Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀਮੁੱਖ ਸਕੱਤਰ ਨੇ ਕਣਕ ਦੀ ਖਰੀਦ ਦੇ ਪ੍ਰਬੰਧਾਂ ਅਤੇ ਮੌਸਮ ਨਾਲ ਹੋਏ ਖਰਾਬੇ ਦਾ ਜਾਇਜ਼ਾ ਲਿਆਚੀਨ 'ਚ ਭਾਰੀ ਮੀਂਹ ਦੀ ਚੇਤਾਵਨੀ, 12 ਕਰੋੜ ਲੋਕ ਹੋ ਸਕਦੇ ਹਨ ਪ੍ਰਭਾਵਿਤ, ਮੱਦਦ ਲਈ ਫੌਜ ਭੇਜੀਇਜ਼ਰਾਈਲ ਨੇ ਕਿਹਾ: ਫਲਸਤੀਨ ਨੂੰ ਸੰਯੁਕਤ ਰਾਸ਼ਟਰ 'ਚ ਲਿਆਉਣ ਦਾ ਮਤਲਬ ਅੱਤਵਾਦ ਨੂੰ ਪੁਰਸਕਾਰ ਦੇਣਾ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ
 
ਟੋਰਾਂਟੋ/ਜੀਟੀਏ

ਕੀ ਨੀਲੀਆਂ ਲਾਇਸੰਸ ਪਲੇਟਾਂ ਜਾਰੀ ਕਰਨੀਆਂ ਬੰਦ ਕਰੇਗੀ ਓਨਟਾਰੀਓ ਸਰਕਾਰ?

June 29, 2020 07:53 AM

ਟੋਰਾਂਟੋ, 28 ਜੂਨ (ਪੋਸਟ ਬਿਊਰੋ) : ਓਨਟਾਰੀਓ ਸਰਕਾਰ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਇਸ ਹਫਤੇ ਦੇ ਅੰਤ ਤੱਕ ਆਪਣੀਆਂ ਨੀਲੇ ਰੰਗ ਵਾਲੀਆਂ ਲਾਇਸੰਸ ਪਲੇਟਜ਼ ਜਾਰੀ ਕਰਨੀਆਂ ਬੰਦ ਕਰ ਦਿੱਤੀਆਂ ਜਾਣਗੀਆਂ।

ਪ੍ਰੋਗਰੈਸਿਵ ਕੰਜ਼ਰਵੇਟਿਵ ਸਰਕਾਰ ਦੇ ਸਹਿਯੋਗ ਨਾਲ 3 ਐਮ ਕੈਨੇਡਾ ਵੱਲੋਂ ਤਿਆਰ ਇਹ ਲਾਇਸੰਸ ਪਲੇਟਾਂ ਫਰਵਰੀ ਤੋਂ ਲਾਗੂ ਕੀਤੀਆਂ ਗਈਆਂ ਸਨ। ਉਦੋਂ ਤੋਂ ਲੈ ਕੇ ਹੁਣ ਤੱਕ ਇਨ੍ਹਾਂ ਲਾਇਸੰਸ ਪਲੇਟਾਂ ਬਾਰੇ ਕਈ ਸਿ਼ਕਾਇਤਾਂ ਮਿਲ ਚੁੱਕੀਆਂ ਹਨ। ਖਾਸਤੌਰ ਉੱਤੇ ਰਾਤ ਨੂੰ ਇਹ ਲਾਇਸੰਸ ਪਲੇਟਾਂ ਉੱਤੇ ਲਿਖੇ ਨੰਬਰ ਨਾ ਪੜ੍ਹੇ ਜਾਣ ਦੀ ਸਿ਼ਕਾਇਤ ਪਾਈ ਗਈ ਹੈ।

ਲਾਇਸੰਸ ਪਲੇਟਾਂ ਨਾਲ ਕਿਸੇ ਵੀ ਤਰ੍ਹਾਂ ਦੀ ਦਿੱਕਤ ਸਬੰਧੀ ਦੋ ਹਫਤਿਆਂ ਤੱਕ ਟਾਲ-ਮਟੋਲ ਕਰਨ ਤੋਂ ਬਾਅਦ ਸਰਕਾਰ ਨੇ ਇਹ ਐਲਾਨ ਕੀਤਾ ਕਿ ਸਰਵਿਸ ਓਨਟਾਰੀਓ ਵੱਲੋਂ ਆਰਜ਼ੀ ਤੌਰ ਉੱਤੇ ਇਹ ਨੀਲੀਆਂ ਪਲੇਟਾਂ ਜਾਰੀ ਕਰਨੀਆਂ ਬੰਦ ਕਰ ਦਿੱਤੀਆਂ ਜਾਣਗੀਆਂ। ਇਹ ਵੀ ਆਖਿਆ ਗਿਆ ਕਿ ਜਦੋਂ ਤੱਕ ਕੋਈ ਨਵਾਂ ਡਿਜ਼ਾਈਨ ਤਿਆਰ ਨਹੀਂ ਕਰ ਲਿਆ ਜਾਂਦਾ ਉਦੋਂ ਤੱਕ ਪੁਰਾਣੇ ਡਿਜ਼ਾਈਨ ਨੂੰ ਹੀ ਜਾਰੀ ਰੱਖਿਆ ਜਾਵੇਗਾ।

ਪਰ ਮਈ ਵਿੱਚ ਕੋਵਿਡ-19 ਮਹਾਂਮਾਰੀ ਦੀ ਮਾਰ ਵੱਧ ਜਾਣ ਕਾਰਨ ਓਨਟਾਰੀਓ ਦੇ ਪ੍ਰੀਮੀਅਰ ਡੱਗ ਫੋਰਡ ਦੇ ਆਫਿਸ ਵੱਲੋਂ ਆਖਿਆ ਗਿਆ ਕਿ ਸਰਕਾਰ ਇਨ੍ਹਾਂ ਪਲੇਟਾਂ ਵਿੱਚ ਆਪਣਾ ਸਮਾਂ ਤੇ ਊਰਜਾ ਹੋਰ ਨਿਵੇਸ਼ ਨਹੀਂ ਕਰ ਸਕਦੀ।

 
Have something to say? Post your comment