹੈ। ਇਸ ਤੋਂ ਪਿਛਲੇ ਵਿੱਤ ਸਾਲ ਦੀ ਇਸ ਮਿਆਦ ਵਿੱਚ ਕੰਪਨੀ ਨੂੰ 49.63 ਕਰੋੜ ਰੁਪਏ ਦਾ ਸਿੰਗਲ ਸ਼ੁੱਧ ਲਾਭ ਹੋਇਆ ਸੀ। ਨਕਦੀ ਦੀ ਕਮੀ ਨਾਲ ਕੰਪਨੀ ਨੂੰ ਆਪਣੇ ਸਟਾਫ ਦੀ ਤਨਖਾਹ ਸਮੇਂ 'ਤੇ ਦੇਣ ਵਿੱਚ ਮੁਸ਼ਕਿਲ ਆ ਰਹੀ ਹੈ।
ਕੰਪਨੀ ਨੇ ਇਕ ਬਿਆਨ ਵਿੱਚ ਦੱਸਿਆ ਕਿ ਸਮੀਖਿਆ ਵਿੱਚ ਉਸ ਦੀ ਕੁੱਲ ਵਿਕਰੀ 6,363 ਕਰੋੜ ਰੁਪਏ ਰਹੀ ਜੋ ਪਿਛਲੇ ਵਿੱਤ ਸਾਲ ਦੀ ਬਰਾਬਰ ਤਿਮਾਹੀ ਦੀ 5952 ਕਰੋੜ ਰੁਪਏ ਦੀ ਆਮਦਨ ਤੋਂ 6.9 ਪ੍ਰਤੀਸ਼ਤ ਵੱਧ ਹੈ। ਕੱਚੇ ਤੇਲ ਦੀਆਂ ਕੀਮਤਾਂ ਵਧਣ ਨਾਲ ਕੰਪਨੀ ਦੇ ਤੇਲ 'ਤੇ ਖਰਚ ਵਿੱਚ ਵਾਧਾ ਦਰਜ ਕੀਤਾ ਗਿਆ ਹੈ। ਸਮੀਖਿਆ ਵਿੱਚ ਕੰਪਨੀ ਦਾ ਤੇਲ 'ਤੇ ਖਰਚ 58.6 ਪ੍ਰਤੀਸ਼ਤ ਵਧ ਕੇ 2,419.76 ਕਰੋੜ ਰੁਪਏ ਰਿਹਾ, ਜੋ ਇਸ ਤੋਂ ਪਿਛਲੇ ਵਿੱਤ ਸਾਲ ਦੀ ਇਸੇ ਮਿਆਦ ਵਿੱਚ 1,525.66 ਕਰੋੜ ਰੁਪਏ ਸੀ। ਕੰਪਨੀ ਦੇ ਮੁੱਖ ਕਾਰਜਕਾਰੀ ਵਿਨੈ ਦੁਬੇ ਨੇ ਕਿਹਾ ਕਿ ਉਨ੍ਹਾਂ ਦਾ ਸਪੱਸ਼ਟ ਟੀਚਾ ਲਾਭ ਕਮਾਉਣ 'ਤੇ ਹੈ। ਅਸੀਂ ਅਜੇ ਬਦਲਾਅ ਦੇ ਦੌਰ ਦੇ ਦਰਮਿਆਨ ਹਾਂ। ਉਹ ਆਪਣੇ ਸਾਰੇ ਸਹਿਯੋਗੀਆਂ ਨਾਲ ਜੁੜੇ ਹਨ ਜੋ ਘਰੇਲੂ ਹਵਾਬਾਜ਼ੀ ਖੇਤਰ ਦੀਆਂ ਚੁਣੌਤੀਆਂ ਨੂੰ ਸਮਝਦੇ ਹਨ ਅਤੇ ਸਹਿਯੋਗੀ ਬਣੇ ਹੋਏ ਹਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ ਬੀਐਸਆਈ ਲਰਨਿੰਗ, ਆਸਟਰੇਲੀਆ ਨੇ ਚੰਡੀਗੜ੍ਹ ਵਿੱਚ ਆਸਟ੍ਰੇਲੀਅਨ ਯੋਗਤਾਵਾਂ ਪ੍ਰਦਾਨ ਕਰਨ ਲਈ ਆਰੀਅਨਜ਼ ਗਰੁੱਪ ਆਫ਼ ਕਾਲਜਿਜ਼, ਭਾਰਤ ਨਾਲ ਐਮਓਯੂ ਉੱਤੇ ਹਸਤਾਖਰ ਕੀਤੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚ ਫ਼ਰੀਦਕੋਟ ਜ਼ਿਲ੍ਹਾ ਚੋਣ ਅਫਸਰ ਨੇ ਚੋਣਾਂ ਸਬੰਧੀ ਕੀਤੀ ਰਿਵਿਊ ਮੀਟਿੰਗ ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ