Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਟੋਰਾਂਟੋ/ਜੀਟੀਏ

ਬਰੈਂਪਟਨ ਹਾਦਸੇ ਵਿੱਚ ਮਾਂ ਤੇ ਤਿੰਨ ਨਿੱਕੀਆਂ ਬੱਚੀਆਂ ਦੀ ਗਈ ਜਾਨ

June 19, 2020 06:49 AM

  

ਟੋਰਾਂਟੋ, 18 ਜੂਨ (ਪੋਸਟ ਬਿਊਰੋ) : ਬਰੈਂਪਟਨ, ਓਨਟਾਰੀਓ ਵਿੱਚ ਵੀਰਵਾਰ ਨੂੰ ਹੋਏ ਹਾਦਸੇ ਵਿੱਚ ਇੱਕ 37 ਸਾਲਾ ਮਹਿਲਾ ਤੇ ਉਸ ਦੀਆਂ ਤਿੰਨ ਬੇਟੀਆਂ ਦੀ ਮੌਤ ਹੋ ਗਈ।
ਦੁਪਹਿਰ ਤੋਂ ਬਾਅਦ ਕੰਟਰੀਸਾਈਡ ਡਰਾਈਵ ਤੇ ਟੌਰਬਰੈਮ ਰੋਡ ਉੱਤੇ ਚਾਰ ਗੱਡੀਆਂ ਦੀ ਆਪਸ ਵਿੱਚ ਹੋਈ ਟੱਕਰ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਓਨਟਾਰੀਓ ਪੁਲਿਸ ਦੀ ਨਿਗੇਹਬਾਨ ਸਪੈਸ਼ਲ ਇਨਵੈਸਟੀਗੇਸ਼ਨਜ਼ ਯੂਨਿਟ (ਐਸਆਈਯੂ) ਨੂੰ ਮਾਮਲੇ ਦੀ ਜਾਂਚ ਕਰਨ ਲਈ ਸੱਦਿਆ ਗਿਆ ਹੈ। ਇਸ ਯੂਨਿਟ ਨੂੰ ਅਕਸਰ ਉਦੋਂ ਸੱਦਿਆ ਜਾਂਦਾ ਹੈ ਜਦੋਂ ਪੁਲਿਸ ਕਿਸੇ ਮਾਮਲੇ ਵਿੱਚ ਸ਼ਾਮਲ ਹੋਵੇ।
ਪੀਲ ਰੀਜਨਲ ਪੁਲਿਸ ਕਾਂਸਟੇਬਲ ਅਖਿਲ ਮੂਕਨ ਨੇ ਆਖਿਆ ਕਿ ਜਦੋਂ 12:15 ਵਜੇ ਦੇ ਨੇੜੇ ਤੇੜੇ ਪੁਲਿਸ ਅਧਿਕਾਰੀ ਮੌਕੇ ੳੱੁਤੇ ਪਹੁੰਚੇ ਤਾਂ ਉੱਥੇ ਕਈ ਲੋਕ ਜ਼ਖ਼ਮੀ ਹੋਏ ਪਏ ਸਨ। ਇੱਕ ਬੱਚੇ ਨੂੰ ਤਾਂ ਮੌਕੇ ਉੱਤੇ ਹੀ ਮ੍ਰਿਤਕ ਐਲਾਨ ਦਿੱਤਾ ਗਿਆ ਤੇ ਬਾਕੀਆਂ ਨੂੰ ਗੰਭੀਰ ਜ਼ਖ਼ਮੀ ਹਾਲਤ ਵਿੱਚ ਐਂਬੂਲੈਂਸ ਰਾਹੀਂ ਵੱਖ ਵੱਖ ਹਸਪਤਾਲਾਂ ਵਿੱਚ ਇਲਾਜ ਵਾਸਤੇ ਲਿਜਾਇਆ ਗਿਆ।
ਸ਼ੁਰੂ ਵਿੱਚ ਮੂਕਨ ਨੇ ਪੱਤਰਕਾਰਾਂ ਨੂੰ ਇਹ ਦੱਸਿਆ ਸੀ ਕਿ ਬੱਚੇ ਤੇ ਮਹਿਲਾ ਹਾਦਸੇ ਵਿੱਚ ਹੀ ਮਾਰੇ ਗਏ ਸਨ ਪਰ ਬਾਅਦ ਵਿੱਚ ਪੁਲਿਸ ਨੇ ਸਹੀ ਕਰਦਿਆਂ ਹੋਇਆਂ ਦੱਸਿਆ ਕਿ ਗੰਭੀਰ ਜ਼ਖਮੀ ਹੋਣ ਕਾਰਨ ਇੱਕ ਬੱਚਾ ਹਸਪਤਾਲ ਵਿੱਚ ਜੇਰੇ ਇਲਾਜ ਹੈ। ਫਿਰ ਪੁਲਿਸ ਨੇ ਦੱਸਿਆ ਕਿ ਹਸਪਤਾਲ ਵਿੱਚ ਬੱਚੇ ਦੀ ਮੌਤ ਹੋ ਗਈ। ਬੱਚਿਆਂ ਦੀ ਉਮਰ ਇੱਕ, ਚਾਰ ਤੇ ਛੇ ਸਾਲ ਸੀ। ਇਸ ਹਾਦਸੇ ਵਿੱਚ ਜ਼ਖ਼ਮੀ ਹੋਏ ਲੋਕਾਂ ਦੀ ਕੱੁਲ ਗਿਣਤੀ ਬਾਰੇ ਅਜੇ ਪਤਾ ਨਹੀਂ ਲੱਗ ਸਕਿਆ ਹੈ। ਪਰ ਪੁਲਿਸ ਨੇ ਦੱਸਿਆ ਕਿ ਇੱਕ ਵਿਅਕਤੀ ਹਸਪਤਾਲ ਵਿੱਚ ਜਿ਼ੰਦਗੀ ਮੌਤ ਦੀ ਲੜਾਈ ਲੜ ਰਿਹਾ ਹੈ।

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਓਨਟਾਰੀਓ ਦੇ 65,000 ਹਸਪਤਾਲ ਵਰਕਰਾਂ ਦੇ ਭੱਤਿਆਂ ਵਿੱਚ ਹੋਵੇਗਾ 6 ਫੀ ਸਦੀ ਵਾਧਾ ! ਗੱਡੀ ਵੱਲੋਂ ਟੱਕਰ ਮਾਰੇ ਜਾਣ ਕਾਰਨ ਇੱਕ ਵਿਅਕਤੀ ਗੰਭੀਰ ਜ਼ਖ਼ਮੀ ਛੁਰੇਬਾਜ਼ੀ ਵਿੱਚ ਇੱਕ ਵਿਅਕਤੀ ਦੀ ਹੋਈ ਮੌਤ, ਮਸ਼ਕੂਕ ਹਿਰਾਸਤ ਵਿੱਚ ਟੋਰਾਂਟੋ ਵਿੱਚ ਸੀਐਸਆਈਐਸ ਦੀ ਮੌਜੂਦਗੀ ਵਧਾਉਣ ਲਈ ਫੈਡਰਲ ਸਰਕਾਰ ਮੁਹੱਈਆ ਕਰਾਵੇਗੀ ਸੈਂਕੜੇ ਮਿਲੀਅਨ ਡਾਲਰ ਜੀਟੀਏ ਵਿੱਚ ਅੱਜ 14 ਸੈਂਟ ਤੱਕ ਵੱਧ ਜਾਣਗੀਆਂ ਗੈਸ ਦੀਆਂ ਕੀਮਤਾਂ 20 ਮਿਲੀਅਨ ਡਾਲਰ ਦਾ ਸੋਨਾ ਪੀਅਰਸਨ ਏਅਰਪੋਰਟ ਤੋਂ ਚੋਰੀ ਕਰਨ ਵਾਲੇ 9 ਵਿਅਕਤੀਆਂ ਨੂੰ ਕੀਤਾ ਗਿਆ ਚਾਰਜ ਸਪੀਕਰ ਵੱਲੋਂ ਕੈਫੀਯੇਹ ਉੱਤੇ ਲਾਈ ਪਾਬੰਦੀ ਵਾਲਾ ਫੈਸਲਾ ਬਦਲਣ ਦੀ ਫੋਰਡ ਨੇ ਕੀਤੀ ਮੰਗ ਓਨਟਾਰੀਓ ਵਿੱਚ ਇਸ ਹਫਤੇ ਵੱਧ ਸਕਦੀਆਂ ਹਨ ਗੈਸ ਦੀਆਂ ਕੀਮਤਾਂ ਫਲਸਤੀਨ ਪੱਖੀ ਮੁਜ਼ਾਹਰੇ ਦੌਰਾਨ 4 ਵਿਅਕਤੀਆਂ ਨੂੰ ਕੀਤਾ ਗਿਆ ਗ੍ਰਿਫਤਾਰ ਪੀਅਰਸਨ ਤੋਂ ਚੋਰੀ ਹੋਏ 20 ਮਿਲੀਅਨ ਡਾਲਰ ਸੋਨੇ ਦੇ ਸਬੰਧ ਵਿੱਚ ਪੁਲਿਸ ਨੇ ਕੁੱਝ ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ