Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਅੰਤਰਰਾਸ਼ਟਰੀ

ਕਈ ਦੇਸ਼ਾਂ ਵਿੱਚ ਰੇਡੀਏਸ਼ਨ ਵਧਣ ਮਗਰੋਂ ਰੂਸ ਨੇ ਪ੍ਰਮਾਣੂ ਪਲਾਂਟਸ ਵਿੱਚੋਂ ਰਿਸਾਅ ਤੋਂ ਕੀਤਾ ਇਨਕਾਰ

June 30, 2020 02:03 AM

ਕ੍ਰੈਮਲਿਨ, 29 ਜੂਨ (ਪੋਸਟ ਬਿਊਰੋ) : ਨੌਰਵੇਅ, ਸਵੀਡਨ ਤੇ ਫਿਨਲੈਂਡ ਵਿੱਚ ਜੂਨ ਦੇ ਪਹਿਲੇ ਅੱਧ ਵਿੱਚ ਆਮ ਨਾਲੋਂ ਜਿ਼ਆਦਾ ਪ੍ਰਮਾਣੂ ਰੇਡੀਏਸ਼ਨ ਪਾਏ ਜਾਣ ਤੋਂ ਬਾਅਦ ਰੂਸ ਨੇ ਆਪਣੇ ਦੋ ਪ੍ਰਮਾਣੂ ਪਾਵਰ ਪਲਾਂਟਸ ਉੱਤੇ ਕਿਸੇ ਵੀ ਤਰ੍ਹਾਂ ਦੀ ਲੀਕੇਜ ਤੋਂ ਇਨਕਾਰ ਕੀਤਾ ਹੈ।

ਦ ਡਚ ਨੈਸ਼ਨਲ ਇੰਸਟੀਚਿਊਟ ਫੌਰ ਪਬਲਿਕ ਹੈਲਥ ਐਂਡ ਦ ਐਨਵਾਇਰਮੈਂਟ (ਆਰਆਈਵੀਐਮ) (The Dutch National Institute for Public Health and the Environment) ਨੇ ਕੱਲ੍ਹ ਆਖਿਆ ਕਿ ਇਨ੍ਹਾਂ ਤਿੰਨ ਦੇਸ਼ਾਂ ਵਿੱਚ ਮਨੁੱਖ ਵੱਲੋਂ ਤਿਆਰ ਰੇਡੀਓਐਕਟੀਵਿਟੀ ਦਾ ਬਹੁਤ ਘੱਟ ਪੱਧਰ ਪਾਇਆ ਗਿਆ ਹੈ। ਇਸ ਦੌਰਾਨ ਇਹ ਵੀ ਆਖਿਆ ਗਿਆ ਕਿ ਵਾਤਾਵਰਣ ਜਾਂ ਮਨੱੁਖੀ ਸਿਹਤ ਉੱਤੇ ਇਸ ਦਾ ਕੋਈ ਅਸਰ ਨਹੀਂ ਪਾਇਆ ਗਿਆ।

ਆਰਆਈਵੀਐਮ ਨੇ ਇਸ ਰੇਡੀਓਐਕਟੀਵਿਟੀ ਬਾਰੇ ਅਧਿਐਨ ਕਰਨ ਤੋਂ ਬਾਅਦ ਆਖਿਆ ਹੈ ਕਿ ਉਨ੍ਹਾਂ ਦੇ ਹਿਸਾਬ ਨਾਲ ਨਿਊਕਲਾਈਡਜ਼ (nuclides) ਪੱਛਮੀ ਰੂਸ ਵੱਲੋਂ ਆਏ ਹਨ। ਇਹ ਵੀ ਆਖਿਆ ਗਿਆ ਕਿ ਸੀਮਤ ਡਾਟਾ ਉਪਲਬਧ ਹੋਣ ਕਾਰਨ ਇਨ੍ਹਾਂ ਨਿਊਕਲਾਈਡਜ਼ ਦੀ ਅਸਲ ਲੋਕੇਸ਼ਨ ਲੱਭ ਪਾਉਣਾ ਸੰਭਵ ਨਹੀਂ ਹੈ। ਇਹ ਜਾਣਕਾਰੀ ਆਰਆਈਵੀਐਮ ਵੱਲੋਂ ਆਪਣੀ ਵੈਬਸਾਈਟ ਉੱਤੇ ਦਿੱਤੀ ਗਈ। ਇਹ ਵੀ ਆਖਿਆ ਗਿਆ ਕਿ ਇਸ ਵੇਲੇ ਇਹ ਆਖ ਪਾਉਣਾ ਸੰਭਵ ਨਹੀਂ ਹੈ ਕਿ ਇਹ ਕਿਹੜੇ ਦੇਸ਼ ਵੱਲੋਂ ਆ ਰਹੇ ਹਨ।

ਇਸ ਦੌਰਾਨ ਰੂਸ ਨੇ ਆਖਿਆ ਕਿ ਦੇਸ਼ ਦੇ ਪੱਛਮੀ ਹਿੱਸੇ ਵਿੱਚ ਸਥਿਤ ਦੋ ਪ੍ਰਮਾਣੂ ਪਲਾਂਟਸ ਵਿੱਚੋਂ ਕਿਸੇ ਤਰ੍ਹਾਂ ਦੇ ਰਿਸਾਅ ਦੀ ਕੋਈ ਘਟਨਾ ਨਹੀਂ ਵਾਪਰੀ ਹੈ। ਕ੍ਰੈਮਲਿਨ ਦੇ ਬੁਲਾਰੇ ਦਮਿਤਰੀ ਪੈਸਕੋਵ ਨੇ ਵੀ ਕਿਸੇ ਤਰ੍ਹਾਂ ਦੀ ਘਟਨਾ ਵਾਪਰਨ ਤੋਂ ਇਨਕਾਰ ਕਰ ਦਿੱਤਾ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ' ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀ ਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ ਸਿੰਗਾਪੁਰ ਵਿੱਚ ਆਪਣੀ ਪ੍ਰੇਮਿਕਾ ਦਾ ਕਤਲ ਦੇ ਮਾਮਲੇ `ਚ ਭਾਰਤੀ ਮੂਲ ਦੇ ਵਿਅਕਤੀ ਨੂੰ 20 ਸਾਲ ਦੀ ਸਜ਼ਾ ਮਾਲਦੀਵ 'ਚ ਭਾਰਤ ਵਿਰੋਧੀ ਮਿਊਜ਼ੂ ਨੇ ਜਿੱਤੀ ਸੰਸਦੀ ਚੋਣ, 93 'ਚੋਂ 71 ਸੀਟਾਂ ਮਿਲੀਆਂ ਯੂਰਪੀਅਨ ਯੂਨੀਅਨ ਨੇ ਭਾਰਤੀਆਂ ਲਈ ਬਦਲੇ ਵੀਜ਼ਾ ਨਿਯਮ, 5 ਸਾਲ ਦੀ ਵੈਧਤਾ ਵਾਲਾ ਮਲਟੀਪਲ ਐਂਟਰੀ ਸ਼ੈਂਗੇਨ ਵੀਜ਼ਾ ਮਿਲੇਗਾ ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀ ਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾ ਚੀਨ 'ਚ ਭਾਰੀ ਮੀਂਹ ਦੀ ਚੇਤਾਵਨੀ, 12 ਕਰੋੜ ਲੋਕ ਹੋ ਸਕਦੇ ਹਨ ਪ੍ਰਭਾਵਿਤ, ਮੱਦਦ ਲਈ ਫੌਜ ਭੇਜੀ ਇਜ਼ਰਾਈਲ ਨੇ ਕਿਹਾ: ਫਲਸਤੀਨ ਨੂੰ ਸੰਯੁਕਤ ਰਾਸ਼ਟਰ 'ਚ ਲਿਆਉਣ ਦਾ ਮਤਲਬ ਅੱਤਵਾਦ ਨੂੰ ਪੁਰਸਕਾਰ ਦੇਣਾ