Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਪੰਜਾਬ

ਗੋਬਿੰਦ ਸਿੰਘ ਲੌਂਗੋਵਾਲ ਫਿਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬਣਾਏ

November 14, 2018 07:13 AM

* ਮਾਈਕ ਖੋਹੇ ਜਾਣ ਪਿੱਛੋਂ ਕਿਰਨਜੋਤ ਕੌਰ ਵੱਲੋਂ ਵਾਕਆਊਟ
* ਭੌਰ ਵੱਲੋਂ ਬਾਈਕਾਟ, ਬੈਂਸ ਸਮੇਤ ਕਈਆਂ ਦਾ ਵਾਕਆਊਟ

ਅੰਮ੍ਰਿਤਸਰ, 13 ਨਵੰਬਰ, (ਪੋਸਟ ਬਿਊਰੋ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੱਜ ਹੋਏ ਜਨਰਲ ਅਜਲਾਸ ਨੇ ਗੋਬਿੰਦ ਸਿੰਘ ਲੌਂਗੋਵਾਲ ਨੂੰ ਬਿਨਾਂ ਵਿਰੋਧ ਤੋਂ ਫਿਰ ਇਕ ਸਾਲ ਵਾਸਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਚੁਣ ਲਿਆ ਹੈ। ਇਸ ਮੌਕੇ ਵਿਰੋਧੀ ਧਿਰ ਨੇ ਬਹੁ-ਗਿਣਤੀ ਮੈਂਬਰਾਂ ਉੱਤੇ ‘ਪੰਥ ਪ੍ਰਸਤ` ਹੋਣ ਦੀ ਥਾਂ ‘ਬਾਦਲ ਪ੍ਰਸਤ` ਹੋਣ ਦਾ ਦੋਸ਼ ਲਾਉਂਦੇ ਹੋਏ ਅਜਲਾਸ ਵਿਚ ਨਾ ਜਾਣ ਦਾ ਫੈਸਲਾ ਕੀਤਾ। ਅਕਾਲੀ ਦਲ ਨਾਲ ਸਬੰਧ ਰੱਖਦੀ ਮੈਂਬਰ ਬੀਬੀ ਕਿਰਨਜੋਤ ਕੌਰ ਨੇ ਵੀ ਉਸ ਨਾਲ ਹੋਏ ਦੁਰ-ਵਿਹਾਰ ਦੇ ਰੋਸ ਵਜੋਂ ਵਾਕ ਆਊਟ ਕੀਤਾ ਤੇ ਦੋ ਹੋਰ ਮੈਂਬਰਾਂ ਬਲਵਿੰਦਰ ਸਿੰਘ ਬੈਂਸ ਤੇ ਮਹਿੰਦਰ ਸਿੰਘ ਹੁਸੈਨਪੁਰ ਨੇ ਵੀ ਸੁਣਵਾਈ ਨਾ ਹੋਣ ਦੇ ਦੋਸ਼ ਹੇਠ ਅਜਲਾਸ ਤੋਂ ਵਾਕ ਆਊਟ ਕਰ ਦਿੱਤਾ।
ਅੱਜ ਏਥੇ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਸ਼੍ਰੋਮਣੀ ਕਮੇਟੀ ਦੇ ਜਨਰਲ ਅਜਲਾਸ ਨੇ 15 ਕੁ ਮਿੰਟ ਦੀ ਕਾਰਵਾਈ ਵਿਚ ਬਿਨਾਂ ਕਿਸੇ ਵਿਰੋਧ ਤੋਂ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਮੀਤ ਪ੍ਰਧਾਨ, ਜਨਰਲ ਸਕੱਤਰ ਅਤੇ ਅੰਤ੍ਰਿੰਗ ਕਮੇਟੀ ਦੇ 11 ਮੈਂਬਰਾਂ ਦੀ ਚੋਣ ਕਰ ਲਈ। ਸਾਰਾ ਕੰਮ ਇਕ ਘੰਟੇ ਵਿਚ ਨਿਪਟ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਤੇ ਪੰਜ ਸਿੰਘ ਸਾਹਿਬਾਨ ਦੀ ਹਾਜ਼ਰੀ ਵਿਚ ਹੋਏ ਅਜਲਾਸ ਨੇ ਗੋਬਿੰਦ ਸਿੰਘ ਲੌਂਗੋਵਾਲ ਨੂੰ ਫਿਰ ਸ਼੍ਰੋਮਣੀ ਕਮੇਟੀ ਦਾ ਪ੍ਰਧਾਨ ਚੁਣ ਲਿਆ ਹੈ। ਉਨ੍ਹਾਂ ਨਾਲ ਸੀਨੀਅਰ ਮੀਤ ਪ੍ਰਧਾਨ ਰਘੁਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਬਿੱਕਰ ਸਿੰਘ ਚੰਨੋ ਅਤੇ ਜਨਰਲ ਸਕੱਤਰ ਗੁਰਬਚਨ ਸਿੰਘ ਕਰਮੂੰਵਾਲ ਚੁਣੇ ਗਏ ਹਨ। ਅੰਤ੍ਰਿੰਗ ਕਮੇਟੀ ਵਾਲੇ 11 ਮੈਂਬਰਾਂ ਵਿਚ ਬਾਬਾ ਗੁਰਮੀਤ ਸਿੰਘ ਤਿਰਲੋਕੇਵਾਲਾ, ਮਨਜੀਤ ਸਿੰਘ, ਅਮਰੀਕ ਸਿੰਘ ਵਿਛੋਆ, ਖੁਸ਼ਵਿੰਦਰ ਸਿੰਘ ਭਾਟੀਆ, ਸ਼ਿੰਗਾਰਾ ਸਿੰਘ ਲੋਹੀਆਂ, ਜਰਨੈਲ ਸਿੰਘ ਕਰਤਾਰਪੁਰ, ਤਾਰਾ ਸਿੰਘ ਸੱਲਾ, ਭੁਪਿੰਦਰ ਸਿੰਘ ਭਲਵਾਨ, ਅਮਰੀਕ ਸਿੰਘ ਕੋਟ ਸ਼ਮੀਰ, ਬੀਬੀ ਜਸਵੀਰ ਕੌਰ ਜਫਰਵਾਲ ਅਤੇ ਜਗਜੀਤ ਸਿੰਘ ਤਲਵੰਡੀ ਨੂੰ ਚੁਣਿਆ ਗਿਆ ਹੈ।
ਇੱਕ ਵਾਰ ਹੋਰ ਪ੍ਰਧਾਨ ਚੁਣੇ ਜਾਣ ਦੇ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਇਸ ਸਾਲ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਵੱਡੇ ਪੱਧਰ ਉਤੇ ਤੇ ਇਕਜੁੱਟ ਹੋ ਕੇ ਮਨਾਉਣ ਨੂੰ ਪਹਿਲ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਉਹ ਪੰਜਾਬ ਸਰਕਾਰ ਅਤੇ ਸਿੱਖ ਸੰਗਠਨਾਂ ਨੂੰ ਅਪੀਲ ਕਰਨਗੇ ਕਿ ਸ਼੍ਰੋਮਣੀ ਕਮੇਟੀ ਦੀ ਅਗਵਾਈ ਹੇਠ ਇਹ ਗੁਰਪੁਰਬ ਇਕੋ ਮੰਚ ਤੋਂ ਮਨਾਇਆ ਜਾਵੇ। ਉਨ੍ਹਾਂ ਨੇ ਪਾਕਿਸਤਾਨ ਵਿਚਲੇ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਸੰਗਤ ਵਾਸਤੇ ਖੋਲ੍ਹਣ ਲਈ ਪਾਕਿਸਤਾਨ ਅਤੇ ਭਾਰਤ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਇਹ ਕੇਸ ਕੇਂਦਰੀ ਕਮੇਟੀ ਮੀਟਿੰਗ ਮੌਕੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਕੋਲ ਰੱਖਿਆ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਜਲਦੀ ਹੀ ਇਕ ਵਫਦ ਪਾਕਿਸਤਾਨ ਭੇਜ ਕੇ ਪਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸਰਕਾਰ ਨਾਲ ਗੱਲ ਕਰ ਕੇ ਪਾਕਿਸਤਾਨ ਵਿਚ ਮਨਾਏ ਜਾਣ ਵਾਲੇ ਪ੍ਰੋਗਰਾਮ ਮਿਲ ਕੇ ਮਨਾਉਣ ਦੇ ਯਤਨ ਕਰੇਗੀ। ਬਰਗਾੜੀ ਵਿੱਚ ਚੱਲਦੇ ਮੋਰਚੇ ਬਾਰੇ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਸਦਨ ਨੇ ਬਰਗਾੜੀ ਤੇ ਬੇਅਦਬੀ ਘਟਨਾਵਾਂ ਦੀ ਨਿੰਦਾ ਕੀਤੀ ਹੈ ਤੇ ਦੋਸ਼ੀਆਂ ਨੂੰ ਸਜ਼ਾਵਾਂ ਮਿਲਣੀਆਂ ਚਾਹੀਦੀਆਂ ਹਨ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਅੱਜ ਦੇ ਜਨਰਲ ਅਜਲਾਸ ਵਿਚ ਕੁਲ 153 ਮੈਂਬਰ ਹਾਜ਼ਰ ਸਨ।
ਇਸ ਤੋਂ ਪਹਿਲਾਂ ਵਿਰੋਧੀ ਧਿਰ ਦੇ ਲਗਪਗ 15 ਮੈਂਬਰ ਸਵੇਰੇ ਸੁਖਦੇਵ ਸਿੰਘ ਭੌਰ ਦੀ ਅਗਵਾਈ ਹੇਠ ਪੁੱਜੇ, ਪਰ ਉਨ੍ਹਾਂ ਨੇ ਮੀਟਿੰਗ ਕਰ ਕੇ ਅਜਲਾਸ ਵਿਚ ਨਾ ਜਾਣ ਦਾ ਫੈਸਲਾ ਕੀਤਾ। ਭੌਰ ਨੇ ਕਿਹਾ ਕਿ ਬਹੁ ਗਿਣਤੀ ਮੈਂਬਰ ਪੰਥ ਪ੍ਰਸਤ ਹੋਣ ਦੀ ਥਾਂ ‘ਬਾਦਲ ਪ੍ਰਸਤ` ਹਨ, ਇਸ ਲਈ ਅਜਲਾਸ ਵਿਚ ਉਨ੍ਹਾਂ ਦੀ ਸੁਣਵਾਈ ਨਹੀਂ ਹੁੰਦੀ। ਇਸ ਹਾਲਤ ਵਿਚ ਚੋਣ ਅਜਲਾਸ ਵਿਚ ਜਾਣ ਦਾ ਲਾਭ ਨਹੀਂ। ਉਨ੍ਹਾਂ ਕਿਹਾ ਕਿ ਪਿਛਲੀ ਵਾਰ ਅਜਲਾਸ ਵਿਚ ਵਿਰੋਧੀ ਧਿਰ ਨੇ ਆਪਣੀ ਹੋਂਦ ਦਿਖਾ ਕੇ ਉਮੀਦਵਾਰ ਖੜ੍ਹੇ ਕੀਤੇ ਸਨ, ਫਿਰ ਵੀ ਬਹੁ ਗਿਣਤੀ ਮੈਂਬਰਾਂ ਦੀ ਸੋਚ ਉਹੋ ਰਹੀ। ਸ਼੍ਰੋਮਣੀ ਕਮੇਟੀ ਮੈਂਬਰ ਬਲਵਿੰਦਰ ਸਿੰਘ ਬੈਂਸ ਨੇ ਮੰਗ ਕੀਤੀ ਸੀ ਕਿ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਬਾਰੇ ਅਜਲਾਸ ਦੇ ਸ਼ੁਰੂ ਵਿਚ ਨਿੰਦਾ ਮਤਾ ਪਾਸ ਕੀਤਾ ਜਾਵੇ। ਫਿਰ ਉਹ ਇਹ ਦੋਸ਼ ਲਾ ਕੇ ਵਾਕ ਆਊਟ ਕਰ ਗਏ ਕਿ ਉਨ੍ਹਾਂ ਦੀ ਗੱਲ ਨਹੀਂ ਸੁਣੀ ਗਈ। ਉਨ੍ਹਾਂ ਨਾਲ ਇਕ ਹੋਰ ਮੈਂਬਰ ਮਹਿੰਦਰ ਸਿੰਘ ਹੁਸੈਨਪੁਰ ਵੀ ਸਨ।
ਅਜਲਾਸ ਦੌਰਾਨ ਬਾਦਲ ਅਕਾਲੀ ਦਲ ਦੀ ਮੈਂਬਰ ਬੀਬੀ ਕਿਰਨਜੋਤ ਕੌਰ ਜਦੋਂ ਸੰਬੋਧਨ ਕਰਨ ਲੱਗੀ ਤਾਂ ਆਪਣੀ ਗੱਲ ਕਹਿਣ ਤੋਂ ਪਹਿਲਾਂ ਹੀ ਉਨ੍ਹਾਂ ਤੋਂ ਮਾਈਕ ਖੋਹ ਲਿਆ ਤੇ ਬੰਦ ਕਰ ਦਿੱਤਾ ਗਿਆ। ਉਨ੍ਹਾਂ ਨੂੰ ਗੱਲ ਕਰਨ ਲਈ ਮੌਕਾ ਹੀ ਨਹੀਂ ਦਿੱਤਾ ਗਿਆ ਤੇ ਅਜਲਾਸ ਸਮਾਪਤੀ ਲਈ ਪਾਠ ਸ਼ੁਰੂ ਕਰ ਦਿੱਤਾ ਗਿਆ। ਇਸ ਮੌਕੇ ਰੋਸ ਵਜੋਂ ਉਹ ਅਜਲਾਸ ਤੋਂ ਵਾਕ ਆਊਟ ਕਰ ਗਏ। ਇਹ ਘਟਨਾ ਉਦੋਂ ਵਾਪਰੀ, ਜਦੋਂ ਅਜਲਾਸ ਦੀ ਸਮਾਪਤੀ ਵੇਲੇ ਉਹ ਆਪਣੀ ਗੱਲ ਰੱਖਣ ਨੂੰ ਖੜੇ ਹੋਏ। ਉਨ੍ਹਾਂ ਮਾਈਕ `ਤੇ ਸਿੱਖ ਇਤਿਹਾਸਕਾਰ ਡਾ. ਕਿਰਪਾਲ ਸਿੰਘ ਵਿਰੁੱਧ ਸ਼੍ਰੋਮਣੀ ਕਮੇਟੀ ਦੇ ਫੈਸਲੇ ਦੀ ਆਲੋਚਨਾ ਕੀਤੀ ਤਾਂ ਉਨ੍ਹਾਂ ਨੂੰ ਬੋਲਣਾ ਬੰਦ ਕਰਨ ਨੂੰ ਕਿਹਾ ਗਿਆ। ਕੋਲ ਖੜੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਤੇ ਹੋਰ ਮੈਂਬਰਾਂ ਨੇ ਉਸ ਨੂੰ ਭਾਸ਼ਣ ਬੰਦ ਕਰਨ ਨੂੰ ਕਿਹਾ, ਇਕ ਮੈਂਬਰ ਨੇ ਉਨ੍ਹਾਂ ਤੋਂ ਮਾਈਕ ਖੋਹਿਆ ਅਤੇ ਮਾਈਕ ਬੰਦ ਕਰ ਦਿੱਤਾ ਗਿਆ। ਉਹ ਕੁਝ ਦੇਰ ਬੋਲ ਕੇ ਫਿਰ ਵਾਕ ਆਊਟ ਕਰਕੇ ਬਾਹਰ ਆ ਗਏ। ਬੀਬੀ ਕਿਰਨਜੋਤ ਕੌਰ ਨੇ ਕਿਹਾ ਕਿ ਉਹ ਸਿੱਖਾਂ ਦੇ ਮੁੱਦੇ ਪੇਸ਼ ਕਰਨਾ ਤੇ ਡਾ. ਕਿਰਪਾਲ ਸਿੰਘ ਨੂੰ ਹਟਾਉਣ ਦਾ ਫੈਸਲਾ ਮੁੜ ਵਿਚਾਰਨ ਲਈ ਕਹਿਣਾ ਚਾਹੁੰਦੇ ਸਨ। ਵਰਨਣ ਯੋਗ ਹੈ ਕਿ ਕਿਰਨਜੋਤ ਕੌਰ ਸਿੱਖ ਪੰਥ ਦੇ ਮਰਹੂਮ ਆਗੂ ਮਾਸਟਰ ਤਾਰਾ ਸਿੰਘ ਦੀ ਦੋਹਤੀ ਤੇ ਸਤਿਕਾਰਤ ਆਗੂ ਹਨ।
ਅੱਜ ਦੇ ਅਜਲਾਸ ਮੌਕੇ ਵੀ ਲਿਫਾਫਾ ਕਲਚਰ ਭਾਰੂ ਰਿਹਾ। ਅਜਲਾਸ ਤੋਂ ਕੁਝ ਮਿੰਟ ਪਹਿਲਾਂ ਅਹੁਦੇਦਾਰਾਂ ਦੇ ਨਾਵਾਂ ਦੀ ਸੂਚੀ ਬੀਬੀ ਜਗੀਰ ਕੌਰ ਨੂੰ ਸੌਂਪੀ ਗਈ, ਜਿਨ੍ਹਾਂ ਨੇ ਅਜਲਾਸ ਦੌਰਾਨ ਵੱਖ ਵੱਖ ਮੈਂਬਰਾਂ ਕੋਲੋਂ ਅਹੁਦੇਦਾਰਾਂ ਦੇ ਨਾਵਾਂ ਦੀ ਪੇਸ਼ਕਸ਼ ਅਤੇ ਤਾਈਦ ਮਜੀਦ ਕਰਵਾਈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ