Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਭਾਰਤ

ਭਾਜਪਾ ਵਿਧਾਇਕ ਨੇ ਮੁਜਰਮਾਂ ਨੂੰ ਸ਼ਾਮਲ ਕਰਨ ਦਾ ਦੋਸ਼ ਲਾ ਕੇ ਪਾਰਟੀ ਛੱਡੀ

November 15, 2018 08:07 AM

ਮੁੰਬਈ, 14 ਨਵੰਬਰ (ਪੋਸਟ ਬਿਊਰੋ)- ਭਾਰਤੀ ਜਨਤਾ ਪਾਰਟੀ ਦੇ ਵਿਧਾਇਕ ਅਨਿਲ ਗੋਟੇ ਨੇ ਇਸ ਪਾਰਟੀ ਵਿੱਚ ਅਪਰਾਧੀਆਂ ਨੂੰ ਸ਼ਾਮਲ ਕਰਨ ਦਾ ਦੋਸ਼ ਲਾਉਂਦੇ ਹੋਏ ਮਹਾਰਾਸ਼ਟਰ ਵਿਧਾਨ ਸਭਾ ਦੀ ਮੈਂਬਰਸ਼ਿਪ ਅਤੇ ਨਾਲ ਹੀ ਭਾਜਪਾ ਤੋਂ ਅਸਤੀਫਾ ਦੇਣ ਦਾ ਐਲਾਨ ਕਰ ਦਿੱਤਾ ਹੈ। ਉਹ ਮਹਾਰਾਸ਼ਟਰ ਵਿੱਚ ਧੁਲੇ ਵਿਧਾਨ ਸਭਾ ਸੀਟ ਦੀ ਅਗਵਾਈ ਕਰਦੇ ਹਨ। ਗੋਟੇ ਨੇ ਕੱਲ੍ਹ ਕਿਹਾ ਕਿ ਉਹ ਅਗਲੇ ਹਫਤੇ ਅਸਤੀਫਾ ਦੇਣਗੇ। ਪਿਛਲੇ ਮਹੀਨੇ ਇੱਕ ਹੋਰ ਭਾਜਪਾ ਵਿਧਾਇਕ ਨੇ ਵੀ ਰਾਜ ਦੀ ਵਿਧਾਨ ਸਭਾ ਅਤੇ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਸੀ।
ਅਨਿਲ ਗੋਟੇ ਰਾਸ਼ਟਰਵਾਦੀ ਕਾਂਗਰਸ ਪਾਰਟੀ (ਐਨ ਸੀ ਪੀ) ਦੇ ਕੁਝ ਨੇਤਾਵਾਂ ਨੂੰ ਭਾਜਪਾ ਵਿੱਚ ਸ਼ਾਮਲ ਕਰਨ ਦਾ ਵਿਰੋਧ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਮੇਰੇ ਵਿਰੋਧ ਦੇ ਬਾਵਜੂਦ ਪਾਰਟੀ ਦੇ ਸੀਨੀਅਰ ਨੇਤਾ ਧੁਲੇ ਨਗਰ ਨਿਗਮ ਚੋਣਾਂ ਦੇ ਪਹਿਲਾਂ ਅਪਰਾਧੀ ਪਿਛੋਕੜ ਵਾਲੇ ਲੋਕਾਂ ਨੂੰ ਭਾਜਪਾ ਵਿੱਚ ਸ਼ਾਮਲ ਕਰ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਜੇ ਇਹ ਲੋਕ ਚੁਣੇ ਗਏ ਤਾਂ ਆਪਣੇ ਭਿ੍ਰਸ਼ਟ ਕੰਮਾਂ ਨਾਲ ਧੁਲੇ ਸ਼ਹਿਰ ਨੂੰ ਤਬਾਹ ਕਰ ਦੇਣਗੇ। ਉਨ੍ਹਾਂ ਕਿਹਾ ਕਿ ਉਹ ਅਗਲੇ ਮਹੀਨੇ ਧੁਲੇ ਨਗਰ ਨਿਗਮ ਵਿੱਚ ਮੇਅਰ ਦੀ ਚੋਣ ਲੜਨਗੇ। ਗੋਟੇ ਸਾਲ 2009 ਦੀਆਂ ਵਿਧਾਨ ਸਭਾ ਚੋਣਾਂ ਆਜ਼ਾਦ ਜਿੱਤੇ ਅਤੇ 2014 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਵਿੱਚ ਸ਼ਾਮਲ ਹੋਏ ਸਨ।
ਵਰਨਣ ਯੋਗ ਹੈ ਕਿ ਅਬਦੁਲ ਕਰੀਮ ਤੇਲਗੀ ਨਾਲ ਸੰਬੰਧਤ ਜਾਅਲੀ ਸਟੰਪ ਪੇਪਰ ਘੋਟਾਲੇ ਕੇਸ ਵਿੱਚ ਉਨ੍ਹਾਂ ਨੂੰ ਪਹਿਲਾਂ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਅੱਜ ਕੱਲ੍ਹ ਉਹ ਜ਼ਮਾਨਤ 'ਤੇ ਹਨ। ਪਿਛਲੇ ਮਹੀਨੇ ਭਾਜਪਾ ਦੇ ਵਿਧਾਇਕ ਆਸ਼ੀਸ਼ ਦੇਸ਼ਮੁਖ ਨੇ ਵਿਧਾਨ ਸਭਾ ਅਤੇ ਪਾਰਟੀ ਦੀ ਪ੍ਰਾਇਮਰੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਸੀ। ਉਹ ਨਾਗਪੁਰ ਜ਼ਿਲ੍ਹੇ ਦੇ ਕਾਟੋਲ ਵਿਧਾਨ ਸਬਾ ਖੇਤਰ ਤੋਂ ਵਿਧਾਇਕ ਸਨ।

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼