Welcome to Canadian Punjabi Post
Follow us on

02

July 2025
 
ਕੈਨੇਡਾ

ਅਮਰੀਕਾ ਨਾਲ ਲੱਗਦੀ ਸਰਹੱਦ ਨੂੰ ਬੰਦ ਰੱਖਣ ਲਈ ਦ੍ਰਿੜ ਹਨ ਫੋਰਡ

June 26, 2020 06:06 PM

ਟੋਰਾਂਟੋ, 26 ਜੂਨ (ਪੋਸਟ ਬਿਊਰੋ) : ਓਨਟਾਰੀਓ ਦੇ ਪ੍ਰੀਮੀਅਰ ਡੱਗ ਫੋਰਡ ਦਾ ਕਹਿਣਾ ਹੈ ਕਿ ਉਹ ਅਜੇ ਵੀ ਨਹੀਂ ਚਾਹੁੰਦੇ ਕਿ ਅਮਰੀਕਾ ਤੋਂ ਗੈਰ-ਜ਼ਰੂਰੀ ਆਵਾਜਾਈ ਹਾਲ ਦੀ ਘੜੀ ਸ਼ੁਰੂ ਕੀਤੀ ਜਾਵੇ। ਉਨ੍ਹਾਂ ਆਖਿਆ ਕਿ ਉਨ੍ਹਾਂ ਨੂੰ ਡਰ ਹੈ ਕਿ ਅਜਿਹਾ ਕਰਨ ਨਾਲ ਕੋਵਿਡ-19 ਦੀ ਦੂਜੀ ਲਹਿਰ ਨਾ ਸ਼ੁਰੂ ਹੋ ਜਾਵੇ।

ਕਲ੍ਹ ਨਿਊਜ਼ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪ੍ਰੀਮੀਅਰ ਨੇ ਆਖਿਆ ਕਿ ਉਨ੍ਹਾਂ ਨੇ ਇਸ ਸਬੰਧ ਵਿੱਚ ਇੱਕ ਮਾਹਿਰ ਨਾਲ ਗੱਲ ਕੀਤੀ ਸੀ ਤੇ ਉਨ੍ਹਾਂ ਇਹੋ ਸਲਾਹ ਦਿੱਤੀ ਸੀ ਕਿ ਇਸ ਸਮੇਂ ਅਮਰੀਕਾ ਨਾਲ ਲੱਗਦੀ ਸਰਹੱਦ ਖੋਲ੍ਹਣਾ ਤੇ ਕੌਮਾਂਤਰੀ ਆਵਾਜਾਈ ਦੀ ਖੱੁਲ੍ਹ ਦੇਣਾ ਸਿਆਣਪ ਵਾਲੀ ਗੱਲ ਨਹੀਂ ਹੈ। ਫੋਰਡ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਖਿਆ ਕਿ ਉਨ੍ਹਾਂ ਨੂੰ ਨਹੀਂ ਲੱਗਦਾ ਕਿ ਉਹ ਕੋਵਿਡ-19 ਦੀ ਦੂਜੀ ਲਹਿਰ ਲਈ ਤਿਆਰ ਹਨ।
ਉਨ੍ਹਾਂ ਆਖਿਆ ਕਿ ਜ਼ਰਾ ਫਲੋਰਿਡਾ, ਟੈਕਸਸ, ਐਰੀਜ਼ੋਨਾ ਤੇ ਕੈਲੇਫੋਰਨੀਆ ਵੱਲ ਨਜ਼ਰ ਮਾਰੀ ਜਾਵੇ, ਉਹ ਕਦੇ ਵੀ ਅਜਿਹੇ ਸਟੇਟਸ ਦੀ ਕਤਾਰ ਵਿੱਚ ਨਹੀਂ ਆਉਣਾ ਚਾਹੁਣਗੇ। ਫੋਰਡ ਨੇ ਆਖਿਆ ਕਿ ਉਹ ਓਨਟਾਰੀਓ ਦੇ ਲੋਕਾਂ ਦੀ ਹਿਫਾਜ਼ਤ ਕਰਨੀ ਚਾਹੁੰਦੇ ਹਨ। ਇਸ ਮਹੀਨੇ ਦੇ ਸੁ਼ਰੂ ਵਿੱਚ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਇਹ ਐਲਾਨ ਕਰ ਚੱੁਕੇ ਹਨ ਕਿ 21 ਜੁਲਾਈ ਤੱਕ ਗੈਰ ਜ਼ਰੂਰੀ ਟਰੈਵਲਰਜ਼ ਲਈ ਅਮਰੀਕਾ ਨਾਲ ਲੱਗਦੀ ਸਰਹੱਦ ਬੰਦ ਰੱਖੀ ਜਾਵੇਗੀ।

ਫੋਰਡ ਨੇ ਪੱਤਰਕਾਰਾਂ ਨੂੰ ਆਖਿਆ ਕਿ ਉਹ ਵੀ ਇਸ ਗੱਲ ਨੂੰ ਲੈ ਕੇ ਦ੍ਰਿੜ ਹਨ ਕਿ ਅਮਰੀਕਾ ਨਾਲ ਲੱਗਦੀ ਸਰਹਦ 21 ਜੁਲਾਈ ਤੱਕ ਬੰਦ ਰਖੀ ਜਾਵੇਗੀ।

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਕੈਨੇਡਾ ਦਿਵਸ ਮੌਕੇ ਰਾਸ਼ਟਰੀ ਏਕਤਾ ਅਤੇ ਵਿਕਾਸ ਦਾ ਦਿੱਤਾ ਸੱਦਾ ਕੈਨੇਡਾ ਮੁਕਤ ਵਪਾਰ ਸਮਝੌਤੇ ਵਿੱਚ ਹਟਾ ਦਿੱਤੀਆਂ ਗਈਆਂ ਨੇ 53 ਫੈਡਰਲ ਛੋਟਾਂ : ਫ੍ਰੀਲੈਂਡ ਕੈਨੇਡਾ ਦੀ ਤਰਲ ਕੁਦਰਤੀ ਗੈਸ ਏਸ਼ੀਆ `ਚ ਲਿਜਾਣ ਵਾਲਾ ਪਹਿਲਾ ਟੈਂਕਰ ਰਵਾਨਾ ਅੰਦਰੂਨੀ ਵਪਾਰ ਰੁਕਾਵਟਾਂ ਦਾ ਕਰ ਲਿਆ ਜਾਵੇਗਾ ਹੱਲ : ਕਾਰਨੀ ਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨ ਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਬਾਈਵਾਰਡ ਮਾਰਕੀਟ ਵਿੱਚ ਪੈਦਲ ਜਾ ਰਹੀ ਔਰਤ ਨੂੰ ਕਾਰ ਨੇ ਟੱਕਰ ਮਾਰ ਦਿੱਤੀ, ਗੰਭੀਰ ਜ਼ਖਮੀ 49 ਸਾਲਾ ਕੈਨੇਡੀਅਨ ਨਾਗਰਿਕ ਦੀ ਅਮਰੀਕੀ ਇੰਮੀਗ੍ਰੇਸ਼ਨ ਏਜੰਸੀ ਆਈਸੀਈ ਦੀ ਹਿਰਾਸਤ `ਚ ਮੌਤ ਪੋਰਟਰ ਏਅਰਲਾਈਨਜ਼ 13 ਦਸੰਬਰ ਤੋਂ ਓਟਵਾ-ਮੈਕਸੀਕੋ ਲਈ ਚਲਾਏਗਾ ਨਾਨ-ਸਟਾਪ ਉਡਾਨਾਂ ਓਂਟਾਰੀਓ ਦੇ ਅਲਮੋਂਟੇ ਵਿੱਚ ਸਕੂਲ ਬੱਸ ਦੀ ਟੱਕਰ ਨਾਲ ਬੱਚੇ ਦੀ ਮੌਤ