Welcome to Canadian Punjabi Post
Follow us on

06

July 2025
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ
 
ਕੈਨੇਡਾ

ਨਸਿ਼ਆਂ ਦੀ ਓਵਰਡੋਜ਼ ਦੇ ਮਾਮਲੇ ਨੂੰ ਵੀ ਗੰਭੀਰਤਾ ਨਾਲ ਲਵੇ ਫੈਡਰਲ ਸਰਕਾਰ : ਡੌਨ ਡੇਵਿਸ

June 26, 2020 07:54 AM

ਓਟਵਾ, 25 ਜੂਨ (ਪੋਸਟ ਬਿਊਰੋ) : ਕੋਵਿਡ-19 ਮਹਾਂਮਾਰੀ ਦਰਮਿਆਨ ਨਸ਼ੀਲੇ ਪਦਾਰਥਾਂ ਦੇ ਸੇਵਨ, ਓਵਰਡੋਜ਼ ਨਾਲ ਜਾ ਰਹੀਆਂ ਜਾਨਾਂ ਦਾ ਮਾਮਲਾ ਕਾਫੀ ਸੰਵੇਦਨਸ਼ੀਲ ਹੈ। ਐਨਡੀਪੀ ਦੇ ਹੈਲਥ ਕ੍ਰਿਟਿਕ ਡੌਨ ਡੇਵਿਸ ਨੇ ਬਿਆਨ ਜਾਰੀ ਕਰਕੇ ਫੈਡਰਲ ਸਰਕਾਰ ਤੋਂ ਮੰਗ ਕੀਤੀ ਕਿ ਓਵਰਡੋਜ਼ ਮਹਾਂਮਾਰੀ ਨੂੰ ਨੈਸ਼ਨਲ ਪਬਲਿਕ ਹੈਲਥ ਐਮਰਜੰਸੀ ਐਲਾਨਿਆ ਜਾਵੇ ਤੇ ਇਸ ਸਬੰਧ ਵਿੱਚ ਤੁਰੰਤ ਬਣਦੀ ਕਾਰਵਾਈ ਕੀਤੀ ਜਾਵੇ।
ਡੇਵਿਸ ਨੇ ਆਖਿਆ ਕਿ ਉਨ੍ਹਾਂ ਦੇ ਆਪਣੇ ਪ੍ਰੋਵਿੰਸ ਬ੍ਰਿਟਿਸ਼ ਕੋਲੰਬੀਆ ਵਿੱਚ, 401 ਲੋਕ ਪਿਛਲੇ ਤਿੰਨ ਮਹੀਨਿਆਂ ਵਿੱਚ ਨਸ਼ੀਲੇ ਪਦਾਰਥਾਂ ਦੀ ਓਵਰਡੋਜ਼ ਕਾਰਨ ਮਾਰੇ ਗਏ। ਮਈ ਦੇ ਮਹੀਨੇ ਵਿੱਚ ਬੀਸੀ ਵਿੱਚ 170 ਮੌਤਾਂ ਨਸਿ਼ਆਂ ਦੀ ਓਵਰਡੋਜ਼ ਕਾਰਨ ਹੋਈਆਂ। ਇੱਕ ਮਹੀਨੇ ਵਿੱਚ ਇਸ ਕਾਰਨ ਹੋਈਆਂ ਮੌਤਾਂ ਦਾ ਇਹ ਸੱਭ ਤੋਂ ਵੱਡਾ ਮਾਮਲਾ ਹੈ।
ਪਬਲਿਕ ਹੈਲਥ ਏਜੰਸੀ ਆਫ ਕੈਨੇਡਾ (The Public Health Agency of Canada) ਵੱਲੋਂ ਇਸ ਗੱਲ ਦੀ ਪੁਸ਼ਟੀ ਕੀਤੀ ਗਈ ਹੈ ਕਿ ਪਿਛਲੇ ਚਾਰ ਸਾਲਾਂ ਵਿੱਚ ਨਸਿ਼ਆਂ ਦੀ ਓਵਰਡੋਜ਼ ਕਾਰਨ 15,393 ਕੈਨੇਡੀਅਨ ਮਾਰੇ ਜਾ ਚੱੁਕੇ ਹਨ। 2020 ਵਿੱਚ ਕੋਵਿਡ-19 ਮਹਾਂਮਾਰੀ ਕਾਰਨ ਮਰਨ ਵਾਲਿਆਂ ਦੀ ਗਿਣਤੀ ਵਿੱਚ ਹੋਰ ਇਜਾਫਾ ਹੋਣ ਦਾ ਖਦਸ਼ਾ ਹੈ। ਅਜਿਹਾ ਇਸ ਲਈ ਕਿਉਂਕਿ ਨਸ਼ਾ ਕਰਨ ਵਾਲੇ ਲੋਕ ਸੋਸ਼ਲ ਆਈਸੋਲੇਸ਼ਨ ਵਿੱਚ ਹਨ, ਨਸ਼ੀਲੇ ਪਦਾਰਥਾਂ ਦੀ ਸਪਲਾਈ ਵਿੱਚ ਕੋਈ ਕਮੀ ਨਹੀਂ ਹੋਈ, ਇਨ੍ਹਾਂ ਨੂੰ ਇਲਾਜ ਨਹੀਂ ਮਿਲ ਪਾ ਰਿਹਾ, ਅਜਿਹੇ ਲੋਕਾਂ ਨੂੰ ਖੁਦ ਨੂੰ ਨੁਕਸਾਨ ਪਹੁੰਚਾਉਣ ਤੋਂ ਰੋਕਣਾ ਮੁਸ਼ਕਲ ਹੋ ਗਿਆ ਹੈ।
ਉਨ੍ਹਾਂ ਆਖਿਆ ਕਿ ਜਿਵੇਂ ਕੋਵਿਡ-19 ਮਹਾਂਮਾਰੀ ਹੈ, ਉਸੇ ਤਰ੍ਹਾਂ ਨਸਿ਼ਆਂ ਦੀ ਓਵਰਡੋਜ਼ ਕਾਰਨ ਸਾਡੇ ਦੇਸ਼ ਵਿੱਚ ਹੋ ਰਹੀਆਂ ਮੌਤਾਂ ਦਾ ਸਿਲਸਿਲਾ ਵੀ ਖਤਰਨਾਕ ਹੈ ਤੇ ਕਿਸੇ ਮਹਾਂਮਾਰੀ ਤੋਂ ਘੱਟ ਨਹੀਂ ਹੈ। ਉਨ੍ਹਾਂ ਮੰਗ ਕੀਤੀ ਕਿ ਫੈਡਰਲ ਸਰਕਾਰ ਨਸਿ਼ਆਂ ਦੀ ਓਵਰਡੋਜ਼ ਦੇ ਮਾਮਲੇ ਨੂੰ ਵੀ ਕੋਵਿਡ-19 ਜਿੰਨੀ ਹੀ ਅਹਿਮੀਅਤ ਦੇਵੇ ਤਾਂ ਕਿ ਇਸ ਨਾਲ ਸਿੱਝਿਆ ਜਾ ਸਕੇ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀ ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ ਬੀਸੀ ਫੈਰੀਜ਼ ਵੈਸਲ ਡੌਕ ਗੱਡੀ ਚਲਾਉਣ ਦੀ ਕੋਸਿ਼ਸ਼ ਕਰਨ ਵਾਲਾ ਕਾਬੂ ਓਟਵਾ ਨਦੀ `ਚ ਡੁੱਬ ਕੇ ਵਿਅਕਤੀ ਦੀ ਮੌਤ, ਉਸਦੇ ਬੇਟੇ ਨੂੰ ਲੋਕਾਂ ਨੇ ਬਚਾਇਆ "ਸਕਾਈਡੋਮ ਮੇਲਾ ਅਤੇ ਲੱਕੀ ਡਰਾਅ", ਇਹ ਪ੍ਰੋਗਰਾਮ 13 ਜੁਲਾਈ ਨੂੰ 30 ਸਟੈਫੋਰਡ ਡਰਾਈਵ ਵਿਖੇ ਹੋਵੇਗਾ। ਬੰਦ ਹੋ ਸਕਦੈ ਗੈਟੀਨੇਊ ਨਦੀ `ਤੇ ਬਣਿਆ ਚੇਲਸੀ ਲਾਂਚ ਹਾਈਵੇਅ 401 `ਤੇ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਕੈਨੇਡਾ ਦਿਵਸ ਮੌਕੇ ਰਾਸ਼ਟਰੀ ਏਕਤਾ ਅਤੇ ਵਿਕਾਸ ਦਾ ਦਿੱਤਾ ਸੱਦਾ ਕੈਨੇਡਾ ਮੁਕਤ ਵਪਾਰ ਸਮਝੌਤੇ ਵਿੱਚ ਹਟਾ ਦਿੱਤੀਆਂ ਗਈਆਂ ਨੇ 53 ਫੈਡਰਲ ਛੋਟਾਂ : ਫ੍ਰੀਲੈਂਡ ਕੈਨੇਡਾ ਦੀ ਤਰਲ ਕੁਦਰਤੀ ਗੈਸ ਏਸ਼ੀਆ `ਚ ਲਿਜਾਣ ਵਾਲਾ ਪਹਿਲਾ ਟੈਂਕਰ ਰਵਾਨਾ