Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀਮੁੱਖ ਸਕੱਤਰ ਨੇ ਕਣਕ ਦੀ ਖਰੀਦ ਦੇ ਪ੍ਰਬੰਧਾਂ ਅਤੇ ਮੌਸਮ ਨਾਲ ਹੋਏ ਖਰਾਬੇ ਦਾ ਜਾਇਜ਼ਾ ਲਿਆਚੀਨ 'ਚ ਭਾਰੀ ਮੀਂਹ ਦੀ ਚੇਤਾਵਨੀ, 12 ਕਰੋੜ ਲੋਕ ਹੋ ਸਕਦੇ ਹਨ ਪ੍ਰਭਾਵਿਤ, ਮੱਦਦ ਲਈ ਫੌਜ ਭੇਜੀਇਜ਼ਰਾਈਲ ਨੇ ਕਿਹਾ: ਫਲਸਤੀਨ ਨੂੰ ਸੰਯੁਕਤ ਰਾਸ਼ਟਰ 'ਚ ਲਿਆਉਣ ਦਾ ਮਤਲਬ ਅੱਤਵਾਦ ਨੂੰ ਪੁਰਸਕਾਰ ਦੇਣਾ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ
 
ਪੰਜਾਬ

ਸ਼੍ਰੋਮਣੀ ਕਮੇਟੀ ਨੇ ਵਿਵਾਦਤ ਪੁਸਤਕਾਂ ਛਾਪਣ ਦੀ ਭੁੱਲ ਬਾਰੇ ਸਿੱਖ ਪੰਥ ਤੋਂ ਖਿਮਾ ਮੰਗੀ

November 14, 2018 07:16 AM

ਅੰਮ੍ਰਿਤਸਰ, 13 ਨਵੰਬਰ, (ਪੋਸਟ ਬਿਊਰੋ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਅਜਲਾਸ ਨੇ ਅੱਜ ਮਤਾ ਪਾਸ ਕਰਕੇ ਸ਼੍ਰੋਮਣੀ ਕਮੇਟੀ ਵੱਲੋਂ ਬੀਤੇ ਸਮੇਂ ਵਿਚ ਛਾਪੀਆਂ ਕਿਤਾਬਾਂ, ਜਿਹੜੀਆਂ ਵਿਵਾਦ ਦਾ ਮੁੱਦਾ ਬਣੀਆਂ ਹਨ, ਬਾਰੇ ਸਿੱਖ ਪੰਥ ਤੋਂ ਖਿਮਾ ਮੰਗੀ ਹੈ। ਅਜਲਾਸ ਨੇ ਵਿਦਵਾਨਾਂ ਦੀ ਕਮੇਟੀ ਬਣਾਉਣ ਲਈ ਅੰਤ੍ਰਿੰਗ ਕਮੇਟੀ ਨੂੰ ਆਦੇਸ਼ ਦਿੱਤਾ ਹੈ ਤਾਂ ਜੋ ਭਵਿੱਖ ਵਿਚ ਅਜਿਹੀਆਂ ਗ਼ਲਤੀਆਂ ਹੋਣ ਨੂੰ ਰੋਕਿਆ ਜਾ ਸਕੇ।
ਇਸ ਬਾਰੇ ਇਕ ਮਤਾ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਜਨਰਲ ਅਜਲਾਸ ਵਿਚ ਰੱਖਿਆ, ਜਿਸ ਨੂੰ ਮੈਂਬਰਾਂ ਨੇ ਪ੍ਰਵਾਨ ਕਰ ਲਿਆ। ਇਸੇ ਦੌਰਾਨ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਬਾਰ੍ਹਵੀਂ ਜਮਾਤ ਦੇ ਸਿਲੇਬਸ ਵਿਚ ਗੁਰ-ਇਤਿਹਾਸ ਨਾਲ ਛੇੜਛਾੜ ਦੀ ਨਿੰਦਾ ਕੀਤੀ ਗਈ ਅਤੇ ਮੁੱਖ ਮੰਤਰੀ ਨੂੰ ਸਿੱਖ ਜਗਤ ਤੋਂ ਮੁਆਫ਼ ਮੰਗਣ, ਸਿੱਖਿਆ ਮੰਤਰੀ ਨੂੰ ਬਰਖ਼ਾਸਤ ਕਰਨ ਤੇ ਉਸ ਉੱਤੇ ਕੇਸ ਦਰਜ ਕਰਨ ਦੀ ਮੰਗ ਕੀਤੀ ਗਈ ਹੈ। ਇਸ ਤੋਂ ਇਲਾਵਾ ਉਨ੍ਹਾਂ ਵਿਦਵਾਨਾਂ ਤੇ ਲੇਖਕਾਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਗਈ ਹੈ, ਜਿਨ੍ਹਾਂ ਇਤਿਹਾਸ ਨਾਲ ਛੇੜਛਾੜ ਕੀਤੀ ਹੈ। ਇਕ ਮਤੇ ਰਾਹੀਂ ਪਾਕਿਸਤਾਨ ਸਰਕਾਰ ਤੋਂ ਮੰਗ ਕੀਤੀ ਗਈ ਕਿ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮੇਂ ਪਾਕਿਸਤਾਨ ਦੇ ਗੁਰਧਾਮਾਂ ਦੀ ਯਾਤਰਾ ਲਈ ਵੱਧ ਵੀਜ਼ੇ ਤੇ ਗੁਰਦੁਆਰਾ ਕਰਤਾਰਪੁਰ ਦੇ ਦਰਸ਼ਨਾਂ ਨੂੰ ਲਾਂਘਾ ਦਿੱਤਾ ਜਾਵੇ। ਇਕ ਮਤੇ ਰਾਹੀਂ ਬੇਅਦਬੀ ਘਟਨਾਵਾਂ ਦੀ ਨਿੰਦਾ ਕਰ ਕੇ ਸੂਬਾ ਤੇ ਕੇਂਦਰ ਸਰਕਾਰ ਤੋਂ ਸਖ਼ਤ ਕਾਰਵਾਈ ਦੀ ਮੰਗ ਕੀਤੀ ਗਈ ਤੇ ਮੰਦਭਾਗੀਆਂ ਘਟਨਾਵਾਂ ਰੋਕਣ ਲਈ ਭਵਿੱਖ ਵਿਚ ਅਜਿਹੀ ਘਟਨਾ ਵਾਪਰਨ ਉਤੇ ਸਬੰਧਤ ਗੁਰਦੁਆਰੇ ਦੀ ਪ੍ਰਬੰਧਕ ਕਮੇਟੀ ਦੇ ਅਹੁਦੇਦਾਰ ਤੇ ਗ੍ਰੰਥੀ ਨੂੰ ਜ਼ਿੰਮੇਵਾਰ ਮੰਨਣ ਦਾ ਫ਼ੈਸਲਾ ਕੀਤਾ ਗਿਆ। ਅਜਲਾਸ ਨੇ ਟਾਡਾ ਤੇ ਹੋਰ ਕਾਨੂੰਨਾਂ ਹੇਠ ਕੈਦ ਸਿੱਖਾਂ ਦੀ ਰਿਹਾਈ, ਹਰਿਮੰਦਰ ਸਾਹਿਬ ਨੂੰ ਆਉਂਦੇ ਰਸਤੇ ਖੁੱਲ੍ਹੇ ਕਰਕੇ ਵਿਰਾਸਤੀ ਦਿੱਖ ਦੇਣ ਦੀ ਮੰਗ ਤੇ ਅਪਰੇਸ਼ਨ ਬਲਿਊ ਸਟਾਰ ਦੀ ਨਿਖੇਧੀ ਕਰ ਕੇ ਰੈਫਰੈਂਸ ਲਾਇਬ੍ਰੇਰੀ ਦਾ ਖ਼ਜ਼ਾਨਾ ਵਾਪਸ ਕਰਨ ਤੇ ਨਵੰਬਰ 1984 ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾਵਾਂ ਦੀ ਮੰਗ, ਸਿੱਖਾਂ ਨੂੰ ਧਾਰਮਿਕ ਚਿੰਨ੍ਹਾਂ ਲਈ ਪੇਸ਼ ਆਉਂਦੀਆਂ ਮੁਸ਼ਕਲਾਂ ਹੱਲ ਕਰਨ ਲਈ ਕਦਮ ਚੁੱਕਣ ਦੀ ਮੰਗ, ਫਿਲਮਾਂ, ਨਾਟਕਾਂ ਅਤੇ ਟੀ ਵੀ ਸੀਰੀਅਲਾਂ ਵਿਚ ਸਿੱਖ ਕਿਰਦਾਰਾਂ ਨੂੰ ਮਜ਼ਾਕੀਆ ਰੂਪ ਵਿਚ ਪੇਸ਼ ਕਰਨ ਤੋਂ ਰੋਕਣ ਲਈ ਸੈਂਸਰ ਬੋਰਡ ਵਿਚ ਸਿੱਖ ਨੁਮਾਇੰਦਾ ਸ਼ਾਮਲ ਕਰਨ ਦੀ ਮੰਗ ਕੀਤੀ ਗਈ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ ਸ਼੍ਰੋਮਣੀ ਕਮੇਟੀ ਨੇ ਧਾਰਮਿਕ ਪ੍ਰੀਖਿਆ ਦਾ ਨਤੀਜਾ ਐਲਾਨਿਆ ਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀ ਬ੍ਰਿਜਿੰਦਰਾ ਕਾਲਜ ਫਰੀਦਕੋਟ ਵਿਖੇ ਅਪ੍ਰੈਲ ਮਹੀਨੇ ਨੂੰ ਕੰਧ ਪੱਤ੍ਰਿਕਾ “ਖਾਲਸਾ ਪੰਥ ਦੀ ਸਾਜਨਾ ਦਿਵਸ” ਮੌਕੇ ਕਰਵਾਏ ਮੁਕਾਬਲੇ ਬਾਰ ਐਸੋਸੀਏਸ਼ਨ, ਪਟਿਆਲਾ ਅਤੇ ਆਰੀਅਨਜ਼ ਕਾਲਜ, ਰਾਜਪੁਰਾ ਨੇ ਸਾਈਬਰ ਸੁਰੱਖਿਆ 'ਤੇ ਸੈਮੀਨਾਰ ਕਰਵਾਇਆ ਸਵੀਪ ਗਤੀਵਿਧੀਆਂ ਦੀ ਲੜੀ ਤਹਿਤ ਸਕੂਲੀ ਵੈਨਾਂ ਉੱਪਰ ਵੋਟਰ ਜਾਗਰੂਕਤਾ ਪੋਸਟਰ ਲਗਾਏ 150 ਤੋਂ ਵੱਧ ਲੋਕਾਂ ਦੀ ਹਾਈ ਬਲੱਡ ਪ੍ਰੈਸ਼ਰ ਅਤੇ ਸ਼ੂਗਰ ਦੀ ਜਾਂਚ ਕੀਤੀ ਗਈ ਭਗਤ ਧੰਨਾ ਜੀ ਦਾ ਜਨਮ ਦਿਹਾੜਾ ਰਕਬਾ ਭਵਨ ਵਿੱਚ ਮਨਾਇਆ ਮੁੱਖ ਸਕੱਤਰ ਨੇ ਕਣਕ ਦੀ ਖਰੀਦ ਦੇ ਪ੍ਰਬੰਧਾਂ ਅਤੇ ਮੌਸਮ ਨਾਲ ਹੋਏ ਖਰਾਬੇ ਦਾ ਜਾਇਜ਼ਾ ਲਿਆ