Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਪੰਜਾਬ

ਦਿਆਲ ਸਿੰਘ ਕੋਲਿਆਂਵਾਲੀ ਦੇ ਜੱਦੀ ਘਰ ਛਾਪਾ, ਵਿਜੀਲੈਂਸ ਵੱਲੋਂ ਮਿਣਤੀ ਸ਼ੁਰੂ

November 14, 2018 07:27 AM

ਬਠਿੰਡਾ, 13 ਨਵੰਬਰ, (ਪੋਸਟ ਬਿਊਰੋ)- ਵਿਜੀਲੈਂਸ ਬਿਊਰੋ ਨੇ ਬਾਦਲ ਪਰਵਾਰ ਦੇ ਨੇੜੇ ਮੰਨੇ ਜਾਂਦੇ ਸਾਬਕਾ ਚੇਅਰਮੈਨ ਦਿਆਲ ਸਿੰਘ ਕੋਲਿਆਂਵਾਲੀ ਉੱਤੇ ਸ਼ਿਕੰਜਾ ਹੋਰ ਕੱਸਣਾ ਸ਼ੁਰੂ ਕੀਤਾ ਅਤੇ ਉਸ ਨੂੰ ਭਗੌੜਾ ਕਾਰਾਰ ਦੇਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਇਸ ਦੇ ਨਾਲ ਉਸ ਦੀ ਜਾਇਦਾਦ ਦੀ ਮਿਣਤੀ ਵੀ ਆਰੰਭ ਦਿੱਤੀ ਗਈ ਹੈ।
ਅਦਾਲਤ ਤੋਂ ਹੁਕਮ ਲੈਣ ਪਿੱਛੋਂ ਅੱਜ ਵਿਜੀਲੈਂਸ ਨੇ ਪਿੰਡ ਕੋਲਿਆਂਵਾਲੀ ਵਿੱਚ ਦਿਆਲ ਸਿੰਘ ਦੀ ਜੱਦੀ ਰਿਹਾਇਸ਼ `ਤੇ ਨੋਟਿਸ ਲਾ ਦਿੱਤਾ ਤੇ ਤੈਅ ਸਮੇਂ ਵਿਚ ਪੇਸ਼ ਹੋਣ ਦੀ ਹਦਾਇਤ ਦਿੱਤੀ ਹੈ। ਜਾਣਕਾਰ ਸੂਤਰਾਂ ਮੁਤਾਬਕ ਕੋਲਿਆਂਵਾਲੀ ਵੱਲੋਂ ਪੇਸ਼ ਨਾ ਹੋਣ ਉੱਤੇ ਅਦਾਲਤ ਉਸ ਨੂੰ ਭਗੌੜਾ ਐਲਾਨ ਕਰੇਗੀ। ਵਿਜੀਲੈਂਸ ਬਠਿੰਡਾ ਦੇ ਐੱਸ ਐੱਸ ਪੀ ਅਸ਼ੋਕ ਬਾਠ ਦੀ ਅਗਵਾਈ ਹੇਠ ਅੱਜ ਇਕ ਟੀਮ, ਜਿਸ ਵਿਚ ਚੰਡੀਗੜ੍ਹੋਂ ਆਏ ਅਫਸਰ ਵੀ ਸਨ, ਪਿੰਡ ਕੋਲਿਆਂਵਾਲੀ ਵਿਚ ਸਾਬਕਾ ਚੇਅਰਮੈਨ ਦੀ ਕੋਠੀ ਦੀ ਮਿਣਤੀ ਕਰਨ ਗਈ। ਇਸ ਜਾਂਚ ਟੀਮ ਵਿਚ ਲੋਕ ਨਿਰਮਾਣ ਵਿਭਾਗ ਦੇ ਨਿਗਰਾਨ ਇੰਜਨੀਅਰ ਅਤੇ ਕਾਰਜਕਾਰੀ ਇੰਜਨੀਅਰ ਵੀ ਸਨ। ਕੋਠੀ ਦਾ ਰਿਹਾਇਸ਼ ਵਾਲਾ ਹਿੱਸਾ ਬੰਦ ਸੀ, ਪਰ ਬਾਕੀ ਦੇ ਕਰੀਬ 60 ਫ਼ੀਸਦੀ ਦੀ ਮਿਣਤੀ ਕਰ ਲਈ ਗਈ। ਕੋਲਿਆਂਵਾਲੀ ਦੇ ਨਿੱਜੀ ਨੌਕਰ ਅਤੇ ਪਿੰਡ ਦੇ ਕੁੱਝ ਮੋਹਤਬਰ ਇਸ ਮੌਕੇ ਹਾਜ਼ਰ ਸਨ।
ਅਸਲ ਵਿੱਚ ਵਿਜੀਲੈਂਸ ਥਾਣਾ ਮੁਹਾਲੀ ਵਿਚ ਸਾਬਕਾ ਚੇਅਰਮੈਨ ਦਿਆਲ ਸਿੰਘ ਕੋਲਿਆਂ ਵਾਲੀ ਖ਼ਿਲਾਫ਼ 30 ਜੂਨ 2018 ਨੂੰ ਵਸੀਲਿਆਂ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਕੇਸ ਦਰਜ ਹੋਇਆ ਤੇ ਹਾਈ ਕੋਰਟ ਨੇ 20 ਅਗਸਤ 2018 ਨੂੰ ਉਸ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਸੀ। ਓਦੋਂ ਤੋਂ ਉਹ ਲੁਕਿਆ ਹੋਇਆ ਹੈ। ਵਿਜੀਲੈਂਸ ਰੇਂਜ ਬਠਿੰਡਾ ਦੇ ਐੱਸ ਐੱਸ ਪੀ ਅਸ਼ੋਕ ਬਾਠ ਦੇ ਮੁਤਾਬਕ ਕੋਲਿਆਂਵਾਲੀ ਦੇ ਘਰ ਦੀ ਅੱਜ ਤਕਨੀਕੀ ਟੀਮ ਨੇ ਮਿਣਤੀ ਕੀਤੀ, ਜੋ 40 ਫ਼ੀਸਦੀ ਰਿਹਾਇਸ਼ੀ ਹਿੱਸਾ ਬੰਦ ਸੀ, ਉਸ ਦੀ ਮਿਣਤੀ ਲਈ ਟੀਮ ਫਿਰ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਕੋਈ ਪਰਿਵਾਰਕ ਮੈਂਬਰ ਅੱਜ ਓਥੇ ਨਹੀਂ ਸੀ ਤੇ ਪੰਜ ਏਕੜ ਦੀ ਰਿਹਾਇਸ਼ ਵਿਚ ਤਬੇਲੇ ਵਗੈਰਾ ਦੀ ਵੀ ਮਿਣਤੀ ਕਰ ਕੇ ਭਗੌੜਾ ਐਲਾਨਣ ਦੀ ਪ੍ਰਕਿਰਿਆ ਹੇਠ ਅੱਜ ਇੱਕ ਨੋਟਿਸ ਇਸ ਰਿਹਾਇਸ਼ ਅੱਗੇ ਚਿਪਕਾਇਆ ਗਿਆ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ