Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਟੋਰਾਂਟੋ/ਜੀਟੀਏ

ਕਾਊਂਸਲਰ ਮਾਈਕਲ ਫੋਰਡ ਨੇ ਕੋਵਿਡ-19 ਨੂੰ ਦਿੱਤੀ ਮਾਤ

June 22, 2020 05:56 PM

ਟੋਰਾਂਟੋ, 22 ਜੂਨ (ਪੋਸਟ ਬਿਊਰੋ) : ਕੋਵਿਡ-19 ਪਾਜ਼ੀਟਿਵ ਪਾਏ ਜਾਣ ਤੋਂ ਬਾਅਦ ਹਸਪਤਾਲ ਵਿੱਚ ਦਾਖਲ ਕੀਤੇ ਗਏ ਟੋਰਾਂਟੋ ਦੇ ਸਿਟੀ ਕਾਉਂਸਲਰ ਮਾਈਕਲ ਫੋਰਡ ਵਾਇਰਸ ਨੂੰ ਮਾਤ ਦੇਣ ਵਿੱਚ ਕਾਮਯਾਬ ਰਹੇ ਹਨ। ਇੱਥੇ ਦੱਸਣਾ ਬਣਦਾ ਹੈ ਕਿ ਮਾਈਕਲ ਪ੍ਰੀਮੀਅਰ ਡੱਗ ਫੋਰਡ ਦੇ ਭਤੀਜੇ ਵੀ ਹਨ।

ਕਲ੍ਹ ਸਵੇਰੇ ਟਵਿਟਰ ਉੱਤੇ ਵਾਰਡ-1 ਇਟੋਬੀਕੋ ਨੌਰਥ ਤੋਂ ਕਾਉਂਸਲਰ ਮਾਈਕਲ ਨੇ ਲਿਖਿਆ ਕਿ ਦੋ ਹਫਤਿਆਂ ਤੱਕ ਉਨ੍ਹਾਂ ਦਾ ਆਈਸੋਲੇਸ਼ਨ ਵਾਲਾ ਅਰਸਾ ਮੱੁਕ ਗਿਆ ਹੈ ਤੇ ਉਹ ਸਿਹਤਯਾਬ ਮਹਿਸੂਸ ਕਰ ਰਹੇ ਹਨ। ਉਨ੍ਹਾਂ ਆਖਿਆ ਕਿ ਕੋਵਿਡ-19 ਨੈਗੇਟਿਵ ਆਉਣ ਤੋਂ ਬਾਅਦ ਉਨ੍ਹਾਂ ਨੂੰ ਚੰਗਾ ਲੱਗ ਰਿਹਾ ਹੈ।

ਜਿ਼ਕਰਯੋਗ ਹੈ ਕਿ 9 ਜੂਨ ਨੂੰ ਮਾਈਕਲ ਫੋਰਡ ਨੇ ਇਹ ਖੁਲਾਸਾ ਕੀਤਾ ਸੀ ਕਿ ਨੋਵਲ ਕਰੋਨਾਵਾਇਰਸ ਸਬੰਧੀ ਕਰਵਾਇਆ ਗਿਆ ਉਨ੍ਹਾਂ ਦਾ ਟੈਸਨ ਪਾਜ਼ੀਟਿਵ ਆਇਆ ਹੈ। ਉਨ੍ਹਾਂ ਉਦੋਂ ਇਹ ਵੀ ਆਖਿਆ ਸੀ ਕਿ ਉਹ ਠੀਕ ਮਹਿਸੂਸ ਕਰ ਰਹੇ ਹਨ ਤੇ ਇਹ ਵੀ ਕਿ ਉਹ ਸੈਲਫ ਆਈਸੋਲੇਸ਼ਨ ਵਿੱਚ ਰਹਿਣਗੇ। ਪਰ ਦੋ ਦਿਨ ਬਾਅਦ ਹੀ ਉਨ੍ਹਾਂ ਦੇ ਬੁਲਾਰੇ ਨੇ ਦੱਸਿਆ ਸੀ ਕਿ 26 ਸਾਲਾ ਮਾਈਕਲ ਫੋਰਡ ਨੂੰ ਹੰਬਰ ਰਿਵਰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਜਿੱਥੇ ਉਨ੍ਹਾਂ ਦੇ ਹੋਰ ਟੈਸਟ ਕੀਤੇ ਜਾਣਗੇ।

ਦੋ ਦਿਨ ਬਾਅਦ ਮਾਈਕਲ ਨੇ ਟਵਿੱਟਰ ਉੱਤੇ ਲਿਖਿਆ ਸੀ ਕਿ ਉਨ੍ਹਾਂ ਨੂੰ ਡਿਸਚਾਰਜ ਕਰ ਦਿੱਤਾ ਗਿਆ ਹੈ ਤੇ ਉਹ ਘਰ ਵਿੱਚ ਹੀ ਸੈਲਫ ਆਈਸੋਲੇਸ਼ਨ ਵਿੱਚ ਰਹਿਣਗੇ।

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਓਨਟਾਰੀਓ ਦੇ 65,000 ਹਸਪਤਾਲ ਵਰਕਰਾਂ ਦੇ ਭੱਤਿਆਂ ਵਿੱਚ ਹੋਵੇਗਾ 6 ਫੀ ਸਦੀ ਵਾਧਾ ! ਗੱਡੀ ਵੱਲੋਂ ਟੱਕਰ ਮਾਰੇ ਜਾਣ ਕਾਰਨ ਇੱਕ ਵਿਅਕਤੀ ਗੰਭੀਰ ਜ਼ਖ਼ਮੀ ਛੁਰੇਬਾਜ਼ੀ ਵਿੱਚ ਇੱਕ ਵਿਅਕਤੀ ਦੀ ਹੋਈ ਮੌਤ, ਮਸ਼ਕੂਕ ਹਿਰਾਸਤ ਵਿੱਚ ਟੋਰਾਂਟੋ ਵਿੱਚ ਸੀਐਸਆਈਐਸ ਦੀ ਮੌਜੂਦਗੀ ਵਧਾਉਣ ਲਈ ਫੈਡਰਲ ਸਰਕਾਰ ਮੁਹੱਈਆ ਕਰਾਵੇਗੀ ਸੈਂਕੜੇ ਮਿਲੀਅਨ ਡਾਲਰ ਜੀਟੀਏ ਵਿੱਚ ਅੱਜ 14 ਸੈਂਟ ਤੱਕ ਵੱਧ ਜਾਣਗੀਆਂ ਗੈਸ ਦੀਆਂ ਕੀਮਤਾਂ 20 ਮਿਲੀਅਨ ਡਾਲਰ ਦਾ ਸੋਨਾ ਪੀਅਰਸਨ ਏਅਰਪੋਰਟ ਤੋਂ ਚੋਰੀ ਕਰਨ ਵਾਲੇ 9 ਵਿਅਕਤੀਆਂ ਨੂੰ ਕੀਤਾ ਗਿਆ ਚਾਰਜ ਸਪੀਕਰ ਵੱਲੋਂ ਕੈਫੀਯੇਹ ਉੱਤੇ ਲਾਈ ਪਾਬੰਦੀ ਵਾਲਾ ਫੈਸਲਾ ਬਦਲਣ ਦੀ ਫੋਰਡ ਨੇ ਕੀਤੀ ਮੰਗ ਓਨਟਾਰੀਓ ਵਿੱਚ ਇਸ ਹਫਤੇ ਵੱਧ ਸਕਦੀਆਂ ਹਨ ਗੈਸ ਦੀਆਂ ਕੀਮਤਾਂ ਫਲਸਤੀਨ ਪੱਖੀ ਮੁਜ਼ਾਹਰੇ ਦੌਰਾਨ 4 ਵਿਅਕਤੀਆਂ ਨੂੰ ਕੀਤਾ ਗਿਆ ਗ੍ਰਿਫਤਾਰ ਪੀਅਰਸਨ ਤੋਂ ਚੋਰੀ ਹੋਏ 20 ਮਿਲੀਅਨ ਡਾਲਰ ਸੋਨੇ ਦੇ ਸਬੰਧ ਵਿੱਚ ਪੁਲਿਸ ਨੇ ਕੁੱਝ ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ