Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਟੋਰਾਂਟੋ/ਜੀਟੀਏ

ਓਨਟਾਰੀਓ ਗੁਰਦੁਆਰਾ ਕਮੇਟੀ ਨੇ ਪੀਲ ਡਿਸਟ੍ਰਿਕਟ ਸਕੂਲ ਬੋਰਡ ਦੇ ਡਾਇਰੈਕਟਰ ਤੋਂ ਮੰਗਿਆ ਅਸਤੀਫਾ

June 18, 2020 08:21 AM

ਬਰੈਂਪਟਨ, 17 ਜੂਨ (ਪੋਸਟ ਬਿਊਰੋ) : ਸਿੱਖਿਆ ਮੰਤਰਾਲੇ ਵੱਲੋਂ ਪੀਲ ਡਿਸਟ੍ਰਿਕਟ ਸਕੂਲ ਬੋਰਡ (ਪੀਡੀਐਸਬੀ) ਦੇ ਸਮੁੱਚੇ ਸਿਸਟਮ ਵਿੱਚ ਨਸਲਵਾਦ ਤੇ ਕਾਲੇ ਲੋਕਾਂ ਦੇ ਖਿਲਾਫ ਨਸਲਵਾਦ ਬਾਰੇ ਕਰਵਾਏ ਗਏ ਮੁਲਾਂਕਣ ਤੇ ਅਜ਼ਾਦਾਨਾ ਜਾਂਚ ਦੀਆਂ ਲੱਭਤਾਂ ਉੱਤੇ ਦ ਓਨਟਾਰੀਓ ਗੁਰਦੁਆਰਾ ਕਮੇਟੀ (ਓਜੀਸੀ) ਨੇ ਡੂੰਘੀ ਚਿੰਤਾ ਪ੍ਰਗਟਾਈ ਹੈ। ਓਜੀਸੀ ਨੇ ਆਖਿਆ ਕਿ ਅਸੀਂ ਕਥਿਤ ਤੌਰ ੳੱੁਤੇ ਨਸਲਵਾਦ ਤੇ ਪੱਖਪਾਤ ਤੋਂ ਮੁਕਤ ਸਕੂਲ ਸਿਸਟਮ ਵਿੱਚ ਆਪਣੇ ਬੱਚਿਆਂ ਦੇ ਦਾਖਲੇ ਨੂੰ ਲੈ ਕੇ ਸੰਘਰਸ਼ ਕਰ ਰਹੇ ਬਲੈਕ ਕਮਿਊਨਿਟੀ ਦੇ ਲੋਕਾਂ ਨਾਲ ਖੜ੍ਹੇ ਹਾਂ। ਇਸ ਦੌਰਾਨ ਓਜੀਸੀ ਨੇ ਪੀਲ ਡਿਸਟ੍ਰਿਕਟ ਸਕੂਲ ਬੋਰਡ ਦੇ ਡਾਇਰੈਕਟਰ ਆਫ ਐਜੂਕੇਸ਼ਨ ਪੀਟਰ ਜੋਸ਼ੂਆ ਤੋਂ ਅਸਤੀਫੇ ਦੀ ਮੰਗ ਵੀ ਕੀਤੀ।
ਸਿੱਖਿਆ ਮੰਤਰੀ ਸਟੀਫਨ ਲਿਚੇ ਨੇ 27 ਨਵੰਬਰ, 2019 ਨੂੰ ਕਾਲੇ ਲੋਕਾਂ ਖਿਲਾਫ ਨਸਲਵਾਦ, ਇਸਲਾਮੋਫੋਬੀਆ ਤੇ ਪੂਰੇ ਸਿਸਟਮ ਵਿੱਚ ਪਾਈਆਂ ਜਾਣ ਵਾਲੀਆਂ ਊਣਤਾਈਆਂ ਦੇ ਸਬੰਧ ਜਾਂਚ ਲਾਂਚ ਕੀਤੀ ਸੀ। ਇਸ ਦੀਆਂ ਲੱਭਤਾਂ ਤੋਂ ਸਥਿਤੀ ਕਾਫੀ ਸਪਸ਼ਟ ਹੋ ਗਈ ਤੇ ਸਿੱਖਿਆ ਮੰਤਰੀ ਨੇ ਸਿਸਟਮ ਵਿਚਲੇ ਨਸਲਵਾਦ ਤੇ ਕਾਲੇ ਲੋਕਾਂ ਦੇ ਖਿਲਾਫ ਨਸਲਵਾਦ ਲਈ ਪੀਡੀਐਸਬੀ ਨੂੰ 27 ਨਿਰਦੇਸ ਦਿੱਤੇ।
ਆਜ਼ਾਦ ਜਾਂਚਕਾਰ ਆਰਲੀਨ ਹਗਿੰਨਜ਼ ਵੱਲੋਂ ਬੀਤੇ ਦਿਨੀਂ ਇੱਕ ਹੋਰ ਰਿਪੋਰਟ ਪੇਸ਼ ਕੀਤੀ ਗਈ ਜਿਸ ਵਿੱਚ ਸਪਸ਼ਟ ਲਿਖਿਆ ਗਿਆ ਕਿ ਪੀਡੀਐਸਬੀ ਸਿੱਖਿਆ ਮੰਤਰੀ ਵੱਲੋਂ ਦਿੱਤੇ ਗਏ ਨਿਰਦੇਸ਼ਾਂ ਵਿੱਚੋਂ ਕਈਆਂ ਦੀ ਪਾਲਣਾ ਨਹੀਂ ਕਰ ਰਿਹਾ। ਇਸ ਰਿਪੋਰਟ ਦੀਆਂ ਲੱਭਤਾਂ ਹੈਰਾਨ ਕਰਲ ਵਾਲੀਆਂ ਤੇ ਦਿਲ ਦਹਿਲਾ ਦੇਣ ਵਾਲੀਆਂ ਸਨ। ਇਸ ਨਾਲ ਨਾ ਸਿਰਫ ਪੀਡੀਐਸਬੀ ਦੀ ਲੀਡਰਸਿ਼ਪ ਦੇ ਕੰਮ ਕਰਨ ਦੇ ਢੰਗ ਉੱਤੇ ਹੀ ਸਵਾਲੀਆ ਨਿਸ਼ਾਨ ਲੱਗਿਆ ਸਗੋਂ ਕਾਲੇ ਲੋਕਾਂ ਦੇ ਖਿਲਾਫ ਨਸਲਵਾਦ ਬਾਰੇ ਕੁਝ ਕਰਨ ਦੀ ਭਾਵਨਾ ਦੀ ਘਾਟ ਵੀ ਸਾਹਮਣੇ ਆਈ।
ਓਜੀਸੀ ਇਨ੍ਹਾਂ ਲਭਤਾਂ ਤੋਂ ਕਾਫੀ ਹੈਰਾਨ ਹੈ ਤੇ ਪੀਲ ਡਿਸਟ੍ਰਿਕਟ ਸਕੂਲ ਬੋਰਡ ਵੱਲੋਂ ਕੀਤੇ ਜਾ ਰਹੇ ਅਨਿਆਂ ਖਿਲਾਫ ਬਲੈਕ ਕਮਿਊਨਿਟੀ ਤੇ ਮੈਂਬਰਾਂ ਤੇ ਜਥੇਬੰਦੀਆਂ ਦੇ ਨਾਲ ਖੜ੍ਹੀ ਹੈ। ਓਜੀਸੀ ਦਾ ਕਹਿਣਾ ਹੈ ਕਿ ਅਸੀਂ ਉਸ ਸਕੂਲ ਸਿਸਟਮ ਦੀ ਤਾਂਘ ਕਰਦੇ ਹਾਂ ਜਿਹੜਾ ਕਿਸੇ ਵੀ ਪਿਛੋਕੜ ਵਾਲੇ ਸਾਰੇ ਬੱਚਿਆਂ ਦਾ ਸਨਮਾਨ ਕਰੇ ਤੇ ਸਭ ਨੂੰ ਬਰਾਬਰ ਮੰਨੇ। ਓਜੀਸੀ ਨੇ ਇਹ ਵੀ ਆਖਿਆ ਕਿ ਉਹ ਸਿੱਖਿਆ ਮੰਤਰੀ ਲਿਚੇ ਤੋਂ ਮੰਗ ਕਰਦੇ ਹਨ ਕਿ ਉਹ ਜਾਂਚਕਾਰ ਦੀਆਂ ਲੱਭਤਾਂ ਉੱਤੇ ਸਖਤ ਕਾਰਵਾਈ ਕਰਨ। ਇਹ ਵੀ ਆਖਿਆ ਗਿਆ ਕਿ ਹੁਣ ਫੈਸਲਾਕੁੰਨ ਕਾਰਵਾਈ ਕਰਨ ਅਤੇ ਜਵਾਬਦੇਹੀ ਤੈਅ ਕਰਨ ਦਾ ਸਮਾਂ ਆ ਗਿਆ ਹੈ। ਲੰਮੇਂ ਸਮੇਂ ਤੱਕ ਪੀਡੀਐਸਬੀ ਦੀ ਲੀਡਰਸਿ਼ਪ ਤਹਿਤ ਐਂਟੀ ਬਲੈਕ ਨਸਲਵਾਦ ਤੇ ਸਿਸਟਮ ਵਿਚਲੇ ਨਸਲਵਾਦ ਨੂੰ ਪਣਪਣ ਦਿੱਤਾ ਗਿਆ। ਇਸ ਸੰਦਰਭ ਵਿੱਚ ਡਾਇਰੈਕਟਰ ਆਫ ਐਜੂਕੇਸ਼ਨ ਪੀਟਰ ਜੋਸ਼ੂਆ ਨੂੰ ਅਸਤੀਫਾ ਜ਼ਰੂਰ ਦੇਣਾ ਚਾਹੀਦਾ ਹੈ।

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਓਨਟਾਰੀਓ ਦੇ 65,000 ਹਸਪਤਾਲ ਵਰਕਰਾਂ ਦੇ ਭੱਤਿਆਂ ਵਿੱਚ ਹੋਵੇਗਾ 6 ਫੀ ਸਦੀ ਵਾਧਾ ! ਗੱਡੀ ਵੱਲੋਂ ਟੱਕਰ ਮਾਰੇ ਜਾਣ ਕਾਰਨ ਇੱਕ ਵਿਅਕਤੀ ਗੰਭੀਰ ਜ਼ਖ਼ਮੀ ਛੁਰੇਬਾਜ਼ੀ ਵਿੱਚ ਇੱਕ ਵਿਅਕਤੀ ਦੀ ਹੋਈ ਮੌਤ, ਮਸ਼ਕੂਕ ਹਿਰਾਸਤ ਵਿੱਚ ਟੋਰਾਂਟੋ ਵਿੱਚ ਸੀਐਸਆਈਐਸ ਦੀ ਮੌਜੂਦਗੀ ਵਧਾਉਣ ਲਈ ਫੈਡਰਲ ਸਰਕਾਰ ਮੁਹੱਈਆ ਕਰਾਵੇਗੀ ਸੈਂਕੜੇ ਮਿਲੀਅਨ ਡਾਲਰ ਜੀਟੀਏ ਵਿੱਚ ਅੱਜ 14 ਸੈਂਟ ਤੱਕ ਵੱਧ ਜਾਣਗੀਆਂ ਗੈਸ ਦੀਆਂ ਕੀਮਤਾਂ 20 ਮਿਲੀਅਨ ਡਾਲਰ ਦਾ ਸੋਨਾ ਪੀਅਰਸਨ ਏਅਰਪੋਰਟ ਤੋਂ ਚੋਰੀ ਕਰਨ ਵਾਲੇ 9 ਵਿਅਕਤੀਆਂ ਨੂੰ ਕੀਤਾ ਗਿਆ ਚਾਰਜ ਸਪੀਕਰ ਵੱਲੋਂ ਕੈਫੀਯੇਹ ਉੱਤੇ ਲਾਈ ਪਾਬੰਦੀ ਵਾਲਾ ਫੈਸਲਾ ਬਦਲਣ ਦੀ ਫੋਰਡ ਨੇ ਕੀਤੀ ਮੰਗ ਓਨਟਾਰੀਓ ਵਿੱਚ ਇਸ ਹਫਤੇ ਵੱਧ ਸਕਦੀਆਂ ਹਨ ਗੈਸ ਦੀਆਂ ਕੀਮਤਾਂ ਫਲਸਤੀਨ ਪੱਖੀ ਮੁਜ਼ਾਹਰੇ ਦੌਰਾਨ 4 ਵਿਅਕਤੀਆਂ ਨੂੰ ਕੀਤਾ ਗਿਆ ਗ੍ਰਿਫਤਾਰ ਪੀਅਰਸਨ ਤੋਂ ਚੋਰੀ ਹੋਏ 20 ਮਿਲੀਅਨ ਡਾਲਰ ਸੋਨੇ ਦੇ ਸਬੰਧ ਵਿੱਚ ਪੁਲਿਸ ਨੇ ਕੁੱਝ ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ